November 22, 2024, 01:22:11 AM
collapse

Author Topic: Today the great sikh martyr,ਬਾਬਾ ਬੰਦਾ ਸਿੰਘ ਜੀ ਬਹਾਦਰ  (Read 1419 times)

Offline Er. Sardar Singh

  • Niyana/Niyani
  • *
  • Like
  • -Given: 194
  • -Receive: 87
  • Posts: 244
  • Tohar: 70
  • Gender: Male
  • ਮੈਂ ਸਰਦਾਰ, ਮੇਰੇ ਯਾਰ ਵੀ ਸਰਦਾਰ............
    • View Profile
  • Love Status: Single / Talaashi Wich
ਬਾਬਾ ਬੰਦਾ ਸਿੰਘ ਜੀ ਬਹਾਦਰ

ਪੰਜਾਬ ਦੀ ਧਰਤੀ ਸਦੀਆਂ ਤੋਂ ਵਿਦੇਸ਼ੀ ਹਮਲਾਵਰਾਂ ਦੇ ਪੈਰਾਂ ਥੱਲੇ ਲਤਾੜੀ ਜਾਂਦੀ ਰਹੀ ਹੈ। ਇਥੋਂ ਦੇ ਲੋਕਾਂ ਨੂੰ ਰੋਜ਼-ਰੋਜ਼ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਧਾੜਵੀਆਂ ਦੇ ਹੱਥੋਂ ਅਪਮਾਨਿਤ ਹੋਣਾ ਪੈਂਦਾ ਸੀ। ਗੁਰੂ ਸਾਹਿਬਾਨ ਇਥੋਂ ਦੀ ਦੱਬੀ-ਕੁਚਲੀ, ਸਾਹਸਤਹੀਣ
ਤੇ ਨਿਰਾਸ਼ਤਾ ਵਿਚ ਘਿਰੀ ਲੋਕਾਈ ਲਈ ਅਧਿਆਤਮਕ ਗਿਆਨ, ਉੱਦਮ, ਸੂਰਬੀਰਤਾ, ਆਤਮ-ਸਨਮਾਨ, ਆਤਮਵਿਸ਼ਵਾਸ, ਜੂਝਣ, ਫਤਿਹ ਅਤੇ ਚੜ੍ਹਦੀ ਕਲਾ ਵਾਲੇ ਜੀਵਨ ਦਾ ਸੁਨੇਹਾ ਲੈ ਕੇ ਆਏ ਸਨ। ਉਨ੍ਹਾਂ ਨੇ ਆਪਣੇ ਮਹਾਨ ਅਗੰਮੀ ਜੀਵਨ, ਸੱਚੀ-ਸੁੱਚੀ ਕਹਿਣੀ ਤੇ ਕਰਨੀ ਤੇ ਅੰਮ੍ਰਿਤ ਬਾਣੀ ਨਾਲ ਪੰਜਾਬ ਦੇ ਲੋਕਾਂ ਵਿਚ ਇਕ ਨਵੇਂ ਜੀਵਨ ਦਾ ਸੰਚਾਰ ਕਰ ਦਿੱਤਾ ਸੀ। ਗੁਰਮਤਿ ਦੇ ਆਦਰਸ਼ਾਂ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਗਤੀ ਤੇ ਸ਼ਕਤੀ ਦੇ ਧਾਰਨੀ, ਸੰਤ-ਸਿਪਾਹੀ ਤਥਾ ਇਕ ਸੁਤੰਤਰ ਤੇ ਸੰਪੂਰਨ ਮਨੁੱਖ ਖਾਲਸਾ ਦੀ ਸਾਜਨਾ ਕੀਤੀ। ਖਾਲਸਾ ਪੰਥ ਦੀ ਸਾਜਨਾ ਨਾਲ ਪੰਜਾਬ ਦੇ ਦ੍ਰੜੇ ਹੋਏ ਲੋਕਾਂ ਦੇ ਚਿਹਰੇ ’ਤੇ ਇਕ ਜਲਾਲ ਚਮਕਣ ਲੱਗਾ। ਇਕ-ਇਕ ਸਿੰਘ ਆਪਣੇ ਆਪ ਨੂੰ ਸਵਾ ਲੱਖ ਦੇ ਬਰਾਬਰ ਸਮਝਦਾ ਸੀ। ਮੁਗ਼ਲ ਹਕੂਮਤ ਅਤੇ ਸਥਾਨਕ ਰਜਵਾੜਿਆਂ ਨੇ ਇਸ ਨਵੀਂ ਪੈਦਾ ਹੋਈ ਰੌਸ਼ਨੀ ਨੂੰ ਖ਼ਤਮ ਕਰਨ ਦਾ ਯਤਨ ਕੀਤਾ। ਇਸ ਸੰਘਰਸ਼ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ, ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਅਨੇਕਾਂ ਸਿੰਘ-ਸਿੰਘਣੀਆਂ ਅਤੇ ਭੁਚੰਗੀ ਸ਼ਹੀਦ ਹੋ ਗਏ। ਥੋੜ੍ਹੀ ਗਿਣਤੀ ਵਿਚ ਹੋਣ ’ਤੇ ਵੀ ਚਮਕੌਰ ਦੀ ਗੜ੍ਹੀ ਅਤੇ ਮੁਕਤਸਰ ਦੇ ਸਥਾਨ ’ਤੇ ਸਿੰਘਾਂ ਨੇ ਸ਼ਾਹੀ ਫੌਜ ਦਾ ਮੂੰਹ ਮੋੜ ਦਿੱਤਾ ਸੀ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਾਂਦੇੜ ਵਿਖੇ ਬਾਬਾ ਬੰਦਾ ਸਿੰਘ ਜੀ ਬਹਾਦਰ ਨੂੰ ਸਿੰਘ ਸਜਾਇਆ ਅਤੇ ਖਾਲਸੇ ਦਾ ਆਗੂ ਥਾਪ ਕੇ ਜ਼ਾਲਮਾਂ ਦੀ ਸੋਧ ਕਰਨ ਹਿੱਤ ਪੰਜਾਬ ਵੱਲ ਤੋਰ ਦਿੱਤਾ। ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਅਗਵਾਈ ਵਿਚ ਖਾਲਸੇ ਨੇ ਪੰਜਾਬ ਵਿਚ ਇਕ ਅਜਿਹਾ ਸਿੰਘ ਨਾਦ ਪੈਦਾ ਕੀਤਾ ਕਿ ਜ਼ੁਲਮੀ ਮੁਗ਼ਲ ਰਾਜ ਦੇ ਮਹਿਲ ਢਹਿ-ਢੇਰੀ ਹੋਣ ਲੱਗੇ। ਡਰਾਉਣੇ ਅਤੇ ਜ਼ਾਲਮ ਸੂਬੇਦਾਰ ਅਤੇ ਵੱਡੇਵੱ ਡੇ ਫੌਜ਼ਦਾਰ ਖ਼ੁਦ ਡਰ ਨਾਲ ਕੰਬਣ ਲੱਗ ਪਏ। ਖ਼ਾਲਸੇ ਨੇ ਥੋੜ੍ਹੇ ਸਮੇਂ ਵਿਚ ਹੀ ਪੰਜਾਬ ਦੇ ਰਾਜ, ਸਮਾਜ ਅਤੇ ਅਰਥ-ਵਿਵਸਥਾ ਨੂੰ ਪਲਟ ਕੇ ਰੱਖ ਦਿੱਤਾ ਸੀ। ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਜਨਮ 16 ਅਕਤੂਬਰ, 1670 ਈ. ਨੂੰ ਪੁਣਛ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਪਿੰਡ ਰਾਜੌਰੀ ਵਿਚ ਹੋਇਆ। ਉਸ ਦੇ ਪਿਤਾ ਦਾਨਾਂ ਰਾਮਦੇਵ ਸੀ, ਜੋ ਇਕ ਸਾਧਾਰਨ ਕਿਸਾਨ ਸੀ। ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਪਹਿਲਾ ਨਾਮ ਲਛਮਣ ਦੇਵ ਸੀ। ਉਸ ਨੂੰ ਸ਼ਿਕਾਰ ਖੇਡਣ ਦਾ ਸ਼ੌਕ ਸੀ। ਇਕ ਦਿਨ ਉਸ ਨੇ ਇਕ ਹਿਰਨੀ ਦਾ ਸ਼ਿਕਾਰ ਕੀਤਾ। ਹਿਰਨੀ ਦੇ ਪੇਟ ਵਿਚ ਦੋ ਬੱਚੇ ਸਨ। ਲਛਮਣ ਦੇਵ ਨੂੰ ਇਸ ਘਟਨਾ ਨੇ ਝੰਜੋੜ ਕੇ ਰੱਖ ਦਿੱਤਾ। ਉਸ ਨੇ ਅੱਗੋਂ ਕਦੇ ਸ਼ਿਕਾਰ ਨਾ ਖੇਡਣ ਦੀ ਸਹੁੰ ਖਾਧੀ। ਹਿਰਨੀ ਦੀ ਹੱਤਿਆ ਦੇ ਪਸ਼ਚਾਤਾਪ ਕਾਰਨ ਉਸ ਦੇ ਮਨ ਵਿਚ ਉਦਾਸੀਨਤਾ ਦੀ ਭਾਵਨਾ ਜਾਗ ਉਠੀ। ਉਹ ਸਾਧੂਆਂ ਦੇ ਇਕ ਟੋਲੇ ਨਾਲ ਮਿਲ ਕੇ ਭਾਰਤ ਵਿਚ ਤੀਰਥਾਂ ’ਤੇ ਘੁੰਮਣ ਫਿਰਨ ਲੱਗਾ। ਕੁਝ ਚਿਰ ਬਾਅਦ ਨਾਸਿਕ ਵਿਖੇ ਪਹੁੰਚਣ ’ਤੇ ਉਸ ਦਾ ਮੇਲ ਇਕ ਜੋਗੀ ਔਘੜ ਨਾਥ ਨਾਲ ਹੋਇਆ। ਔਘੜ ਨਾਥ ਇਕ ਤਾਂਤਰਿਕ ਸੀ, ਜੋ ਜੰਤਰ-ਮੰਤਰ ਵਿਚ ਨਿਪੁੰਨ ਸੀ। ਲਛਮਣ ਦੇਵ ਉਸ ਦਾ ਚੇਲਾ ਬਣ ਗਿਆ ਅਤੇ ਉਸ ਕੋਲ ਹੀ ਰਹਿਣ ਲੱਗਾ। ਉਸ ਨੇ ਔਘੜ ਨਾਥ ਦੀ ਤਨੋ-ਮਨੋ ਸੇਵਾ ਕੀਤੀ। ਔਘੜ ਨਾਥ ਨੇ ਆਪਣਾ ਗ੍ਰੰਥ ‘ਸਿਧ ਅਨੂਨੀਆ’ ਵੀ ਲਛਮਣ ਦੇਵ ਦੇ ਹਵਾਲੇ ਕਰ ਦਿੱਤਾ ਸੀ। ਲਛਮਣ ਦੇਵ ਨੇ ਆਪਣਾ ਸੁਤੰਤਰ ਡੇਰਾ ਗੋਦਾਵਰੀ ਦੇ ਕੰਢੇ ਨਾਂਦੇੜ ਦੇ ਸਥਾਨ ’ਤੇ ਬਣਾ ਲਿਆ ਸੀ। ਉਸ ਇਲਾਕੇ ਦੇ ਲੋਕਾਂ ਵਿਚ ਉਸ ਦੀ ਬੜੀ ਪ੍ਰਸਿੱਧੀ ਹੋ ਗਈ ਸੀ। ਲਛਮਣ ਦੇਵ ਦਾ ਨਾਂ ਸਾਧੂਆਂ ਵਿਚ ਮਾਧੋਦਾਸ ਬੈਰਾਗੀ ਵੀ ਪ੍ਰਸਿੱਧ ਸੀ।
ਆਪਣੀ ਦੱਖਣ ਦੀ ਯਾਤਰਾ ਸਮੇਂ ਦਸਮੇਸ਼ ਗੁਰੂ ਜੀ 1708 ਈ. ਵਿਚ ਨਾਂਦੇੜ ਪਹੁੰਚੇ। ਗੁਰੂ ਜੀ ਨੂੰ ਮਾਧੋਦਾਸ ਦੀ ਪ੍ਰਸਿੱਧੀ ਦੀ ਜਾਣਕਾਰੀ ਮਿਲ ਚੁੱਕੀ ਸੀ। ਇਕ ਦਿਨ ਉਹ ਸਿੰਘਾਂ ਸਮੇਤ ਮਾਧੋ ਦਾਸ ਦੇ ਡੇਰੇ ਜਾ ਬਿਰਾਜਮਾਨ ਹੋਏ। ਮਾਧੋ ਦਾਸ ਸਤਿਗੁਰਾਂ ਨੂੰ ਆਪਣੇ ਆਸਣ ਉੱਤੇ ਬਿਰਾਜਮਾਨ ਵੇਖ ਕੇ ਅਤਿ ਕ੍ਰੋਧਵਾਨ ਹੋਇਆ। ਪਰੰਤੂ ਉਸ ਦੇ ਸਾਰੇ ਜੰਤਰ-ਮੰਤਰ ਫੇਲ੍ਹ ਹੋ ਗਏ। ਮਾਧੋ ਦਾਸ ਗੁਰੂ ਜੀ ਦੀ ਅਗੰਮੀ ਸ਼ਖ਼ਸੀਅਤ ਤੋਂ ਬਹੁਤ ਪ੍ਰਭਾਵਿਤ ਹੋਇਆ। ਉਸ ਦੇ ਮਨ ਵਿਚ ਪੂਰਨ ਬ੍ਰਹਮਗਿਆਨ ਦੀ ਅਭਿਲਾਖਾ ਸੀ। ਇਸ ਦੀ ਪੂਰਤੀ ਲਈ ਉਹ ਗੁਰੂ ਜੀ ਦਾ ਬੰਦਾ ਉਨ੍ਹਾਂ ਦਾ ਸੇਵਕ ਬਣ ਗਿਆ। ਗੁਰੂ ਜੀ ਨੇ ਉਸ ਨੂੰ ਅੰਮ੍ਰਿਤ ਛਕਾ ਕੇ ਸਿੰਘ ਸਜਾਇਆ ਅਤੇ ਉਸ ਦਾ ਨਵਾਂ ਨਾਮ ਗੁਰਬਖ਼ਸ਼ ਸਿੰਘ ਤਥਾ ਬੰਦਾ ਸਿੰਘ ਬਹਾਦਰ ਰੱਖ ਦਿੱਤਾ। ਬੰਦਾ ਸਿੰਘ ਇਕ ਤਪੱਸਵੀ ਸੀ, ਉਸ ਦਾ ਹਿਰਦਾ ਸ਼ੁੱਧ ਸੀ। ਗੁਰੂ ਜੀ ਦਾ ਪ੍ਰਤੱਖ ਰੂਪ ਵਿਚ ਆਸ਼ੀਰਵਾਦ ਅਤੇ ਛੋਹ ਪ੍ਰਾਪਤ ਕਰਕੇ ਉਸ ਨੇ ਥੋੜ੍ਹੇ ਦਿਨਾਂ ਵਿਚ ਹੀ ਗੁਰਮਤਿ ਦਾ ਗਿਆਨ ਤੇ ਖਾਲਸੇ ਦੀ ਰਹਿਤ ਦ੍ਰਿੜ੍ਹ ਕਰ ਲਈ ਸੀ। ਗੁਰੂ ਜੀ ਦੀ ਚਰਨ-ਛੋਹ ਪ੍ਰਾਪਤ ਕਰ ਕੇ ਉਸ ਨੇ ਜੰਤਰ-ਮੰਤਰ ਤਿਆਗ ਕੇ ਧੁਰ ਕੀ ਬਾਣੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਸੀ। ਉਹ ਇਸ ਤਰ੍ਹਾਂ ਪੂਰਨ ਗੁਰਸਿੱਖ ਤੇ ਗੁਰੂਘਰ ਦਾ ਪੱਕਾ ਸੇਵਕ ਬਣ ਚੁੱਕਾ ਸੀ। ਗੁਰੂ ਜੀ ਨੇ ਉਸ ਦਾ ਨਿਸ਼ਚਾ, ਦ੍ਰਿੜ੍ਹਤਾ ਅਤੇ ਯੋਗਤਾ ਵੇਖ ਕੇ ਹੀ ਉਸ ਨੂੰ ਖਾਲਸੇ ਦਾ ਆਗੂ ਥਾਪਿਆ। ਬਾਬਾ ਬੰਦਾ ਸਿੰਘ ਬਹਾਦਰ ਆਪਣੇ ਸਮੇਂ ਦਾ ਇਕ ਉੱਤਮ ਦਰਜੇ ਦਾ ਸਿੱਖ ਯੋਧਾ ਤੇ ਪਹਿਲਾ ਸਿੱਖ ਹੁਕਮਰਾਨ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਸਿੰਘਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ ਪੰਜਾਬ ਵਿਚ ਜੋ ਇਨਕਲਾਬ ਲਿਆਂਦਾ, ਉਹ ਇਕ ਹੈਰਾਨੀਕੁੰਨ ਇਤਿਹਾਸਕ ਹਕੀਕਤ ਹੈ। ਬਾਬਾ ਬੰਦਾ ਸਿੰਘ ਬਹਾਦਰ ਜਦ 1708 ਈ: ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਲੈਣ ਉਪਰੰਤ ਪੰਜਾਬ ਨੂੰ ਤੁਰਿਆ ਤਾਂ ਉਨ੍ਹਾਂ ਦੇ ਸਾਹਮਣੇ ਮੁੱਖ ਉਦੇਸ਼ ਜ਼ੁਲਮ ਅਤੇ ਜ਼ਾਲਮਾਂ ਦੀ ਸਮਾਪਤੀ ਤੇ ਪੰਜਾਬ ਦੀ ਉਸ ਸੁਤੰਤਰਤਾ ਨੂੰ ਬਹਾਲ ਕਰਨਾ ਸੀ, ਜੋ ਸੱਤ ਸੌ ਸਾਲ ਪਹਿਲਾਂ ਗਜ਼ਨੀ ਦੇ ਤੁਰਕਾਂ ਨੇ ਮਹਿਮੂਦ ਗਜ਼ਨਵੀ ਦੇ ਅਧੀਨ ਪੰਜਾਬ ਦੇ ਲੋਕਾਂ ਤੋਂ ਖੋਹੀ ਅਤੇ ਆਪਣੇ ਘੋੜਿਆਂ ਦੇ ਸੁੰਮਾਂ ਹੇਠ ਦਰੜੀ ਸੀ। ਕੁਰਬਾਨੀ ਉਹ ਮਹਾਨ ਹੁੰਦੀ ਹੈ ਜਿਸ ਦੇ ਪਿੱਛੇ ਉਦੇਸ਼ ਮਹਾਨ ਹੋਵੇ, ਸੰਘਰਸ਼ ਉਹ ਮਹਾਨ ਹੁੰਦਾ ਹੈ ਜੋ ਕਿਸੇ ਉਦੇਸ਼ ਦੀ ਪੂਰਤੀ ਲਈ ਹੋਵੇ। ਨਿਆਂਸ਼ੀਲ ਹੋਣਾ ਗੁਰੂ ਦੇ ਸਿੱਖ ਦਾ ਮੂਲ ਆਸ਼ਾ ਹੈ, ਇਸ ਲਈ ਜਿੱਥੇ ਕਿਤੇ ਵੀ ਉਹ ਜਬਰ, ਜ਼ੁਲਮ, ਅੱਤਿਆਚਾਰ ਜਾਂ ਧੱਕੇਸ਼ਾਹੀ ਹੁੰਦੀ ਦੇਖਦਾ ਹੈ, ਉਸ ਦਾ ਵਿਰੋਧ ਕਰਨਾ ਉਹ ਆਪਣਾ ਪਰਮ ਕਰਤੱਵ ਸਮਝਦਾ ਹੈ। ਨਤੀਜੇ ਵਜੋਂ ਸ਼ਹੀਦੀ ਵੀ ਦੇਣੀ ਪੈ ਸਕਦੀ ਹੈ। ਸਿੱਖ ਇਤਿਹਾਸ ਅਜਿਹੀਆਂ ਸ਼ਹੀਦੀਆਂ ਨਾਲ ਭਰਿਆ ਪਿਆ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਗਿਆ ਦਾ ਪਾਲਣ ਕਰਨ ਲਈ ਜਦ ਬਾਬਾ ਜੀ ਪੰਜਾਬ ਆਏ ਤਾਂ ਉਨ੍ਹਾਂ ਕੋਲ ਗੁਰੂ ਜੀ ਵੱਲੋਂ ਮਿਲੇ ਪੰਜ ਤੀਰ, ਖੰਡਾ ਤੇ ਨਗਾਰਾ ਸੀ। 'ਪੰਥ ਪ੍ਰਕਾਸ਼' ਅਨੁਸਾਰ:-

ਬੰਦੇ ਗੁਰ ਖੰਡਾ ਦਯੋ, ਲਯੋ ਉਨੇਂ ਗਲ ਪਾਇ। ਖਾਲਸੋ ਦੇਖ ਸੁ ਵਿਟਰਿਓ ਤਿਨ ਖੰਡੋ ਲਯੋ ਛਿਨਾਇ॥11॥
ਸਲਾਹ-ਮਸ਼ਵਰਾ ਕਰਨ ਲਈ ਗੁਰੂ ਸਾਹਿਬ ਨੇ ਪੰਜ ਪਿਆਰੇ ਭਾਈ ਬਿਨੋਦ ਸਿੰਘ, ਭਾਈ ਕਾਹਨ ਸਿੰਘ, ਭਾਈ ਬਾਜ ਸਿੰਘ, ਭਾਈ ਦਇਆ ਸਿੰਘ ਤੇ ਭਾਈ ਰਣ ਸਿੰਘ ਨਾਲ ਤੋਰੇ। ਇਨ੍ਹਾਂ ਤੋਂ ਇਲਾਵਾ 20 ਸਿੰਘ ਹੋਰ ਸੰਭਾਵੀ ਸੰਘਰਸ਼ ਵਿਚ ਬਾਬਾ ਬੰਦਾ ਸਿੰਘ ਜੀ ਦਾ ਸਾਥ ਦੇਣ ਲਈ ਨਾਲ ਤੋਰੇ। ਇਨ੍ਹਾਂ 25 ਸਿੰਘਾਂ ਦੇ ਕਾਫਲੇ ਨੇ ਪੰਜਾਬ ਵੱਲ ਕੂਚ ਕੀਤਾ। ਦਿੱਲੀ ਪਾਰ ਕਰਦਿਆਂ ਹੀ ਸਿੱਖ ਸੰਗਤਾਂ ਨੂੰ ਹੁਕਮਨਾਮੇ ਭੇਜੇ ਗਏ। ਹੁਕਮ ਦਾ ਪਾਲਣ ਕਰਦਿਆਂ ਸਿੱਖ ਸੰਗਤਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਸੁਆਗਤ ਲਈ ਅੱਗੇ ਆ ਗਈਆਂ। ਗੁਰੂ ਸਾਹਿਬ ਦੇ ਪਰਵਾਰ ਦੀਆਂ ਸ਼ਹੀਦੀਆਂ ਦੇ ਜ਼ਖਮ, ਸਿੱਖ ਸੰਗਤਾਂ ਵਿਚ ਅਜੇ ਤਾਜ਼ਾ ਸਨ। ਉਹ ਕੁਝ ਸਮੇਂ ਦੇ ਅੰਦਰ ਹੀ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਵਿਚ ਕੇਸਰੀ-ਖਾਲਸਾਈ ਝੰਡੇ ਥੱਲੇ ਇਕੱਠੇ ਹੋ ਗਏ, ਉਨ੍ਹਾਂ ਨੇ ਰਣ-ਭੂਮੀ ਵਿਚ ਆਪਣਾ ਨਾਹਰਾ 'ਰਾਜ ਕਰੇਗਾ ਖਾਲਸਾ' ਨਿਸ਼ਚਿਤ ਕਰ ਦਿੱਤਾ।

ਹੈਰਾਨੀ ਵਾਲੀ ਗੱਲ ਇਹ ਹੈ ਕਿ ਜਦੋਂ ਬਾਬਾ ਬੰਦਾ ਸਿੰਘ ਬਹਾਦਰ ਪੰਜਾਬ ਨੂੰ ਤੁਰੇ ਤਾਂ ਉਨ੍ਹਾਂ ਕੋਲ 25 ਸਿੰਘਾਂ ਤੋਂ ਇਲਾਵਾ ਕੋਈ ਫੌਜ ਨਹੀਂ ਸੀ। ਕੋਈ ਜੰਗੀ ਸਾਜੋ-ਸਾਮਾਨ, ਗੋਲੀ, ਬਾਰੂਦ ਆਦਿ ਨਹੀਂ ਸੀ। ਕੋਈ ਸਿਖਿਅਤ ਫੌਜ ਨਹੀਂ ਸੀ। ਮੁਸਲਮਾਨ ਲਿਖਾਰੀ ਖਾਫ਼ੀ ਖਾਨ ਤੇ ਮੁਹੰਮਦ ਕਾਸਮ ਅਨੁਸਾਰ ਛੇਤੀ ਹੀ 4000 ਘੋੜ-ਸਵਾਰ ਤੇ 7800 ਸਿਪਾਹੀ ਪੈਦਲ ਉਸ ਨਾਲ ਆ ਰਲ਼ੇ। ਮਸ਼ਹੂਰ ਇਤਿਹਾਸਕਾਰ ਸ੍ਰੀ ਗੋਕਲ ਚੰਦ ਨਾਰੰਗ ਅਨੁਸਾਰ ਪੈਦਲ ਸੈਨਿਕਾਂ ਦੀ ਗਿਣਤੀ 8900 ਹੋ ਗਈ ਤੇ ਵਧਦੀ ਹੋਈ ਅੰਤ 40,000 ਤਕ ਪਹੁੰਚ ਗਈ। ਮਹਾਨ ਜਰਨੈਲਾਂ ਸਿਕੰਦਰ ਮਹਾਨ, ਨੈਪੋਲੀਅਨ ਬੋਨਾਪਾਰਟ, ਹਿਟਲਰ ਜਾਂ ਚਰਚਿਲ ਦੀ ਮਹਾਨਤਾ ਦੁਨੀਆਂ ਵਿਚ ਮੰਨੀ ਜਾਂਦੀ ਹੈ। ਪਰੰਤੂ ਇਨ੍ਹਾਂ ਯਤਨਾਂ ਦੇ ਪਿੱਛੇ ਉਨ੍ਹਾਂ ਦੇ ਮੁਲਕਾਂ ਦੀ ਮੁਕੰਮਲ ਜਨ-ਸ਼ਕਤੀ ਤੇ ਰਾਜ-ਸ਼ਕਤੀ ਸੀ। ਵੱਡੀ ਜੰਗਜੂ ਅਤੇ ਯੁੱਧ ਵਿੱਦਿਆ ਵਿਚ ਪੂਰੀ ਤਰ੍ਹਾਂ ਨਿਪੁੰਨ ਫੌਜ ਸੀ ਅਤੇ ਉਹ ਉਨ੍ਹਾਂ ਮੁਲਕਾਂ ਦੇ ਬਾਦਸ਼ਾਹ ਜਾਂ ਮੰਨੇ ਹੋਏ ਰਾਜਨੀਤਿਕ ਨੇਤਾ ਵੀ ਸਨ। ਪਰੰਤੂ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਮਹਾਨਤਾ ਇਹ ਹੈ ਕਿ ਸਤਿਗੁਰੂ ਦੀ ਕਿਰਪਾ ਦੁਆਰਾ ਉਨ੍ਹਾਂ ਨੇ ਸਭ ਕੁਝ ਨਾਲੋਂਨਾਲ ਕੀਤਾ। ਫੌਜ ਸੰਗਠਨ, ਸੰਘਰਸ਼ ਅਤੇ ਜਿੱਤਾਂ ਨਾਲੋਂ-ਨਾਲ ਚਲਦੀਆਂ ਰਹੀਆਂ। ਬਾਬਾ ਬੰਦਾ ਸਿੰਘ ਦੀ ਫੌਜ ਦੀ ਬਣਤਰ ਤੋਂ ਇਸ ਗੱਲ ਦੀ ਪ੍ਰੋੜ੍ਹਤਾ ਹੁੰਦੀ ਹੈ ਕਿ ਬਾਬਾ ਜੀ ਦਾ ਮੰਤਵ ਪੰਜਾਬ ਦੇ ਹਰ ਵਰਗ ਦੇ ਲੋਕਾਂ ਹਿੰਦੂਆਂ, ਸਿੱਖਾਂ ਤੇ ਮੁਸਲਮਾਨਾਂ ਨੂੰ ਇਕ ਪਲੇਟਫਾਰਮ 'ਤੇ ਇਕੱਠੇ ਕਰਨਾ ਸੀ। ਸਮਕਾਲੀ ਭਰੋਸੇਯੋਗ ਗਵਾਹੀਆਂ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਫੌਜ ਵਿਚ ਕੇਵਲ ਸਿੱਖ ਹੀ ਨਹੀਂ ਸਨ, ਘੱਟੋ-ਘੱਟ ਪੰਜ ਹਜ਼ਾਰ ਮੁਸਲਮਾਨ ਵੀ ਮੁਗ਼ਲਾਂ ਵਿਰੁੱਧ ਲੜਨ ਲਈ ਉਨ੍ਹਾਂ ਦਾ ਸਾਥ ਦੇ ਰਹੇ ਸਨ। ਈਰਾਨ, ਤੁਰਾਕ, ਕਾਬਲ, ਕੰਧਾਰ ਤੇ ਮੁਲਤਾਨ ਦੇ ਹਿੰਦੂ ਵੀ ਹਜ਼ਾਰਾਂ ਦੀ ਗਿਣਤੀ ਵਿਚ ਨਾਲ ਆ ਰਲ਼ੇ। ਉਦਾਸੀ ਸੰਪਰਦਾ ਦੇ ਲੋਕ ਵੀ ਪ੍ਰਵੇਸ਼ ਕਰ ਚੁਕੇ ਸਨ। ਪੰਜਾਬ ਵਿਚ ਆ ਕੇ ਇਹ ਅੰਮ੍ਰਿਤ ਛਕ ਕੇ ਬਾਬਾ ਬੰਦਾ ਸਿੰਘ ਦੀ ਫੌਜ ਵਿਚ ਸ਼ਾਮਲ ਹੋ ਗਏ। ਇਨ੍ਹਾਂ ਤੋਂ ਇਲਾਵਾ ਬਾਬਾ ਜੀ ਨੇ ਪਛੜੀਆਂ ਸ਼੍ਰੇਣੀਆਂ ਤੇ ਦਲਿਤ ਜਾਤੀਆਂ ਨੂੰ ਵੀ ਨਾਲ ਰੱਖਿਆ। ਉਨ੍ਹਾਂ ਨੇ ਪ੍ਰਤੀਤ ਕਰ ਲਿਆ ਸੀ ਕਿ ਅੰਮ੍ਰਿਤ ਛਕਣ ਦੇ ਬਾਅਦ ਜਾਤ-ਪਾਤ ਦਾ ਭੇਦ-ਭਾਵ ਮਿਟ ਜਾਂਦਾ ਹੈ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਇਨ੍ਹਾਂ ਦੁਰਬਲ ਤੇ ਨਿਤਾਣੇ ਹੋਏ ਲੋਕਾਂ ਅੰਦਰ ਸਾਹਸ ਪੈਦਾ ਕਰ ਕੇ ਆਪਣੇ ਨਾਲ ਰਲਾਉਣ ਨਾਲ ਅੰਦੋਲਨ ਦੁਰਬਲ ਹੋਣ ਦੀ ਥਾਂ ਹੋਰ ਮਜ਼ਬੂਤ ਹੁੰਦਾ ਹੈ।

ਬਾਬਾ ਬੰਦਾ ਸਿੰਘ ਬਹਾਦਰ ਦੇ ਸਮਕਾਲੀ ਮੁਸਲਮਾਨ ਲੇਖਕ ਮੁਹੰਮਦ ਕਾਸਮ ਲਾਹੌਰੀ ਦੀ ਲਿਖਤ 'ਇਬਰਤਨਾਮਾ' (ਰਚਿਤ 1722 ਈ:) ਅਨੁਸਾਰ “ਸਿੱਖਾਂ ਤੇ ਮੁਗ਼ਲਾਂ ਵਿਚਕਾਰ ਘੋਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤ ਸਮਾਉਣ ਉਪਰੰਤ ਸ਼ੁਰੂ ਹੋਇਆ ਤੇ ਇਸ ਨੂੰ ਸ਼ੁਰੂ ਕਰਨ ਵਾਲਾ ਬਾਬਾ ਬੰਦਾ ਸਿੰਘ ਬਹਾਦਰ ਸੀ।" ਇਸ ਪ੍ਰਕਾਰ ਬਾਬਾ ਬੰਦਾ ਸਿੰਘ ਬਹਾਦਰ ਨੇ ਪੰਜਾਬ ਦੀ ਸਿਆਸਤ ਵਿਚ ਪਹਿਲੀ ਵਾਰ ਸਰਗਰਮ ਧਮਾਕਾ ਛੱਡਿਆ। ਇਸ ਧਮਾਕੇ ਨੂੰ 'ਅਜਬ ਬਲਾ' ਕਹਿਣ ਵਾਲੇ ਸਰਕਾਰੀ ਮੁਸਲਮਾਨ ਲੇਖਕ ਇਸ ਗੱਲ ਦੀ ਪ੍ਰੋੜ੍ਹਤਾ ਕਰਦੇ ਹਨ ਕਿ ਪੰਜਾਬ ਦੀ ਸਿਆਸਤ ਵਿਚ ਬਾਬਾ ਬੰਦਾ ਸਿੰਘ ਨੇ ਅਜਿਹੀ ਹਲਚਲ ਮਚਾਈ ਕਿ ਮੁਗ਼ਲਾਂ ਨੂੰ ਵਿਸ਼ਵਾਸ ਨਹੀਂ ਆ ਸਕਦਾ ਸੀ ਕਿ ਇਸ ਤਰ੍ਹਾਂ ਵੀ ਹੋ ਸਕਦਾ ਹੈ। ਸੱਚਮੁਚ ਹੀ ਇਹ ਇਕ ਅਣਹੋਣੀ ਸੀ। ਖਰਚਾ ਚਲਾਉਣ ਅਤੇ ਧਨ ਦੀ ਪੂਰਤੀ ਲਈ ਉਸ ਨੇ ਉੱਘੇ ਵਪਾਰੀਆਂ ਨੂੰ ਵੰਗਾਰਿਆ। ਸਭ ਨੇ ਖੁੱਲ੍ਹ ਕੇ ਮਦਦ ਕੀਤੀ। ਆਰਥਿਕ ਲੋੜਾਂ ਦੀ ਪੂਰਤੀ ਹੁੰਦਿਆਂ ਹੀ ਉਨ੍ਹਾਂ ਨੇ ਪੰਜਾਬ 'ਤੇ ਹਮਲਾ ਕਰ ਦਿੱਤਾ ਤੇ ਜਿੱਤਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਨਵੰਬਰ 11, 1709 ਈ: ਨੂੰ ਸਮਾਣਾ 'ਤੇ ਜਿੱਤ ਪ੍ਰਾਪਤ ਕੀਤੀ। ਇਸ ਤੋਂ ਬਾਅਦ ਸੋਨੀਪਤ, ਕੈਂਥਲ, ਸਮਾਣਾ, ਘੁੜਾਮ, ਠਸਕਾ, ਸ਼ਾਹਬਾਦ, ਕਪੂਰੀ ਤੇ ਸਢੌਰਾ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਹਨੀਂ ਦਿਨੀਂ ਇਹ ਸ਼ਹਿਰ ਮੁਗ਼ਲ ਰਾਜ ਦੇ ਗੜ੍ਹ ਮੰਨੇ ਜਾਂਦੇ ਸਨ। ਬਾਬਾ ਬੰਦਾ ਸਿੰਘ ਬਹਾਦਰ ਦੇ ਆਉਣ ਬਾਰੇ ਸੁਣ ਕੇ ਮਾਝੇ ਤੇ ਦੁਆਬੇ ਦੇ ਸਿੱਖਾਂ ਨੇ ਹਕੂਮਤ ਵਿਰੁੱਧ ਬਗ਼ਾਵਤ ਕਰ ਦਿੱਤੀ, ਕਿਉਂਕਿ ਸਿੱਖਾਂ ਦੇ ਹੌਸਲੇ ਬਹੁਤ ਬੁਲੰਦ ਹੋ ਚੁਕੇ ਸਨ। ਉਹ ਰੋਪੜ ਨੂੰ ਜਿੱਤ ਕੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਆ ਮਿਲੇ। ਹੁਣ ਸਿੱਖ ਆਪਣੇ ਮੁੱਖ ਨਿਸ਼ਾਨੇ ਸਰਹਿੰਦ 'ਤੇ ਜ਼ੋਰਦਾਰ ਹੱਲਾ ਬੋਲਣ ਲਈ ਕਚੀਚੀਆਂ ਲੈਣ ਲੱਗੇ।

ਆਖਰ ਉਹ ਘੜੀ ਆ ਗਈ ਜਿਸ ਦਾ ਉਹ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਸੂਬੇਦਾਰ ਵਜ਼ੀਰ ਖਾਂ ਨੂੰ ਸਬਕ ਸਿਖਾਉਣ ਲਈ ਸਿੱਖਾਂ ਨੇ ਚੱਪੜਚਿੜੀ ਦਾ ਮੈਦਾਨ ਆ ਮੱਲਿਆ (ਚੱਪੜਚਿੜੀ, ਸਰਹਿੰਦ ਤੋਂ 12 ਕੋਹ ਦੀ ਵਿੱਥ 'ਤੇ ਖਰੜਲਾਂਡਰਾ ਸੜਕ 'ਤੇ ਸਥਿਤ ਹੈ) ਸੂਬੇਦਾਰ ਵਜ਼ੀਰ ਖਾਂ ਦੀਆਂ ਫੌਜਾਂ ਸਿੱਖਾਂ ਦੇ ਤੂਫਾਨ ਨੂੰ ਰੋਕਣ ਲਈ ਅੱਗੇ ਵਧੀਆਂ। ਸਿੰਘਾਂ ਨੇ ਸਰਹਿੰਦ 'ਤੇ ਹਮਲੇ ਲਈ ਪਹਿਲਾਂ ਹੀ ਜ਼ੋਰਦਾਰ ਤਿਆਰੀਆਂ ਕੀਤੀਆਂ ਹੋਈਆਂ ਸਨ। 12 ਮਈ, 1710 ਈ: ਨੂੰ ਚੱਪੜਚਿੜੀ ਦੇ ਮੈਦਾਨ ਵਿਚ ਜ਼ੋਰਦਾਰ ਖੂਨ-ਡੋਲ੍ਹਵਾਂ ਮੁਕਾਬਲਾ ਹੋਇਆ। ਇਸ ਭਿਆਨਕ ਲੜਾਈ ਵਿਚ ਵਜ਼ੀਰ ਖਾਂ ਮਾਰਿਆ ਗਿਆ। ਵਜ਼ੀਰ ਖਾਂ ਦੇ ਮਰਨ ਨਾਲ ਬਾਕੀ ਮੁਸਲਮਾਨ ਫੌਜਾਂ ਮੈਦਾਨ ਛੱਡ ਕੇ ਦੌੜ ਗਈਆਂ ਅਤੇ ਸਰਹੰਦ ਫਤਹਿ ਹੋ ਗਈ।

ਅਗਲੇ ਦਿਨ ਸਿੱਖ ਫੌਜਾਂ 13 ਮਈ, 1710 ਈ. ਨੂੰ ਸਰਹਿੰਦ ਵਿਚ ਦਾਖਲ ਹੋਈਆਂ। ਦੇਖਦੇ-ਦੇਖਦੇ ਬਾਬਾ ਬੰਦਾ ਸਿੰਘ ਬਹਾਦਰ ਨੇ ਸਿਤਮਾਂ ਦੀ ਨਗਰੀ ਸਰਹਿੰਦ ਨੂੰ ਇੱਟਾਂ ਦੇ ਢੇਰ ਵਿਚ ਬਦਲ ਦਿੱਤਾ। ਵੱਸਦਾ-ਰੱਸਦਾ ਸਰਹਿੰਦ ਸ਼ਹਿਰ ਖੰਡਰ ਵਿਚ ਤਬਦੀਲ ਹੋ ਗਿਆ। ਸ਼ਾਹੀ ਅਮੀਰਾਂ ਤੋਂ ਧਨ ਵਸੂਲਿਆ ਗਿਆ ਤੇ ਦੋਸ਼ੀਆਂ ਨੂੰ ਚੁਣ-ਚੁਣ ਕੇ ਸਜ਼ਾਵਾਂ ਦਿੱਤੀਆਂ ਗਈਆਂ। ਵਜ਼ੀਰ ਖਾਂ ਦੇ ਮਹੱਲਾਂ ਵਿੱਚੋਂ ਬਹੁਤ ਸਾਰਾ ਧਨ ਬਾਬਾ ਬੰਦਾ ਸਿੰਘ ਬਹਾਦਰ ਦੇ ਹੱਥ ਲੱਗਾ। ਅਗਲੇ ਦਿਨ 14 ਮਈ 1710 ਨੂੰ ਬਾਬਾ ਬਾਜ ਸਿੰਘ ਨੂੰ ਸਰਹਿੰਦ ਦਾ ਗਵਰਨਰ ਅਤੇ ਬਾਬਾ ਆਲੀ ਸਿੰਘ ਸਲੌਦੀ ਨੂੰ ਡਿਪਟੀ ਗਵਰਨਰ ਥਾਪਿਆ ਗਿਆ। ਸਮਾਣੇ ਦਾ ਗਵਰਨਰ ਸ. ਫਤਹਿ ਸਿੰਘ ਨੂੰ ਨਿਯੁਕਤ ਕੀਤਾ ਗਿਆ।

ਸਰਹਿੰਦ 'ਤੇ ਮੁਕੰਮਲ ਕਬਜ਼ਾ ਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਮਾਲੇਰਕੋਟਲੇ ਵੱਲ ਵਧਿਆ। ਨਵਾਬ ਦੇ ਬਾਬਾ ਜੀ ਦਾ ਮੁਕਾਬਲਾ ਨਾ ਕਰਨ ਕਾਰਨ ਇਸ ਸ਼ਹਿਰ ਨੂੰ ਕੋਈ ਨੁਕਸਾਨ ਨਾ ਪਹੁੰਚਾਇਆ ਗਿਆ। ਬਾਬਾ ਜੀ ਨੇ ਅਨੂਪ ਕੌਰ ਦੀ ਲਾਸ਼ ਬਰਾਮਦ ਕਰਕੇ ਸਿੱਖ ਮਰਯਾਦਾ ਅਨੁਸਾਰ ਆਪਣੇ ਹੱਥੀਂ ਸਸਕਾਰ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਬਜਾਏ ਮੁਖਲਿਸਗੜ੍ਹ ਨੂੰ ਆਪਣੀ ਰਾਜਧਾਨੀ ਬਣਾਇਆ ਤੇ ਆਪਣੀਆਂ ਅਗਲੀਆਂ ਮੁਹਿੰਮਾਂ ਦਾ ਅਧਾਰ ਕੇਂਦਰ ਬਣਾਇਆ। ਮੁਖਲਿਸਗੜ੍ਹ ਦਾ ਕਿਲ੍ਹਾ ਸ਼ਾਹ ਜਹਾਨ ਦੀ ਆਗਿਆ ਅਨੁਸਾਰ ਮੁਖਲਿਸ ਖਾਨ ਨੇ ਬਣਵਾਇਆ ਸੀ। ਜਿਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਨੇ ਇਸ ਕਿਲ੍ਹੇ ਉੱਤੇ ਕਬਜ਼ਾ ਕੀਤਾ ਤਾਂ ਇਹ ਬੜੀ ਟੁੱਟੀ-ਭੱਜੀ ਹਾਲਤ ਵਿਚ ਸੀ, ਛੇਤੀ ਹੀ ਇਸ ਦੀ ਮੁਰੰਮਤ ਕੀਤੀ ਤੇ ਇਸ ਦਾ ਨਾਂ ‘ਲੋਹਗੜ੍ਹ’ ਰੱਖਿਆ ਗਿਆ। ਸਰਹਿੰਦ ਦਾ ਖ਼ਜ਼ਾਨਾ, ਸਾਰੀਆਂ ਮੁਹਿੰਮਾਂ ਵਿਚ ਪ੍ਰਾਪਤ ਹੋਇਆ ਮਾਲ-ਅਸਬਾਬ ਤੇ ਜੰਗੀ ਸਾਮਾਨ ਅਤੇ ਕਬਜ਼ੇ ਹੇਠ ਆਏ ਇਲਾਕਿਆਂ ਤੋਂ ਉਗਰਾਹਿਆ ਹੋਇਆ ਮਾਮਲਾ ਸਭ ਇਥੇ ਇਕੱਠੇ ਕੀਤੇ ਗਏ। ਅਸਲੀ ਅਰਥਾਂ ਵਿਚ ਲੋਹਗੜ੍ਹ ਸਿੰਘਾਂ ਦੇ ਨਵੇਂ ਬਣ ਰਹੇ ਰਾਜ ਦੀ ਰਾਜਧਾਨੀ ਬਣ ਗਿਆ। ਫੌਜੀ ਨਜ਼ਰੀਏ ਤੋਂ ਇਸ ਜਗ੍ਹਾ ਦੀ ਚੋਣ ਕਾਫ਼ੀ ਬੁੱਧੀਮਾਨੀ ਵਾਲੀ ਸੀ, ਕਿਉਂਕਿ ਸੁਰੱਖਿਆ ਪੱਖੋਂ ਇਹ ਮੁੱਖ ਮਾਰਗ ਤੋਂ ਹਟ ਕੇ ਨੀਮ ਪਹਾੜੀ ਇਲਾਕੇ ਨਾਲ ਲੱਗਣ ਕਰਕੇ ਕਾਫ਼ੀ ਸੁਰੱਖਿਅਤ ਸੀ। ਬਾਬਾ ਬੰਦਾ ਸਿੰਘ ਬਹਾਦਰ ਹੁਣ ਇਕ ਬੇਤਾਜ਼ ਬਾਦਸ਼ਾਹ ਬਣ ਗਿਆ ਸੀ। ਉਸ ਦੇ ਕੋਲ ਸ਼ਰਧਾਲੂ ਸਿੰਘਾਂ ਦੀ ਫੌਜ ਭੀ ਹੋ ਗਈ ਸੀ। ਰਾਜ-ਕਾਜ ਲਈ ਰਾਜਧਾਨੀ ਵੀ ਤੇ ਰਹਿਣ ਲਈ ਮਹਿਲ ਭੀ।

ਉਸ ਨੇ ਰਾਜ ਦੀ ਸਦੀਵੀ ਪੱਕੀ ਨਿਸ਼ਾਨੀ ਲਈ ਸ੍ਰੀ ਗੁਰੂ ਨਾਨਕ ਦੇਵ ਜੀਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਦਾ ਸਿੱਕਾ ਭੀ ਜਾਰੀ ਕਰ ਦਿੱਤਾ, ਜਿਸ 'ਤੇ ਫ਼ਾਰਸੀ ਦੇ ਹੇਠ ਲਿਖੇ ਸ਼ਬਦ ਉੱਕਰੇ ਹੋਏ ਸਨ: 'ਸਿੱਕਾ ਜ਼ਦ ਬਰ ਹਰ ਦੋ ਆਲਮ ਤੇਗ਼ਿ ਨਾਨਕ ਵਾਹਿਬ ਅਸਤ' ਫ਼ਤਹਿ ਗੋਬਿੰਦ ਸਿੰਘ ਸ਼ਾਹਿ-ਸ਼ਾਹਾਨ ਫ਼ਜਲਿ ਸੱਚਾ ਸਾਹਿਬ ਅਸਤ' ਜਿਸ ਦਾ ਅਰਥ ਹੈ: ਸਿੱਕਾ ਮਾਰਿਆ ਦੋ ਜਹਾਨ ਉੱਤੇ, ਬਖ਼ਸ਼ਾਂ ਬਖ਼ਸ਼ੀਆਂ ਨਾਨਕ ਦੀ ਤੇਗ ਨੇ ਜੀ। ਫਤਹਿ ਸ਼ਾਹਿ ਸ਼ਾਹਾਨ ਗੋਬਿੰਦ ਸਿੰਘ ਦੀ, ਮਿਹਰਾਂ ਕੀਤੀਆਂ ਸੱਚੇ ਰੱਬ ਏਕ ਨੇ ਜੀ। ਬਾਦਸ਼ਾਹੀ ਸਿੱਕਿਆਂ ਦੀ ਤਰ੍ਹਾਂ ਇਸ ਦੇ ਪਿਛਲੇ ਪਾਸੇ ਰਾਜਧਾਨੀ ਦੀ ਉਸਤਤਿ ਦੇ ਇਹ ਸ਼ਬਦ ਸਨ: ਜ਼ਰਬ ਬ-ਅਮਾਨੁ-ਦਹਿਰ, ਮੁਸੱਵਰਤ ਸ਼ਹਿਰ, ਜੀਨਤੁ-ਤਖ਼ਤੁ, ਮੁਬਾਰਕ ਬਖ਼ਤ। ਅਰਥਾਤ ਜਾਰੀ ਹੋਇਆ ਸੰਸਾਰ ਦੇ ਸ਼ਾਂਤੀ-ਅਸਥਾਨ, ਸ਼ਹਿਰਾਂ ਦੀ ਮੂਰਤਿ, ਧੰਨਭਾਗੀ ਰਾਜਧਾਨੀ ਤੋਂ।

ਬਾਬਾ ਬੰਦਾ ਸਿੰਘ ਬਹਾਦਰ ਨੇ ਸਰਕਾਰੀ ਦਸਤਾਵੇਜ਼, ਸਨਦਾਂ, ਪ੍ਰਵਾਨਿਆਂ ਆਦਿ ਲਈ ਮੋਹਰ ਬਣਵਾਈ, ਜਿੱਥੇ-ਕਿੱਥੇ ਮੋਹਰ ਲੱਗੀ, ਮੋਹਰ ਦੇ ਸ਼ਬਦ ਇਹ ਸਨ:-

ਦੇਗੋ ਤੇਗ਼ੋ ਫ਼ਤਹਿ ਓ ਨੁਸਰਤਿ ਬੇ-ਦਿਰੰਗ ਯਾਫ਼ਤ ਅਜ ਨਾਨਕ ਗੁਰੂ ਗੋਬਿੰਦ ਸਿੰਘ
ਅਰਥਾਤ- ਦੇਗ ਤੇਗ ਜਿੱਤ ਸੇਵ ਨਿਰਾਲਮ, ਗੁਰੂ ਨਾਨਕ-ਗੋਬਿੰਦ ਸਿੰਘ ਤੋਂ ਪਾਈ।

ਮੁਗ਼ਲ ਬਾਦਸ਼ਾਹਾਂ ਦੇ ਸੰਨਿ-ਜਲੂਸ ਦੀ ਅਰਥਾਤ ਰਾਜ-ਸੰਮਤ ਦੀ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਨੇ ਭੀ ਸਰਹਿੰਦ ਦੀ ਫ਼ਤਹਿ ਤੋਂ ਇਕ ਨਵਾਂ ਸੰਮਤ ਨਾਨਕਸ਼ਾਹੀ ਅਰੰਭ ਕੀਤਾ ਜੋ ਉਸ ਦੇ ਰਾਜ ਦੇ ਅੰਤ ਦੇ ਨਾਲ ਹੀ ਸਮਾਪਤ ਹੋ ਗਿਆ। ਉਸ ਨੇ ਇਹ ਸਭ ਕੁਝ ਮੁਗ਼ਲ ਬਾਦਸ਼ਾਹ ਦੀ ਨਕਲ ਦੇ ਤੌਰ 'ਤੇ ਇਸ ਲਈ ਕੀਤਾ ਕਿ ਸਿੰਘਾਂ ਵਿਚ ਮੁਗ਼ਲਾਂ ਦੀ ਬਰਾਬਰੀ ਦੀ ਸਪਿਰਟ ਪੈਦਾ ਹੋ ਜਾਵੇ ਕਿ ਉਹ ਕਿਸੇ ਨਾਲੋਂ ਘੱਟ ਨਹੀਂ ਹਨ। ਫ਼ਰਕ ਇੰਨਾ ਹੈ ਕਿ ਮੁਗ਼ਲ ਬਾਦਸ਼ਾਹ ਦੇ ਸਿੱਕੇ, ਰਾਜਧਾਨੀ, ਮੋਹਰਾਂ ਬਾਦਸ਼ਾਹ ਦੇ ਨਾਂ 'ਤੇ ਚੱਲਦੇ ਸਨ ਪਰ ਖਾਲਸੇ ਦਾ ਰਾਜ ਨੇਤਾ ਬਾਬਾ ਬੰਦਾ ਸਿੰਘ ਆਪਣੇ ਨਿੱਜੀ ਨਾਂ 'ਤੇ ਕੁਝ ਨਹੀਂ ਕਰਦਾ ਸੀ। ਉਹ ਰਾਜ ਦੀ ਪ੍ਰਾਪਤੀ ਵਾਹਿਗੁਰੂ ਦੀ ਮਿਹਰ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਬਖਸ਼ਿਸ਼ ਮੰਨਦਾ ਹੈ ਤੇ ਆਪ ਦੇਗ ਤੇ ਤੇਗ਼ ਰਾਹੀਂ ਕੇਵਲ ਸੇਵਾਦਾਰ ਹੈ। ਉਸ ਲਈ ਬਖਸ਼ਿਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹੈ। ਫਤਹਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੇ ਪਾਤਸ਼ਾਹੀ ਅਕਾਲ ਪੁਰਖ ਦੀ ਹੈ।

(ਪੁਸਤਕ 'ਬੰਦਾ ਸਿੰਘ ਬਹਾਦਰ' ਰਚਨਾ ਡਾ. ਗੰਡਾ ਸਿੰਘ, ਪੰਨਾ 39-41) ਇਹੋ ਨਾਨਕਸ਼ਾਹੀ ਕੈਲੰਡਰ ਲੇਖਕ ਨੇ ਆਪਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਮੁੜ ਚਾਲੂ ਕਰਾਇਆ, ਜੋ ਹੁਣ ਪ੍ਰਚੱਲਤ ਹੈ।) ਜਿੱਤਾਂ ਦਾ ਸਿਲਸਿਲਾ ਜਾਰੀ ਰੱਖਦਿਆਂ ਬਾਬਾ ਬੰਦਾ ਸਿੰਘ ਬਹਾਦਰ ਨੇ ਜੁਲਾਈ 1710 ਵਿਚ ਗੰਗਾ ਤੇ ਜਮਨਾ ਦੇ ਮੈਦਾਨੀ ਇਲਾਕਿਆਂ 'ਤੇ ਕਬਜ਼ਾ ਕਰ ਲਿਆ। ਮਾਝੇ ਤੇ ਦੁਆਬੇ ਦੇ ਸਿੱਖ ਉੱਠ ਖੜ੍ਹੇ ਹੋਏ। ਅਕਤੂਬਰ 1710 ਤਕ ਕਿਲ੍ਹਾ ਭਗਵੰਤ ਰਾਏ ਤੇ ਭੀਲੋਵਾਲ ਭੀ ਸਿੱਖ ਫੌਜਾਂ ਦੇ ਕਬਜ਼ੇ ਵਿਚ ਆ ਗਏ। ਸਿੱਖਾਂ ਦੀ ਚੜ੍ਹਤ ਨੇ ਹਿੰਦੋਸਤਾਨ ਦੇ ਬਾਦਸ਼ਾਹ ਬਹਾਦਰ ਸ਼ਾਹ ਨੂੰ ਭੈ-ਭੀਤ ਕਰ ਦਿੱਤਾ। ਉਸ ਨੇ ਸਿੱਖਾਂ ਕੋਲੋਂ ਜਿੱਤਿਆ ਹੋਇਆ ਇਲਾਕਾ ਲੈਣ ਲਈ ਆਪ ਪੰਜਾਬ ਵੱਲ ਕੂਚ ਕੀਤਾ। ਹਾਲਾਤ ਅਨੁਸਾਰ ਸਿੱਖਾਂ ਨੂੰ ਪਿੱਛੇ ਹਟਣਾ ਪਿਆ। ਬਾਬਾ ਬੰਦਾ ਸਿੰਘ ਬਹਾਦਰ ਸਮੇਤ ਸਿੱਖ ਲੋਹਗੜ੍ਹ ਦੇ ਕਿਲ੍ਹੇ ਆ ਟਿਕੇ। ਸ਼ਾਹੀ ਸੈਨਾ ਨੇ ਕਿਲ੍ਹੇ ਨੂੰ ਘੇਰ ਲਿਆ ਤੇ ਬਾਬਾ ਬੰਦਾ ਸਿੰਘ ਬਹਾਦਰ ਪਿੱਛੇ ਹਟ ਕੇ ਪਹਾੜਾਂ ਵੱਲ ਚਲਾ ਗਿਆ। ਇਸੇ ਦੌਰਾਨ ਪੰਥ-ਦੋਖੀ ਪਹਾੜੀ ਰਾਜੇ ਭੀਮ ਚੰਦ ਨੂੰ ਜਾ ਸੋਧਿਆ।

18 ਫਰਵਰੀ 1712 ਨੂੰ ਬਹਾਦਰ ਸ਼ਾਹ ਦੀ ਮੌਤ ਹੋ ਗਈ। ਦਿੱਲੀ ਦਾ ਬਾਦਸ਼ਾਹ ਫ਼ਰੁੱਖਸੀਅਰ ਇਕ ਕਮਜ਼ੋਰ ਬਾਦਸ਼ਾਹ ਸੀ, ਇਸ ਮੌਕੇ ਦਾ ਲਾਭ ਉਠਾਇਆ ਤੇ ਬਾਬਾ ਬੰਦਾ ਸਿੰਘ ਨੇ ਮੁੜ ਆਪਣੀ ਤਾਕਤ ਨੂੰ ਸੰਗਠਿਤ ਕੀਤਾ ਤੇ ਕਈ ਇਲਾਕਿਆਂ 'ਤੇ ਕਬਜ਼ਾ ਕਰ ਲਿਆ। 1712 ਈ: ਨੂੰ ਸਰਹਿੰਦ ਤੇ ਲੋਹਗੜ੍ਹ ਫਿਰ ਜਿੱਤ ਲਏ। ਬਟਾਲਾ ਤੇ ਕਲਾਨੌਰ ਨੂੰ ਜਿੱਤ ਕੇ ਸਮਸ਼ ਖਾਨ ਨੂੰ ਮਾਰ ਮੁਕਾਇਆ ਅੰਤ ਗੁਰਦਾਸ ਨੰਗਲ ਦੀ ਕੱਚੀ ਗੜ੍ਹੀ ਵਿਚ ਬਾਬਾ ਬੰਦਾ ਸਿੰਘ ਤੇ ਕਈ ਹੋਰ ਸਿੰਘ ਮੁਗ਼ਲ ਫੌਜ ਦੇ ਘੇਰੇ ਵਿਚ ਆ ਗਏ। ਇਹ ਘੇਰਾ ਲੰਬਾ ਸਮਾਂ ਭਾਵ ਅੱਠ ਮਹੀਨੇ ਜਾਰੀ ਰਿਹਾ। ਘੇਰਾ ਲੰਬਾ ਹੋਣ ਕਾਰਨ ਰਾਸ਼ਨ ਦੀ ਕਮੀ ਹੋਣ ਲੱਗੀ। ਸਿਪਾਹੀ ਭੁੱਖ ਤੇ ਪਿਆਸ ਨਾਲ ਮਰਨ ਲੱਗੇ। ਉਂਞ ਤਾਂ ਸਾਰਾ ਇਤਿਹਾਸ ਹੀ ਸ਼ਹੀਦੀਆਂ ਨਾਲ ਭਰਿਆ ਪਿਆ ਹੈ ਪਰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸਿੱਖ ਇਤਿਹਾਸ ਵਿਚ ਹੀ ਨਹੀਂ, ਸਗੋਂ ਸੰਸਾਰ ਦੇ ਸਮੁੱਚੇ ਇਤਿਹਾਸ ਵਿਚ ਹੀ ਲੂੰ-ਕੰਡੇ ਖੜ੍ਹੇ ਕਰਨ ਵਾਲੀ ਸ਼ਹੀਦੀ ਹੈ। ਬੰਦਾ ਸਿੰਘ ਬਹਾਦਰ ਨੂੰ ਲੱਗਭਗ 737 ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਫਿਰ ਪਿੰਜਰੇ ਵਿਚ ਬੰਦ ਕਰ ਕੇ ਦਿੱਲੀ ਲਿਜਾਇਆ ਗਿਆ 5 ਮਾਰਚ, 1716 ਨੂੰ ਸਿੱਖ ਕੈਦੀਆਂ ਦਾ ਕਤਲੇਆਮ ਸ਼ੁਰੂ ਹੋਇਆ ਤਕਰੀਬਨ 100 ਸਿੱਖਾਂ ਨੂੰ ਰੋਜ਼ ਕਤਲ ਕੀਤਾ ਜਾਂਦਾ, ਸਿੱਖ ਅਜਿੱਤ ਭਾਵਨਾ ਨਾਲ ਮੌਤ ਨੂੰ ਜੀ ਆਇਆਂ ਕਹਿੰਦੇ, ਖਿੜੇ ਚਿਹਰੇ ਨਾਲ ਸ਼ਹੀਦ ਹੁੰਦੇ ਰਹੇ।

ਤਕਰੀਬਨ ਤਿੰਨ ਮਹੀਨੇ ਤਕ ਅੰਤਾਂ ਦਾ ਜਬਰ, ਜ਼ੁਲਮ, ਤਸ਼ੱਦਦ ਅਤੇ ਤਸੀਹੇ ਦੇਣ ਤੋਂ ਬਾਅਦ 9 ਜੂਨ, 1716 ਈ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਤੇ ਉਨ੍ਹਾਂ ਦੇ ਸਾਥੀਆਂ ਨੂੰ ਕਿਲ੍ਹੇ ਤੋਂ ਬਾਹਰ ਲਿਆਂਦਾ ਗਿਆ ਤੇ ਜਲੂਸ ਦੀ ਸ਼ਕਲ ਵਿਚ ਕੁਤਬ ਮੀਨਾਰ ਦੇ ਨੇੜੇ ਖਵਾਜਾ ਕੁਤਬਦੀਨ ਬਖਤਿਆਰ ਕਾਕੀ ਦੇ ਰੋਜ਼ੇ ਪਾਸ ਪਹੁੰਚਾਇਆ ਗਿਆ। ਬਹੁਤ ਸਾਰੇ ਚਸ਼ਮਦੀਦ ਗਵਾਹਾਂ ਅਨੁਸਾਰ ਬਾਬਾ ਬੰਦਾ ਸਿੰਘ ਦੀ ਸ਼ਹਾਦਤ ਇਸ ਤਰ੍ਹਾਂ ਹੋਈ: ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਜਾਮ ਪਿਲਾਉਣ ਤੋਂ ਪਹਿਲਾਂ ਉਨ੍ਹਾਂ ਦੇ ਪੌਣੇ ਚਾਰ ਸਾਲ ਦੇ ਪੁੱਤਰ ਅਜੈ ਸਿੰਘ ਨੂੰ ਕਤਲ ਕਰ ਕੇ ਉਸ ਦਾ ਧੜਕਦਾ ਦਿਲ ਬਾਬਾ ਜੀ ਦੇ ਮੂੰਹ ਵਿਚ ਤੁੰਨਿਆ ਗਿਆ। ਉਸ ਦੇ ਪੁੱਤਰ ਦੀਆਂ ਆਂਦਰਾਂ ਕੱਢ ਕੇ ਉਨ੍ਹਾਂ ਦਾ ਹਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਗਲ ਵਿਚ ਪਾਇਆ ਗਿਆ। ਫਿਰ ਜਲਾਦ ਨੇ ਉਨ੍ਹਾਂ ਦੀਆਂ ਅੱਖਾਂ ਕੱਢੀਆਂ, ਹੱਥ ਪੈਰ ਕੱਟੇ ਗਏ, ਲਾਲ ਭਖਦੇ ਜੰਬੂਰਾਂ ਨਾਲ ਸਰੀਰ ਤੋਂ ਮਾਸ ਨੋਚਿਆ ਗਿਆ ਅਤੇ ਅੰਤ ਵਿਚ ਸਿਰ ਤੇ ਧੜ ਨੂੰ ਅਲੱਗ ਕਰ ਕੇ ਟੁਕੜੇ-ਟੁਕੜੇ ਕਰ ਦਿੱਤੇ ਗਏ। ਸਿੱਖਾਂ ਦਾ ਪਹਿਲਾ ਹੁਕਮਰਾਨ ਇਸ ਤਰ੍ਹਾਂ ਸ਼ਹੀਦ ਹੋ ਗਿਆ। ਇਹ ਸ਼ਹੀਦੀ ਆਪਣੇ-ਆਪ ਵਿਚ ਅਦੁੱਤੀ ਤੇ ਲਾਸਾਨੀ ਸੀ। ਇਹ ਗੌਰਵ, ਮਾਣ ਪਰ ਅਸਰਚਜਤਾ ਵਾਲੀ ਗੱਲ ਹੈ ਕਿ ਬਾਬਾ ਬੰਦਾ ਸਿੰਘ ਜੀ ਬਹਾਦਰ ਇਸ ਸਾਰੇ ਜ਼ੁਲਮ-ਸਿਤਮ ਦੌਰਾਨ ਪੂਰੀ ਤਰ੍ਹਾਂ ਅਹਿੱਲ ਅਤੇ ਅਡੋਲ ਰਹੇ। ਇਸ ਤਰ੍ਹਾਂ ਉਨ੍ਹਾਂ ਸਿੱਖ ਸ਼ਹੀਦੀ ਵਿਰਾਸਤ ਉੱਤੇ ਪੂਰਾ ਪਹਿਰਾ ਦਿੱਤਾ।

ਬਾਬਾ ਬੰਦਾ ਸਿੰਘ ਬਹਾਦਰ ਦੀ ਪੰਜਾਬ ਖਾਸ ਕਰ ਸਿੱਖਾਂ ਨੂੰ ਬਹੁਤ ਵੱਡੀ ਦੇਣ ਹੈ। ਕੁਝ ਖੇਤਰਾਂ ਵਿਚ ਉਸ ਦੇ ਪਾਏ ਹੋਏ ਪੂਰਨੇ ਅੱਜ ਤਕ ਅਪਣਾਏ ਜਾ ਰਹੇ ਹਨ। ਬਾਬਾ ਜੀ ਦਾ ਪਹਿਲਾ ਕੰਮ ਸਿਰਲੱਥ ਖਾਲਸਾ ਨੂੰ ਦਰਪੇਸ਼ ਹਾਲਾਤ ਦੇ ਮੱਦੇ-ਨਜ਼ਰ ਹੋਰ ਚੰਗੀ ਤਰ੍ਹਾਂ ਸੰਗਠਿਤ ਕਰਨਾ ਸੀ। ਫੌਜੀ ਜਰਨੈਲ ਦੇ ਤੌਰ 'ਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਕੋਈ ਵੀ ਟਾਕਰਾ ਨਹੀਂ ਸੀ। ਮੈਗਰੇਗਰ ਲਿਖਦਾ ਹੈ, "ਬੰਦਾ ਸਿੰਘ ਬਹਾਦਰ ਜਰਨੈਲਾਂ ਵਿਚ ਉੱਚੀ ਥਾਂ ਰੱਖਦਾ ਹੈ ਉਸ ਦਾ ਨਾਮ ਪੰਜਾਬ ਤੇ ਪੰਜਾਬੋਂ ਬਾਹਰ ਮੁਗਲਾਂ ਵਿਚ ਦਹਿਸ਼ਤ ਫੈਲਾਉਣ ਲਈ ਕਾਫ਼ੀ ਸੀ।" ਗੋਕਲ ਚੰਦ ਨਾਰੰਗ ਅਨੁਸਾਰ, "ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਅਜਿੱਤ ਹੋਣ ਦਾ ਭਰਮ ਤੋੜਿਆ ਤੇ ਬਾਬਾ ਬੰਦਾ ਸਿੰਘ ਨੇ ਮੁਗ਼ਲਾਂ ਨੂੰ ਪੰਜਾਬ ਦੀ ਧਰਤੀ 'ਤੇ ਮਾਰ ਮੁਕਾਇਆ।" ਉਨ੍ਹਾਂ ਨੇ ਪੰਜਾਬ ਦੇ ਵਾਹੀਕਾਰ ਕਿਸਾਨਾਂ ਨੂੰ ਭੋਇੰ ਦੇ ਮਾਲਕ ਬਣਾ ਦਿੱਤਾ। ਉਨ੍ਹਾਂ ਤੋਂ ਪਿੱਛੋਂ ਵੀ ਇਹ ਪ੍ਰਬੰਧ ਅੰਗਰੇਜ਼ਾਂ ਦੇ ਰਾਜ ਤਕ ਇਵੇਂ ਹੀ ਚੱਲਦਾ ਰਿਹਾ। ਉਨ੍ਹਾਂ ਨੇ ਪੰਜਾਬ ਵਿਚ ਰਾਜਨੀਤਕ ਜਾਗ੍ਰਿਤੀ ਲਿਆਉਣ ਦੇ ਨਾਲ-ਨਾਲ ਆਰਥਿਕ ਖੁਸ਼ਹਾਲੀ ਦਾ ਮੁੱਢ ਵੀ ਬੰਨ੍ਹ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਵਿਚ ਇਕ ਵੱਡੀ ਕ੍ਰਾਂਤੀ ਲਿਆਂਦੀ ਸੀ। ਦੂਜਿਆਂ ਦੀਆਂ ਜ਼ਮੀਨਾਂ ’ਤੇ ਕੰਮ ਕਰਨ ਵਾਲੇ ਬੇਜ਼ਮੀਨੇ ਮੁਜਾਰੇ ਤੇ ਕਿਸਾਨਾਂ ਨੂੰ ਜ਼ਿਮੀਂਦਾਰਾਂ ਤੇ ਸਿੱਖ ਸਰਦਾਰ ਬਣਾ ਦਿੱਤਾ ਸੀ। ਇਸ ਪੱਖੋਂ ਵੀ ਪੰਜਾਬ ਬਾਬਾ ਬੰਦਾ ਸਿੰਘ ਬਹਾਦਰ ਦੀ ਲੰਮੀ ਦ੍ਰਿਸ਼ਟੀ ਤੇ ਡੂੰਘੀ ਸੋਚ ਨਾਲ ਦਿੱਤੀ ਉਨ੍ਹਾਂ ਦੀ ਦੇਣ ਦਾ ਸਦਾ ਰਿਣੀ ਰਹੇਗਾ।

ਬਾਬਾ ਬੰਦਾ ਸਿੰਘ ਬਹਾਦਰ ਨੇ ਆਜ਼ਾਦ ਲੋਕ-ਰਾਜ ਦੀ ਸਥਾਪਨਾ ਕੀਤੀ। ਹਰ ਇਲਾਕੇ ਦਾ ਪ੍ਰਬੰਧਕ ਨਿਯੁਕਤ ਕੀਤਾ। ਉਹ ਪ੍ਰਬੰਧਕ ਬਹੁਤ ਦੱਬੇ-ਕੁਚਲੇ ਲੋਕਾਂ ਵਿੱਚੋਂ ਹੀ ਹੁੰਦਾ ਸੀ। ਇਹ ਪਹਿਲੀ ਵਾਰ ਸੀ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਦੱਬੇ-ਕੁਚਲੇ ਲੋਕਾਂ ਨੇ ਆਜ਼ਾਦੀ ਦਾ ਅਨੰਦ ਮਾਣਿਆ। ਬਾਬਾ ਬੰਦਾ ਸਿੰਘ ਬਹਾਦਰ ਦੇ ਪਾਏ ਪੂਰਨਿਆਂ ਨੇ ਆਉਣ ਵਾਲੇ ਸਮੇਂ ਵਿਚ ਸਿੱਖ ਕੌਮ ਲਈ ਚਾਨਣਮੁਨਾਰੇ ਦਾ ਕੰਮ ਕੀਤਾ ਤੇ ਹਮੇਸ਼ਾਂ ਲਈ ਸਿੱਖ ਕੌਮ ਅੰਦਰ ਆਜ਼ਾਦੀ ਦੀ ਚਿਣਗ ਲਾ ਦਿੱਤੀ ਜੋ ਕਿ ਪਿੱਛੋਂ ਜਾ ਕੇ ਰਾਜ ਦੀ ਪ੍ਰਾਪਤੀ ਲਈ ਸੰਘਰਸ਼ ਦਾ ਕਾਰਨ ਬਣੀ। ਬਾਬਾ ਬੰਦਾ ਸਿੰਘ ਜੀ ਬਹਾਦਰ ਨੇ ਤਕਰੀਬਨ 6 ਸਾਲ ਯਮਨਾ ਤੋਂ ਰਾਵੀ ਤਕ ਦੇ ਵਿਸ਼ਾਲ ਇਲਾਕੇ ਉੱਤੇ ਰਾਜ ਕੀਤਾ। 1716 ਵਿਚ ਉਹ ਭਾਵੇਂ ਸ਼ਹੀਦ ਹੋ ਗਏ ਪਰ ਉਹ ਪੰਜਾਬ ਵਿਚ ਸਿੱਖ ਰਾਜ ਦੀ ਬੁਨਿਆਦ ਡੂੰਘੀ ਕਾਇਮ ਕਰ ਗਏ ਸਨ। ਇਸ ਬੁਨਿਆਦ ਉੱਤੇ ਹੀ 1799 ਨੂੰ ਲਾਹੌਰ ਫਤਹਿ ਕਰਨ ਉਪਰੰਤ 1801 ਵਿਚ ਮਹਾਰਾਜਾ ਰਣਜੀਤ ਸਿੰਘ ਨੇ ਪੰਜਾਬ ਵਿਚ ਇਕ ਵਿਸ਼ਾਲ ਸਿੱਖ ਹਲੇਮੀ ਰਾਜ ਕਾਇਮ ਕੀਤਾ। 1717 ਤੋਂ ਬਾਅਦ ਕਈ ਦਹਾਕੇ ਸਿੰਘਾਂ ਨੂੰ ਖ਼ਤਮ ਕਰਨ ਲਈ ਮੁਗ਼ਲ ਸਰਕਾਰ ਵੱਲੋਂ ਬੇਹੱਦ ਜ਼ੁਲਮ ਕੀਤੇ ਗਏ, ਪਰ ਉਨ੍ਹਾਂ ਨੇ ਸੰਘਰਸ਼ ਜਾਰੀ ਰੱਖਿਆ। 1748 ਵਿਚ ਸਿੰਘਾਂ ਦੇ 12 ਜਥੇ ਬਣਾਏ ਗਏ ਅਤੇ ਬਾਅਦ ਵਿਚ ਇਨ੍ਹਾਂ ਤੋਂ ਬਾਰ੍ਹਾਂ ਮਿਸਲਾਂ ਹੋਂਦ ਵਿਚ ਆਈਆਂ। ਇਨ੍ਹਾਂ ਵਿੱਚੋਂ ਇਕ ਸੀ ਸ਼ੁਕਰਚੱਕੀਆ ਮਿਸਲ। ਇਸ ਮਿਸਲ ਦੇ ਮੁਖੀ ਸਨ ਮਹਾਰਾਜਾ ਰਣਜੀਤ ਸਿੰਘ। ਮਹੱਤਵਪੂਰਨ ਗੱਲ ਇਹ ਹੈ ਕਿ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਤਹਿਤ ਆਏ ਇਸ ਵਿਸ਼ਾਲ ਰਾਜ ਵਿਚ ਉਨ੍ਹਾਂ ਦੇ ਸਮੇਂ ਵਿਚ ਨਾ ਤਾਂ ਕਿਸੇ ਵੀ ਧਰਮ ਦੇ ਧਾਰਮਿਕ ਅਸਥਾਨ ਮੰਦਰ ਜਾਂ ਮਸਜਿਦ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਨਾ ਹੀ ਇਸ ਸਮੇਂ ਕਿਸੇ ਹਿੰਦੂ ਦਾ ਤਿਲਕ ਜਾਂ ਜੰਞੂ ਵੀ ਨਹੀਂ ਛੇੜਿਆ ਗਿਆ। ਸਗੋਂ ਇਹ ਚਿੰਨ੍ਹ ਮੁਕੰਮਲ ਰੂਪ ਵਿਚ ਸੁਰੱਖਿਅਤ ਰੱਖੇ ਗਏ।

ਦੇਸ਼ ਆਜ਼ਾਦ ਹੋਏ ਨੂੰ ਭਾਵੇਂ ਛੇ ਦਹਾਕੇ ਬੀਤ ਚੁਕੇ ਹਨ ਪਰ ਅੱਜ ਵੀ ਲੋਕ ਜਬਰ, ਜ਼ੁਲਮ, ਧੱਕੇਸ਼ਾਹੀ, ਆਰਥਿਕ ਸ਼ੋਸ਼ਣ ਤੇ ਬੇਇਨਸਾਫ਼ੀ ਕਾਰਨ ਦੁਖੀ ਹਨ। ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਖਾਲਸੇ ਨੇ ਲੰਮਾ ਸੰਘਰਸ਼ ਕਰ ਕੇ ਤੇ ਸ਼ਹੀਦੀਆਂ ਦੇ ਕੇ ਮੁਗ਼ਲ ਰਾਜ ਦਾ ਖ਼ਾਤਮਾ ਕਰ ਦਿੱਤਾ ਸੀ, ਪਰੰਤੂ ਮੁਗ਼ਲਾਂ ਦੀ ਰੂਹ ਅਜੇ ਵੀ ਸਾਡੇ ਰਾਸ਼ਟਰੀ ਹੁਕਮਰਾਨਾਂ ਅਤੇ ਪੂੰਜੀਪਤੀਆਂ ਵਿਚ ਮੌਜੂਦ ਹੈ। ਜਿਸ ਕਰਕੇ ਲੋਕਾਂ ਦਾ ਜੀਵਨ ਨਰਕ ਬਣ ਰਿਹਾ ਹੈ। ਅੱਜ ਦੇਸ਼ ਅੰਦਰ 50 ਕਰੋੜ ਤੋਂ ਵੱਧ ਲੋਕ ਗਰੀਬੀ ਦੀ ਰੇਖਾ ਤੋਂ ਹੇਠਾਂ ਜੀਵਨ ਬਤੀਤ ਕਰ ਰਹੇ ਹਨ। ਬੜੀ ਭਾਰੀ ਗਿਣਤੀ ਵਿਚ ਲੋਕਾਂ ਪਾਸ ਕੁੱਲੀ, ਗੁੱਲੀ ਅਤੇ ਜੁੱਲੀ ਨਹੀਂ ਹੈ। ਬਹੁਤੇ ਤਾਂ ਆਪਣੀਆਂ ਰਾਤਾਂ ਸੜਕਾਂ ਦੇ ਫੁਟਪਾਥਾਂ ਉੱਤੇ ਨੀਲੇ ਅਸਮਾਨ ਹੇਠ ਗੁਜ਼ਾਰਨ ਲਈ ਮਜਬੂਰ ਹਨ। ਸੂਬਿਆਂ ਦੀਆਂ ਸਰਕਾਰਾਂ ਅਧਿਕਾਰ ਰਹਿਤ ਹਨ। ਸੂਬਿਆਂ ਦੀਆਂ ਸਰਕਾਰਾਂ ਨੂੰ ਛੋਟੀਆਂ-ਛੋਟੀਆਂ ਗੱਲਾਂ ਲਈ ਵੀ ਕੇਂਦਰ ਅੱਗੇ ਨਮੋਸ਼ੀ ਨਾਲ ਹੱਥ ਅੱਡਣੇ ਪੈਂਦੇ ਹਨ। ਇਨ੍ਹਾਂ ਦੀ ਹਾਲਤ ਨਗਰ ਪਾਲਿਕਾਵਾਂ ਤੋਂ ਬਿਹਤਰ ਨਹੀਂ ਹੈ। ਰਾਜਨੀਤਿਕ ਸ਼ਕਤੀ ਦਾ ਮੁਕੰਮਲ ਕੇਂਦਰੀਕਰਨ ਕਰ ਕੇ ਕੇਂਦਰੀ ਸਰਕਾਰ ਪੂਰੀ ਤਰ੍ਹਾਂ ਕਾਬਜ਼ ਹੈ। ਕੇਂਦਰ ਸਰਕਾਰ ਪਾਸ ਹੀ ਏਕਾਧਿਕਾਰ ਹੈ। ਮੁਲਕ ਦੀ ਸਾਰੀ ਯੋਜਨਾਕਾਰੀ ਹੀ ਇਸ ਤਰ੍ਹਾਂ ਕੀਤੀ ਜਾਂਦੀ ਹੈ ਜਿਸ ਨਾਲ ਅਮੀਰ ਹੋਰ ਅਮੀਰ ਹੋਵੇ ਅਤੇ ਗਰੀਬ ਹੋਰ ਗਰੀਬ ਤਥਾ ਰਾਜ ਘਰਾਣਿਆਂ ਦਾ ਗ਼ੁਲਾਮ ਹੀ ਬਣਿਆ ਰਹੇ। ਦੇਸ਼ ਦੀ ਸਿੱਖਿਆ ਨੀਤੀ ਵੀ ਅਜਿਹੀ ਹੀ ਹੈ ਕਿ ਗਰੀਬਾਂ ਦੇ ਬੱਚੇ ਅੱਧ ਪੜ੍ਹੇ ਜਾਂ ਅਨਪੜ੍ਹ ਹੀ ਹਨ। ਉਨ੍ਹਾਂ ਨੂੰ ਜੋ ਸਿੱਖਿਆ ਦਿੱਤੀ ਵੀ ਜਾ ਰਹੀ ਹੈ ਉਹ ਮਿਆਰੀ ਨਹੀਂ ਹੈ। ਆਜ਼ਾਦੀ ਤੋਂ ਬਾਅਦ ਲੰਮਾਂ ਸਮਾਂ ਦੇਸ਼ ਰੂਸ ਦੀ ਅਨਐਲਾਨੀ ਗ਼ੁਲਾਮੀ ਹੇਠ ਵਿਚਰਦਾ ਰਿਹਾ ਹੁਣ ਬੜੀ ਤੇਜ਼ੀ ਨਾਲ ਅਮਰੀਕਾ ਦੀ ਗ਼ੁਲਾਮੀ ਦੇ ਜੂਲੇ ਥੱਲੇ ਧੱਕਿਆ ਜਾ ਰਿਹੈ। ਦੇਸ਼ ਨੂੰ ਸਹੀ ਅਰਥਾਂ ਵਿਚ ਆਜ਼ਾਦ ਕਰਾਉਣ, ਆਰਥਿਕ ਖੁਸ਼ਹਾਲੀ ਅਤੇ ਸਮਾਜਿਕ ਬਰਾਬਰੀ ਲਿਆਉਣ ਲਈ ਮੁਲਕ ਨੂੰ ਦੇਰ ਸਵੇਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਹੀ ਅਪਨਾਉਣਾ ਪਵੇਗਾ। ਅਜੋਕੇ ਰਾਜ ਪ੍ਰਬੰਧ ਹੇਠ ਲੋਕ ਬੇਰੁਜ਼ਗਾਰੀ, ਨਸ਼ਿਆਂ ਦਾ ਸੇਵਨ, ਕਰਜ਼ਿਆਂ ਦਾ ਭਾਰ ਅਤੇ ਲੱਚਰਪੁਣੇ ਵਿਚ ਘਿਰ ਕੇ ਆਪਣਾ ਜੀਵਨ ਨਸ਼ਟ ਕਰ ਰਹੇ ਹਨ। ਅੱਜ ਫਿਰ ਲੋੜ ਹੈ ਬਾਬਾ ਬੰਦਾ ਸਿੰਘ ਜੀ ਬਹਾਦਰ ਵਰਗੇ ਸ਼ਕਤੀਸ਼ਾਲੀ ਤੇ ਨਿਸ਼ਕਾਮ ਆਗੂ ਦੀ ਜੋ ਮੁਲਕ ਵਿਚ ਖਾਲਸਾ ਮਿਸ਼ਨ ਅਨੁਸਾਰ ਸਮਾਜਿਕ ਬਰਾਬਰੀ, ਆਰਥਿਕ ਖੁਸ਼ਹਾਲੀ ਤੇ ਲੋਕ ਰਾਜੀ ਕਦਰਾਂ-ਕੀਮਤਾਂ ਨੂੰ ਬਹਾਲ ਕਰ ਸਕੇ।

Database Error

Please try again. If you come back to this error screen, report the error to an administrator.

* Who's Online

  • Dot Guests: 3947
  • Dot Hidden: 0
  • Dot Users: 0

There aren't any users online.

* Recent Posts

fix site pleae orrrr by ☬🅰🅳🅼🅸🅽☬
[November 01, 2024, 12:04:55 AM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


which pj member do u miss ryt now? by ❀¢ιм Gяєωʌℓ ❀
[August 30, 2023, 03:26:27 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]


Last textmessage that u received by mundaxrisky
[October 15, 2018, 07:12:26 PM]


name one thing you can't live without ? by mundaxrisky
[October 15, 2018, 07:09:02 PM]


ONE thing you wish you could do RIGHT NOW... by mundaxrisky
[October 15, 2018, 07:03:57 PM]