October 04, 2025, 05:28:32 AM
collapse

Author Topic: Daily Hukamnama from Golden Temple Amritsar  (Read 147216 times)

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #260 on: July 20, 2014, 01:06:36 AM »
20 july 2014


ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

glossary:
ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ-ਸਮੁੰਦਰ। ਫੇਰਿਆ = ਗੇੜਾਂ ਵਿਚੋਂ ॥੧॥

जैतसरी महला ५ घरु २ छंत
ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥

english:
Jaitsree, Fifth Mehl, Second House, Chhant:
One Universal Creator God. By The Grace Of The True Guru: Shalok: God is lofty, unapproachable and infinite. He is indescribable - He cannot be described. Nanak seeks the Sanctuary of God, who is all-powerful to save us. ||1|| Chhant: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ||1||

Punjabi:
ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥


Hindi:
राग जैतसरी, घर २ में गुरु अर्जनदेव जी की बानी 'छंद' ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से नकल ले॥१॥

Punjabi Janta Forums - Janta Di Pasand

Re: Daily Hukamnama from Golden Temple Amritsar
« Reply #260 on: July 20, 2014, 01:06:36 AM »

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #261 on: July 20, 2014, 05:18:04 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 20.7.2014, ਐਤਵਾਰ , ੫ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
(ਅੰਗ ੭੦੪)
☬ ਪੰਜਾਬੀ ਵਿਆਖਿਆ :- ☬
ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨। ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ), ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।
ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ। ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ।੪।੨।
☬ENGLISH TRANSLATION :- ☬
JAITSREE, FIFTH MEHL, SECOND HOUSE, CHHANT:
ONE UNIVERSAL CREATOR GOD. BY THE GRACE OF THE TRUE GURU:
SHALOK: God is lofty, unapproachable and infinite. He is indescribable He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits
are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved.Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 ||
SHALOK: Countless are His virtues;they cannot be enumerated. Gods Name is lofty and exalted. This is Nanaks humble prayer, to bless the homeless with a home. || 2 || CHHANT: There is no other place at all where else should I go? Twenty-four hours a day, with my palms pressed together, I meditate on God. Meditating forever on my God, I receive the fruits of my minds desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 ||
SHALOK: O mind, meditate on the One, who holds everything in His hands. Gather the wealth of the Lords Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited how can I count them? I have hurried to the Sanctuary of the Lord Master, the Bringer of peace; without Him, there is no other at all.Prays Nanak, that being, unto whom the Lord shows mercy he alone obtains the Naam. || 3 ||
SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lords Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #262 on: July 21, 2014, 07:32:09 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 21.7.2014, ਸੌਮਵਾਰ , ੬ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥
ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥
ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥
ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥
ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
(ਅੰਗ ੬੨੮)
☬ ਪੰਜਾਬੀ ਵਿਆਖਿਆ :- ☬
(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ)।੧।
ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।
ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।
ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।
☬ENGLISH TRANSLATION :- ☬
SORATH, FIFTH MEHL:
When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 ||
The Lords feet are forever peace-giving. Whatever fruit one desires, he receives; his hopes shall not go in vain. || 1 || Pause ||
That Saint, unto whom the Lord of Life, the Great Giver,extends His Mercy he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 ||
Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. ||3 ||
Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 22.7.2014, ਮੰਗਲਵਾਰ , ੭ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਗੋਂਡ ॥
ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥
ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥
ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ ਮਾਖਨੁ ਘੂਟਲਾ ॥੨॥
ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥
ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥
ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥
(ਅੰਗ ੮੭੪)
☬ ਪੰਜਾਬੀ ਵਿਆਖਿਆ :- ☬
ਜਿਵੇਂ ਵੱਛੇ ਤੋਂ ਵਿੱਛੜ ਕੇ ਇਕੱਲੀ ਗਾਂ (ਘਾਬਰਦੀ ਹੈ), ਤਿਵੇਂ ਮੈਨੂੰ (ਪ੍ਰਭੂ ਤੋਂ ਵਿਛੁੜ ਕੇ) ਤੜਫਣੀ ਲੱਗਦੀ ਹੈ।੧।
ਜਿਵੇਂ ਪਾਣੀ ਤੋਂ ਬਿਨਾ ਮੱਛੀ ਫੜਫਦੀ ਹੈ, ਤਿਵੇਂ ਮੈਂ ਨਾਮਦੇਵ ਪ੍ਰਭੂ ਦੇ ਨਾਮ ਤੋਂ ਬਿਨਾ ਘਾਬਰਦਾ ਹਾਂ।੧।ਰਹਾਉ।
ਜਿਵੇਂ (ਜਦੋਂ) ਗਾਂ ਦਾ ਵੱਛਾ ਕਿੱਲੇ ਨਾਲੋਂ ਖੁਲ੍ਹਦਾ ਹੈ ਤਾਂ (ਗਾਂ ਦੇ) ਥਣ ਚੁੰਘਦਾ ਹੈ, ਤੇ ਮੱਖਣ ਦੇ ਘੁੱਟ ਭਰਦਾ ਹੈ, ਤਿਵੇਂ ਜਦੋਂ ਮੈਨੂੰ ਨਾਮਦੇਵ ਨੂੰ ਸਤਿਗੁਰੂ ਮਿਲਿਆ, ਮੈਨੂੰ ਅਲੱਖ ਪ੍ਰਭੂ ਦੀ ਸੂਝ ਪੈ ਗਈ, ਮੈਨੂੰ ਰੱਬ ਮਿਲ ਪਿਆ।੨ ਤੇ ੩।
ਜਿਵੇਂ (ਵਿਸ਼ਈ ਨੂੰ) ਵਿਸ਼ੇ ਵਾਸਤੇ ਪਰਾਈ ਨਾਰ ਨਾਲ ਪਿਆਰ ਹੁੰਦਾ ਹੈ, ਮੈਨੂੰ ਨਾਮੇ ਨੂੰ ਪ੍ਰਭੂ ਨਾਲ ਪਿਆਰ ਹੈ।੪।
ਪ੍ਰਭੂ ਦੇ ਨਾਮ ਤੋਂ ਵਿੱਛੜ ਕੇ ਮੈਂ ਨਾਮਦੇਵ ਇਉਂ ਘਾਬਰਦਾ ਹਾਂ, ਜਿਵੇਂ ਚਮਕਦੀ ਧੁੱਪ ਵਿਚ (ਜੀਵ-ਜੰਤ) ਤਪਦੇ-ਲੁੱਛਦੇ ਹਨ।੫।੪।
☬ENGLISH TRANSLATION :- ☬
GOND:
I am restless and unhappy. Without her calf, the cow is lonely. || 1 ||
Without water, the fish writhes in pain. So is poor Naam Dayv without the Lords Name. || 1 || Pause ||
Like the cows calf, which, when let loose, sucks at her udders and drinks her milk || 2 ||
So has Naam Dayv found the Lord. Meeting the Guru, I have seen the Unseen Lord.
|| 3 ||
As the man driven by sex wants another mans wife, so does Naam Dayv love the Lord. || 4 ||
As the earth burns in the dazzling sunlight, so does poor Naam Dayv burn without the Lords Name. || 5 || 4 ||
« Last Edit: July 22, 2014, 06:42:49 AM by ♦ ਗਭਰੂ ਚੋਟੀ ਦਾ ♦ »

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #263 on: July 23, 2014, 07:52:54 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 23.7.2014, ਬੁੱਧਵਾਰ , ੮ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥
ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
(ਅੰਗ ੭੧੯)
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! (ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
☬ENGLISH TRANSLATION :- ☬
BAIRAAREE, FOURTH MEHL:
The Lords humble servant sings the Glorious Praises of the Lords Name. Even if someone slanders the Lords humble servant, he does not give up his own goodness. || 1 || Pause ||
Whatever the Lord and Master does, He does by Himself; the Lord Himself does the deeds.The Lord and Master Himself imparts understanding; the Lord Himself inspires us to speak. || 1 ||
The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 24.7.2014, ਵੀਰਵਾਰ , ੯ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥
ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥
ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥
(ਅੰਗ ੬੧੯)
☬ ਪੰਜਾਬੀ ਵਿਆਖਿਆ :- ☬
(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ)। (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।
ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।
☬ENGLISH TRANSLATION :- ☬
SORATH, FIFTH MEHL:
I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 ||
I have been saved, in the True Gurus Sanctuary; service to Him does not go in vain. || 1 || Pause ||
There is peace within the home of ones heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||
« Last Edit: July 24, 2014, 06:03:22 AM by ♦ ਗਭਰੂ ਚੋਟੀ ਦਾ ♦ »

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #264 on: July 25, 2014, 07:09:53 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 25.7.2014, ਸ਼ੁਕਰਵਾਰ , ੧੦ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਸਲੋਕੁ ਮਃ ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥
ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
(ਅੰਗ ੬੪੮)
☬ ਪੰਜਾਬੀ ਵਿਆਖਿਆ :- ☬
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧।
ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।
ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।(ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।
☬ENGLISH TRANSLATION :- ☬
SHALOK, THIRD MEHL:
O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death.He is beaten, and receives terrible punishment. || 1 ||
THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 ||
PAUREE: Those who meditate on the Lords Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lords Name. || 17 ||

Offline ↓↓..ɗɛʂɨ ਦੇਸੀ ..↓↓

  • Jimidar/Jimidarni
  • ***
  • Like
  • -Given: 47
  • -Receive: 56
  • Posts: 1235
  • Tohar: 56
  • Gender: Male
  • ਜੇ ਕਿਸੇ ਨਾਲ ਲੜਦੇ ਨੀ_ ਤਾ ਕਿਸੇ ਸਾਲੇ ਤੋ ਡਰਦੇ ਵੀ ਨੀ_
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #265 on: July 26, 2014, 02:08:06 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 26.7.2014, ਸਨੀਵਾਰ, ੧੧ ਸਾਵਣ (ਸੰਮਤ ੫੪੬ ਨਾਨਕਸ਼ਾਹੀ)

[/size]ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥
ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥
ਹਰਿ ਜਨ ਕਉ ਇਹੀ ਸੁਹਾਵੈ ॥
ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥
ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
{ਅੰਗ 613}
[/color]
☬ ਪੰਜਾਬੀ ਵਿਆਖਿਆ :- ☬
ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।
ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।
ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ(ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।
ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ(ਆਪ) ਆ ਮਿਲਦਾ ਹੈ।੪।੫।੧੬।

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #266 on: July 29, 2014, 11:00:44 PM »
30 july 2014


ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ
ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ
ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ
ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा
बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै
वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ
सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥

Wadahans, Third Mehl: O my mind, the world comes and goes in birth and
death; only the True Name shall emancipate you in the end. When the True
Lord Himself grants forgiveness, then one does not have to enter the cycle
of reincarnation again. He does not have to enter the cycle of
reincarnation again, and he is emancipated in the end; as Gurmukh, he
obtains glorious greatness. Imbued with love for the True Lord, he is
intoxicated with celestial bliss, and he remains absorbed in the Celestial
Lord. The True Lord is pleasing to his mind; he enshrines the True Lord in
his mind; attuned to the Word of the Shabad, he is emancipated in the end.
O Nanak, those who are imbued with the Naam, merge in the True Lord; they
are not cast into the terrifying world-ocean again. ||1||

ਆਵਾਗਉਣੁ = (ਜਗਤ ਵਿਚ) ਆਉਣਾ ਤੇ (ਜਗਤ ਤੋਂ) ਜਾਣਾ, ਜਨਮ ਮਰਨ। ਸੰਸਾਰਿ = ਜਗਤ (ਦਾ ਮੋਹ)।
ਅੰਤਿ = ਆਖ਼ਰ ਨੂੰ। ਸਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ (ਜੁੜਿਆਂ)। ਨਿਬੇੜਾ =
(ਆਵਾਗਉਣ ਦਾ) ਖ਼ਾਤਮਾ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਗੁਰਮੁਖਿ = ਗੁਰੂ ਦੀ ਸਰਨ
ਪਿਆਂ। ਰੰਗਿ = ਪ੍ਰੇਮ-ਰੰਗ ਵਿਚ। ਰਾਤੇ = ਰੰਗੇ ਹੋਏ। ਸਹਜੇ = ਆਤਮਕ ਅਡੋਲਤਾ ਵਿਚ। ਮਾਤੇ =
ਮਸਤ। ਮਨਿ = ਮਨ ਵਿਚ। ਸਚੁ = ਸਦਾ-ਥਿਰ-ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਵਿਚ। ਨਾਮਿ = ਨਾਮ
ਵਿਚ। ਬਹੁਰਿ = ਮੁੜ, ਫਿਰ। ਭਵਜਲਿ = ਸੰਸਾਰ-ਸਮੁੰਦਰ ਵਿਚ।੧।

ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ
ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ।
ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ
ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ
ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ
ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ
ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ
ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ
ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ
ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ
ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ
ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ
ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।

वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा
बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै
वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ
सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥ हे
मेरे मनन! जगत (का मोह जीव के लिए)जनम मरण (का फ़ेर लाता) है, आखिर सदा कायम
रहने वाले परमात्मा में जुरने से (जनम मरण के फ़ेर ) का अंत हो जाता है। जिस
मनुख को सदा थिर रहने वाला प्रभु ही बख्सता है उस को जगत में फिर फिर नहीं
आना पडता। उस को दोबारा जनम मरण का फेर नहीं मिलता। सदा थिर हरी नाम में लिट
हो कर के उस के जनम मरण का आखिर खात्मा हो जाता है, गुरु की सरन में आ के उस
को ( लोक परलोक में इज्जत मिलती है) जो मनुख सदा थिर हरी के प्रेम में रंग
जाते है, वेह आत्मिक अडोलता में मस्त रहते हैं, आत्मिक अडोलता के द्वारा
परमात्मा में लीं हो जाते हैं। है मेरे मन! जिस मनुख को सदा थिर रहने वाला
प्रभु मन मैं प्यारा लगने लग जाता है, जो परमात्मा को अपने हिरदे में बसा लेते
हैं, जो गुरु के रंग में रंग जाते हैं, उन का जनम मरण आखिर ख़तम हो जाता है,
है नानक! प्रभु के नाम रंग में रंगे हुए मनुख प्रभु में लीनहो जाते हैं, उन को
संसार समुन्दर में बार बार नहीं आना पड़ता।1।

Offline MyselF GhainT

  • Retired Staff
  • Sarpanch/Sarpanchni
  • *
  • Like
  • -Given: 387
  • -Receive: 548
  • Posts: 3722
  • Tohar: 552
  • Gender: Male
  • I work same as karma.
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #267 on: July 30, 2014, 01:35:02 AM »
:pray: waheguru

Offline ↓↓..ɗɛʂɨ ਦੇਸੀ ..↓↓

  • Jimidar/Jimidarni
  • ***
  • Like
  • -Given: 47
  • -Receive: 56
  • Posts: 1235
  • Tohar: 56
  • Gender: Male
  • ਜੇ ਕਿਸੇ ਨਾਲ ਲੜਦੇ ਨੀ_ ਤਾ ਕਿਸੇ ਸਾਲੇ ਤੋ ਡਰਦੇ ਵੀ ਨੀ_
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #268 on: July 31, 2014, 12:13:25 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
[/size]ਅੱਜ ਦਾ ਮੁੱਖਵਾਕ 31.7.2014, ਵੀਰਵਾਰ , ੧੬ ਸਾਵਣ (ਸੰਮਤ ੫੪੬ ਨਾਨਕਸ਼ਾਹੀ)[/color]
[/size]ਵਡਹੰਸੁ ਮਹਲਾ ੩ ॥
ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥
ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥
ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥
ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥
(ਅੰਗ ੫੬੯)
[/color]
[/size]☬ ਪੰਜਾਬੀ ਵਿਆਖਿਆ :- ☬[/color]
[/size]ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ। (ਇਸ ਵਾਸਤੇ) ਨਾਨਕ ਆਖਦਾ ਹੈ-ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ।੧।
ਹੇ ਮੇਰੇ ਮਨ! (ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ। ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ। ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ)। ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ। ਹੇ ਨਾਨਕ! (ਆਖ-) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ। (ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ।੨।
ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ। ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ।੩।
ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ। (ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ। ਹੇ ਨਾਨਕ! (ਆਖ-) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ।੪।੩। :rabb:
[/color]

Offline MyselF GhainT

  • Retired Staff
  • Sarpanch/Sarpanchni
  • *
  • Like
  • -Given: 387
  • -Receive: 548
  • Posts: 3722
  • Tohar: 552
  • Gender: Male
  • I work same as karma.
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #269 on: July 31, 2014, 03:45:45 PM »
thxxxxxx

Offline ↓↓..ɗɛʂɨ ਦੇਸੀ ..↓↓

  • Jimidar/Jimidarni
  • ***
  • Like
  • -Given: 47
  • -Receive: 56
  • Posts: 1235
  • Tohar: 56
  • Gender: Male
  • ਜੇ ਕਿਸੇ ਨਾਲ ਲੜਦੇ ਨੀ_ ਤਾ ਕਿਸੇ ਸਾਲੇ ਤੋ ਡਰਦੇ ਵੀ ਨੀ_
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #270 on: August 01, 2014, 02:35:46 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 1.8.2014,

[/size]ਸ਼ੁਕਰਵਾਰ , ੧੭ ਸਾਵਣ (ਸੰਮਤ ੫੪੬ ਨਾਨਕਸ਼ਾਹੀ)[/color]
ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥
ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥
ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
(ਅੰਗ ੬੨੪)
☬ ਪੰਜਾਬੀ ਵਿਆਖਿਆ :- ☬
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।
ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।
ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੨।
ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।
ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।
ਹੇ ਦਾਸ ਨਾਨਕ! (ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #271 on: August 03, 2014, 01:13:48 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 3.8.2014, ਐਤਵਾਰ , ੧੯ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥
ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥
ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
(ਅੰਗ ੬੦੯)
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧।
ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ।
ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩।
ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ-) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।
☬ENGLISH TRANSLATION :- ☬
SORATH, FIFTH MEHL:
Children, spouses, men and women in ones household, are all bound by Maya. At the very last moment, none of them shall stand by you; their love is totally false. || 1 ||
O man, why do you pamper your body so? It shall disperse like a cloud of smoke; vibrate upon the One, the Beloved Lord. || Pause ||
There are three ways in which the body can be consumed it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 ||
In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 ||
He created you, and after creating you, He adorned you meditate on Him day and night. God has showered His Mercy upon servant Nanak; I hold tight to the Support of the True Guru. || 4 || 4 ||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #272 on: August 04, 2014, 03:12:52 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 4.8.2014, ਸੌਮਵਾਰ , ੨੦ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥
ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥
ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥
ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥
ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
(ਅੰਗ ੫੯੮)
☬ ਪੰਜਾਬੀ ਵਿਆਖਿਆ :- ☬
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।
ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।
(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।
(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।
(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।
☬ENGLISH TRANSLATION :- ☬
SORATH, FIRST MEHL:
The treasure of the Name, for which you have come into the world that Ambrosial Nectar is with the Guru. Renounce costumes, disguises and clever tricks; this fruit is not obtained by duplicity.|| 1 ||
O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause ||
Renounce corruption, and seek virtue;committing sins, you shall only come to regret and repent. You do not know the difference between good and evil; again and again, you sink into the mud. || 2 ||
Within you is the great filth of greed and falsehood; why do you bother to wash your
body on the outside? Chant the Immaculate Naam, the Name of the Lord always, under Gurus Instruction; only then will your innermost being be emancipated. || 3 ||
Let greed and slander be far away from you, and renounce falsehood; through the True Word of the Gurus Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

Offline ↓↓..ɗɛʂɨ ਦੇਸੀ ..↓↓

  • Jimidar/Jimidarni
  • ***
  • Like
  • -Given: 47
  • -Receive: 56
  • Posts: 1235
  • Tohar: 56
  • Gender: Male
  • ਜੇ ਕਿਸੇ ਨਾਲ ਲੜਦੇ ਨੀ_ ਤਾ ਕਿਸੇ ਸਾਲੇ ਤੋ ਡਰਦੇ ਵੀ ਨੀ_
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #273 on: August 05, 2014, 12:13:16 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
[/size]ਅੱਜ ਦਾ ਮੁੱਖਵਾਕ 5.8.2014, ਮੰਗਲਵਾਰ , ੨੧ ਸਾਵਣ (ਸੰਮਤ ੫੪੬ ਨਾਨਕਸ਼ਾਹੀ)[/color]
[/size]ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥
ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥
ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
(ਅੰਗ ੬੦੯)
[/color]
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧।
ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ।
ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩।
ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ-) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

Offline ↓↓..ɗɛʂɨ ਦੇਸੀ ..↓↓

  • Jimidar/Jimidarni
  • ***
  • Like
  • -Given: 47
  • -Receive: 56
  • Posts: 1235
  • Tohar: 56
  • Gender: Male
  • ਜੇ ਕਿਸੇ ਨਾਲ ਲੜਦੇ ਨੀ_ ਤਾ ਕਿਸੇ ਸਾਲੇ ਤੋ ਡਰਦੇ ਵੀ ਨੀ_
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #274 on: August 07, 2014, 03:30:16 AM »
HUKAMNAMA SRI DARBAR SAHIB, SRI AMRITSAR[/size]ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ ; 07-08-2014ANG.571ਵਡਹੰਸੁ ਮਹਲਾ ੩ ॥ वडहंसु महला ३ ॥ vad""hans mėhlā 3. Wadahans, Third Mehl:
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥
ए मन मेरिआ आवा गउणु संसारु है अंति सचि निबेड़ा राम ॥
Ė man meri""ā āvā ga""oṇ sansār hai anṯ sacẖ nibeṛā rām.
O my mind, the world comes and goes in birth and death; only the True Name shall emancipate you in the end.

ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥
आपे सचा बखसि लए फिरि होइ न फेरा राम ॥
Āpe sacẖā bakẖas la""e fir ho""e na ferā rām.
When the True Lord Himself grants forgiveness, then one does not have to enter the cycle of reincarnation again.

ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥
फिरि होइ न फेरा अंति सचि निबेड़ा गुरमुखि मिलै वडिआई ॥
Fir ho""e na ferā anṯ sacẖ nibeṛā gurmukẖ milai vadi""ā""ī.
He does not have to enter the cycle of reincarnation again, and he is emancipated in the end; as Gurmukh, he obtains glorious greatness.

ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥
साचै रंगि राते सहजे माते सहजे रहे समाई ॥
Sācẖai rang rāṯe sėhje māṯe sėhje rahe samā""ī.
Imbued with love for the True Lord, he is intoxicated with celestial bliss, and he remains absorbed in the Celestial Lord.

ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥
सचा मनि भाइआ सचु वसाइआ सबदि रते अंति निबेरा ॥
Sacẖā man bẖā""i""ā sacẖ vasā""i""ā sabaḏ raṯe anṯ niberā.
The True Lord is pleasing to his mind; he enshrines the True Lord in his mind; attuned to the Word of the Shabad, he is emancipated in the end.

ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥
नानक नामि रते से सचि समाणे बहुरि न भवजलि फेरा ॥१॥
Nānak nām raṯe se sacẖ samāṇe bahur na bẖavjal ferā. ||1||
O Nanak, those who are imbued with the Naam, merge in the True Lord; they are not cast into the terrifying world-ocean again. ||1||

ੴ -=ਵਾਹਿਗੁਰੂ ਜੀ ਕਾ ਖਾਲਸਾ-ਵਾਹਿਗੁਰੂ ਜੀ ਕੀ ਫਤਹਿ ਜੀ=-ੴ
ੴ -=waheguru ji ka khalsa waheguru ji ki fateh jio=-ੴ
[/color]

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #275 on: August 10, 2014, 03:55:02 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 10.8.2014, ਐਤਵਾਰ . ੨੬ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਸੂਹੀ ਮਹਲਾ ੫ ॥
ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥
ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥
ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥
ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥
ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
(ਅੰਗ ੭੪੨)
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧।
ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ।
ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨।
ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩।
ਹੇ ਨਾਨਕ! (ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮।
☬ENGLISH TRANSLATION :- ☬
SOOHEE, FIFTH MEHL:
God covers the many shortcomings of His slaves. Granting His Mercy, God makes them His own. || 1||
You emancipate Your humble servant, and rescue him from the noose of the world, which is just a dream. || 1 || Pause||
Even huge mountains of sin and corruption are removed in an instant by the Merciful Lord. || 2 ||
Sorrow, disease and the most terrible calamities are removed by meditating on the Naam, the Name of the Lord. || 3 ||
Bestowing His Glance of Grace, He attaches us to the hem of His robe. Grasping the Lords Feet, O Nanak, we enter His Sanctuary. || 4 || 22 || 28 ||

Offline ↓↓..ɗɛʂɨ ਦੇਸੀ ..↓↓

  • Jimidar/Jimidarni
  • ***
  • Like
  • -Given: 47
  • -Receive: 56
  • Posts: 1235
  • Tohar: 56
  • Gender: Male
  • ਜੇ ਕਿਸੇ ਨਾਲ ਲੜਦੇ ਨੀ_ ਤਾ ਕਿਸੇ ਸਾਲੇ ਤੋ ਡਰਦੇ ਵੀ ਨੀ_
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #276 on: August 14, 2014, 12:21:55 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
[/size]ਅੱਜ ਦਾ ਮੁੱਖਵਾਕ 14.8.2014, ਵੀਰਵਾਰ , ੩੦ ਸਾਵਣ (ਸੰਮਤ ੫੪੬ ਨਾਨਕਸ਼ਾਹੀ)[/color]
[/size]ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥
ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥
ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥
ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥
(ਅੰਗ ੬੨੨)
[/color]
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।
ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ)।੨।
ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ)।੩।
ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।

Offline ↓↓..ɗɛʂɨ ਦੇਸੀ ..↓↓

  • Jimidar/Jimidarni
  • ***
  • Like
  • -Given: 47
  • -Receive: 56
  • Posts: 1235
  • Tohar: 56
  • Gender: Male
  • ਜੇ ਕਿਸੇ ਨਾਲ ਲੜਦੇ ਨੀ_ ਤਾ ਕਿਸੇ ਸਾਲੇ ਤੋ ਡਰਦੇ ਵੀ ਨੀ_
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #277 on: August 15, 2014, 12:49:17 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ[/size]ਅੱਜ ਦਾ ਮੁੱਖਵਾਕ 15.8.2014, ਸ਼ੁਕਰਵਾਰ , ੩੧ ਸਾਵਣ (ਸੰਮਤ ੫੪੬ ਨਾਨਕਸ਼ਾਹੀ) ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ (ਅੰਗ ੭੧੩)

☬ ਪੰਜਾਬੀ ਵਿਆਖਿਆ :- ☬

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ।
ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।
ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।
[/color]

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #278 on: August 15, 2014, 11:01:18 PM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 16.8.2014, ਸ਼ਨੀਵਾਰ , ੩੨ ਸਾਵਣ (ਸੰਮਤ ੫੪੬ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥
ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥
ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥
ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥
ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
(ਅੰਗ ੬੧੩)
☬ ਪੰਜਾਬੀ ਵਿਆਖਿਆ :- ☬
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।
ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।
ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।
ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।
ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।
☬ENGLISH TRANSLATION :- ☬
SORATH, FIFTH MEHL:
As the king is entangled in kingly affairs, and the egotist in his own egotism, and the greedy man is enticed by greed,so is the spiritually enlightened being absorbed in the Love of the Lord. || 1 ||
This is what befits the Lords servant.Beholding the Lord near at hand, he serves the True Guru, and he is satisfied through the Kirtan of the Lords Praises. ||Pause ||
The addict is addicted to his drug, and the landlord is in love with his land. As the baby is attached to his milk, so the Saint is in love with God. || 2 ||
The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 ||
As is the hunger, so is the fulfiller; He is the Lord and Master of all hearts. Nanak thirsts for the Blessed Vision of the Lords Darshan; he has met God, the Inner-knower, the Searcher of hearts. || 4 || 5 || 16 ||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #279 on: August 16, 2014, 11:47:41 PM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 17.8.2014, ਐਤਵਾਰ , ੦੧ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਸਲੋਕੁ ਮਃ ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥
ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
(ਅੰਗ ੬੪੫)
☬ ਪੰਜਾਬੀ ਵਿਆਖਿਆ :- ☬
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।
ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।
ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
☬ENGLISH TRANSLATION :- ☬
SHALOK, THIRD MEHL:
Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 ||
THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 ||
PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved;as Gurmukh, my doubts and fears have been dispelled. || 7 ||

 

Related Topics

  Subject / Started by Replies Last post
7 Replies
6723 Views
Last post July 27, 2008, 11:22:11 PM
by KuriPataka
13 Replies
8265 Views
Last post January 16, 2012, 06:03:34 AM
by cнιяρу νιвєѕ ツ
2 Replies
4435 Views
Last post July 03, 2010, 06:49:01 AM
by Kudi Nepal Di
0 Replies
2136 Views
Last post September 20, 2010, 10:52:41 AM
by Pj Sarpanch
1 Replies
2240 Views
Last post November 15, 2010, 01:07:51 AM
by Nek Singh
1 Replies
6736 Views
Last post February 25, 2011, 01:20:07 AM
by Grenade Singh
9 Replies
3151 Views
Last post March 16, 2011, 09:32:03 AM
by Pj Sarpanch
7 Replies
9882 Views
Last post October 11, 2011, 11:36:52 PM
by Gurvinder SAGGU
8 Replies
4647 Views
Last post January 16, 2013, 03:13:38 PM
by reetugrewal
17 Replies
4385 Views
Last post May 30, 2014, 06:26:22 PM
by zero

* Who's Online

  • Dot Guests: 3732
  • Dot Hidden: 0
  • Dot Users: 0

There aren't any users online.

* Recent Posts

fix site pleae orrrr by Gujjar NO1
[September 21, 2025, 02:35:07 PM]


which pj member do u miss ryt now? by Gujjar NO1
[January 02, 2025, 12:52:22 PM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]


Last textmessage that u received by mundaxrisky
[October 15, 2018, 07:12:26 PM]


name one thing you can't live without ? by mundaxrisky
[October 15, 2018, 07:09:02 PM]


ONE thing you wish you could do RIGHT NOW... by mundaxrisky
[October 15, 2018, 07:03:57 PM]