ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋ,
ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ,
ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂ ਧੁੱਪਾਂ ਸਹਿ ਗੇੜੇ ਮਾਰੇ ਯਾਦ ਆਉਣਗੇ ,
ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ,
ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ,
ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇ,
ਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ,
ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆ,
ਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ,
ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇ,
ਸੀ ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਣਗੇ