Punjabi Janta Forums - Janta Di Pasand

Lounge / Jail Pinjra => Knowledge => Topic started by: ĎĮĹβÃŘ on January 25, 2013, 02:51:12 PM

Title: Shalla ?
Post by: ĎĮĹβÃŘ on January 25, 2013, 02:51:12 PM
ਛੱਲਾ ਜਿਸ ਨੂੰ ਤਕਰੀਬਨ-ਤਕਰੀਬਨ ਸਾਰੇ ਕਲਾਕਾਰਾਂ ਨੇ ਗਇਆ ਹੈ
ਉਸ ਛੱਲੇ ਦੀ ਦੁੱਖ ਭਰੀ ਦਾਸਤਾਨ ਸ਼ਾਇਦ ਤੁਸੀਂ ਨਾ ਸੁਣੀ ਹੋਵੇ....................

ਪੰਜਾਬੀਆਂ ਦੀ ਛੱਲੇ ਨਾਲ ਦਿਲੀਂ ਸਾਂਝ ਹੈ ਸਾਇਦ ਹੀ ਕੋਈ ਅਜਿਹਾ ਪੰਜਾਬੀ ਹੋਵੇ ਜਿਸਨੇ ਆਪਣੀ ਜਿੰਦਗੀ ਚ' ਕਦੇ ਛੱਲਾ ਨਾ ਗੁਣਗੁਨਾਇਆ ਹੋਵੇ| ਪਰ ਬਹੁਤ ਘੱਟ ਲੋਕ ਹੋਣਗੇ ਜਿਨ੍ਹਾਂ ਨੂੰ ਛੱਲੇ ਦੇ ਪਿਛੋੜਕ ਬਾਰੇ ਪਤਾ ਹੋਵੇਗਾ|
ਕੌਣ ਸੀ ਇਹ ਛੱਲਾ ??..ਕੀ ਕਹਾਣੀ ਸੀ ਛੱਲੇ ਦੀ..???
''ਛੱਲਾ'' ਇਕ ਪਿਓ ਪੁੱਤ ਦੀ ਦਾਸਤਾਨ ਹੈ|ਜੱਲਾ ਨਾਂ ਦਾ ਇੱਕ ਮਲਾਹ ਹਰੀਕੇ ਪੱਤਣ ਦਾ ਰਹਿਣ ਵਾਲਾ ਸੀ ਜਿਸ ਨੂੰ ਰੱਬ ਨੇ ਇੱਕ ਪੁੱਤਰ ਨਾਲ ਨਿਵਾਜਿਆ ਸੀ| ਜੱਲੇ ਮਲਾਹ ਨੇ ਉਸਦਾ ਨਾਮ ਛੱਲਾ ਰੱਖਿਆ ਸੀ| ਇੱਕੋ ਇੱਕ ਪੁੱਤਰ ਹੋਣ ਕਰਕੇ ਜੱਲੇ ਨੇ ਉਸਨੂੰ ਬੜੇ ਲਾਡਾਂ ਨਾਲ ਪਾਲਿਆ| ਜਦ ਛੱਲਾ ਛੋਟਾ ਸੀ ਤਾਂ ਉਸਦੀ ਮਾਂ ਮਰ ਗਈ |ਜੱਲਾ ਮਲਾਹ ਉਸ ਨੂੰ ਆਪਣੇ ਨਾਲ ਕੰਮ ਤੇ ਲੈ ਜਾਂਦਾ|ਇੱਕ ਦਿਨ ਛੱਲੇ ਨੂੰ ਨਾਲ ਲੈ ਕੇ ਜਦ ਜੱਲਾ ਮਲਾਹ ਕੰਮ ਤੇ ਗਿਆ ਤਾਂ ਜੱਲੇ ਮਲਾਹ ਦੀ ਸਿਹਤ ਖਰਾਬ ਹੋ ਗਈ ਅਤੇ ਉਸਨੇ ਸਵਾਰੀਆਂ ਨੂੰ ਬੇੜੀ'ਚ ਬਿਠਾਕੇ ਦੂਸਰੀ ਪਾਰ ਲਿਜਾਣ ਤੋਂ ਇਨਕਾਰ ਕਰ ਦਿੱਤਾ|ਸਵਾਰੀਆਂ ਕਹਿਣ ਲੱਗੀਆਂ ਕੇ ਆਪਣੇ ਪੁੱਤ ਨੂੰ ਕਹਿ ਦੇ ਉਹ ਸਾਨੂੰ ਦੁਸਰੇ ਪਾਸੇ ਛੱਡ ਆਵੇਗਾ| ਪਹਿਲਾਂ ਤਾਂ ਜੱਲਾ ਮੰਨਿਆ ਨਹੀ ਪਰ ਸਾਰਿਆਂ ਦੇ ਜੋਰ ਪਾਉਣ ਤੇ ਜੱਲੇ ਮਲਾਹ ਨੇ ਛੱਲੇ ਨੂੰ ਬੇੜੀ ਲਿਜਾਣ ਲਈ ਕਹਿ ਦਿੱਤਾ ਸਾਰੇ ਬੇੜੀ ਚ' ਸਵਾਰ ਹੋਕੇ ਦਰਿਆ 'ਚ ਚਲੇ ਗਏ| ਛੱਲਾ ਚਲਾ ਤਾਂ ਗਿਆ ਲੇਕਿਨ ਕਦੇ ਵਾਪਿਸ ਨਹੀ ਮੁੜਿਆ| ਸਤਲੁਜ ਤੇ ਬਿਆਸ 'ਚ ਪਾਣੀ ਬਹੁਤ ਚੜ ਗਿਆ ਸਾਰਿਆਂ ਨੂੰ ਰੋੜ ਕੇ ਆਪਣੇ ਨਾਲ ਲੈ ਗਿਆ |ਜੱਲੇ ਮਲਾਹ ਨੂੰ ਉਡੀਕਦੇ -ਉਡੀਕਦੇ ਨੂੰ ਦਿਨ ਢਲ ਗਿਆ| ਪਿੰਡ ਵਾਲੇ ਵੀ ਆ ਗਏ ਅਤੇ ਛੱਲੇ ਨੂੰ ਲੱਭਣ ਲੱਗ ਗਏ ਕਈ ਦਿਨਾ ਤੱਕ ਲੱਭਦੇ ਰਹੇ ਪਰ ਛੱਲਾ ਨਾ ਮਿਲਿਆ | ਪੁੱਤ ਦੇ ਵਿਛੋੜੇ ਵਿਚ ਜੱਲਾ ਮਲਾਹ ਪਾਗਲ ਹੋ ਗਿਆ |
ਓਹ ਨਦੀ ਕਿਨਾਰੇ ਗਾਉਂਦਾ ਫਿਰਦਾ ਰਹਿੰਦਾ...''
'' ਛੱਲਾ ਮੁੜਕੇ ਨਹੀ ਆਇਆ, ਰੋਣਾ ਉਮਰਾਂ ਦਾ ਪਾਇਆ, ਮੱਲਿਆ ਮੁਲਕ ਪਰਾਇਆ ....

ਜਦ ਜੱਲੇ ਮਲਾਹ ਨੂੰ ਛੱਲੇ ਦੀ ਮਾਂ ਚੇਤੇ ਆਉਂਦੀ ਤਾਂ ਉਹ ਸੋਚਦਾ ਕਿ ਕਾਸ਼ ਉਹ ਜਿਓੰਦੀ ਹੁੰਦੀ ਤਾਂ ਮੈਂ ਆਪਣੇ ਛੱਲੇ ਨੂੰ ਨਾਲ ਨਹੀ ਸੀ ਲੈ ਕੇ ਆਉਣਾ ਅਤੇ ਮੇਰਾ ਪੁੱਤ ਅੱਜ ਜਿੰਦਾ ਹੋਣਾ ਸੀ ਤੇ ਉਹ ਰੋਂਦਾ-ਰੋਂਦਾ ਗਾਉਣ ਲੱਗ ਜਾਂਦਾ,,''
''ਗੱਲ ਸੁਣ ਛੱਲਿਆ ਕਾਵਾਂ, ਮਾਵਾਂ ਠੰਡੀਆਂ ਛਾਵਾਂ......''

ਜੱਲਾ ਪਾਣੀ ਚ' ਹੱਥ ਮਾਰਦਾ ਤੇ ਲੋਕ ਪੁੱਛਦੇ ਕਿ ਜੱਲਿਆ ਕੀ ਲੱਭਦਾ ਏਂ...? ਤਾਂ ਜੱਲਾ ਕਹਿੰਦਾ...''
'' ਛੱਲਾ ਨੌ-ਨੌ ਖੇਵੇ, ਪੁੱਤਰ ਮਿੱਠੜੇ ਮੇਵੇ, ਅੱਲਾ ਸਭ ਨੂੰ ਦੇਵੇ....

ਰਾਤ ਹੋ ਜਾਂਦੀ ਤਾਂ ਲੋਕ ਕਹਿੰਦੇ ਜੱਲਿਆ ਘਰ ਨੂੰ ਚਲਾ ਜਾ ਤਾਂ ਜੱਲਾ ਕਹਿੰਦਾ ਹੈ''
''ਛੱਲਾ ਬੇੜੀ ਦਾ ਪੂਰ ਏ, ਵਤਨ ਮਾਹੀਏ ਦਾ ਦੂਰ ਏ, ਜਾਣਾ ਪਹਿਲੇ ਪੂਰ ਏ.........''

ਇਸ ਤਰਾਂ ਜੱਲਾ ਮਲਾਹ ਆਪਣੇ ਪੁੱਤ ਦੀ ਯਾਦ ਚ' ਅਪਣੀ ਜਿੰਦਗੀ ਗੁਜ਼ਾਰਦਾ ਰਿਹਾ| ਫਿਰ ਉਹ ਹਰੀਕੇ ਤੋਂ ਗੁਜਰਾਤ(ਪਾਕਿਸਤਾਨ) ਚਲਾ ਗਿਆ| ਅਪਣੀ ਜਿੰਦਗੀ ਦੇ ਕੁੱਝ ਸਾਲ ਜੱਲੇ ਨੇ ਗੁਜਰਾਤ ਚ' ਬਿਤਾਉਣ ਤੋਂ ਬਆਦ ਉਸਦੀ ਮੌਤ ਹੋ ਗਈ| ਅੱਜ ਵੀ ਗੁਜਰਾਤ (ਪਾਕਿਸਤਾਨ) ਚ ਉਸਦੀ ਸਮਾਧੀ ਬਣੀ ਹੋਈ ਹੈ...............

ਕਿਵੇਂ ਲੱਗੀ ਤੁਹਾਨੂੰ ਛੱਲੇ ਦੀ ਦਾਸਤਾਨ... ਆਪਣੇ-ਆਪਣੇ ਵੱਡਮੁਲੇ ਸਬਦ ਜਰੂਰ ਲਿਖਣਾ.......ਧੰਨਵਾਦ

Jazz...
Title: Re: Shalla ?
Post by: rabbdabanda on January 25, 2013, 05:08:22 PM

kahani te bahut sohni aa... par ki saboot a k ehi sach aa? tusi kithon padhi or kithon pata lgga... kirpa kar k j das skde o te jrur dso. dhanwaad!
Title: Re: Shalla ?
Post by: σн мαん gαω∂ Jค┼┼ ƒєя αgєуα on January 25, 2013, 05:12:07 PM
sach a bai eh story main pehle padhi a kise book ch shayad punjabi literature di c
Title: Jalla malah
Post by: rabbdabanda on January 25, 2013, 05:23:50 PM
jalla malah main naam sunea aa... par oh kamla nahi hoea c... ohdi liv rabb nal judd gayi ssi... par afsos aa... insaan kade smjh nahi ske rabb de bandea nu... chhalle da viyog da gham jrur c ... ohi dard di daulat ci ohde kol ..jis ne osnu rabb nal milaya :rabb:
Title: Re: Shalla ?
Post by: ♥(ਛੱਲਾ)♥ on January 25, 2013, 10:23:14 PM
Yaar eh pakistan ch hoyea shalla
Nt in hari k ptan ch

Mai read kiti a sarri story

Title: Re: Shalla ?
Post by: rabbdabanda on January 25, 2013, 10:28:12 PM
Yaar eh pakistan ch hoyea shalla
Nt in hari k ptan ch

Mai read kiti a sarri story

chacha... naal hi aa border de :hehe: pakistan sade pindon 7kms door aa te harike 30 kms :hehe:
ohdon punjab wand nai payi c :hehe: oh gal wakhri hun oh jagah pakistan wich aun lag pai
Title: Re: Shalla ?
Post by: ♥(ਛੱਲਾ)♥ on January 25, 2013, 10:34:16 PM
:hehe: pta nae sala kithe a eh :D:

Mai nae gya ehdr kade :sad:

Asr side bht gatt gya mai

Title: Re: Shalla ?
Post by: rabbdabanda on January 25, 2013, 10:36:43 PM
:hehe: pta nae sala kithe a eh :D:

Mai nae gya ehdr kade :sad:

Asr side bht gatt gya mai

koi na india aaun main agle saal fer le k jawange asr... nale pakistan v vekh lawi... wagah border te gujjar nu waaj marlange :D:
Title: Re: Shalla ?
Post by: DEEP-ਮਿਟੀ ਤੋ ਦੁਰ on January 29, 2013, 12:25:09 AM
sona likheya aa baai.....
ethe mainu kudia puchdiya c ta mainu ptani c hunda...
Dhanwaad vadde 22....
Title: Re: Shalla ?
Post by: °◆SáŅj◆° on January 29, 2013, 04:44:41 AM
Speechless! Sad si but amazingg! Thanks much share kar layi :)