Punjabi Janta Forums - Janta Di Pasand

Hobbies Interests Lifestyle => Lok Virsa Pehchaan => Topic started by: @~ਸ੍ਹੌਕੀਨ кαυя~@ on February 18, 2012, 04:14:58 AM

Title: Mere SANDHU Frienda lyi......... hope tuhanu pasand ave
Post by: @~ਸ੍ਹੌਕੀਨ кαυя~@ on February 18, 2012, 04:14:58 AM
 sat sri akal frend ....... ajj mai apne Sandhu frnds layi kujh special post krn ja rehi a hope tuhanu changa lagega .......
ਸੰਧੂ ਗੋਤ ਜੱਟਾਂ ਵਿੱਚ ਕਾਫ਼ੀ ਪ੍ਰਸਿੱਧ ਗੋਤ ਹੈ। ਪੰਜਾਬ ਵਿੱਚ ਸਿੰਧੂ ਬਰਾੜਾਂ ਮਗਰੋਂ ਸੰਧੂ ਗਿਣਤੀ ਦੇ ਪੱਖੋਂ ਦੂਜਾ ਵੱਡਾ ਗੋਤ ਹੈ। ਇਨ੍ਹਾਂ ਦੇ ਮੁੱਖ ਸਥਾਨ ਲਾਹੌਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਹਨ। ਸੰਧੂ ਭਾਈਚਾਰਾ ਸਤਲੁਜ ਦਰਿਆ ਦੇ ਨਾਲ ਨਾਲ ਦੋਵੀਂ ਪਾਸੀਂ ਵਸਿਆ ਹੋਇਆ ਹੈ। ਪੂਰਬ ਵਿੱਚ ਅੰਬਾਲੇ ਤੋਂ ਪੱਛਮ ਵੱਲ, ਸੰਧੂ, ਜ਼ਿਲ੍ਹਾ ਸਿਆਲ ਕੋਟ ਅਤੇ ਗੁਜਰਾਂਵਾਲੇ ਦੇ ਪਹਾੜੀ ਇਲਾਕਿਆਂ ਵਿੱਚ ਵੀ ਕਾਫ਼ੀ ਗਿਣਤੀ ਵਿੱਚ ਮਿਲਦੇ ਹਨ। ਗੁਰੂ ਨਾਨਕ ਦਾ ਪ੍ਰਸਿੱਧ ਸਿੱਖ ਭਾਈ ਬਾਲਾ ਅਤੇ ਭਾਰਤ ਦਾ ਮਹਾਨ ਸ਼ਹੀਦ ਭਗਤ ਸਿੰਘ ਸੰਧੂ ਖ਼ਾਨਦਾਨ ਵਿਚੋਂ ਹੀ ਸਨ। ਸੰਧੂ ਜੱਟਾਂ ਦਾ ਖਿਆਲ ਹੈ ਕਿ ਉਹ ਅਯੁੱਧਿਆ ਦੇ ਰਾਜੇ ਸ਼੍ਰੀ ਰਾਮ ਚੰਦਰ ਜੀ ਰਾਹੀਂ ਸੂਰਜਬੰਸੀ ਰਾਜਪੂਤਾਂ ਦੀ ਰਘੂਬੰਸੀ ਕੁਲ ਨਾਲ ਸੰਬੰਧ ਰੱਖਦੇ ਹਨ। ਇਸ ਬੰਸ ਵਿਚੋਂ ਹੀ 'ਸੰਧੂ ਰਾਉ' ਇੱਕ ਮਹਾਨ ਯੋਧਾ ਹੋਇਆ ਹੈ। ਸਰ ਲੈਪਲ ਗਰਿਫਨ ਦੀ ਰਾਏ ਵਿੱਚ ਸੰਧੂ ਉੱਤਰ ਪੱਛਮੀ ਰਾਜਪੂਤਾਂਨੇ ਵਿਚੋਂ ਪੰਜਾਬ ਵਿੱਚ ਆਏ ਹਨ। ਪੁਰਾਣੇ ਸਮੇਂ ਵਿੱਚ ਜਦ ਕਾਲ ਪੈਂਦਾ ਸੀ ਤਾਂ ਜੱਟ ਲੋਕ ਹਰੇ ਚਾਰੇ ਦੀ ਤਲਾਸ਼ ਵਿੱਚ ਕਿਸੇ ਨਵੀਂ ਥਾਂ ਚਲੇ ਜਾਂਦੇ ਸਨ। ਪ੍ਰਸਿੱਧ ਇਤਿਹਾਸਕਾਰ ਕੇ. ਸੀ. ਯਾਦਵ ਦੇ ਅਨੁਸਾਰ ਬਹੁਤੀਆਂ ਜੱਟ ਜਾਤੀਆਂ ਗਿਆਰਵੀਂ ਸਦੀ ਵਿੱਚ ਮਹਿਮੂਦ ਗਜ਼ਨਵੀ ਦੇ ਸਮੇਂ ਪੰਜਾਬ ਵਿੱਚ ਆਈਆਂ ਹਨ। ਸੰਧੂ ਵੀ ਇਸ ਸਮੇਂ ਹੀ ਪੰਜਾਬ ਵਿੱਚ ਆਏ ਸਨ। ਐੱਚ. ਏ. ਰੋਜ਼ ਨੇ ਆਪਣੀ ਕਿਤਾਬ ਵਿੱਚ ਸੰਧੂਆਂ ਦੀਆਂ 84 ਛੋਟੀਆਂ ਮੂੰਹੀਆਂ ਲਿਖੀਆਂ ਹਨ। ਸਿਆਲਕੋਟ ਦੇ 1883૶84 ਗਜ਼ਟ ਅਨੁਸਾਰ ਸੰਧੂਆਂ ਦੀਆਂ ਕੇਵਲ ਪੰਜ ਹੀ ਮੁੱਖ ਮੂੰਹੀਆਂ ਹਨ। ਜ਼ਿਲ੍ਹਾ ਕਰਨਾਲ ਦੇ ਵਸਨੀਕ ਸੰਧੂ ਬਾਬਾ ਕਾਲਾ ਮੇਹਿਰ ਜਾਂ ਕਾਲਾ ਪੀਰ ਦੀ ਪੂਜਾ ਕਰਦੇ ਹਨ। ਇਹ ਸੰਧੂ ਬੰਸ ਦਾ ਵੱਡਾ ਵਡੇਰਾ ਹੈ ਅਤੇ ਇਸ ਦੀ ਅਸਲੀ ਸਮਾਧ ਸਿਆਲ ਕੋਟ ਜ਼ਿਲ੍ਹੇ ਵਿੱਚ ਥਾਨਾ ਸਤਰ ਜੋਕਿ ਇਸ ਦੀ ਉਤਪਤੀ ਦਾ ਸਥਾਨ ਆਖਿਆ ਜਾਂਦਾ ਹੈ, ਵਿੱਚ ਬਣੀ ਹੋਈ ਹੈ। ਇੱਕ ਹੋਰ ਰਵਾਇਤ ਹੈ ਕਿ ਕਾਲਾ ਮੇਹਰ ਮਾਲਵੇ ਦੇ ਸਨੇਰ ਤੋਂ ਉੱਠਕੇ ਮਾਝੇ ਵਿੱਚ ਸਿਰਹਾਲੀ ਚਲਾ ਗਿਆ। ਸੰਧੂਆਂ ਦੇ ਸਿਰਹਾਲੀ ਖੇਤਰ ਵਿੱਚ 22 ਪਿੰਡ ਹਨ। ਇਸ ਇਲਾਕੇ ਨੂੰ ਸੰਧੂਆਂ ਦਾ ਬਾਹੀਆ ਕਿਹਾ ਜਾਂਦਾ ਹੈ। ਸੰਧੂਆਂ ਦੇ 17 ਪਿੰਡ ਸਨ ਜਿਨ੍ਹਾਂ ਵਿੱਚ ਰਾਜਾ ਜੰਗ ਤੇ ਜੋਧੂ ਆਦਿ ਵੱਡੇ ਤੇ ਪ੍ਰਸਿੱਧ ਪਿੰਡ ਸਨ। ਲਾਹੌਰੀਏ ਸੰਧੂ ਹੁਣ ਵੀ ਮਸ਼ਹੂਰ ਹਨ। ਇਹ ਲੜਾਕੂ ਤੇ ਝਗੜਾਲੂ ਹੁੰਦੇ ਸਨ। ਪੂਰਬੀ ਪੰਜਾਬ ਵਿੱਚ ਆਕੇ ਹੁਣ ਮਲਵਈ ਭਾਈਚਾਰੇ ਵਿੱਚ ਹੀ ਰਲ ਮਿਲ ਗਏ ਹਨ। ਮਾਲਵੇ ਵਿੱਚ ਸਤਲੁਜ ਦਰਿਆ ਦੇ ਨਾਲ ਨਾਲ ਅਤੇ ਫਰੀਦਕੋਟ ਤੋਂ ਮੁਕਤਸਰ ਤੱਕ ਵੀ ਹੱਠਾੜ ਖੇਤਰ ਵਿੱਚ ਵੀ ਸੰਧੂਆਂ ਦੇ ਪ੍ਰਸਿੱਧ ਪਿੰਡ ਸਾਈਆਂ ਵਾਲਾ, ਚੁਘੇ ਵਾਲਾ, ਵੀਰੇ ਵਾਲਾ, ਭਾਗ ਸਿੰਘ ਵਾਲਾ, ਮੜ, ਸੱਕਾਂ ਵਾਲੀ, ਕਾਨਿਆਂ ਵਾਲੀਆਂ, ਖੁੜੰਜ ਆਦਿ ਕਾਫ਼ੀ ਪਿੰਡ ਹਨ। ਰੁਖਾਲੇ ਦੇ ਸੰਧੂ ਸਿਰਹਾਲੀ ਤੋਂ ਆਏ ਸਨ। ਫਰੀਦਕੋਟ ਦੇ ਪਾਸ ਸੰਧੂਆਂ ਪਿੰਡ ਵੀ ਪਹਿਲਾਂ ਸੰਧੂ ਜੱਟਾਂ ਨੇ ਹੀ ਆਬਾਦ ਕੀਤਾ ਸੀ ਫਿਰ ਬਰਾੜ ਆ ਗਏ। ਸ਼ੁਰੂ૶ਸ਼ੁਰੂ ਵਿੱਚ ਇਸ ਇਲਾਕੇ ਵਿੱਚ ਸੰਧੂਆਂ ਤੇ ਬਰਾੜਾਂ ਦੀਆਂ ਜ਼ਮੀਨਾਂ ਖ਼ਾਤਿਰ ਆਪਸੀ ਲੜਾਈਆਂ ਵੀ ਹੋਈਆਂ। ਗਜ਼ਟੀਅਰ ਫਿਰੋਜ਼ਪੁਰ ਅਨੁਸਾਰ ਮੋਗੇ ਵੱਲ ਆਏ ਸੰਧੂ ਮਾਝੇ ਵਿਚੋਂ ਹੀ ਆਲੂਵਾਲੀਏ ਸਰਦਾਰਾਂ ਨਾਲ ਹੀ ਆਏ। ਮੁਗਲਰਾਜ ਦੇ ਪਤਨ ਮਗਰੋਂ ਜ਼ੀਰਾ ਦੀ ਬੇਟ ਵਿੱਚ ਗਿੱਲਾਂ ਦੇ ਜ਼ੋਰ ਦੇਣ ਤੇ ਸਿੱਧੂ ਇਸ ਇਲਾਕੇ ਵਿੱਚ ਵੀ ਆਬਾਦ ਹੋ ਗਏ। ਲੁਧਿਆਣੇ ਵਿੱਚ ਵੀ ਸੰਧੂਆਂ ਦੇ ਕੁਝ ਪਿੰਡ ਹਨ। ਲੁਧਿਆਣੇ ਤੋਂ ਅੱਗੇ ਕੁਝ ਸੰਧੂ ਦੁਆਬੇ ਦੇ ਖੇਤਰ ਜਲੰਧਰ, ਹੁਸ਼ਿਆਰਪੁਰ ਤੱਕ ਚਲੇ ਗਏ। ਮੁਸਲਮਾਨਾਂ ਦੇ ਹਮਲਿਆਂ ਤੇ ਜ਼ੁਲਮਾਂ ਤੋਂ ਤੰਗ ਆਕੇ ਕੁਝ ਮਝੈਲ ਸੰਧੂ ਬਠਿੰਡਾ, ਮਾਨਸਾ ਆਦਿ ਇਲਾਕਿਆਂ ਵਿੱਚ ਵੀ ਵਸੇ ਹਨ। ਹੁਣ ਸੰਧੂ ਤਕਰੀਬਨ ਸਾਰੇ ਪੰਜਾਬ ਵਿੱਚ ਹੀ ਫੈਲੇ ਹੋਏ ਹਨ। ਫਰੀਦਕੋਟ ਦੇ ਇਲਾਕੇ ਦੇ ਵਿੱਚ ਮ੍ਹਰਾਣਾ ਵਿੱਚ ਸੰਧੂਆਂ ਦਾ ਭਾਰੀ ਮੇਲਾ ਲਗਦਾ ਹੈ। ਮਾਲਵੇ ਦੇ ਸੰਧੂ ਵਿਆਹ ਜਾਂ ਪੁੱਤਰ ਦੇ ਜਨਮ ਦੀ ਖ਼ੁਸ਼ੀ ਵਿੱਚ ਬਾਬੇ ਕਾਲੇ ਮੈਹਿਰ ਦੀ ਸਮਾਧ ਤੇ ਚੜ੍ਹਾਵਾ ਚੜਾਉਂਦੇ ਹਨ। ਇਹ ਸਾਰਾ ਚੜ੍ਹਾਵਾ ਸੰਧੂਆਂ ਦੇ ਮਿਰਾਸੀ ਨੂੰ ਦਿੱਤਾ ਜਾਂਦਾ ਹੈ। ਸੰਧੂਆਂ ਦੇ ਇੱਕ ਮਿਰਾਸੀ ਨੇ ਦੱਸਿਆ ਹੈ ਕਿ ਫਰੀਦਕੋਟ ਦੇ ਇਲਾਕੇ ਵਿੱਚ ਸੰਧੂਆਂ ਦੇ ਮੁਖੀ ਕਾਲੇ ਮੈਹਿਰ ਤੇ ਭੱਟੀਆਂ ਵਿੱਚ ਕਿਸੇ ਕਾਰਨ ਦੁਸ਼ਮਣੀ ਪੈਦਾ ਹੋ ਗਈ। ਭੱਟੀਆਂ ਨੇ ਕਾਲੇ ਮੈਹਿਰ ਦੇ ਰਸੋਈਏ ਇੱਕ ਬ੍ਰਾਹਮਣ ਨੂੰ ਲਾਲਚ ਦੇ ਕੇ ਆਪਣੇ ਵੱਲ ਕਰ ਲਿਆ। ਉਸ ਨੇ ਕਾਲੇ ਮੈਹਿਰ ਨੂੰ ਖਾਣੇ ਵਿੱਚ ਕੁਝ ਜ਼ਹਿਰ ਦੇ ਦਿੱਤੀ। ਕਾਲਾ ਮੈਹਿਰ ਖਾਣਾ ਖਾਕੇ ਬੇਹੋਸ਼ ਹੋ ਗਿਆ। ਇਸ ਸਮੇਂ ਭੱਟੀਆਂ ਨੇ ਕਾਲੇ ਮੈਹਿਰ ਨੂੰ ਮਾਰਨਾ ਚਾਹਿਆ ਪਰ ਇੱਕ ਮਿਰਾਸੀ ਨੇ ਉਨ੍ਹਾਂ ਨੂੰ ਰੋਕ ਦਿੱਤਾ ਕਿ ਕਾਲਾ ਮੈਹਿਰ ਅਜੇ ਜਾਗ ਰਿਹਾ ਹੈ, ਪੂਰਾ ਸੁੱਤਾ ਨਹੀਂ ਹੈ। ਜਦੋਂ ਕਾਲੇ ਮੈਹਿਰ ਨੂੰ ਹੋਸ਼ ਆਈ ਤਾਂ ਭੱਟੀਆਂ ਨੇ ਉਸ ਦੇ ਸਿਰ ਨੂੰ ਜ਼ਖ਼ਮੀ ਕਰ ਦਿੱਤਾ। ਉਹ ਜ਼ਖ਼ਮੀ ਸਿਰ ਨਾਲ ਵੀ ਭੱਟੀਆਂ ਨਾਲ ਲੜਦਾ ਰਿਹਾ। ਇਸ ਸਮੇਂ ਇੱਕ ਲਲਾਰੀ ਮੁਸਲਮਾਨ ਨੇ ਵੀ ਭੱਟੀਆਂ ਦੀ ਹੌਸਲਾ ਅਫਜ਼ਾਈ ਕੀਤੀ। ਕਾਲੇ ਮੈਹਿਰ ਨੇ ਮਰਨ ਲੱਗਿਆਂ ਆਪਣੀ ਬੰਸ ਦੇ ਲੋਕਾਂ ਨੂੰ ਆਖਿਆ ਕਿ ਮੇਰੇ ਮੱਠ (ਮੜੀ) ਤੇ ਜੇ ਬ੍ਰਾਹਮਣ ਚੜ੍ਹੇ ਤਾਂ ਉਸ ਦਾ ਸਿਰ ਵੱਢ ਦਿਉ। ਲਲਾਰੀ ਦੇ ਨੀਲ ਦੀ ਵਰਤੋਂ ਨਾ ਕਰੋ। ਮੇਰੀ ਪੂਜਾ ਦਾ ਸਾਰਾ ਚੜ੍ਹਾਵਾ ਮਿਰਾਸੀ ਨੂੰ ਹੀ ਦੇਣ।

ਹੁਣ ਸੰਧੂਆਂ ਦੇ ਪਰੋਹਤ ਮਿਰਾਸੀ ਹੁੰਦੇ ਹਨ। ਪੂਰਾ ਚੜ੍ਹਾਵਾ ਮਿਰਾਸੀ ਨੂੰ ਹੀ ਦਿੱਤਾ ਜਾਂਦਾ ਹੈ। ਕਈ ਮਿਰਾਸੀਆਂ ਨੂੂੰ ਸੰਧੂਆਂ ਦੀਆਂ ਮੂੰਹੀਆਂ ਜ਼ਬਾਨੀ ਯਾਦ ਹਨ। ਕਈ ਸਿਆਣੇ ਸੰਧੂ ਇਨ੍ਹਾਂ ਤੋਂ ਆਪਣੇ ਕੁਰਸੀਨਾਮੇ ਲਿਖਕੇ ਵਹੀ ਵਿੱਚ ਦਰਜ ਕਰ ਲੈਂਦੇ ਹਨ। ਸਾਰੇ ਸੰਧੂ ਹੀ ਮੰਨਦੇ ਹਨ ਕਿ ਬਾਬਾ ਕਾਲਾ ਮੈਹਿਰ ਕਾਣੀ ਨੀਂਦ ਸੌਂਦਾ ਸੀ। ਕਈ ਸੰਧੂ ਹੁਣ ਵੀ ਨੀਂਦ ਵਿੱਚ ਆਪਣੀਆਂ ਅੱਖਾਂ ਅੱਧੀਆਂ ਖੁੱਲ੍ਹੀਆਂ ਰੱਖਦੇ ਹਨ। ਸਾਰੇ ਸੰਧੂ ਹੁਣ ਵੀ ਬਾਬੇ ਕਾਲੇ ਮੈਹਿਰ ਨੂੰ ਪੀਰ ਵਾਂਗ ਪੂਜਦੇ ਹਨ ਅਤੇ ਬਹੁਤ ਹੀ ਸਤਿਕਾਰ ਕਰਦੇ ਹਨ। ਸੰਧੂ ਜਾਟ ਹਿਸਾਰ, ਰੋਹਤਕ ਤੇ ਮੇਰਠ ਵਿੱਚ ਵਸਦੇ ਹਨ। ਇਹ ਹਿੰਦੂ ਹਨ। ਇੱਕ ਹੋਰ ਰਵਾਇਤ ਅਨੁਸਾਰ ਕਾਲਾ ਮੈਹਿਰ ਸਿਰਹਾਲੀ ਦੇ ਪਾਸ ਦਿੱਲੀ ਸਰਕਾਰ ਦੀ ਫ਼ੌਜ ਨਾਲ ਲੜਦਾ ਹੋਇਆ ਸ਼ਹੀਦ ਹੋ ਗਿਆ ਸੀ। ਜਿਥੇ ਉਸ ਦਾ ਸਿਰ ਡਿੱਗਿਆ, ਉਸ ਥਾਂ ਉਸ ਦੀ ਯਾਦਗਾਰ ਦੇ ਤੌਰ ਤੇ ਮੱਠ (ਮੜੀ) ਬਣਾਇਆ ਗਿਆ ਹੈ। ਮਾਝੇ ਦੇ ਸੰਧੂ ਏਥੇ ਹੀ ਸਿਰਹਾਲੀ ਵਿੱਚ ਆਪਣੇ ਇਸ ਜਠੇਰੇ ਦੀ ਪੂਜਾ ਕਰਦੇ ਹਨ ਅਤੇ ਖ਼ੁਸ਼ੀ ਵਿੱਚ ਚੜ੍ਹਾਵੇ ਚੜ੍ਹਾਉਂਦੇ ਹਨ। ਮੱਠ ਦੇ ਦੁਆਲੇ ਚੱਕਰ ਵੀ ਲਾਉਂਦੇ ਹਨ। ਸਿਰਹਾਲੀ, ਵਲਟੋਹਾ, ਭੜਾਣਾਂ, ਮਨਾਵਾਂ ਆਦਿ ਮਝੈਲ ਸੰਧੂਆਂ ਦੇ ਪ੍ਰਸਿੱਧ ਪਿੰਡ ਹਨ। ਪਾਣਨੀ ਅਨੁਸਾਰ ਸੰਧੂਆਂ ਦਾ ਸਿੰਧ ਤੇ ਜੇਹਲਮ ਵਿਚਕਾਰ ਇੱਕ ਜਨਪਦ ਸੀ। 739 ਈਸਵੀਂ ਵਿੱਚ ਇਨ੍ਹਾਂ ਦੇ ਰਾਜੇ ਪੁੰਨ ਦੇਵ ਨੇ ਅਰਬਾਂ ਨੂੰ ਹਰਾਇਆ ਸੀ। ਇਨ੍ਹਾਂ ਦੀਆਂ ਅਰਬਾਂ ਨਾਲ ਕਈ ਲੜਾਈਆਂ ਹੋਈਆਂ। ਆਖ਼ਿਰ ਇਨ੍ਹਾਂ ਨੂੰ ਸਿੰਧ ਛੱਡ ਕੇ ਪੰਜਾਬ ਵਿੱਚ ਆਉਣਾ ਪਿਆ। ਸਿੰਧ ਤੋਂ ਆਉਣ ਕਾਰਨ ਵੀ ਇਸ ਕਬੀਲੇ ਨੂੰ ਸਿੰਧੂ ਕਿਹਾ ਜਾਂਦਾ ਹੈ।

ਇਹ ਜੱਟਾਂ ਦਾ ਬਹੁਤ ਹੀ ਤੇਜ਼ ਤੇ ਤਕੜਾ ਕਬੀਲਾ ਹੈ। ਸਿੱਖ ਰਾਜ ਕਾਲ ਵਿੱਚ ਸੰਧੂਆਂ ਦੀ ਰਾਜਸੀ ਮਹੱਤਤਾ ਬਹੁਤ ਵੱਧ ਗਈ ਸੀ। ਪੰਜਾਬ ਦੇ ਜੱਟਾਂ ਦਾ ਸਮਾਜਿਕ ਦਰਜਾ ਵੀ ਰਾਜਪੂਤਾ ਤੇ ਖੱਤਰੀਆਂ ਤੋਂ ਉੱਚਾ ਹੋ ਗਿਆ ਸੀ। ਜੰਜਰ ਜੱਟ ਵੀ ਸੰਧੂਆਂ ਨਾਲ ਰਲਦੇ ਹਨ। ਜੰਜਰ ਉਪਗੋਤ ਹੈ। ਜੰਜਰ ਅਤੇ ਝਿੰਜਰ ਗੋਤ ਵਿੱਚ ਫਰਕ ਹੈ। ਝਿੰਜਰ ਜੱਟ ਰਾਜਸਥਾਨ ਦੇ ਬਾਗੜ ਖੇਤਰ ਤੋਂ ਉੱਠਕੇ ਮਾਲਵੇ ਦੇ ਸੰਗਰੂਰ ਅਤੇ ਅਮਲੋਹ ਖੇਤਰਾਂ ਵਿੱਚ ਆਬਾਦ ਹੋ ਗਏ ਸਨ। ਸੰਧੂ ਜੱਟ ਸਿੰਧ ਖੇਤਰ ਤੋਂ ਪੰਜਾਬ ਵਿੱਚ ਆਏ ਹਨ।

ਅਕਬਰ ਦੇ ਸਮੇਂ ਮਾਝੇ ਦਾ ਚੰਗਾ ਸੰਧੂ ਬਹੁਤ ਸ਼ਕਤੀਸ਼ਾਲੀ ਸੀ। ਉਸ ਨੇ ਹੀ ਧੋਲੇ ਕਾਂਗੜ ਦੇ ਚੌਧਰੀ ਮਿਹਰ ਮਿੱਠੇ ਨੂੰ 35 ਜਾਟ ਬੰਸੀ ਪੰਚਾਇਤ ਵਿੱਚ ਅਕਬਰ ਨਾਲ ਰਿਸ਼ਤੇਦਾਰੀ ਪਾਉਣ ਤੋਂ ਰੋਕਿਆ ਸੀ।

ਮਹਾਭਾਰਤ ਦੇ ਸਮੇਂ ਸਿੰਧ ਵਿੱਚ ਜੈਦਰਥ ਸੰਧੂ ਦਾ ਰਾਜ ਸੀ। ਦੁਰਜੋਧਨ ਨੇ ਆਪਣੀ ਭੈਣ ਦੁਸ਼ਾਲਾ ਦਾ ਵਿਆਹ ਜੈਦਰਥ ਨਾਲ ਕਰਕੇ ਸੰਧੂ ਜੱਟਾਂ ਨੂੰ ਆਪਣਾ ਮਿੱਤਰ ਬਣਾ ਲਿਆ ਸੀ। ਸੰਧੂਆਂ ਨੇ ਮਹਾਭਾਰਤ ਦੀ ਲੜਾਈ ਵਿੱਚ ਵੀ ਹਿੱਸਾ ਲਿਆ ਸੀ। ਕਰਨਲ ਜੇਮਜ਼ ਟਾਡ ਨੇ ਵੀ ਸੰਧੂ ਬੰਸ ਨੂੰ 36 ਰਾਜ ਘਰਾਣਿਆਂ ਵਿੱਚ ਸ਼ਾਮਿਲ ਕੀਤਾ ਹੈ।

ਸੰਧੂ, ਸਿੰਧੂ ਤੇ ਸਿੰਧੜ ਇਕੋ ਹੀ ਗੋਤ ਹੈ। ਉਚਾਰਨ ਵਿੱਚ ਦੁਰੇੜੇ ਖੇਤਰਾਂ ਵਿੱਚ ਜਾਕੇ ਫਰਕ ਪੈ ਹੀ ਜਾਂਦਾ ਹੈ। ਦਲਿਤ ਜਾਤੀਆਂ ਚਮਾਰਾਂ ਤੇ ਤ੍ਰਖਾਣਾਂ ਆਦਿ ਵਿੱਚ ਵੀ ਸੰਧੂ ਗੋਤ ਦੇ ਕਾਫ਼ੀ ਲੋਕ ਮਿਲਦੇ ਹਨ। ਜਿਹੜੇ ਗਰੀਬ ਸੰਧੂਆਂ ਨੇ ਦਲਿਤ ਤੇ ਪਿਛੜੀਆਂ ਸ਼੍ਰੇਣੀਆਂ ਦੀਆਂ ਇਸਤਰੀਆਂ ਨਾਲ ਵਿਆਹ ਕਰ ਲਏ, ਉਹ ਉਨ੍ਹਾਂ ਦੀਆਂ ਜਾਤੀਆਂ ਵਿੱਚ ਰਲ ਗਏ। ਉਹਨਾਂ ਦੇ ਗੋਤ ਨਹੀਂ ਬਦਲੇ ਪਰ ਜਾਤੀ ਬਦਲ ਗਈ। ਕਈ ਥਾਈਂ ਸੰਧੂਆਂ ਦੇ ਦਾਸਾਂ ਨੇ ਵੀ ਆਪਣੇ ਮਾਲਕ ਵਾਲਾ ਗੋਤ ਰੱਖ ਲਿਆ। ਯੂਰਪ ਵਿੱਚ ਵੀ ਕੁਝ ਹੱਬਸ਼ੀਆਂ ਨੇ ਆਪਣੇ ਮਾਲਕਾਂ ਵਾਲੇ ਹੀ ਗੋਤ ਰੱਖ ਲਏ ਸਨ। ਛੋਟੀਆਂ ਜਾਤਾਂ ਦੇ ਸੰਧੂਆਂ ਨੂੰ ਸੰਧੂ ਜੱਟ 'ਹੋਕਾ ਸੰਧੂ' ਕਹਿੰਦੇ ਹਨ। ਇਹ ਸੰਧੂ ਗੋਤ ਵਿੱਚ ਬਾਬੇ ਕਾਲੇ ਮੈਹਿਰ ਦੇ ਜਨਮ ਤੋਂ ਮਗਰੋਂ ਰਲੇ ਸਮਝੇ ਜਾਂਦੇ ਹਨ। ਇਨ੍ਹਾਂ ਬਾਰੇ ਕਈ ਕਲਪਤ ਤੇ ਮਿਥਿਹਾਸਕ ਕਹਾਣੀਆਂ ਵੀ ਪ੍ਰਚਲਿਤ ਹਨ।

ਸੰਧੂ ਜੱਟ ਮੁਸਲਮਾਨ, ਸਿੱਖ, ਹਿੰਦੂ ਆਦਿ ਧਰਮਾਂ ਵਿੱਚ ਆਮ ਮਿਲਦੇ ਹਨ। ਇਹ ਬਹੁਤੇ ਮੁਸਲਮਾਨ ਤੇ ਸਿੱਖ ਹੀ ਹਨ। ਮਹਾਤਮਾ ਬੁੱਧ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਹੋਕੇ ਸਿੰਧ ਦੇ ਸੰਧੂ ਜੱਟ ਬੋਧੀ ਬਣ ਗਏ ਸਨ। ਮੁਸਲਮਾਨਾਂ ਦੇ ਹਮਲਿਆਂ ਮਗਰੋਂ ਇਹ ਬੁੱਧ ਧਰਮ ਛੱਡ ਮੁਸਲਮਾਨ, ਸਿੱਖ ਤੇ ਹਿੰਦੂ ਬਣ ਗਏ ਸਨ। ਸੰਧੂ ਜੱਟਾਂ ਦਾ ਬਹੁਤ ਵੱਡਾ ਤੇ ਪ੍ਰਭਾਵਸ਼ਾਲੀ ਗੋਤ ਹੈ। 1881 ਈਸਵੀਂ ਦੀ ਜਨਸੰਖਿਆ ਅਨੁਸਾਰ ਸੰਧੂ ਜੱਟਾਂ ਦੀ ਗਿਣਤੀ ਸਾਂਝੇ ਪੰਜਾਬ ਵਿੱਚ 135732 ਸੀ। ਸਰ ਲੈਵਲ ਗਰੀਫਨ ਨੇ ਆਪਣੀ ਕਿਤਾਬ 'ਪੰਜਾਬ ਚੀਫ਼ਸ' ਵਿੱਚ ਸੰਧੂ ਜੱਟਾਂ ਦਾ ਇਤਿਹਾਸ ਕਾਫ਼ੀ ਦਿੱਤਾ ਹੈ। ਬਹੁਤੇ ਸੰਧੂ ਪੱਛਮੀ ਪੰਜਾਬ ਤੇ ਮਾਝੇ ਵਿੱਚ ਆਬਾਦ ਸਨ ਮਾਲਵੇ ਵਿੱਚ ਘੱਟ ਸਨ। ਸੰਧੂ ਜੱਟ ਹੋਰ ਜੱਟਾਂ ਦੇ ਮੁਕਾਬਲੇ ਸ਼ਾਹੀ ਠਾਠ ਨਾਲ ਰਹਿੰਦੇ ਹਨ। ਮ੍ਹਰਾਣੇ ਦੇ ਮੇਲੇ ਵਿੱਚ ਸੰਧੂ ਜ਼ਰੂਰ ਪਹੁੰਚਦੇ ਹਨ। ਸਿੱਖਾਂ ਦੀਆਂ ਬਾਰਾਂ ਮਿਸਲਾਂ ਵਿੱਚ ਚਾਰ ਮਿਸਲਾਂ ਸੰਧੂ ਖ਼ਾਨਦਾਨ ਦੀਆਂ ਸਨ। ਸੰਧੂ ਜਗਤ ਪ੍ਰਸਿੱਧ ਗੋਤ ਹੈ। ਇਹ ਬਾਹਰਲੇ ਦੇਸ਼ਾਂ ਵਿੱਚ ਵੀ ਬਹੁਤ ਗਏ ਹਨ। ਸੰਧੂ ਬਹੁਤ ਵੱਡਾ ਭਾਈਚਾਰਾ ਹੈ। ਸੰਧੂ ਚੁਸਤ ਤੇ ਘੁੰਮਡੀ ਵੀ ਹੁੰਦੇ ਹਨ। ਇਹ ਬਹੁਤ ਤੇਜ਼ ਦਿਮਾਗ਼ ਵਾਲੇ ਹੁੰਦੇ ਹਨ। ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਚੌ ਚਰਨ ਸਿੱਘ ਦਾ ਗੋਤ ਸੰਧੂ ਅਤੇ ਜਾਤੀ ਜਾਟ ਸੀ।

je kr koi galti ho gyi hove ta maaf krna
 
Title: Re: Mere SANDHU Frienda lyi......... hope tuhanu pasand ave
Post by: ♥(ਛੱਲਾ)♥ on February 18, 2012, 04:17:59 AM
Ethe sandhu kyon a ?
Nyc post :)
Title: Re: Mere SANDHU Frienda lyi......... hope tuhanu pasand ave
Post by: @~ਸ੍ਹੌਕੀਨ кαυя~@ on February 18, 2012, 04:21:01 AM
Ethe sandhu kyon a ?
Nyc post :)

kaffi jane ne ......... u d'nt know :dnk:
Title: Re: Mere SANDHU Frienda lyi......... hope tuhanu pasand ave
Post by: ♥(ਛੱਲਾ)♥ on February 18, 2012, 04:23:34 AM
Nae i dnt knw...

Bs eko sandhu da pta.. Oh meri bhabi a ... Lol
Title: Re: Mere SANDHU Frienda lyi......... hope tuhanu pasand ave
Post by: @~ਸ੍ਹੌਕੀਨ кαυя~@ on February 18, 2012, 04:28:02 AM
Nae i dnt knw...

Bs eko sandhu da pta.. Oh meri bhabi a ... Lol

ok fer ohde lyi e samajh lao :loll:
Title: Re: Mere SANDHU Frienda lyi......... hope tuhanu pasand ave
Post by: ♥(ਛੱਲਾ)♥ on February 18, 2012, 04:29:36 AM
Nae meri ladia hoyea ohna nal.. Lol..
Title: Re: Mere SANDHU Frienda lyi......... hope tuhanu pasand ave
Post by: G@RRy S@NDHU on February 18, 2012, 06:56:22 AM
Enna maan bakshan lyi Thnxxxxx reet...  :smile:
Title: Re: Mere SANDHU Frienda lyi......... hope tuhanu pasand ave
Post by: @~ਸ੍ਹੌਕੀਨ кαυя~@ on February 18, 2012, 07:17:00 AM
Enna maan bakshan lyi Thnxxxxx reet...  :smile:

wc garry  :smile: :hug:
Title: Re: Mere SANDHU Frienda lyi......... hope tuhanu pasand ave
Post by: Happy married life oye hahahaha on February 18, 2012, 09:29:22 AM
haye brar sabh toh jyada ne punjab ch... 8-> 8->  mainu ajj pta laggea....hun tan koi aukha kamm nhi :rockon:
nd nyc post ah reet..:)