October 04, 2025, 01:28:47 AM
collapse

Author Topic: Daily Hukamnama from Golden Temple Amritsar  (Read 147193 times)

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #240 on: July 05, 2014, 05:58:16 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 5.7.2014, ਸ਼ਨੀਵਾਰ , ੨੧ ਹਾੜ (ਸੰਮਤ ੫੪੬ ਨਾਨਕਸ਼ਾਹੀ)

ਸਲੋਕੁ ਮਃ ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥
ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
(ਅੰਗ ੬੪੭)

☬ ਪੰਜਾਬੀ ਵਿਆਖਿਆ :- ☬

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨।
ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

☬ENGLISH TRANSLATION :- ☬

SHALOK, THIRD MEHL:
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Gurus Grace, one remains dead while yet alive, the mind becomes content in itself. Those who have no faith in their own minds, O Nanak how can they speak of spiritual wisdom? || 1 ||
THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lords Name. Those who praise the Word of the Gurus Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day.Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 ||
PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lords Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||


...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 6.7.2014, ਐਤਵਾਰ ੨੨ ਹਾੜ (ਸੰਮਤ ੫੪੬ ਨਾਨਕਸ਼ਾਹੀ)

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
{ਅੰਗ ੭੦੦}

☬ ਪੰਜਾਬੀ ਵਿਆਖਿਆ :- ☬

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।
ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।
ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।

☬ENGLISH TRANSLATION :- ☬

Jaitsree, Fifth Mehl, Third House, Du-Padas:
One Universal Creator God. By The Grace Of The True Guru:
Give me a message from my Beloved - tell me, tell me!
I am wonder-struck, hearing the many reports of Him; tell them to me, O my happy sister soul-brides. ||1||Pause||
Some say that He is beyond the world - totally beyond it, while others say that He is totally within it.
His color cannot be seen, and His pattern cannot be discerned. O happy soul-brides, tell me the truth! ||1||
He is pervading everywhere, and He dwells in each and every heart; He is not stained - He is unstained.
Says Nanak, listen, O people: He dwells upon the tongues of the Saints. ||2||1||2||
« Last Edit: July 06, 2014, 04:52:34 AM by ♦ ਗਭਰੂ ਚੋਟੀ ਦਾ ♦ »

Punjabi Janta Forums - Janta Di Pasand

Re: Daily Hukamnama from Golden Temple Amritsar
« Reply #240 on: July 05, 2014, 05:58:16 AM »

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #241 on: July 06, 2014, 01:28:26 PM »
Waheguru ji!! :rabb:

keep the good work up gabru bai.. :ok:

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #242 on: July 06, 2014, 01:35:39 PM »
Waheguru ji!! :rabb:

keep the good work up gabru bai.. :ok:
mai vi ki kra bai kdi kdi eko reply ch do varri post hoo janda aa , hun tahi color change kitta ki pta lagg jawe sab nu new reply wali post da ....

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #243 on: July 06, 2014, 01:36:43 PM »
mai vi ki kra bai kdi kdi eko reply ch do varri post hoo janda aa , hun tahi color change kitta ki pta lagg jawe sab nu new reply wali post da ....

poore exact 24 ghantean baad j post kre fer eh new reply ch janda... es layi..ikko time banni rakh... ose time hi post krea kr.. fer sahi rahuga

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #244 on: July 06, 2014, 01:45:41 PM »
poore exact 24 ghantean baad j post kre fer eh new reply ch janda... es layi..ikko time banni rakh... ose time hi post krea kr.. fer sahi rahuga
i know mai inder bai nu puch vi leya si , ohna ne vi ahi keha par hun mera time ni lagda kde kde ohi same time online hon da fer mainu jdo vi time milda swere ta mai post kar jana ...

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #245 on: July 07, 2014, 02:46:16 AM »
7 july 2014

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥

Dhanaasaree, Fifth Mehl: I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord's Name in the Saadh Sangat, the Company of the Holy. ||1||Pause|| He is dressed in robes of all sorts, if he sings the Kirtan of the Lord's Glorious Praises, day and night. ||2||

ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ-ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ)।੧।ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨।

हे भाई! जिस मनुख ने अपने मन में, हिरदय में, जुबान से परमात्मा का नाम सिमरना शुरू का दिया, जिस ने सदा- थिर हरी-नाम (की) खुराक खानी शुरू का दी उस को (माया की तृष्णा) से शांति आ जाती है।१। हे भाई! साध सांगत में (बैठ के) परमात्मा का नाम जप्पा करो- यही है असल जीवन, येही है असल जिन्दगी।१।रहाउ। जो मनुख हर समय परमात्मा की सिफत सलाह करता है, प्रभु के गुण गता है, उस ने (मानो) कई प्रकार के कपडे पहन लिए हैं (और वह इन सुंदर पोशाकों का आनंद मना रहा है)।२।

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #246 on: July 07, 2014, 05:33:47 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 7.7.2014 ਸੋਮਵਾਰ,੨੩ ਹਾੜ (ਸੰਮਤ ੫੪੬ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ਜੀਵਨਾ ਹਰਿ ਜੀਵਨਾ ॥ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ਹਸਤੀ ਰਥ ਅਸੁ ਅਸਵਾਰੀ ॥ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ਮਨ ਤਨ ਅੰਤਰਿ ਚਰਨ ਧਿਆਇਆ ॥ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
{ਅੰਗ ੬੮੪}

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ॥੧॥ਹੇ ਭਾਈ! ਸਾਧ ਸੰਗਤ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ॥੧॥ ਰਹਾਉ ॥ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ॥੨॥ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ॥੩॥ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ॥੪॥੨॥੫੬॥

☬ENGLISH TRANSLATION :- ☬

Dhanaasaree, Fifth Mehl:
I am satisfied and satiated, eating the food of Truth.
With my mind, body and tongue, I meditate on the Naam, the Name of the Lord. ||1||
Life, spiritual life, is in the Lord.
Spiritual life consists of chanting the Lord's Name in the Saadh Sangat, the Company of the Holy. ||1||Pause||
He is dressed in robes of all sorts,
If he sings the Kirtan of the Lord's Glorious Praises, day and night. ||2||
He rides upon elephants, chariots and horses,
If he sees the Lord's Path within his own heart. ||3||
Meditating on the Lord's Feet, deep within his mind and body,
Slave Nanak has found the Lord, the treasure of peace. ||4||2||56||
 


...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 8.7.2014 ਮੰਗਲਵਾਰ,੨੪ਹਾੜ (ਸੰਮਤ ੫੪੬ ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
{ਅੰਗ 668}

☬ ਪੰਜਾਬੀ ਵਿਆਖਿਆ :- ☬

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ਰਹਾਉ॥ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥

☬ENGLISH TRANSLATION :- ☬

Dhanaasaree, Fourth Mehl:
The Lord, Har, Har, is the rain-drop; I am the song-bird, crying, crying out for it.
O Lord God, please bless me with Your Mercy, and pour Your Name into my mouth, even if for only an instant. ||1||
Without the Lord, I cannot live for even a second.
Like the addict who dies without his drug, I die without the Lord. ||Pause||
You, Lord, are the deepest, most unfathomable ocean; I cannot find even a trace of Your limits.
You are the most remote of the remote, limitless and transcendent; O Lord Master, You alone know Your state and extent. ||2||
The Lord's humble Saints meditate on the Lord; they are imbued with the deep crimson color of the Guru's Love.
Meditating on the Lord, they attain great glory, and the most sublime honor. ||3||
He Himself is the Lord and Master, and He Himself is the servant; He Himself creates His environments.
Servant Nanak has come to Your Sanctuary, O Lord; protect and preserve the honor of Your devotee. ||4||5||
« Last Edit: July 08, 2014, 12:55:49 AM by ⒼⓇⒺⓌⒶⓁ »

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #247 on: July 08, 2014, 01:56:13 AM »
8 july 2014

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥

Dhanaasaree, Fourth Mehl: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. ||Pause||

ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ = ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

हे हरी! हे स्वामी! मैं पपीहा तेरे नाम-बूँद (नाम की बूँद) के लिए तड़प रहा हूँ। (कृपा करो), तेरा नाम मेरे लिए जीवन बूँद बन जाए। हे हरी! हे प्रभु! अपनी कृपा करो, आँख के झपकने जितने समय के लिए ही मेरे मुख में (अपने नाम की शांति) की बूँद दाल दे।१। परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली(नशे का आदि) मनुख नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ।रहाउ।

Offline Did@r

  • Bakra/Bakri
  • Like
  • -Given: 20
  • -Receive: 3
  • Posts: 83
  • Tohar: 3
  • Gender: Male
  • "I'm untouchable, but I'm forcin you to feel me"
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #248 on: July 08, 2014, 04:24:21 AM »
waheguru

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #249 on: July 09, 2014, 01:03:16 AM »
9 july 2014


ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥

वडहंसु महला ३ ॥ मन मेरिआ तू सदा सचु समालि जीउ ॥ आपणै घरि तू सुखि वसहि पोहि न सकै जमकालु जीउ ॥ कालु जालु जमु जोहि न साकै साचै सबदि लिव लाए ॥ सदा सचि रता मनु निरमलु आवणु जाणु रहाए ॥ दूजै भाइ भरमि विगुती मनमुखि मोही जमकालि ॥ कहै नानकु सुणि मन मेरे तू सदा सचु समालि ॥१॥

Wadahans, Third Mehl: O my mind, contemplate the True Lord forever. Dwell in peace in the home of your own self, and the Messenger of Death shall not touch you. The noose of the Messenger of Death shall not touch you, when you embrace love for the True Word of the Shabad. Ever imbued with the True Lord, the mind becomes immaculate, and its coming and going is ended. The love of duality and doubt have ruined the self-willed manmukh, who is lured away by the Messenger of Death. Says Nanak, listen, O my mind: contemplate the True Lord forever. ||1||

ਮਨ = ਹੇ ਮਨ! ਸਚੁ = ਸਦਾ-ਥਿਰ ਪ੍ਰਭੂ। ਸਮਾਲਿ = ਹਿਰਦੇ ਵਿਚ ਵਸਾਈ ਰੱਖ। ਘਰਿ = ਹਿਰਦੇ ਵਿਚ। ਸੁਖਿ = ਆਨੰਦ ਨਾਲ। ਜਮਕਾਲੁ = ਮੌਤ, ਆਤਮਕ ਮੌਤ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਲਿਵ = ਲਗਨ। ਸਚਿ = ਸਦਾ-ਥਿਰ ਪ੍ਰਭੂ ਵਿਚ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਰਹਾਏ = ਮੁੱਕ ਜਾਂਦਾ ਹੈ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਵਿਗੁਤੀ = ਖ਼ੁਆਰ ਹੋ ਰਹੀ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ। ਜਮਕਾਲਿ = ਮੌਤ ਨੇ, ਆਤਮਕ ਮੌਤ ਨੇ। ਮੋਹੀ = ਮੋਹ ਵਿਚ ਫਸਾ ਰੱਖੀ ਹੈ।੧।

ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ। (ਇਸ ਵਾਸਤੇ) ਨਾਨਕ ਆਖਦਾ ਹੈ-ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ।੧।

हे मेरे मन! सदा कायम रहने वाले परमात्मा को तूँ हमेशा अपने अंदर बसाय रख, (इस की बरकत से) तू अपने अंदर आत्मा में आनंद से रहेगा, आत्मिक मौत तेरे ऊपर जौर नहीं डाल सकेगी । जो मनुख प्रभु में, गुरु शब्द में, सुरत जोड़े रखता है, मौत उसकी तरफ नहीं देख सकती, उस का मन परमात्मा के रंग में रंगा रहके पवित्र हो जाता है, उस का जनम मरण का दौर ख़तम हो जाता है। परन्तु अपने मन के पीछे चलने वाली मनुखता माया के प्यार व् भटकना में परेशान रहती है, आत्मिक मौत ने उसे अपने मोह में फांस रखा होता है। (इस लिए ) नानक कहते हैं, हे मेरे मन! (मेरी बात)सुन, तू सदा थिर प्रभु को अपने मन में बसाये रख। १।

Offline Random_Profile

  • Ankheela/Ankheeli
  • ***
  • Like
  • -Given: 7
  • -Receive: 32
  • Posts: 500
  • Tohar: 26
  • Gender: Male
  • Don't Lose Respect To Gain Attention
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #250 on: July 09, 2014, 10:15:33 AM »
this is the ONE Topic i check every day:) thanks for creating it

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #251 on: July 09, 2014, 11:36:34 PM »
10 July 2014


ਵਡਹੰਸੁ ਮਹਲਾ ੩ ॥
वडहंसु महला ३ ॥
Wadahans, Third Mehl:

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

इहु सरीरु जजरी है इस नो जरु पहुचै आए ॥ गुरि राखे से उबरे होरु मरि जमै आवै जाए ॥ होरि मरि जमहि आवहि जावहि अंति गए पछुतावहि बिनु नावै सुखु न होई ॥ ऐथै कमावै सो फलु पावै मनमुखि है पति खोई ॥ जम पुरि घोर अंधारु महा गुबारु ना तिथै भैण न भाई ॥ इहु सरीरु जजरी है इस नो जरु पहुचै आई ॥१॥

This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart regretfully. Without the Name, there is no peace. As one acts here, so does he obtain his rewards; the self-willed manmukh loses his honor. In the City of Death, there is pitch darkness, and huge clouds of dust; neither sister nor brother is there. This body is frail; old age is overtaking it. ||1||

ਜਜਰੀ = ਪੁੱਗਾ, ਨਾਸ ਹੋ ਜਾਣ ਵਾਲਾ। ਇਸ ਨੋ = ਇਸ ਨੂੰ। ਜਰੁ = ਬੁਢੇਪਾ। ਪਹੁਚੈ ਆਏ = ਪਹੁਚੈ ਆਇ, ਆ ਅੱਪੜਦਾ ਹੈ। ਗੁਰਿ = ਗੁਰੂ ਨੇ। ਸੇ = ਉਹ ਮਨੁੱਖ {ਬਹੁ-ਵਚਨ}। ਉਬਰੇ = ਬਚ ਜਾਂਦੇ ਹਨ। ਹੋਰੁ = ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ। ਆਵੈ = ਜੰਮਦਾ ਹੈ। ਜਾਏ = ਮਰਦਾ ਹੈ। ਹੋਰਿ = {ਲਫ਼ਜ਼ 'ਹੋਰੁ' ਦਾ ਬਹੁ-ਵਚਨ} ਹੋਰ, (ਭਾਵ) ਉਹ ਬੰਦੇ ਜੋ ਗੁਰੂ ਦੀ ਸਰਨ ਨਹੀਂ ਆਉਂਦੇ। ਜੰਮਹਿ = ਜੰਮਦੇ ਹਨ। ਆਵਹਿ = ਜੰਮਦੇ ਹਨ। ਜਾਵਹਿ = ਮਰ ਜਾਂਦੇ ਹਨ। ਅੰਤਿ = ਆਖ਼ਰ ਨੂੰ। ਗਏ = ਜਾਂਦੇ ਹੋਏ। ਐਥੈ = ਇਸ ਜਗਤ ਵਿਚ। ਕਮਾਵੈ = (ਮਨੁੱਖ ਜੇਹੜੀ) ਕਰਣੀ ਕਰਦਾ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਪਤਿ = ਇੱਜ਼ਤ। ਜਮ ਪੁਰਿ = ਜਮ ਰਾਜ ਦੀ ਪੁਰੀ ਵਿਚ। ਘੋਰ ਅੰਧਾਰੁ = ਘੁੱਪ ਹਨੇਰਾ। ਮਹਾ ਗੁਬਾਰੁ = ਬਹੁਤ ਹਨੇਰਾ। ਤਿਥੈ = ਉਸ ਥਾਂ। ਜਜਰੀ = ਪੁੱਗਾ, ਨਾਸ ਹੋ ਜਾਣ ਵਾਲਾ। ਇਸ ਨੋ = ਇਸ ਨੂੰ। ਜਰੁ = ਬੁਢੇਪਾ। ਪਹੁਚੈ ਆਏ = ਪਹੁਚੈ ਆਇ, ਆ ਅੱਪੜਦਾ ਹੈ ॥੧॥

ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥

यह सरीर नास हो जाने वाला है, इस को बुढ़ापा आ दबाता है। जिनकी गुरु ने रक्षा की, वह (मोह में गर्क होने से)बच जाते हैं पर और जनम मरण में रहते हैं। और अंत समय पछताते हैं; हरी नाम के बिना आत्मिक जीवन का सुख नहीं मिलता। इस लोक में जीव जो करनी कमाता है वोही फल भोगता है। अपने मन के पीछे चलने वाला (प्रभु दरबार में) अपनी इज्जत गवा लेता है। (उनके लिए) जम राज की पूरी में भी घोर अँधेरा, घोर अँधेरा ही बना रहता है, उधर बहिन या भाई कोई सहायता नहीं कर सकता। यह सरीर पुराना हो जाने वाला है, इस को भुदापा (जरूर) आ जाता है॥1॥

...
waheguru

...
11 july 2014

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

रागु धनासिरी महला ३ घरु ४ ੴ सतिगुर प्रसादि ॥
हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥

Raag Dhanaasaree, Third Mehl, Fourth House: One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1||Pause||

ਹਮ = ਅਸੀਂ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।

ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

राग धनासरी, घर ४ में गुरु अमरदास जी की बानी। अकाल पुरख एक है और सतगुरु की कृपा द्वारा मिलता है। हे प्रभु! हम जीव तेरे (दर के) भिखारी हैं, तूँ सव्त्न्तर रह के सब को दातें (बख्शीश) देने वाला है। हे प्रभु! मेरे ऊपर दयावान हो। मुझ भिखारी को अपना नाम दो (ताकि) मैं सदा तेरे प्रेम के रंग में रंग रहूँ।१। हे प्रभु! में तेरे सदा कायम रहने वाले नाम से सदके कुर्बान जाता हूँ। तू सरे संसार जगत का आधार है; तू ही सब जीवों को पैदा करने वाला है कोई और (तेरे जैसा) नहीं है
« Last Edit: July 10, 2014, 10:28:50 PM by rabbdabanda »

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #252 on: July 11, 2014, 03:57:53 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 11.7.2014 ਸੁਕਰਵਾਰ ੨੭,ਹਾੜ (ਸੰਮਤ ੫੪੬ ਨਾਨਕਸ਼ਾਹੀ)

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
{ਅੰਗ 666}

☬ ਪੰਜਾਬੀ ਵਿਆਖਿਆ :- ☬

ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

☬ENGLISH TRANSLATION :- ☬

Raag Dhanaasaree, Third Mehl, Fourth House:
One Universal Creator God. By The Grace Of The True Guru:
I am just a poor beggar of Yours; You are Your Own Lord Master, You are the Great Giver.
Be Merciful, and bless me, a humble beggar, with Your Name, so that I may forever remain imbued with Your Love. ||1||
I am a sacrifice to Your Name, O True Lord.
The One Lord is the Cause of causes; there is no other at all. ||1||Pause||
I was wretched; I wandered through so many cycles of reincarnation. Now, Lord, please bless me with Your Grace.
Be merciful, and grant me the Blessed Vision of Your Darshan; please grant me such a gift. ||2||
Prays Nanak, the shutters of doubt have been opened wide; by Guru's Grace, I have come to know the Lord.
I am filled to overflowing with true love; my mind is pleased and appeased by the True Guru. ||3||1||9||


...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 12.7.2014 ਸ਼ਨੀਵਾਰ ੨੮, ਹਾੜ (ਸੰਮਤ ੫੪੬ ਨਾਨਕਸ਼ਾਹੀ)

ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ਪਉੜੀ ॥ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥
ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥
ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
{ਅੰਗ 706}

☬ ਪੰਜਾਬੀ ਵਿਆਖਿਆ :- ☬

ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ॥੧॥
ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ? ॥੨॥
(ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ। ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ-ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ। ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ। ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ ॥੨॥

☬ENGLISH TRANSLATION :- ☬

Shalok:
Creating the soul, the Lord places this creation in the womb of the mother.
With each and every breath, it meditates in remembrance on the Lord, O Nanak; it is not consumed by the great fire. ||1||
With its head down, and feet up, it dwells in that slimy place.
O Nanak, how could we forget the Master? Through His Name, we are saved. ||2||
Pauree:
From egg and sperm, you were conceived, and placed in the fire of the womb.
Head downwards, you abided restlessly in that dark, dismal, terrible hell.
Remembering the Lord in meditation, you were not burnt; enshrine Him in your heart, mind and body.
In that treacherous place, He protected and preserved you; do not forget Him, even for an instant.
Forgetting God, you shall never find peace; you shall forfeit your life, and depart. ||2||
« Last Edit: July 12, 2014, 12:59:42 AM by ♦ ਗਭਰੂ ਚੋਟੀ ਦਾ ♦ »

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #253 on: July 13, 2014, 12:11:52 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 13.7.2014, ਐਤਵਾਰ , ੨੯ ਹਾੜ (ਸੰਮਤ ੫੪੬ ਨਾਨਕਸ਼ਾਹੀ)

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥
ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
(ਅੰਗ ੬੯੬)

☬ ਪੰਜਾਬੀ ਵਿਆਖਿਆ :- ☬

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

☬ENGLISH TRANSLATION :- ☬

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lords Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has
been paid off. || 1 ||
O my mind, vibrate the Lords Name, and all your affairs shall be resolved. The Perfect Guru has implanted the Lords Name within me; without the Name, life is useless. || Pause ||
Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 ||
Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy,O Lord of the Universe. || 3 ||
I am blind, ignorant and totally without wisdom; how can I walk on the Path? I am blind O Guru, please let me grasp the hem of Your robe, so that servant Nanak may walk in harmony with You. || 4 || 1 ||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #254 on: July 14, 2014, 02:31:20 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 14.7.2014, ਸੌਮਵਾਰ , ੩੦ ਹਾੜ (ਸੰਮਤ ੫੪੬ ਨਾਨਕਸ਼ਾਹੀ)

ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥
ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥
ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥
ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥
ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
(ਅੰਗ ੭੩੩)

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।
ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।
ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।
ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।
ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

☬ENGLISH TRANSLATION :- ☬

SOOHEE, FOURTH MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
When someone of low social class chants the Lords Name, he obtains the state of highest dignity. Go and ask Bidar, the son of a maid; Krishna himself stayed in his house. || 1 ||
Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause ||
Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 ||
Naam Dayv loved the Lord; the people called him a fabric dyer. The Lord turned His back on the high-class Khshaatriyas and Brahmins, and showed His face to Naam Dayv. || 3 ||
All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #255 on: July 15, 2014, 02:39:14 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 15.7.2014, ਮੰਗਲਵਾਰ , ੩੧ ਹਾੜ (ਸੰਮਤ ੫੪੬ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥
ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥
ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥
ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
(ਅੰਗ ੬੭੮)

☬ ਪੰਜਾਬੀ ਵਿਆਖਿਆ :- ☬

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

☬ENGLISH TRANSLATION :- ☬

DHANAASAREE, FIFTH MEHL:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 ||
Come back to your home, O my friend. The Lord Himself has eliminated your enemies, and your misfortunes are past. || Pause ||
God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 ||
Remain firm and steady, and do not ever waver; take the Gurus Word as your Support. You shall be applauded and congratulated all over the world, and your face shall be radiant in the Court of the Lord. || 3 ||
All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Offline Random_Profile

  • Ankheela/Ankheeli
  • ***
  • Like
  • -Given: 7
  • -Receive: 32
  • Posts: 500
  • Tohar: 26
  • Gender: Male
  • Don't Lose Respect To Gain Attention
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #256 on: July 15, 2014, 11:47:03 AM »
Waheguru Waheguru

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #257 on: July 16, 2014, 02:10:23 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 16.7.2014, ਬੁੱਧਵਾਰ , ੧ ਸਾਵਣ (ਸੰਮਤ ੫੪੬ ਨਾਨਕਸ਼ਾਹੀ)

ਆਸਾ ਮਹਲਾ ੫ ਛੰਤ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥
ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥
ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥
(ਅੰਗ ੪੫੯)

☬ ਪੰਜਾਬੀ ਵਿਆਖਿਆ :- ☬

ਹੇ ਭਗਵਾਨ! ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤ ਕਰਦਾ ਰਹਾਂ।ਨਾਨਾਕ ਆਖਦਾ ਹੈ ਕਿ ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ ॥੧॥ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ)।ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ।ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ-) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ।ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ।ਨਾਨਕ ਬੇਨਤੀ ਕਰਦਾ ਹੈ: ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੧॥
ਹੇ ਸਖੀ! ਮੇਰੇ ਹਿਰਦੇ ਦੀ ਸੋਹਣੀ ਸੇਜ ਉੱਤੇ ਸਜਾਵਟ ਬਣ ਗਈ,ਜਦੋਂ ਮੈਂ ਪ੍ਰਭੂ ਨੂੰ (ਆਪਣੇ ਵਲ) ਆਉਂਦਾ ਸੁਣਿਆ, ਤਾਂ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ।ਹੇ ਸਖੀ! ਜਿਨ੍ਹਾਂ ਵਡ-ਭਾਗੀਆਂ ਨੂੰ ਸੁਖ ਦੇਣ ਵਾਲੇ ਮਾਲਕ-ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਚਾਵਾਂ ਨਾਲ ਖ਼ੁਸ਼ੀਆਂ ਨਾਲ ਆਨੰਦ ਨਾਲ ਭਰ ਜਾਂਦੇ ਹਨ।ਉਹ ਪ੍ਰਭੂ ਦੇ ਅੰਗ (ਚਰਨਾਂ) ਨਾਲ ਜੁੜੇ ਰਹਿੰਦੇ ਹਨ, ਉਹਨਾਂ ਦੇ ਦੁੱਖ ਦੂਰ ਜੋ ਜਾਂਦੇ ਹਨ, ਉਹਨਾਂ ਦੀ ਜਿੰਦ ਉਹਨਾਂ ਦਾ ਮਨ ਉਹਨਾਂ ਦਾ ਸਰੀਰ-ਸਾਰੇ ਹੀ (ਆਤਮਕ ਜੀਵਨ ਨਾਲ) ਹਰੇ ਹੋ ਜਾਂਦੇ ਹਨ।(ਗੁਰੂ ਦੀ ਸਰਨ ਪੈ ਕੇ) ਜੇਹੜੇ ਮਨੁੱਖ ਪ੍ਰਭੂ ਦਾ ਧਿਆਨ ਧਰਦੇ ਹਨ, ਉਹਨਾਂ ਦੇ ਮਨ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਗੁਰੂ ਪਰਮਾਤਮਾ ਨਾਲ ਉਹਨਾਂ ਦਾ ਮਿਲਾਪ ਕਰਾਣ ਲਈ) ਭਲਾ ਸੰਜੋਗ ਬਣਾ ਦੇਂਦਾ ਹੈ, ਚੰਗਾ ਮੁਹੂਰਤ ਕੱਢ ਦੇਂਦਾ ਹੈ।ਨਾਨਕ ਬੇਨਤੀ ਕਰਦਾ ਹੈ-ਜਿਨ੍ਹਾਂ ਵਡ-ਭਾਗੀਆਂ ਨੂੰ ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਵਿਚ ਸਾਰੇ ਆਨੰਦ ਬਣ ਜਾਂਦੇ ਹਨ, ਹੁਲਾਰਾ ਬਣਿਆ ਰਹਿੰਦਾ ਹੈ ॥੨॥
ਸਹੇਲੀਆਂ ਮਿਲ ਕੇ (ਮੈਨੂੰ) ਪੁੱਛਦੀਆਂ ਹਨ ਕਿ ਖਸਮ-ਪ੍ਰਭੂ ਦੀ ਕੋਈ ਨਿਸ਼ਾਨੀ ਦੱਸ।ਮੈਂ ਉਸ ਦੇ ਮਿਲਾਪ ਦੇ ਆਨੰਦ ਵਿਚ ਮਗਨ ਤਾਂ ਹਾਂ, ਉਸ ਦੇ ਪ੍ਰੇਮ ਨਾਲ ਮੇਰਾ ਹਿਰਦਾ ਭਰਿਆ ਹੋਇਆ ਭੀ ਹੈ, ਪਰ ਮੈਂ ਉਸ ਦੀ ਕੋਈ ਨਿਸ਼ਾਨੀ ਦੱਸਣਾ ਨਹੀਂ ਜਾਣਦੀ।(ਮੇਰੇ ਉਸ) ਕਰਤਾਰ ਦੇ ਗੁਣ ਡੂੰਘੇ ਹਨ ਗੁੱਝੇ ਹਨ ਬੇਅੰਤ ਹਨ, ਵੇਦ ਭੀ ਉਸ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦੇ।(ਉਸ ਦੇ ਸੇਵਕ) ਉਸ ਦੀ ਭਗਤੀ ਦੇ ਰੰਗ ਵਿਚ ਉਸਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਧਿਆਨ ਧਰ ਕੇ ਸਦਾ ਉਸ ਮਾਲਕ ਦੇ ਗੁਣ ਗਾਂਦੇ ਰਹਿੰਦੇ ਹਨ।ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ਜੋ ਸਾਰੇ ਗੁਣਾਂ ਦਾ ਮਾਲਕ ਹੈ ਜੋ ਸ੍ਰੇਸ਼ਟ ਗਿਆਨ ਵਾਲਾ ਹੈ ਜੋ ਸਭ ਵਿਚ ਵਿਆਪਕ ਹੈ,ਨਾਨਕ ਬੇਨਤੀ ਕਰਦਾ ਹੈ-ਜੇਹੜੀ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਪ੍ਰੇਮ ਦੇ ਰੰਗ ਵਿਚ ਰੰਗੀ ਜਾਂਦੀ ਹੈ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ॥੩॥
ਪਰਮਾਤਮਾ ਦੇ ਭਗਤ (ਹਰਿ-ਜਨ) ਜਦੋਂ ਪਰਮਾਤਮਾ ਦੇ ਸੁਖਦਾਈ ਸਿਫ਼ਤ-ਸਾਲਾਹ ਦੇ ਸੋਹਣੇ ਗੀਤ ਗਾਣ ਲੱਗ ਪੈਂਦੇ ਹਨ,ਤਾਂ (ਉਹਨਾਂ ਦੇ ਅੰਦਰ ਸ਼ੁਭ ਗੁਣ) ਮਿੱਤਰ ਵਧਦੇ ਫੁੱਲਦੇ ਹਨ, ਉਹਨਾਂ ਦੇ ਦੁੱਖ (ਤੇ ਕਾਮਾਦਿਕ) ਵੈਰੀ ਨੱਸ ਜਾਂਦੇ ਹਨ।ਆਤਮਕ ਅਡੋਲਤਾ ਦੇ ਸੁਖ ਉਹਨਾਂ ਦੇ ਅੰਤਰ ਮੌਲਦੇ ਹਨ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹ ਪ੍ਰਸੰਨ-ਚਿੱਤ ਰਹਿੰਦੇ ਹਨ, ਪਰ ਇਹ ਸਾਰੀ ਮੇਹਰ ਪ੍ਰਭੂ ਨੇ ਆਪ ਹੀ ਕੀਤੀ ਹੁੰਦੀ ਹੈ।(ਆਪਣੇ ਸੇਵਕਾਂ ਤੇ ਪ੍ਰਭੂ ਮੇਹਰ ਕਰਦਾ ਹੈ) ਉਹ ਸੇਵਕ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ (ਵਿਕਾਰਾਂ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਤੇ ਜਗਤ ਦੇ ਮਾਲਕ ਪ੍ਰਭੂ ਨੂੰ ਮਿਲ ਪੈਂਦੇ ਹਨ।ਸੰਤ ਜਨਾਂ ਵਾਸਤੇ (ਜੀਵਨ ਦੇ ਇਹ) ਭਲੇ ਦਿਨ ਆਏ ਹੁੰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਾਰੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਚਰਨ ਪਰਸਦੇ ਰਹਿੰਦੇ ਹਨ।ਨਾਨਕ ਬੇਨਤੀ ਕਰਦਾ ਹੈ-ਪਰਮਾਤਮਾ ਦੇ ਸੇਵਕ ਮਾਲਕ-ਪ੍ਰਭੂ ਦੀ ਸਰਨ ਆ ਕੇ ਸਦਾ ਲਈ ਉਸ ਨਾਲ ਪ੍ਰੀਤਿ ਨਿਬਾਹੁੰਦੇ ਹਨ ॥੪॥੧॥੧੦॥

☬ENGLISH TRANSLATION :- ☬

AASAA, FIFTH MEHL, CHHANT, SEVENTH HOUSE:
ONE UNIVERSAL CREATOR GOD. BY THE GRACE OF THE TRUE GURU:
SHALOK: It is the most sublime contemplation, to speak of the Lord of the Universe in the pure Saadh Sangat, the Company of the Holy. O Nanak, never the Naam, even for a moment; bless me with Your Grace, Lord God! || 1 || CHHANT: The night
is wet with dew, and the stars twinkle in the heavens. The Saints remain wakeful; they are the Beloveds of my Lord. The Beloveds of the Lord remain ever wakeful, remembering the Naam, the Name of the Lord, day and night. In their hearts, they meditate on the lotus feet of God; they do not forget Him, even for an instant. They renounce their pride, emotional attachment and mental corruption, and burn away the pain of wickedness. Prays Nanak, the Saints, the beloved servants of the Lord, remain ever wakeful. || 1 ||
My bed is adorned in splendor. My mind is filled with bliss, since I heard that God is coming. Meeting God, the Lord and Master, I have entered the realm of peace; I am filled with joy and delight. He is joined to me, in my very fiber; my sorrows have departed, and my body, mind and soul are all rejuvenated. I have obtained the fruits of my minds desires, meditating on God; the day of my wedding is auspicious. Prays Nanak, when I meet the Lord of excellence,I came to experience all pleasure and bliss. || 2 ||
I meet with my companions and say, Show me the insignia of my Husband Lord. I am filled with the sublime essence of His Love, and I do not know how to say anything. The Glorious Virtues of the Creator are profound, mysterious and infinite; even the Vedas cannot find His limits. With loving devotion, I meditate on the Lord Master, and sing the Glorious Praises of the Lord forever. Filled with all virtues and spiritual wisdom, I have become pleasing to my God. Prays Nanak, imbued with the color of the Lords Love, I am imperceptibly absorbed into Him. || 3 ||
When I began to sing the songs of rejoicing to the Lord, my friends became glad, and my troubles and enemies departed. My peace and happiness increased; I rejoiced in the Naam, the Name of the Lord, and God Himself blessed me with His mercy. I have grasped the Lords feet, and remaining ever wakeful, I have met the Lord, the Creator. The appointed day came, and I attained peace and poise; all treasures are in the feet of God. Prays Nanak, the Lords humble servants always seek the Sanctuary of the Lord and Master. || 4 || 1 || 10 ||

...
ਸਂਗਰਾਦ ਹੁੱਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਸਾਵਣ ਮਹਿਨਾ -16-7-2014 ਬੁੱਧਵਾਰ , ੧ ਸਾਵਣ (ਸੰਮਤ ੫੪੬ ਨਾਨਕਸ਼ਾਹੀ)

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥
(ਅੰਗ ੧੩੪)

☬ ਪੰਜਾਬੀ ਵਿਆਖਿਆ :- ☬

ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ।ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ।(ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ)।ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ,ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ।ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ।ਹੇ ਨਾਨਕ! (ਬੇਨਤੀ ਕਰ ਤੇ ਆਖ ਕਿ) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ।ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ ॥੬॥

☬ENGLISH TRANSLATION :- ☬

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support. The pleasures of corruption are false.All that is seen shall turn to ashes. The drops of the Lords Nectar are so beautiful! Meeting the Holy Saint, we drink these in.The forests and the meadows are rejuvenated and refreshed with the Love of God, the All-powerful, Infinite Primal Being. My mind yearns to meet the Lord. If only He would show His Mercy, and unite me with Himself! Those brides who have obtained GodI am forever a sacrifice to them. O Nanak, when the Dear Lord shows kindness, He adorns His bride with the Word of His Shabad. Saawan is delightful for those happy soul-brides whose hearts are adorned with the Necklace of the Lords Name.|| 6 ||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #258 on: July 17, 2014, 02:31:59 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 17.7.2014, ਵੀਰਵਾਰ , ੨ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਆਸਾ ॥
ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥
ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥
ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥
ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥
ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
(ਅੰਗ ੪੭੭-੪੭੮)
☬ ਪੰਜਾਬੀ ਵਿਆਖਿਆ :- ☬
(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ।ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥
(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ।ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ ਰਹਾਉ॥
ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ?ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ॥੨॥
ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ।ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ॥੩॥
ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ)(ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ॥੪॥੯॥
☬ENGLISH TRANSLATION :- ☬
AASAA:
As long as the oil and the wick are in the lamp, everything is illuminated.But when the oil is burnt, the wick goes out, and the mansion becomes desolate. || 1 ||
O mad-man, no one will keep you,for even a moment. Meditate on the Name of that Lord. || 1 || Pause ||
Tell me, whose mother is that, whose father is that, and which man has a wife? When the pitcher of the body breaks, no one cares for you at all. Everyone says, Take him away, take him away! || 2 ||
Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. || 3 ||
Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World.|| 4 || 9 || DU-TUKAS ||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #259 on: July 18, 2014, 01:19:21 PM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 18.7.2014, ਸ਼ੁਕਰਵਾਰ , ੩ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਆਸਾ ॥
ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥
ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥
ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥
ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥
ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥
ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
(ਅੰਗ ੪੭੯)
☬ ਪੰਜਾਬੀ ਵਿਆਖਿਆ :- ☬
(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ);ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥
(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ?ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥
ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)।ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥
ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ-ਇਹ ਧਨ ਮੇਰਾ ਹੈ।(ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ॥੩॥
ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ),ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ॥੪॥
ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਸੁਣੋ, "ਇਹ ਧਨ ਪਦਾਰਥ ਆਦਿਕ ਮੇਰਾ ਹੈ"-ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ);(ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ॥੫॥੩॥੧੬॥
☬ENGLISH TRANSLATION :- ☬
AASAA: To
some, the Lord has given silks and satins, and to some, beds decorated with cotton ribbons. Some do not even have a poor patched coat, and some live in thatched huts. || 1 ||
Do not indulge in envy and bickering, O my mind. By continually doing good deeds, these are obtained, O my mind. || 1 || Pause ||
The potter works the same clay, and colors the pots in different ways. Into some, he sets pearls, while to others, he attaches filth. || 2 ||
God gave wealth to the miser for him to preserve, but the fool calls it his own. When the Messenger of Death strikes him with his club, in an instant, everything is settled. || 3 ||
The Lords humble servant is called the most exalted Saint; he obeys the Command of the Lords Order, and obtains peace. Whatever is pleasing to the Lord, he accepts as True; he enshrines the Lords Will within his mind. || 4 ||
Says Kabeer, listen, O Saints it is false to call out, Mine, mine. Breaking the bird cage,death takes the bird away, and only the torn threads remain. || 5 || 3 || 16 ||

...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 19.7.2014, ਸ਼ਨੀਵਾਰ , ੪ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥
ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥
ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥
ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥
ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥
(ਅੰਗ ੮੬੨)
☬ ਪੰਜਾਬੀ ਵਿਆਖਿਆ :- ☬
ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?।੧।
ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ।
ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।੨।
ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ। ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ। ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ।੩।
ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ। ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ।੪।੧।੩।
☬ENGLISH TRANSLATION :- ☬
RAAG GOND, FIFTH MEHL, CHAU-PADAS, SECOND HOUSE:
ONE UNIVERSAL CREATOR GOD. BY THE GRACE OF THE TRUE GURU:
He fashioned the soul and the breath of life, and infused His Light into the dust; He exalted you and gave you everything to use, and food to eat and enjoy how can you forsake that God, you fool! Where else will you go? || 1 ||
Commit yourself to the service of the Transcendent Lord. Through the Guru, one understands the Immaculate, Divine Lord. || 1 || Pause ||
He created plays and dramas of all sorts; He creates and destroys in an instant; His state and condition cannot be described.Meditate forever on that God, O my mind. || 2 ||
The unchanging Lord does not come or go. His Glorious Virtues are infinite;how many of them can I count?His treasure is overflowing with the rubies of the Name. He gives Support to all hearts. || 3 ||
The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. || 4 || 1 || 3 || ||
« Last Edit: July 19, 2014, 01:39:34 AM by ♦ ਗਭਰੂ ਚੋਟੀ ਦਾ ♦ »

 

Related Topics

  Subject / Started by Replies Last post
7 Replies
6723 Views
Last post July 27, 2008, 11:22:11 PM
by KuriPataka
13 Replies
8263 Views
Last post January 16, 2012, 06:03:34 AM
by cнιяρу νιвєѕ ツ
2 Replies
4435 Views
Last post July 03, 2010, 06:49:01 AM
by Kudi Nepal Di
0 Replies
2135 Views
Last post September 20, 2010, 10:52:41 AM
by Pj Sarpanch
1 Replies
2240 Views
Last post November 15, 2010, 01:07:51 AM
by Nek Singh
1 Replies
6736 Views
Last post February 25, 2011, 01:20:07 AM
by Grenade Singh
9 Replies
3150 Views
Last post March 16, 2011, 09:32:03 AM
by Pj Sarpanch
7 Replies
9882 Views
Last post October 11, 2011, 11:36:52 PM
by Gurvinder SAGGU
8 Replies
4646 Views
Last post January 16, 2013, 03:13:38 PM
by reetugrewal
17 Replies
4385 Views
Last post May 30, 2014, 06:26:22 PM
by zero

* Who's Online

  • Dot Guests: 2663
  • Dot Hidden: 0
  • Dot Users: 0

There aren't any users online.

* Recent Posts

fix site pleae orrrr by Gujjar NO1
[September 21, 2025, 02:35:07 PM]


which pj member do u miss ryt now? by Gujjar NO1
[January 02, 2025, 12:52:22 PM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]


Last textmessage that u received by mundaxrisky
[October 15, 2018, 07:12:26 PM]


name one thing you can't live without ? by mundaxrisky
[October 15, 2018, 07:09:02 PM]


ONE thing you wish you could do RIGHT NOW... by mundaxrisky
[October 15, 2018, 07:03:57 PM]