November 24, 2024, 03:21:39 PM
collapse

Author Topic: ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ  (Read 741 times)

Offline >Kinda<

  • PJ Gabru
  • Sarpanch/Sarpanchni
  • *
  • Like
  • -Given: 63
  • -Receive: 128
  • Posts: 3680
  • Tohar: 60
  • Gender: Male
  • DNT PM ME
    • View Profile
  • Love Status: Forever Single / Sdabahaar Charha
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 4.5.2012, ਸ਼ੁਕਰਵਾਰ , ੨੨ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

                                                               
                                                                    ਧਨਾਸਰੀ ਮਹਲਾ ੪ ॥
 

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ (ਅੰਗ ੬੬੮) ਪੰਜਾਬੀ ਵਿਚ ਵਿਆਖਿਆ :- ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।


                                                        ENGLISH TRANSLATION :-

DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. OLord God, please bless me with Your Mercy, and pour Your Name into my mouth, even if for only an instant. || 1 || Withoutthe Lord, I cannot live for even a second. Like the addict who dies without his drug, I die without the Lord. || Pause || You,Lord, are the deepest, most unfathomable ocean; I cannot find even a trace of Your limits. You are the most remote of theremote, limitless and transcendent; O Lord Master, You alone know Your state and extent. || 2 || The Lords humble Saintsmeditate on the Lord; they are imbued with the deep crimson color of the Gurus Love. Meditating on the Lord, they attaingreat glory, and the most sublime honor. || 3 || He Himself is the Lord and Master, and He Himself is the servant; HeHimself creates His environments. Servant Nanak has come to Your Sanctuary, O Lord; protect and preserve the honor of Yourdevotee. || 4 || 5 ||
                             
                                          WAHEGURU JI KA KHALSA WAHEGURU JI KI FATEH JI.. :rabb: :rabb: :rabb:

Database Error

Please try again. If you come back to this error screen, report the error to an administrator.

* Who's Online

  • Dot Guests: 3573
  • Dot Hidden: 0
  • Dot Users: 0

There aren't any users online.

* Recent Posts

fix site pleae orrrr by ☬🅰🅳🅼🅸🅽☬
[November 01, 2024, 12:04:55 AM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


which pj member do u miss ryt now? by ❀¢ιм Gяєωʌℓ ❀
[August 30, 2023, 03:26:27 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]


Last textmessage that u received by mundaxrisky
[October 15, 2018, 07:12:26 PM]


name one thing you can't live without ? by mundaxrisky
[October 15, 2018, 07:09:02 PM]


ONE thing you wish you could do RIGHT NOW... by mundaxrisky
[October 15, 2018, 07:03:57 PM]