April 05, 2020, 05:08:48 AM
collapse

Author Topic: ਸੁਰਜੀਤ ਪਾਤਰ - ਜੀਵਨੀ - ਕਵਿਤਾਵਾਂ  (Read 20190 times)

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਸੁਰਜੀਤ ਪਾਤਰ (ਜਨਮ: 14 ਜਨਵਰੀ 1944) ਅੱਜ ਦੇ ਸਮੇਂ ਦਾ ਇਕ ਨਾਮਵਰ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ।

ਜੀਵਨ
ਉਸ ਦਾ ਜਨਮ ਸੰਨ 1944 ਨੂੰ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ 'ਪੱਤੜ ਕਲਾਂ' ਵਿਖੇ ਹੋਇਆ। ਆਪਣੇ ਪਿੰਡ ਦੇ ਨਾਮ ਤੋਂ ਹੀ ਓਹਨਾ ਨੇ ਆਪਣਾ ਤਖੱਲਸ "ਪਾਤਰ" ਰੱਖ ਲਿਆ। ਪਾਤਰ ਨੇ ਪੰਜਾਬੀ ਯੂਨੀਵਰਿਸਟੀ ਪਟਿਆਲਾ ਤੋਂ ਪੰਜਾਬੀ ਦੀ ਐਮ ਏ ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ, ਅੰਮ੍ਰਿਤਸਰ ਤੋਂ ਪੀ ਐਚ ਡੀ ਕੀਤੀ ਜਿਸਦਾ ਵਿਸ਼ਾ "Transformation of Folklore in Guru Nanak Vani " ਸੀ। ਇਸ ਤੋਂ ਬਾਅਦ ਉਹ ਪੰਜਾਬ ਖੇਤੀਬਾੜੀ ਯੂਨੀਵਰਿਸਟੀ, ਲੁਧਿਆਣਾ ਵਿੱਚ ਅਧਿਆਪਕ ਵਜੋਂ ਨਿਯੁਕਤ ਹੋ ਗਏ ਅਤੇ ਇਥੋਂ ਹੀ ਪੰਜਾਬੀ ਦੇ ਪ੍ਰੋਫ਼ੈਸਰ ਦੇ ਤੌਰ ਤੇ ਸੇਵਾਮੁਕਤ ਹੋਏ। 2002 ਵਿਚ ਉਹ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਚੁਣੇ ਗਏ ਅਤੇ 2008 ਤੱਕ ਇਸ ਅਹੁਦੇ 'ਤੇ ਰਹਿੰਦਿਆਂ ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਡਮੀ ਨੂੰ ਸਾਹਿਤਕ ਸਰਗਰਮੀਆਂ ਦਾ ਗੜ੍ਹ ਬਣਾ ਦਿੱਤਾ। 2013 ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਸਾਹਿਤ ਅਕਾਡਮੀ, ਚੰਡੀਗੜ੍ਹ ਦਾ ਪ੍ਰਧਾਨ ਨਾਮਜ਼ੱਦ ਕੀਤਾ ਹੈ। 2013 ਵਿਚ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਰਲਡ ਸਿੱਖ ਯੂਨੀਵਰਸਿਟੀ, ਫ਼ਤਿਹਗੜ੍ਹ ਵਿਚ ਵਿਜ਼ਿਟਿੰਗ ਪ੍ਰੋਫ਼ੈਸਰ ਦੇ ਅਹੁਦੇ 'ਤੇ ਨਾਮਜ਼ੱਦ ਕੀਤਾ ਗਿਆ ਹੈ।

ਪੰਜਾਬੀ ਗਜ਼ਲ ਨੂੰ ਯੋਗਦਾਨ
ਸੁਰਜੀਤ ਪਾਤਰ ਨੇ ਪੰਜਾਬੀ ਗ਼ਜਲ ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ। ਗ਼ਜ਼ਲ ਦੇ ਹਰ ਸ਼ੇਅਰ ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ। ਉਨਾਂ ਦੀ ਗ਼ਜਲ ਦੇ ਸੂਖਮ ਭਾਵਾਂ ਵਾਲੇ ਸ਼ੇਅਰ, ਅੰਦਰੂਨੀ ਧਰਾਤਲ ਨੂੰ ਟੁੰਬਦੇ ਅਤੇ ਹਿਰਨੀ ਦੀ ਚਾਲ ਵਾਂਗੂ ਚੁੰਗੀਆਂ ਭਰਦੇ ਹਨ। ਸੁਰਜੀਤ ਪਾਤਰ ਨੇ ਸਮੇਂ ਦੀ ਚੇਤਨਾ ਨੂੰ ਮਾਨਵਵਾਦੀ, ਬੇਇਨਸਾਫੀ ਤੇ ਸਮਾਜਿਕ ਜਟਿਲ ਸਮੱਸਆਵਾਂ ਨੂੰ ਪਾਰਦਰਸ਼ੀ ਰੂਪ ਵਿਚ ਕਲਮਬੰਦ ਕੀਤਾ ਹੈ। ਸੁਰਜੀਤ ਪਾਤਰ ਯਥਾਰਥ ਦੇ ਪਸਾਰੇ ਨੂੰ ਵਿਰੋਧ ਵਿਚ ਸਮੇਟਦਾ ਹੈ ਅਤੇ ਪ੍ਰਮਾਣਿਕ ਅਨੁਭਵ ਦੇ ਕੇ ਗ਼ਜ਼ਲ ਦੀ ਪੂਰਤੀ ਕਰਦਾ ਹੈ। ਪੰਜਾਬੀ ਗ਼ਜ਼ਲ ਨੂੰ ਉਰਦੂ ਦੇ ਪ੍ਰਭਾਵ ਤੋਂ ਮੁਕਤ ਕਰਕੇ ਇਕ ਆਧੁਨਿਕ ਤੇ ਪੰਜਾਬੀ ਰੰਗ ਵਾਲੀ ਪਛਾਣ ਦੁਆਉਣ ਦਾ ਸਿਹਰਾ ਉਸਨੂੰ ਜਾਂਦਾ ਹੈ।

ਰਚਨਾਵਾਂ

ਕਾਵਿ ਸੰਗ੍ਰਹਿ
ਹਵਾ ਵਿੱਚ ਲਿਖੇ ਹਰਫ਼
ਬਿਰਖ ਅਰਜ਼ ਕਰੇ
ਹਨੇਰੇ ਵਿੱਚ ਸੁਲਗਦੀ ਵਰਨਮਾਲਾ
ਲਫ਼ਜ਼ਾਂ ਦੀ ਦਰਗਾਹ
ਪਤਝੜ ਦੀ ਪਾਜ਼ੇਬ
ਸੁਰ-ਜ਼ਮੀਨ
ਚੰਨ ਸੂਰਜ ਦੀ ਵਹਿੰਗੀ


ਅਨੁਵਾਦ
ਲੋਰਕਾ ਦੇ ਤਿੰਨ ਦੁਖਾਂਤ
ਗਿਰੀਸ਼ ਕਾਰਨਾਡ ਦਾ ਨਾਟਕ "ਨਾਗ ਮੰਡਲ",
ਬ੍ਰੈਖਤ ਅਤੇ ਨੇਰੂਦਾ ਦੀਆਂ ਕਵਿਤਾਵਾਂ


ਸਨਮਾਨ
੧੯੯੩ ਵਿੱਚ "ਹਨੇਰੇ ਵਿੱਚ ਸੁਲਗਦੀ ਵਰਨਮਾਲਾ" ਲਈ ਸਾਹਿਤ ਅਕਾਦਮੀ ਸਨਮਾਨ
੧੯੯੯ ਵਿੱਚ "ਭਾਰਤੀ ਭਾਸ਼ਾ ਪਰੀਸ਼ਦ ਕਲਕੱਤਾ" ਵਲੋਂ ਪੰਚਨਾਦ ਪੁਰਸਕਾਰ
2012 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਾਕਟਰ ਆਫ਼ ਫ਼ਿਲਾਸਫ਼ੀ ਆਨਰਜ਼ ਕਾਜ਼ਾ (ਆਨਰੇਰੀ) ਦੀ ਉਪਾਧੀ ਨਾਲ ਸਨਮਾਨਿਤ
੨੦੧੨ ਵਿੱਚ ਭਾਰਤ ਦੇ ਸਰਵ-ਉਚ ਰਾਸ਼ਟਰੀ ਸਨਮਾਨਾਂ ਵਿਚੋਂ ਇਕ ਪਦਮਸ਼੍ਰੀ

 




                     ਕੱਚ ਦਾ ਗਲਾਸ  


ਅੱਜ ਮੇਰੇ ਕੋਲੋਂ ਕੱਚ ਦਾ ਗਲਾਸ ਟੁੱਟਿਆ
ਤੇ ਮੈਨੂੰ ਅੰਮੜੀ ਨੇ
ਮੈਨੂੰ ਅੰਮੜੀ ਨੇ ਦਿੱਤੀਆਂ ਨੇ ਲੱਖ ਝਿੜਕਾਂ
ਤੇ ਮੇਰੇ ਨੈਣਾ ਵਿਚੋਂ
ਮੇਰੇ ਨੈਣਾ ਵਿਚੋਂ ਛਮ ਛਮ ਨੀਰ ਫੁਟਿਆ
ਮੇਰੇ ਨੈਣਾ ਵਿਚੋਂ

ਮੇਰੀ ਅੰਮੀਏ ਨੀ ਮੈਨੂੰ ਇੱਕ ਗੱਲ ਦੱਸ ਦੇ
ਲੋਕੀਂ ਦਿਲ ਤੋੜ ਦਿੰਦੇ ਨੇ ਤੇ ਕਿੱਦਾਂ ਹੱਸਦੇ ਨੇ
ਲੋਕੀਂ ਦਿਲ ਤੋੜ ਦਿੰਦੇ

ਏਹੋ ਜਿਹੇ ਗਲਾਸ ਨੀ ਮਾਏ ਵਿਕਦੇ ਲੱਖ ਬਜ਼ਾਰੀਂ
ਦਿਲ ਨਾ ਮਿਲਦੇ ਬਲਖ ਬੁਖਾਰੇ ਲੱਖੀਂ ਅਤੇ ਹਜ਼ਾਰੀਂ
ਕਿਰ ਜਾਂਦੇ ਨੈਣਾਂ ਦੇ ਮੋਤੀ ਮਾਏ ਝਿੜਕ ਨਾ ਮਾਰੀਂ
ਅੱਜ ਮੇਰੇ ਕੋਲੋਂ ਕੱਚ ਦਾ ਗਲਾਸ ਟੁੱਟਿਆ

ਸ਼ੀਸ਼ਾ ਟੁੱਟੇ ਤਾਂ ਰਾਹਾਂ ਵਿਚ ਕੱਚ ਦੇ ਟੁਕੜੇ ਚਮਕਣ
ਦਿਲ ਟੁੱਟੇ ਟਾਂ ਚੋਰੀ ਚੋਰੀ ਅਖੀਉਂ ਅੱਥਰੂ ਬਰਸਣ
ਰੜਕਣ ਨਾ ਲੋਕਾਂ ਦੇ ਪੈਰੀਂ ਆਪਣੇ ਹੀ ਸੀਨੇ ਕਸਕਣ
ਅੱਜ ਮੇਰੇ ਕੋਲੋਂ ਕੱਚ ਦਾ ਗਲਾਸ ਟੁੱਟਿਆ

ਸਸਤੀਆਂ ਏਥੇ ਬਹੁਤ ਜ਼ਮੀਰਾਂ ਮਹਿੰਗੀਆਂ ਬਹੁਤ ਜ਼ਮੀਨਾਂ
ਮਹਿੰਗਾ ਰਾਣੀ-ਹਾਰ ਤੇ ਸਸਤਾ ਸੱਧਰਾਂ ਭਰਿਆ ਸੀਨਾ
ਦਿਲ ਦਾ ਨਿੱਘ ਨਾ ਮੰਗੇ ਕੋਈ ਸਭ ਮੰਗਦੇ ਪਸ਼ਮੀਨਾ
ਅੱਜ ਮੇਰੇ ਕੋਲੋਂ ਕੱਚ ਦਾ ਗਲਾਸ ਟੁੱਟਿਆ

ਮਾਏ ਨੀ ਸੁਣ ਮੇਰੀਏ ਮਾਏ ਕਰਮ ਏਨਾ ਹੀ ਕਰਦੇ
ਨਾ ਦੇ ਨੀ ਸੋਨੇ ਦਾ ਟਿੱਕਾ ਸਿਰ ਉੱਤੇ ਹੱਥ ਧਰਦੇ
ਮਾਏ ਨੀ ਕੁਝ ਹੋਰ ਨਾ ਮੰਗਾਂ ਰਾਂਝਾ ਮੈਨੂੰ ਵਰਦੇ
ਅੱਜ ਮੇਰੇ ਕੋਲੋਂ ਕੱਚ ਦਾ ਗਲਾਸ ਟੁੱਟਿਆ

_____________________
« Last Edit: March 02, 2014, 05:17:36 AM by ਰਾਜ ਔਲਖ »

Punjabi Janta Forums - Janta Di Pasand


Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
Meri Maa Nu Meri Kavita Samjh Naah Aayi
« Reply #1 on: January 06, 2013, 04:56:23 AM »
Meri Maa Nu Meri Kavita Samjh Naa aayi
Surjit Patar


Meri Maa nu meri kavita samjh naah aayi...
bhawe meri maa boli wich likhi hoyi c..
oh tan keval ehna samjhi...
putt di rooh nu dukh hai koi..

par esda dukh mere hundea aya kithon...
neejh laga k dekhi meri anpadh maa ne meri kavita..
dekho loko kukhon jaaye maa nu chhad k dukh kaagzan nu dasde ne...
meri maa ne kaagz chukk seene nu laayea...
kabhre eda hi kujh mere nerhe howe mera jayea...


Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
Balda Birkh Haan
« Reply #2 on: January 06, 2013, 05:02:04 AM »
Balda Birkh Haan
Surjit Patar


Balda Birkh haan....Khatam Haan!
BAs Shaam Teek Haan...
fer vi kise bahaar di Karda Udeek Haan!

Main tan nahi rahanga...mere geet rehange...
paani ne mere geet...main paani te leek haan...

Jis Nalon Mainu cheer K...Wanjali Bnaa Lea..
Wanjali de roop wich main ous Jungle di cheek haan...

agg da safa hai os te main phullan di satar haan...
Oh behas kar rhe ne... galat haan k theek haan...
Balda Birkh haan....Khatam Haan!
BAs Shaam Teek Haan...
fer vi kise bahaar di Karda Udeek Haan!

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
Chhad Parre
« Reply #3 on: January 06, 2013, 05:17:49 AM »
Chhad Paraa
Book : Lafzan Di Dargah
Surjit Patar


ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇ
ਕੀ ਇਹ ਹਸਤੀ ਦਾ ਮੈਖ਼ਾਨਾ ਛੱਡ ਪਰੇ
ਚਲ ਮੁੜ ਚਲੀਏ ਏਸ ਸਫ਼ਰ ਤੋਂ ਕੀ ਲੈਣਾ
ਵੀਰਾਨੇ ਅੱਗੇ ਵੀਰਾਨਾ ਛੱਡ ਪਰੇ
ਦੇ ਕੇ ਜਾਨ ਵੀ ਛੁਟ ਜਾਈਏ ਤਾਂ ਚੰਗਾ ਹੈ
ਭਰ ਦੇ ਜੀਵਨ ਦਾ ਜੁਰਮਾਨਾ ਛੱਡ ਪਰੇ
ਪੰਛੀ ਦਾ ਦਿਲ ਕੰਬੇ ਤੇਰੇ ਹਥ ਕੰਬਣ
ਤੈਥੋਂ ਲਗਣਾ ਨਹੀਂ ਨਿਸ਼ਾਨਾ ਛੱਡ ਪਰੇ
ਬੁੱਢਿਆਂ ਘਾਗਾਂ ਨਾਲ ਸਵਾਲ ਜਵਾਬ ਨਾ ਕਰ
ਖਾ ਪੀ ਲੈ ਕੁਝ ਰੋਜ਼ ਜੁਆਨਾ ਛੱਡ ਪਰੇ
ਢਕੀ ਰਹਿਣ ਦੇ ਸਾਡੇ ਨਾਲ ਹਿਸਾਬ ਨਾ ਕਰ
ਪਛਤਾਵੇਂਗਾ ਬੇਈਮਾਨਾ ਛੱਡ ਪਰੇ
ਸੋਚੇਗਾਂ ਤਾਂ ਸ਼ੱਕਰ ਵਿਹੁ ਹੋ ਜਾਏਗੀ
ਕੀ ਅਪਣਾ ਤੇ ਕੀ ਬੇਗ਼ਾਨਾ ਛੱਡ ਪਰੇ
ਤੈਥੋਂ ਨਈਂ ਉਠਣੇ ਇਹ ਅੱਖਰ ਹੰਝੂਆਂ ਦੇ
ਰਹਿਣ ਦੇ ਤੂੰ ਵੱਡਿਆ ਵਿਦਵਾਨਾ ਛੱਡ ਪਰੇ

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
Dhukhda Jungle
« Reply #4 on: January 06, 2013, 05:39:32 AM »
Dhukhda Jungle
Surjit Patar


ਧੁਖ਼ਦਾ ਜੰਗਲ…
ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ |
‘ਕੱਲੇ ‘ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ |
ਜੰਗਲ ਜਿਹੜਾ ਹਰ ਮੌਸਮ ਦੇ ਕਹਿਰ ਨਾਲ ਲੜਦਾ ਸੀ |
ਜੰਗਲ ਜਿਹੜਾ ਹਰ ਆਫ਼ਤ ਦੇ ਰਾਹ ਵਿਚ ਅੜਦਾ ਸੀ |
ਜੰਗਲ ਜਿਸ ‘ਚੋਂ ਹਰ ਕੋਈ ਅਪਣੀ ਪੌੜੀ ਘੜਦਾ ਸੀ |
ਜੰਗਲ ਜਿਹੜਾ ਬਾਲਣ ਬਣ ਕੇ ਘਰ ਘਰ ਸੜਦਾ ਸੀ |
ਉਸ ਵਿਚ ਫ਼ੈਲੀ ਅੱਗ ਤਾਂ ਕਿਸ ਦੇ ਜ਼ਿੰਮੇ ਲਾਵਾਂ ਮੈਂ |
ਉਹ ਜੰਗਲ ਜੋ ਖ਼ੁਸ਼ਬੋਆਂ ਦਾ ਢੋਆ ਵੰਡਦਾ ਸੀ |
ਉਹ ਜੰਗਲ ਜੋ ਫੁੱਲਾਂ ਦੇ ਸੰਗ ਹਰ ਰੁੱਤ ਰੰਗਦਾ ਸੀ |
ਉਹ ਜੰਗਲ ਜੋ ਸਿਰ ‘ਤੇ ਕਲਗੀ ਕੋਂਪਲ ਟੰਗਦਾ ਸੀ |
ਮੰਗਦਾ ਸੀ ਤਾਂ ਕੇਵਲ ਅਪਣਾ ਪਾਣੀ ਮੰਗਦਾ ਸੀ |
ਅੱਗ ਦੀ ਵਾਛੜ ਨੂੰ ਪਾਣੀ ਕਿੰਜ ਬਣਾਵਾਂ ਮੈਂ |
ਜਦ ਜੰਗਲ ਨੇ ਸ਼ਹਿਰ ਤੇਰੇ ਦੀਆਂ ਜੇਲ੍ਹਾਂ ਭਰੀਆਂ ਸਨ |
ਤਦ ਜੰਗਲ ਤੋਂ ਮਹਿਲ ਤੇਰੇ ਦੀਆਂ ਕੰਧਾਂ ਡਰੀਆਂ ਸਨ |
ਤੂੰ ਜੰਗਲ ਨੂੰ ਕੋਲ ਬਿਠਾ ਫਿਰ ਗੱਲਾਂ ਕਰੀਆਂ ਸਨ |
ਕੌਣ ਸੀ ਜਿਸਦੀਆਂ ਗੱਲਾਂ ਕਸਵੱਟੀ ਤੋਂ ਡਰੀਆਂ ਸਨ |
ਜੋ ਕਸਵੱਟੀਓਂ ਡਰੀਆਂ ਖ਼ਰੀਆਂ ਕਿਉਂ ਮੰਨ ਜਾਵਾ ਮੈਂ |
ਮੰਨਿਆਂ ਮੈਂ ਜੰਗਲ ਹਾਂ ਵਸਦਾ ਵਿਚ ਜਹਾਲਤ ਦੇ |
ਤੈਨੂੰ ਮਾਣ ਬਹੁਤ ਨੇ ਤਰਕ ਦਲੀਲ ਵਕਾਲਤ ਦੇ |
ਮੈਂ ਜਿਸ ਦੇ ਕਾਬਲ ਹਾਂ ਮੈਨੂੰ ਓਹੀ ਜ਼ਲਾਲਤ ਦੇ |
ਜੰਗਲ ਕਹਿੰਦਾ ਮਸਲਾ ਲੈ ਚਲ ਵਿਚ ਅਦਾਲਤ ਦੇ |
ਇਹ ਵੀ ਨਾ-ਮਨਜ਼ੂਰ ਤਾਂ ਕਿਹੜਾ ਦਰ ਖੜਕਾਵਾਂ ਮੈਂ |
ਤੇਰੀ ਚੁੱਪ ਨੇ ਜੰਗਲਾਂ ਨੂੰ ਉਹ ਤਲਖ਼ ਫਿਜ਼ਾ ਦਿੱਤੀ |
ਜੰਗਲ ਵਿਚੋਂ ਕੰਡਿਆਂ ਦੀ ਇਕ ਝਿੜੀ ਉਗਾ ਦਿੱਤੀ |
ਕੰਡੇ ਕੰਡੇ ਕਹਿ ਕੇ ਤੂੰ ਫਿਰ ਰੌਲੀ ਪਾ ਦਿੱਤੀ |
ਕੁਝ ਕੰਡਿਆਂ ਵਿਚ ਕੁਲ ਜੰਗਲ ਦੀ ਗੱਲ ਉਲਝਾ ਦਿੱਤੀ |
ਜੇ ਤੂੰ ਖੁਦ ਉਲਝਾਉਣੀ ਚਾਹਵੇਂ ਕਿੰਜ ਸੁਲਝਾਵਾਂ ਮੈਂ |
ਤੈਨੂੰ ਤਾਂ ਜੰਗਲ ਦੀ ਗੱਲ ਉਲਝਾਉਣ ‘ਚ ਫਾਇਦਾ ਸੀ |
ਜੰਗਲ ਦੇ ਵਿਚ ਕੰਡੇ ਹੋਰ ਉਗਾਉਣ ‘ਚ ਫਾਇਦਾ ਸੀ |
ਇਸ ਜੰਗਲ ਨੂੰ ਜੰਗਲ ਹੋਰ ਬਣਾਉਣ ‘ਚ ਫਾਇਦਾ ਸੀ |
ਤੇ ਫਿਰ ਉਚੇ ਚੜ੍ਹ ਕੇ ਰੌਲਾ ਪਾਉਣ ‘ਚ ਫਾਇਦਾ ਸੀ |
ਦੇਖੋ ਦੇਖੋ ਇਕ ਭਿਆਨਕ ਵਣ ਦਿਖਲਾਵਾਂ ਮੈਂ |
ਹੋਰ ਕੋਈ ਜਦ ਰਾਹ ਜੰਗਲ ਨੂੰ ਰਾਸ ਨਾ ਆਇਆ ਸੀ |
ਕੁਝ ਰੁੱਖਾਂ ਨੇ ਜਿਸ ਦਹਿਸ਼ਤ ਦਾ ਰਾਹ ਅਪਣਾਇਆ ਸੀ |
ਤੇ ਜਿਸਦਾ ਜੰਗਲ ਨੂੰ ਮਿਹਣਾ ਮੁੜ ਮੁੜ ਆਇਆ ਸੀ |
ਇਉਂ ਤੂੰ ਆਪੇ ਹੀ ਉਸ ਰਾਹ ਨੂੰ ਪੀਰ ਬਣਾਇਆ ਸੀ |
ਤੂੰ ਕਿਉਂ ਗੁੱਸੇ ਹੁਣ ਜਦ ਓਹੀ ਪੀਰ ਧਿਆਵਾਂ ਮੈਂ |
ਉਹ ਜੋ ਇਸ ਜੰਗਲ ਦੇ ਪਹਿਰੇਦਾਰ ਕਹਾਉਂਦੇ ਸਨ |
ਉਹ ਸ਼ਾਇਦ ਇਸ ਰਸਤੇ ਨੂੰ ਬਦਲਾਉਣਾ ਚਾਹੁੰਦੇ ਸਨ |
ਡਰਦੇ ਸਨ ਬੇਚਾਰੇ ਡਰਦੇ ਹੱਥ ਨਾ ਪਾਉਂਦੇ ਸਨ |
ਉਹ ਗੱਲ ਵੱਖਰੀ ਨਿਰਭਇਤਾ ਦੇ ਸ਼ਬਦ ਸਿਖਾਉਂਦੇ ਸਨ |
ਸਬਕ ਉਨ੍ਹਾਂ ਦੇ ਉਨ੍ਹਾਂ ਅੱਗੇ ਕੀ ਦੁਹਰਾਵਾਂ ਮੈਂ |
ਇਸ ਮਨ ਚਾਹੀ ਸਿਖਰ ਤੇ ਜਦ ਤੂੰ ਖੇਲ੍ਹ ਪੁਚਾ ਦਿੱਤਾ |
ਦਹਿਸ਼ਤ ਤਾਈਂ ਸਾਰੇ ਜੰਗਲ ਦੇ ਸਿਰ ਪਾ ਦਿੱਤਾ |
ਅੱਧੇ ਜੰਗਲ ਨੂੰ ਅੱਧੇ ਦੇ ਨਾਲ ਲੜਾ ਦਿੱਤਾ |
ਫਿਰ ਤੋਪਾਂ ਦਾ ਮੂੰਹ ਜੰਗਲ ਦੇ ਵੱਲ ਭੁਆ ਦਿੱਤਾ |
ਤੋਪਾਂ ਅੱਗੇ ਕਿੰਜ ਅਮਨ ਦਾ ਗੀਤ ਸੁਣਾਵਾਂ ਮੈਂ |
ਵੱਡਾ ਜੰਗਲ ਇਸ ਛੋਟੇ ਨੂੰ ਵੇਖਣ ਆਇਆ ਏ |
ਇਸ ਧੁਖ਼ਦੇ ਨੂੰ ਧੂਣੀ ਵਾਂਗੂੰ ਸੇਕਣ ਆਇਆ ਏ |
” ਖੋਫ਼ਨਾਕ ” ਦਾ ਇਸ ਨੂੰ ਦੇਣ ਵਿਸ਼ੇਸ਼ਣ ਆਇਆ ਏ |
ਤੇਰੀ ਵਡਿਆਈ ਨੂੰ ਮੱਥਾ ਟੇਕਣ ਆਇਆ ਏ |
ਜੰਗਲ ਨੂੰ ਜੰਗ ਦਾ ਮਹਿਰਮ ਕਿੰਜ ਬਣਾਵਾਂ ਮੈਂ |
ਬੂਟਾ ਬੂਟਾ ਇਸ ਜੰਗਲ ਵਿਚ ਰਲ ਵੀ ਸਕਦਾ ਹੈ |
ਇਹ ਜੰਗਲ ਜੋ ਧੁਖ਼ਦਾ ਹੈ ਇਹ ਬਲ ਵੀ ਸਕਦਾ ਹੈ |
ਬਲਦਾ ਬਲਦਾ ਮਹਿਲਾਂ ਵੱਲ ਨੂੰ ਚਲ ਵੀ ਸਕਦਾ ਹੈ |
ਹਾਂ ਸ਼ਾਇਦ ਇਹ ਸਭ ਕੁਝ ਹੋਣੋਂ ਟਲ ਵੀ ਸਕਦਾ ਹੈ |
ਐਪਰ ਕਿੱਥੋਂ ਲੈ ਆਵਾਂ ਘਨਘੋਰ ਘਟਾਵਾਂ ਮੈਂ |
ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ |
‘ਕੱਲੇ ‘ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ |

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
Re: Surjit Patar Poetry
« Reply #5 on: January 28, 2013, 05:10:07 AM »
Tere Viyog Nu
Surjeet Patar


Tere viyog nu , kinna mera khyaal reha!
k saari umar hi lagga kaleje naal reha!


main ohna lokan cho haan , jo sada saffar ch rahe!
jinha de sir te sada , taareyan da thaal reha!


asin tan machdeyan angeyaarean te nachde rahe...
tuhade shehar ch hi, jhanjhran da kaal reha!


asaade khoon chon kar k kasheed, sabh khushiyan..
asaade shehar ch hi, vechda kalaal reha!


meri bahaar de phull mandiyan ch sarhde rahe...
ik agg da laambu , hamesha mera dalaal reha!


Tere viyog nu , kinna mera khyaal reha!
k saari umar hi lagga kaleje naal reha!

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ
ਸੁਰਜੀਤ ਪਾਤਰ

ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ
ਜੇ ਨਜ਼ਰ ਤੇਰੀ ‘ਚ ਨਾ-ਮਨਜ਼ੂਰ ਹਾਂ

ਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂ
ਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂ

ਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨ
ਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂ

ਦਰਦ ਨੇ ਮੈਨੂੰ ਕਿਹਾ : ਐ ਅੰਧਕਾਰ
ਮੈਂ ਤੇਰੇ ਸੀਨੇ ‘ਚ ਛੁਪਿਆ ਨੂਰ ਹਾਂ

ਮੇਰੇ ਸੀਨੇ ਵਿਚ ਹੀ ਹੈ ਸੂਲੀ ਮੇਰੀ
ਮੈਂ ਵੀ ਆਪਣੀ ਕਿਸਮ ਦਾ ਮਨਸੂਰ ਹਾਂ……!!

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਇਕ ਤੂੰ ਨਹੀਂ ਸੀ
« Reply #7 on: January 28, 2013, 05:20:16 AM »
ਇਕ ਤੂੰ ਨਹੀਂ ਸੀ
ਸੁਰਜੀਤ ਪਾਤਰ

ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ ਤੇ
ਖਿੜਨੇ ਸੀ ਗੁਲ ਹਜ਼ਾਰ ਚੰਨ ਚੜ੍ਹਨੇ ਸੀ ਹੋਰ ਤੇ

ਮੈਂ ਤਾਂ ਬਹੁਤ ਸੰਭਾਲਿਆ , ਪਰ ਸ਼ਾਮ ਪੈ ਗਈ
ਵਿਛੜਨ ਦਾ ਵਕਤ ਆ ਗਿਆ , ਗਰਦਿਸ਼ ਦੇ ਜ਼ੋਰ ਤੇ

ਇਕ ਬੰਸਰੀ ਦੀ ਹੇਕ ਕੀ ਨਦੀਆਂ ਨੂੰ ਰੋਕਦੀ
ਨਦੀਆਂ ਦਾ ਕਿਹੜਾ ਜ਼ੋਰ ਸੀ ਨਦੀਆਂ ਦੀ ਤੋਰ ਤੇ

ਨਚਣਾ ਤਾਂ ਕੀ ਸੀ ਓਸਨੇ,ਦੋ ਪਲ ‘ਚ ਖੁਰ ਗਿਆ
ਕਣੀਆਂ ਕੀ ਚਾਰ ਡਿੱਗੀਆਂ ਮਿੱਟੀ ਦੇ ਮੋਰ ‘ਤੇ

‘ ਜ਼ੰਜੀਰ ਹੈ ਜ਼ੰਜੀਰ ਨੂੰ ਝਾਂਜਰ ਨਾ ਸਮਝਣਾ ‘
ਹੰਝੂਆਂ ਦੇ ਨਾਲ ਉਕਰਿਆ ਸੀ ਬੋਰ ਬੋਰ ਤੇ

ਤੇਰੇ ਪਰਾਈ ਹੋਣ ਦੀ ਕਿਉਂ ਰਾਤ ਏਨੀ ਚੁਪ
ਉੱਠਾਂ ਤੜਪ ਤੜਪ ਕੇ ਇਕ ਕੰਙਣ ਦੇ ਸ਼ੋਰ ਤੇ

ਸੂਰਜ ਤਲੀ ਤੇ ਰਖ ਕੇ ਮੈਂ ਜਿਥੇ ਉਡੀਕਿਆ
ਤੇਰੀ ਖ਼ਬਰ ਵੀ ਆਈ ਨਾ ਕਦੇ ਓਸ ਮੋੜ ‘ਤੇ

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਹੁਣ ਘਰਾਂ ਨੂੰ ਪਰਤਣਾ ਮੁਸ਼ਕਲ ਹੈ
« Reply #8 on: January 28, 2013, 05:40:37 AM »
ਹੁਣ ਘਰਾਂ ਨੂੰ ਪਰਤਣਾ ਮੁਸ਼ਕਲ ਹੈ
ਸੁਰਜੀਤ ਪਾਤਰ

ਹੁਣ ਘਰਾਂ ਨੂੰ ਪਰਤਣਾ ਮੁਸ਼ਕਲ ਹੈ
ਕੌਣ ਪਹਿਚਾਨੇਗਾ ਸਾਨੂੰ

ਮੱਥੇ ਉੱਤੇ ਮੌਤ ਦਸਖਤ ਕਰ ਗਈ ਹੈ
ਚਿਹਰੇ ਉੱਤੇ ਯਾਰ ਪੈੜਾਂ ਛੱਡ ਗਏ ਨੇ
ਸ਼ੀਸ਼ੇ ਵਿਚੋਂ ਹੋਰ ਕੋਈ ਝਾਕਦਾ ਹੈ
ਅੱਖਾਂ ਵਿੱਚ ਕੋਰੀ ਲਿਸ਼ਕ ਹੈ
ਕਿਸੇ ਢੱਠੇ ਘਰ ਦੀ ਛੱਤ ਹੈ
ਆਉਂਦੀ ਹੋਈ ਲੋਅ ਜਿਹੀ

ਡਰ ਜਾਏਗੀ ਮੇਰੀ ਮਾਂ
ਮੇਰਾ ਪੁੱਤਰ ਮੇਰੇ ਤੋਂ ਵੱਡੀ ਉਮਰ ਦਾ
ਕਿਹੜੇ ਸਾਧੂ ਦਾ ਸਰਾਪ
ਕਿਸ ਸ਼ਰੀਕਣ ਚੰਦਰੀ ਦੇ ਟੂਣੇ ਟਾਮਣ ਨਾਲ ਹੋਇਆ
ਹੁਣ ਘਰਾਂ ਨੂੰ ਪਰਤਣਾ ਚੰਗਾ ਨਹੀ ਹੈ

ਏਨੇ ਡੱਬ ਚੁੱਕੇ ਨੇ ਸੂਰਜ
ਏਨੇ ਮਰ ਚੁੱਕੇ ਖੁਦਾ
ਜਿਉਂਦੀ ਮਾਂ ਨੂੰ ਵੇਖ ਕੇ
ਆਪਣੇ ਜਾਂ ੳਸ ਦੇ
ਪਰੇਤ ਹੋਵਣ ਦਾ ਹੋਏਗਾ ਤੌਖਲਾ

ਜਦ ਕੋਈ ਬੇਲੀ ਪੁਰਾਣਾ ਮਿਲੇਗਾ
ਬਹੁਤ ਯਾਦ ਆਵੇਗਾ ਆਪਣੇ ਅੰਦਰੋਂ
ਚਿਰਾਂ ਦਾ ਮਰ ਚੁੱਕਾ ਮੋਹ
ਰੋਣ ਆਵੇਗਾ ਤਾਂ ਫਿਰ ਆਵੇਗਾ ਯਾਦ
ਅੱਥਰੂ ਤਾਂ ਮੇਰੇ ਦੂਜੇ ਕੋਟ ਦੀ ਜੇਬੀ ‘ਚ ਰੱਖੇ ਰਹਿ ਗਏ

ਜਦੋਂ ਚਾਚੀ ਇਸਰੀ
ਸਿਰ ਪਲੋਸੇਗੀ ਅਸੀਸਾਂ ਨਾਲ
ਕਿਸ ਤਰਾਂ ਦੱਸਾਂਗਾ ਮੈਂ
ਏਸ ਸਿਰ ਵਿੱਚ ਕਿਸ ਤਰਾਂ ਦੇ ਛੁੱਪੇ ਹੋਏ ਨੇ ਖਿਆਲ

ਆਪਣੀ ਹੀ ਲਾਸ਼ ਢੋਂਦਾ ਆਦਮੀ
ਪਤੀ ਦੇ ਸਜਰੇ ਸਿਵੇ ਤੇ ਮਾਸ ਰਿੰਨਦੀ ਰੰਨ
ਕਿਸੇ ਹੈਮਲਤ ਦੀ ਮਾਂ
ਸਰਦੀਆਂ ਵਿੱਚ ਬੰਦਿਆ ਦੇ ਸਿਵੇ ਸੇਕਣ ਵਾਲਾ ਰੱਬ
ਜਿਨਾਂ ਅੱਖਾਂ ਨਾਲ ਦੇਖੇ ਨੇ ਦੁਖਾਂਤ
ਕਿਸ ਤਰਾਂ ਮੇਲਾਂਗਾ ਅੱਖਾਂ
ਆਪਣੇ ਬਚਪਨ ਦੀ ਮੈਂ ਤਸਵੀਰ ਨਾਲ
ਆਪਣੇ ਨਿੱਕੇ ਘਰ ਨਾਲ

ਸ਼ਾਮ ਨੂੰ ਜਦ ਮੜੀ ਤੇ ਦੀਵਾ ਬਲੇਗਾ
ਗੁਰਦੁਆਰੇ ਸੰਖ ਵੱਜੇਗਾ
ਉਹ ਬਹੁਤ ਆਵੇਗਾ ਯਾਦ
ਉਹ ਕਿ ਜਿਹਣਾ ਮਰ ਗਿਆ ਹੈ
ਉਹ ਕਿ ਜਿਸ ਦੀ ਮੌਤ ਦਾ
ਇਸ ਭਰੀ ਨਗਰੀ ‘ਚ ਬਸ ਮੈਨੂੰ ਪਤਾ ਹੈ

ਜੇ ਕਿਸੇ ਨੇ ਹੁਣ ਮੇਰੇ ਮਨ ਦੀ ਤਲਾਸ਼ੀ ਲੈ ਲਈ
ਬਹੁਤ ਰਹਿ ਜਾਵਾਂਗਾ ਕੱਲਾ
ਕਿਸੇ ਦੁਸ਼ਮਣ ਦੇਸ਼ ਦੇ ਜਾਸੂਸ ਵਾਂਗ
ਹੁਣ ਘਰਾਂ ‘ਚ ਵੱਸਣਾ ਸੌਖਾ ਨਹੀਂ ਹੈ
ਚਿਹਰੇ ਉੱਤੇ ਯਾਰ ਪੈੜਾਂ ਛੱਡ ਗਏ ਨੇ
ਸ਼ੀਸ਼ੇ ਵਿਚੋਂ ਹੋਰ ਕੋਈ ਝਾਂਕਦਾ ਹੈ

 

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
Faasla
« Reply #9 on: January 28, 2013, 05:42:28 AM »
Faasla
Surjit Patar


Iss tarah hai jis tarah din raat vichla faasla
Meriyan reejhaan meri aukaat vichla faasla

lafz taa saau bahut ne, ya khuda banya rahe
meryan lafzaan mere jazbaat vichla faasla

haan main aape hi kiha si honth sucche rakhne
haaye par iss pyaas te uss baat vichla faasla

'je bahut hi pyaas hai taa met devaan' uss kiha
rishtyan te rishtyan de ghaat vichla faasla

dharm hai, ikhlaak hai, kanoon hai, eh kaun hai
meryan birkhaan teri barsaat vichla faasla

uss diyan gallan suno ki rang ki ki roshni
haaye par kirdaar te gallbaat vichla faasla

zehar da pyaala mere hothaan te aa ke ruk gya
reh gya mere ate sukraat vichla faasla

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਦੀਵੇ
« Reply #10 on: January 28, 2013, 05:44:58 AM »
ਦੀਵੇ
ਸੁਰਜੀਤ ਪਾਤਰ

ਮੈਂ ਜਦ ਏਸ ਦਿਸ਼ਾ ਵੂਲ ਤੁਰਦਾਂ
ਮੇਰੇ ਅੰਦਰ ਬੁਝ ਬੁਝ ਜਾਂਦੇ
ਪਿਆਰ ਤੇ ਵਿਸ਼ਵਾਸ ਦੇ ਦੀਵੇ
ਏਸ ਦਿਸ਼ਾ ਵਿਚ ਐਸਾ ਕੀ ਏ
ਬਿਨ ਝੱਖੜ ਹੀ ਡੋਲਣ ਲੱਗਦੇ
ਆਸ ਅਤੇ ਧਰਵਾਸ ਦੇ ਦੀਵੇ

ਭੁੱਲ ਜਾਵਾਂ ਤਾਂ ਵੱਖਰੀ ਗੱਲ ਏ
ਯਾਦ ਕਰਾਂ ਤਾਂ ਅਜੇ ਵੀ ਸੱਲ ਏ
ਕੌਣ ਭਰਥਰੀ ਕਿਹੜੀ ਪਿੰਗਲਾ
ਕਿੱਥੇ ਹੋਏ
ਕਦ ਦੇ ਮੋਏ
ਮੇਰੇ ਮਨ ਦੀਆਂ ਮੜੀਆਂ ਉਤੇ
ਕਿਉਂ ਜਗ ਪੈਂਦੇ ਰਾਤ ਬਰਾਤੇ
ਦਰਦ ਭਰੇ ਇਤਿਹਾਸ ਦੇ ਦੀਵੇ

ਦੁੱਖ ਦਾ ਦੇਸ਼, ਹਿਜ਼ਰ ਦੀ ਦੁਨੀਆ
ਕਹਿਰ ਦਾ ਰਾਜ, ਸੁਖਨ ਦੀ ਦੇਹਲੀ
ਡੋਲ ਗਏ ਤਾਂ ਡੋਲ ਗਏ ਫਿਰ
ਮੈਂ ਕੀ ਕਰਾਂ, ਕਰੇ ਕੀ ਤੂੰ ਵੀ
ਰੱਤ ਦਾ ਤੇਲ, ਦਰਦ ਦੀਆਂ ਲਾਟਾਂ
ਰੂਹ ਦੀ ਪੌਣ, ਮਾਸ ਦੇ ਦੀਵੇ

ਕੀ ਦਿਸਿਆ ਇਹਨਾਂ ਦੀ ਲੋਏ
ਤੁਸੀਂ ਹਜ਼ੂਰ ਖਫਾ ਕਿਉਂ ਹੋਏ
ਮਾਰ ਕੇ ਫੂਕ ਬੁਝਾ ਕਿਉਂ ਦਿੱਤੇ
ਦੁੱਖ ਦੀ ਜੋਤ, ਦਾਸ ਦੇ ਦੀਵੇ

ਏਥੇ ਡੁਬਿਆਂ, ਓਥੇ ਉੱਗਿਆ
ਏਥੇ ਬੁਠਿਆ, ਓਥੇ ਜਗਿਆ
ਧਰਤ ਤੇ ਨੇਰ ਕਦੀ ਨਈਂ ਪੈਦਾ
ਦੂਰ ਕਿਤੇ ਜਗਦੇ ਰਹਿੰਦੇ ਨੇ
ਬੁੱਝ ਜਾਂਦੇ ਜਦ ਪਾਸ ਦੇ ਦੀਵੇ

ਬੰਦ ਨ ਕਰ ਤੂੰ ਸ਼ਬਦ ਕੋਸ਼ ਨੂੰ
ਕਾਇਮ ਰੱਖ ਵਿਵੇਕ ਹੋਸ਼ ਨੂੰ
ਦੱਦਾ ਦਰਦ ਦੇ ਨੇੜੇ ਤੇੜੇ
ਦੇਖੀਂ ਤੈਨੂੰ ਮਿਲ ਹੀ ਜਾਵਣਗੇ
ਧੱਧਾ ਧਰਵਾਸ ਦੇ ਦੀਵੇ

ਇਸ ਦੀਵੇ ਦੀ ਲੋਏ ਬਹਿ ਕੇ
ਨਿੱਬ ਦੀ ਨੋਕ ਤੇ ਕਾਗਜ਼ ਰਾਤੀਂ
ਘੁਸਰ ਮੁਸਰ ਕੀ ਗੱਲਾਂ ਕਰਦੇ
ਜੋ ਬੰਦੇ ਦੇ ਅੰਦਰ ਜਗਦੇ
ਝੱਪੜਾਂ ਵਿਚ ਵੀ ਬੁੱਝਦੇ ਨਾ ਜੋ
ਸਿਦਕ ਮਹੁੱਬਤ ਆਸ ਦੇ ਦੀਵੇ

ਜਾਣ ਖਿਲਾਫ ਘੁਮਾਰਾਂ ਦੇ ਜੋ
ਪੇਂਜੀਆਂ ਵਾਹੀਕਾਰਾਂ ਦੇ ਜੋ
ਤੇਲੀਆਂ ਤੇ ਤਰਖਾਣਾਂ ਦੇ ਜੋ
ਸਾਡੀ ਲੋਏ ਬਹਿ ਕੇ ਕੋਈ
ਐਸੇ ਅੱਖਰ ਪਾ ਨਹੀਂ ਸਕਦਾ
ਫੂਕ ਕੇ ਰੱਖ ਦਿਆਂਗੇ ਵਰਕੇ
ਅਸੀਂ ਹਾਂ ਕਾਠ- ਦਵਾਖੀ ਰੱਖੇ
ਮਿੱਟੀ ਤੇਲ ਕਪਾਸ ਦੇ ਦੀਵੇ

ਮਿੱਟੀ ਗੁੰ ਨੋ
ਚੱਕ ਚੜਾਵੋ
ਆਵੀ ਤਾਵੋ
ਅਤੇ ਪਕਾਵੋ
ਵੱਟੀਆਂ ਵੱਟੋ
ਤੇਲ ਚੁਆਵੋ
ਅੱਗ ਲਿਆਵੋ
ਲਾਟ ਛੁਆਵੋ
ਤਾਂ ਕਿਧਰੇ ਜਾ ਕੇ ਜਗਦੇ ਨੇ
ਖਾਬ ਖਿਆਲ ਕਿਆਸ ਦੇ ਦੀਵੇ

ਅਹੁ ਚੁੰਨੀ ਦਾ ਉਹਲਾ ਕਰ ਕੇ
ਥਾਲੀ ਦੇ ਵਿਚ ਦੀਵੇ ਧਰ ਕੇ
ਕਵਿਤਾ ਵਰਗੀ ਕਾਇਆ ਕੋਈ
ਬਾਲਣ ਚੱਲੀ ਸੱਚ ਦੀ ਦੇਹਲੀ
ਪਿਆਰ ਭਰੀ ਅਰਦਾਸ ਦੇ ਦੀਵੇ…….

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਗੁਲ
« Reply #11 on: January 28, 2013, 05:46:51 AM »
ਗੁਲ
ਸੁਰਜੀਤ ਪਾਤਰ


ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ
ਕਿੱਧਰ ਜਾਣ ਮਹਿਕਾਂ ਹਵਾਵਾਂ ਤੋਂ ਚੋਰੀ

ਸ਼ਰੀਕਾਂ ਦੀ ਸ਼ਹਿ ‘ਤੇ ਭਰਾਵਾਂ ਤੋਂ ਚੋਰੀ
ਮੈਂ ਸੂਰਜ ਜੋ ਡੁੱਬਿਆ ਦਿਸ਼ਾਵਾਂ ਤੋਂ ਚੋਰੀ

ਕਿੱਧਰ ਗਏ ਓ ਪੁੱਤਰੋਂ ਦਲਾਲਾਂ ਦੇ ਆਖੇ
ਮਰਨ ਲਈ ਕਿਤੇ ਦੂਰ ਮਾਵਾਂ ਤੋਂ ਚੋਰੀ

ਕਿਸੇ ਹੋਰ ਧਰਤੀ ਤੇ ਵਰਦਾ ਰਿਹਾ ਮੈਂ
ਤੇਰੇ ਧੁਖਦੇ ਖਾਬਾਂ ਤੇ ਚਾਵਾਂ ਤੋਂ ਚੋਰੀ

ਉਨਾਂ ਦੀ ਵੀ ਹੈ ਪੈੜ ਮੇਰੀ ਗਜ਼ਲ ਵਿਚ
ਕਦਮ ਜਿਹੜੇ ਤੁਰਿਆ ਮੈਂ ਰਾਹਵਾਂ ਤੋਂ ਚੋਰੀ

ਕਲੇਜਾ ਤਾਂ ਫਟਣਾ ਹੀ ਸੀ ਉਸ ਦਾ ਇਕ ਦਿਨ
ਜੁ ਹਉਕਾ ਵੀ ਭਰਦਾ ਸੀ ਸਾਹਵਾਂ ਤੋਂ ਚੋਰੀ

ਉਹ ਛਾਵਾਂ ਨੂੰ ਮਿਲਦਾ ਸੀ ਧੁੱਪਾਂ ਤੋਂ ਛੁੱਪ ਕੇ
ਤੇ ਰਾਤਾਂ ‘ਚ ਡੁਬਦਾ ਸੀ ਛਾਵਾਂ ਤੋਂ ਚੋਰੀ

ਘਰੀਂ ਮੁਫਲਿਸਾਂ ਦੇ, ਦਰੀਂ ਬਾਗੀਆਂ ਦੇ
ਜਗੋ ਦੀਵਿਓ ਬਾਦਸ਼ਾਹਵਾਂ ਤੋਂ ਚੋਰੀ

ਮੇਰੇ ਯੁੱਗ ਦੇ ਐ ਸੂਰਜੋ ਪੈਰ ਦਬ ਕੇ
ਕਿਧਰ ਜਾ ਰਹੇ ਹੋਂ ਸ਼ੁਆਵਾਂ ਤੋ ਚੋਰੀ

ਦਗਾ ਕਰ ਰਿਹਾ ਏਂ, ਗਜ਼ਲ ਨਾਲ ‘ਪਾਤਰ’
ਇਹ ਕੀ ਲਿਖ ਰਿਹੈਂ ਭਾਵਨਾਵਾਂ ਤੋਂ ਚੋਰੀ

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਹਨੇਰੀ
« Reply #12 on: January 28, 2013, 05:51:15 AM »
ਹਨੇਰੀ
ਸੁਰਜੀਤ ਪਾਤਰ


ਹਨੇਰੀ ਵੀ ਜਗਾ ਸਕਦੀ ਹੈ ਦੀਵੇ
ਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ
ਜੇ ਸਾਰੇ ਹੋਰ ਦੀਵੇ ਬੁਝ ਨ ਜਾਂਦੇ
ਤਾਂ ਦੀਵਾ ਦਿਲ ਦਾ ਇਉਂ ਜਗਣਾ ਨਹੀਂ ਸੀ

ਜੇ ਮੇਰੇ ਸਿਰ ‘ਤੇ ਇਉਂ ਸੂਰਜ ਨਾ ਤਪਦਾ
ਮੈਂ ਝੂਠੀ ਸ਼ਾਨ ਵਿਚ ਰਹਿੰਦਾ ਚਮਕਦਾ
ਕਿਸੇ ਚੋਟੀ ਤੇ ਠਹਿਰੀ ਬਰਫ ਹੁੰਦਾ
ਮੈਂ ਬਣ ਕੇ ਨੀਰ ਇਉਂ ਵਗਣਾ ਨਹੀਂ ਸੀ

ਹਵਾ ਮੇਰੇ ਮੁਖਾਲਿਫ ਜੇ ਨ ਵਗਦੀ
ਜੇ ਮੇਰੇ ਘਰ ਨੂੰ ਵੀ ਅਗਨੀ ਨ ਲਗਦੀ
ਕਿਹੀ ਫਿਤਰਤ ਤਮਾਸ਼ਾਈ ਹੈ ਜੱਗ ਦੀ
ਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ

ਅਜਬ ਸੀਨੇ ‘ਚ ਅੱਜ ਵੀਰਾਨਗੀ ਹੈ
ਜੋ ਸੀਨੇ ਨਾਲ ਲੱਗੀ ਸਾਨਗੀ ਹੈ
ਜੇ ਇਸ ਦੇ ਦਿਲ ‘ਚ ਸੁੰਨਾਪਨ ਨ ਹੁੰਦਾ
ਤਾਂ ਇਸ ਤੋਂ ਮੇਰਾ ਸੁਰ ਲੱਗਣਾ ਨਹੀਂ ਸੀ

ਜੇ ਮੁੱਕਦੀ ਚਾਰ ਦਿਨ ਦੀ ਚਾਨਣੀ ਨਾ
ਕਲੇਜਾ ਇੰਜ ਹੁੰਦਾ ਛਾਨਣੀ ਨਾ
ਤਾਂ ਮੈਂਨੂੰ ਚਾਨਣਾ ਹੋਣਾ ਨਹੀਂ ਸੀ
ਕਦੇ ਸੱਚ ਦਾ ਪਤਾ ਲੱਗਣਾ ਨਹੀਂ ਸੀ

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਇਕ ਪਲ
« Reply #13 on: January 28, 2013, 05:53:24 AM »
ਇਕ ਪਲ
ਸੁਰਜੀਤ ਪਾਤਰ


ਇਕ ਪਲ ਸਿਰਫ ਮਿਲੇ ਸਾਂ ਆਪਾਂ, ਤੂੰ ਉਗਮਣ ਮੈਂ ਅਸਤਣ ਲੱਗਿਆਂ
ਡੁੱਬਦਾ ਚੜਦਾ ਸੂਰਜ ਕੋਲੋ ਕੋਲ ਖੜੇ ਸੀ ਵਿਛੜਨ ਲੱਗਿਆਂ

ਸੂਰਜ ਕਿਰਨ ਮਿਲਣ ਲੱਗੀ ਸੀ, ਜਲ ਕਾ ਜਲ ਹੋ ਚੱਲਿਆ ਸਾਂ ਮੈਂ
ਲੈ ਕੇ ਨਾਮ ਬੁਲਾਇਆ ਕਿਸ ਨੇ ਮੈਨੂੰ ਮੁਕਤੀ ਪਾਵਣ ਲੱਗਿਆਂ

ਖੌਫਜ਼ਦਾ ਹੋ ਜਾਂਦੇ ਬੰਦੇ, ਫੇਰ ਵਫਾ ਦੀਆਂ ਕਸਮਾਂ ਦਿੰਦੇ
ਕੁਦਰਤ ਹੋਣਾ ਚਾਹੁੰਦੇ ਹੁੰਦੇ, ਡਰ ਜਾਂਦੇ ਪਰ ਹੋਵਣ ਲੱਗਿਆਂ

ਸਾਡੇ ਰੂਪ ਦਾ ਕੀ ਹੋਵੇਗਾ, ਕੀ ਹੋਵੇਗਾ ਸਾਡੇ ਨਾਂ ਦਾ
ਡਰ ਕੇ ਪੱਥਰ ਹੋ ਜਾਂਦੇ ਨੇ ਬੰਦੇ ਪਾਣੀ ਹੋਵਣ ਲੱਗਿਆਂ

ਤਨ ਮਨ ਰੂਹ ਦੇ ਵੇਸ ਉਤਾਰੇ, ਰੱਖ ਦਿੱਤੇ ਮੈਂ ਰਾਤ ਕਿਨਾਰੇ
ਕੰਠ ਸੀ ਤੇਰੇ ਨਾਮ ਦੀ ਗਾਨੀ, ਤੇਰੇ ਨੀਰ ‘ਚ ਉਤਰਨ ਲੱਗਿਆਂ

ਕੰਡਿਆਂ ਵਿਚ ਨਹੀਂ ਉਲਝੀਦਾ, ਨਾ ਫੁੱਲਾਂ ‘ਤੇ ਹੱਕ ਧਰੀ ਦਾ,
ਬੱਸ ਹਵਾ ਹੀ ਹੋ ਜਾਈਦਾ, ਇਸ ਦੁਣੀਆਂ ‘ਚੋਂ ਗੁਜ਼ਰਨ ਲੱਗਿਆਂ

ਅੱਗ ਨੂੰ ਆਪਣੀ ਹਿੱਕ ਵਿਚ ਰੱਖੀਂ, ਧੂੰਆਂ ਪਵੇ ਨ ਲੋਕਾਂ ਅੱਖੀਂ
ਮੇਰੀ ਗੱਲ ਨੂੰ ਚੇਤੇ ਰੱਖੀਂ, ਕੋਈ ਨਜ਼ਮ ਕਸ਼ੀਦਣ ਲੱਗਿਆਂ

ਕਿੰਨੀ ਨੇ ਔਕਾਤ ਦੇ ਮਾਲਕ, ਕਿਸ ਸ਼ਿੱਦਤ ਜਜ਼ਬਾਤ ਦੇ ਮਾਲਕ
ਪਾਰਖੂਆਂ ਵੀ ਪਰਖੇ ਜਾਣਾ, ਤੇਰੀ ਗਜ਼ਲ ਨੂੰ ਪਰਖਣ ਲੱਗਿਆਂ…….

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਖੂਬ ਨੇ ਇਹ ਝਾਂਜਰਾਂ
« Reply #14 on: January 28, 2013, 06:08:56 AM »
ਖੂਬ ਨੇ ਇਹ ਝਾਂਜਰਾਂ
ਸੁਰਜੀਤ ਪਾਤਰ


ਖੂਬ ਨੇ ਇਹ ਝਾਂਜਰਾਂ ਛਣਕਣ ਲਈ,
ਪਰ ਕੋਈ ‘ਚਾ ਵੀ ਤਾਂ ਦੇ ਨੱਚਨ ਲਈ!
ਆਏ ਸਭ ਲਿਸ਼੍ਕਨ ਅਤੇ ਗਰ੍ਜਨ ਲਈ,
ਕੋਈ ਇਥੇ ਆਇਆ ਨਾ ਬਰਸਣ ਲਈ!
ਕੀ ਹੈ ਤੇਰਾ ਸ਼ਹਿਰ ਇਥੇ ਫੁਲ ਵੀ,
ਮੰਗ੍ਦੇ ਨੇ ਆਗਿਆ ਮਹਿਕਣ ਲਈ!

ਚੰਦ ਨਾ ਸੂਰਜ ਨਾ ਤਾਰੇ ਨਾ ਚਿਰਾਗ,
ਸਿਰ੍ਫ ਖੰਜਰ ਰਿਹ ਗਿਆ ਲਿਸ਼੍ਕਨ ਲਈ!

ਕਿਓਂ ਜਗਾਵਾਂ ਸੁੱਤਿਆਂ ਲਫ਼ਜ਼ਾਂ ਨੁੰ ਮੈਂ,
ਦਿਲ ‘ਚ ਜਦ ਕੁਝ ਨਹੀਂ ਆਖਣ ਲਈ!

ਰੁੱਸ ਕੇ ਜਾਂਦੇ ਸੱਜਨਾ ਦੀ ਸ਼ਾਨ ਵੱਲ,
ਅੱਖੀਓ, ਦਿਲ ਚਾਹੀਦਾ ਦੇਖਣ ਲਈ!

ਸਾਂਭ ਕੇ ਰੱਖ ਦਰ੍ਦ ਦੀ ਇਸ ਲਾਟ ਨੁੰ,
ਚੇਤਿਆਂ ਵਿਚ ਯਾਰ ਨੁੰ ਦੇਖਣ ਲਈ!

ਤਾਰਿਆਂ ਤੋਂ ਰੇਤ ਵੀ ਬਣਿਆਂ ਹਾਂ ਮੈਂ,
ਤੈਨੂ ਹਰ ਇਕ ਕੋਣ ਤੋਂ ਦੇਖਨ ਲਈ!

ਉਸਦੀ ਅੱਗ ਵਿਚ ਸੁਲਗਣਾ ਸੀ ਲਾਜ਼ਮੀ,
ਓਸ ਨੂ ਪੂਰੀ ਤਰਾਂ ਸਮਝਣ ਲਈ!

ਵਿਛਡ਼ਨਾ ਚਾਹੁੰਦਾ ਹਾਂ ਤੇਥੋਂ ਹੁਣ,
ਅਰ੍ਥ ਆਪਣੀ ਹੋਂਦ ਦੇ ਜਾਨਣ ਲਈ!

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਲੱਗੀ ਨਜ਼ਰ ਪੰਜਾਬ ਨੂੰ
« Reply #15 on: January 28, 2013, 06:26:14 AM »
ਲੱਗੀ ਨਜ਼ਰ ਪੰਜਾਬ ਨੂੰ
ਸੁਰਜੀਤ ਪਾਤਰ


ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।
ਲੈ ਕੇ ਮਿਰਚਾਂ ਕੌੜੀਆ, ਏਹਦੇ ਸਿਰ ਤੋਂ ਵਾਰੋ
ਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋ
ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।

ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ਸਿਰ ਸੜੀਆਂ
ਕਿਧਰੋਂ ਲੈਣ ਨਾ ਜਾਣੀਆਂ, ਵਿਹੜੇ ਵਿਚ ਬੜੀਆਂ
ਪਹਿਲੀ ਭਰਵੀਂ ਫਸਲ, ਇਨਾਂ ਦੀ ਓਦੋਂ ਲੱਗੀ
ਜਦ ਆਪੇ ਪੰਜਾਬੀਆਂ, ਪੰਜਾਬੀ ਛੱਡੀ

ਤੇ ਫਿਰ ਅਗਲੀ ਫਸਲ ਦੇ, ਬੀ ਗਏ ਖਿਲਾਰੇ
ਵੱਢੇ ਗਏ ਨਿਰਦੋਸ਼ ਜਦੋਂ, ਰਾਹ ਜਾਂਦੇ ਮਾਰੇ
ਵੱਡਣ ਵਾਲੇ ਕੌਣ ਸਨ ਇਹ ਭੇਤ ਨਾ ਲੱਗਾ
ਪਰ ਬੇਦੋਸ਼ਾਂ ਖੂਨ ਤਾਂ ਪੱਗਾਂ ਸਿਰ ਲੱਗਾ

ਓਹੀ ਛਿੱਟੇ ਖੂਨ ਦੇ, ਬਣ ਗਏ ਬਹਾਨਾ
ਸਾਡੀ ਪੱਗ ਨੂੰ ਪੈ ਗਿਆ ਆਪਣਾ ਬੇਗਾਨਾ
ਜਿੱਥੋਂ ਤਕ ਛਾਂ ਤਖਤ ਦੀ ਅੱਗਾਂ ਹੀ ਅੱਗਾਂ
ਚੌਕ –ਚੁਰਾਹੇ ਸੜਦੀਆਂ ਪੱਗਾਂ ਹੀ ਪੱਗਾਂ

ਪੱਤੇ ਬੂਟੇ ਡੋਡੀਆਂ ਫੁੱਲਾਂ ਦੀਆਂ ਲੜੀਆਂ
ਸਭ ਕੁਝ ਅੱਗ ਵਿਚ ਸੜ ਗਿਆ
ਮਿਰਚਾਂ ਨਾ ਸੜੀਆਂ
ਉਹ ਮਿਰਚਾਂ ਜ਼ਹਿਰੀਲੀਆਂ
ਏਦੇ ਸਿਰ ਤੋਂ ਵਾਰੋ
ਸਿਰ ਤੋਂ ਵਾਰੋ ਵਾਰ ਕੇ
ਅੱਗ ਦੇ ਵਿਚ ਸਾੜੋ ।

ਅੱਗ ਪਿਤਰਾਂ ਦੀ ਜੀਭ ਹੈ
ਓਦੀ ਭੇਟਾ ਚਾੜ੍ਹੋ
ਉਹ ਪਿਤਰਾਂ ਦਾ ਬੀਜਿਆਂ
ਬੀਤੇ ਸੰਗ ਸਾੜੋ ।

ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।
ਲੈ ਕੇ ਮਿਰਚਾਂ ਕੌੜੀਆਂ ਏਦ੍ਹੇ ਸਿਰ ਤੋਂ ਵਾਰੋ

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਮੈਂ ਸੁਣਾਂ ਜੇ ਰਾਤ ਖਾਮੋਸ਼ ਨੂੰ
« Reply #16 on: January 28, 2013, 06:30:21 AM »
ਮੈਂ ਸੁਣਾਂ ਜੇ ਰਾਤ ਖਾਮੋਸ਼ ਨੂੰ
ਸੁਰਜੀਤ ਪਾਤਰ


ਮੈਂ ਸੁਣਾਂ ਜੇ ਰਾਤ ਖਾਮੋਸ਼ ਨੂੰ
ਮੇਰੇ ਦਿਲ ‘ਚ ਕੋਈ ਦੁਆ ਕਰੇ
ਇਹ ਜ਼ਮੀਨ ਹੋਵੇ ਸੁਰਾਂਗਲੀ
ਇਜ ਦਰਖਤ ਹੋਣ ਹਰੇ ਭਰੇ

ਏਥੋਂ ਕੁਲ ਪਰਿੰਦੇ ਹੀ ਉੜ ਗਏ
ਏਥੇ ਮੇਘ ਆਉਂਦੇ ਵੀ ਮੁੜ ਗਏ
ਏਥੇ ਕਰਨ ਅੱਜ ਕਲ ਬਿਰਖ ਵੀ
ਕਿਤੇ ਹੋਰ ਜਾਣ ਦੇ ਮਸ਼ਵਰੇ

ਨ ਤਾਂ ਕੁਰਸੀਆਂ ਨੂੰ ਨ ਤਖਤ ਨੂੰ
ਨ ਸਲੀਬ ਸਖਤ ਕੁਰਖਤ ਨੂੰ
ਇਹ ਮਜ਼ਾਕ ਕਰਨ ਦਰਖਤ ਨੂੰ
ਬੜੇ ਸਮਝਦਾਰ ਨੇ ਮਸਖਰੇ

ਹੁਣ ਚੀਰ ਹੁੰਦਿਆਂ ਵੀ ਚੁਪ ਰਵੇ
ਹੁਣ ਆਰਿਆਂ ਨੂੰ ਵੀ ਛਾਂ ਦਵੇ
ਇਹ ਜੁ ਆਖਦਾ ਸੀ ਮੈਂ ਬਿਰਖ ਹਾਂ
ਹੁਣ ਵਕਤ ਆਇਆ ਹੈ ਸਿੱਧ ਕਰੇ

ਮੈਂ ਚਲਾ ਕੇ ਤੀਰ ਕਮਾਨ ‘ਚੋਂ
ਰੱਤ ਸਿੰਮਦੀ ਸੋਚਾਂ ਨਿਸ਼ਾਨ ‘ਚੋਂ
ਤਾਂ ਦੁਆ ਇਹ ਨਿਕਲੇ ਜ਼ਬਾਨ ‘ਚੋਂ
ਮੇਰਾ ਤੀਰ ਡਿੱਗ ਪਏ ਉਰੇ ਪਰੇ

ਮੇਰੇ ਪਿੰਡ ਦੀ ਨੀਂਦ ਨੂੰ ਚੀਰਦੀ
ਗੱਡੀ ਲੰਘੀ ਰਾਤ ਅਖੀਰ ਦੀ
ਟੁੱਟੀ ਨੀਂਦ ਬਿਰਖ ਫਕੀਰ ਦੀ
ਪੀਲੇ ਪੱਤੇ ਮੁਸਾਫਰ ਉੱਤਰੇ

ਕੋਈ ਲਫਜ਼ ਲਫਾਜ਼ਾਂ ਦੇ ਸਾਕ ਵਿਚ
ਨ ਘੁਟਨ ਸਹੇ ਕਿਸੇ ਵਾਕ ਵਿਚ
ਤਦੇ ਝਿਜਕਦਂ ਕੁੱਝ ਆਖਦਾ
ਕੁੱਝ ਲਿੱਖਦਿਆਂ ਮੇਰਾ ਮਨ ਡਰੇ

ਉਹ ਬਣਾ ਰਹੇ ਨੇ ਇਮਾਰਤਾਂ
ਅਸੀਂ ਲਿੱਖ ਰਹੇ ਹਾਂ ਇਬਾਰਤਾਂ
ਤਾਂ ਜੁ ਪੱਥਰਾਂ ਦੇ ਵਜੂਦ ਵਿਚ
ਕੋਈ ਆਤਮਾ ਵੀ ਰਿਹਾ ਕਰੇ

ਕੋਈ ਸਾਕ ਕਦ ਹੈ ਹਮੇਸ਼ ਤਕ
ਇਕ ਤਾਪਮਾਨ ਵਿਸ਼ੇਸ਼ ਤਕ
ਜੁੜੇ ਰਹਿਣ ਤੱਤਾਂ ਦੇ ਨਾਲ ਤੱਤ
ਫਿਰ ਟੁੱਟ ਕੇ ਹੋ ਜਾਵਣ ਪਰੇ

ਉਹ ਸੀ ਯੋਧਾ ਕਾਹਦਾ ਫਕੀਰ ਸੀ
ਉਹਦੇ ਲਫਜ਼ ਹੀ ਉਹਦੇ ਤੀਰ ਸੀ
ਤੇ ਉਹ ਲਫਜ਼ ਕੱਢੇ ਜ਼ਬਾਨ ‘ਚੋਂ
ਪਹਿਲਾਂ ਆਪਣੀ ਰੱਤ ‘ਚ ਹੀ ਨਮ ਕਰੇ

ਕੁੱਝ ਲੋਕ ਆਏ ਸੀ ਬੇਸੁਰੇ
ਮੇਰੀ ਤੋੜ ਬਿਰਤੀ ਚਲੇ ਗਏ
ਹੁਣ ਮੁੜ ਕੇ ਰਾਗ ਪਿਰੋ ਰਿਹਾਂ
ਤੇ ਮੈਂ ਚੁਗ ਰਿਹਾਂ ਸੁਰ ਬਿੱਖਰੇ

ਇਕ ਵਾਕ ਸੁਣ ਕੇ ਸਿਹਰ ਗਏ
ਚੰਨ ਗੁੰਮਿਆਂ ਤਾਰੇ ਬਿਖਰ ਗਏ
ਮੇਰੇ ਮਨ ਦੇ ਨੀਰ ਗੰਧਲ ਗਏ
ਬੜੀ ਦੇਰ ਤੀਕ ਨ ਨਿੱਤਰੇ

ਚੱਲ ਸੂਰਜਾ, ਚੱਲ ਧਰਤੀਏ
ਮੁੜ ਸੁੰਨ ਸਮਾਧੀ ‘ਚ ਪਰਤੀਏ
ਕੱਲ ਰਾਤ ਹੋਏ ਨੇ ਰਾਤ ਭਰ
ਏਹੀ ਤਾਰਿਆਂ ਵਿਚ ਤਜ਼ਕਰੇ……….

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਸੱਚ ਦਾ ਇੰਕਸ਼ਾਫ
« Reply #17 on: January 28, 2013, 06:41:12 AM »
ਸੱਚ ਦਾ ਇੰਕਸ਼ਾਫ
ਸੁਰਜੀਤ ਪਾਤਰ

ਧੁੰਦਲਾ ਜਿਹਾ ਹੀ ਰਹਿਣ ਦੇ ਤੂੰ ਸੱਚ ਦਾ ਇੰਕਸ਼ਾਫ
ਦੇਖੀ ਨ ਮੈਥੋਂ ਜਾਏਗੀ ਤਸਵੀਰ ਸਾਫ ਸਾਫ ਪੱਥਰ ਜਿਹਾ ਇਕ ਬਹਿ ਗਿਆ ਪਾਣੀ ਦਾ ਕਾਲਜੇ
ਪਾਣੀ ਦਾ ਤਲ ਤਾਂ ਹੋ ਗਿਆ ਸ਼ੀਸ਼ੇ ਜਿਹਾ ਸ਼ਫਾਫ

ਰਾਤਾਂ ਨੂੰ ਹੁੰਦੀ ਹੈ ਜਿਰਹ ਨਿਤ ਉਸਦੇ ਕਾਲਜੇ
ਦਿਨ ਦੀ ਅਦਾਲਤ ‘ਚੋਂ ਉਹ ਬੇਸ਼ਕ ਹੋ ਗਿਆ ਹੈ ਮਾਫ

ਛੁੰਹਦਾ ਹਾਂ ਤੇਰਾ ਜਿਸਮ ਮੈਂ ਪੜਦਾ ਜਿਵੇਂ ਬਰੇਲ
ਚੁੰਧਿਆ ਕੇ ਅੰਨਾਂ ਕਰ ਗਿਆ ਇਕ ਨਗਨ ਸੱਚ ਸ਼ਫਾਫ

ਵਾਅਦਾ ਮੁਆਫ ਬਣ ਗਿਆ ਹਉਕਾ ਹੀ ਇਕ ਗਵਾਹ
ਘੁੱਟਿਆ ਜੁ ਦਮ ਵਜੂਦ ‘ਚੋਂ ਨਿਕਲੀ ਨ ਗੱਲ ਦੀ ਭਾਫ

ਜੜ ਤੀਕਰਾਂ ਹੈ ਹਿਲਾ ਗਿਆ ਤੂਫਾਨ ਬਿਰਖ ਨੂੰ
ਮਿੱਟੀ ਦੇ ਬਾਵਜੂਦ ਤੇ ਦਾਅਵੇ ਦੇ ਬਰਖਿਲਾਫ

ਤੂੰ ਵੀ ਕਿਤੇ ਹੈ ਜਾਗਦਾ ਮੇਰੇ ਹੀ ਵਾਂਗਰਾਂ
ਇਕ ਥਲ ਦੇ ਵਾਂਗ ਜਾਗਦਾ ਦੋਹਾਂ ‘ਚ ਇਖਤਿਲਾਫ

ਦੇਖੇ ਤਪਾ ਕੇ ਰੂਹ ‘ਚੋਂ ਮੈਂ ਕਤਰੇ ਕਸ਼ੀਦ ਕੇ
ਪੱਕਾ ਕੋਈ ਸਬੂਤ ਨਾ ਮਿਲਿਆ ਮੇਰੇ ਖਿਲਾਫ

ਲੈ ਜਾ ਇਹ ਜ਼ੇਵਰ ਇਸ਼ਕ ਦਾ ਆਂਦਰ ਦੀ ਡੋਰ ਤੋੜ,
ਕੱਢ ਲੈ ਕਿਸੇ ਕੁਠਾਲੀਓਂ ਲੱਭ ਲੈ ਕੋਈ ਸ਼ਰਾਫ

ਲਿਖ ਲਿਖ ਕੇ ਕਰਦਾਂ ਰੋਜ਼ ਮੈਂ ਨੀਲੇ ਬਹੁਤ ਸਫੇ
ਪਰ ਹਾਇ ਗਮ ਦੀ ਜ਼ਹਿਰ ਦਾ ਗਿਰਦਾ ਨਹੀਂ ਗਰਾਫ

ਮੁੱਕਿਆ ਨਾ ਮੇਰਾ ਦਰਦ ਸਭ ਮੁਕ ਗਏ ਨੇ ਕਾਫੀਏ
ਕਰਦਾਂ ਰਿਹਾਂ ਜ਼ਮੀਨ ਦੀ ਮੈਂ ਰਾਤ ਭਰ ਤਵਾਫ

ਮੈਂ ਕਾਫੀਏ ਦੀ ਭਾਲ ਵਿਚ ਜੰਗਲ ‘ਚ ਆ ਗਿਆ
ਹਾਜ਼ਰ ਹਾਂ ਮੈਂ ਐ ਹਜ਼ੂਰ ਕਹਿ ਕੇ ਹੱਸ ਪਿਆ ਜਿਰਾਫ……

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਸ਼ਹੀਦ
« Reply #18 on: January 28, 2013, 06:46:11 AM »
ਸ਼ਹੀਦ
ਸੁਰਜੀਤ ਪਾਤਰ

ਉਸ ਨੇ ਕਦ ਕਿਹਾ ਸੀ ਮੈਂ ਸ਼ਹੀਦ ਹਾਂ
ਉਸ ਨੇ ਸਿਰਫ਼ ਇਹ ਕਿਹਾ ਸੀ
ਫਾਂਸੀ ਦਾ ਰੱਸਾ ਚੁੰਮਣ ਤੋਂ ਕੁਝ ਦਿਨ ਪਹਿਲਾਂ
ਕਿ ਮੈਥੋਂ ਵੱਧ ਕੌਣ ਹੋਵੇਗਾ ਖੁਸ਼ਕਿਸਮਤ
ਮੈਨੂੰ ਅੱਜ–ਕੱਲ੍ਹ ਨਾਜ਼ ਹੈ ਆਪਣੇ ਆਪ ‘ਤੇ
ਹੁਣ ਤਾਂ ਬੜੀ ਬੇਤਾਬੀ ਨਾਲ
ਆਖਰੀ ਇਮਤਿਹਾਨ ਦੀ ਉਡੀਕ ਹੈ ਮੈਨੂੰ

ਤੇ ਆਖਰੀ ਇਮਤਿਹਾਨ ਵਿਚੋਂ
ਉਹ ਇਸ ਸ਼ਾਨ ਨਾਲ ਪਾਸ ਹੋਇਆ
ਕਿ ਮਾਂ ਨੂੰ ਨਾਜ਼ ਹੋਇਆ ਆਪਣੀ ਕੁੱਖ ‘ਤੇ

ਉਸ ਨੇ ਕਦ ਕਿਹਾ ਸੀ : ਮੈਂ ਸ਼ਹੀਦ ਹਾਂ

ਸ਼ਹੀਦ ਤਾਂ ਉਸ ਨੂੰ ਧਰਤੀ ਨੇ ਕਿਹਾ ਸੀ
ਸ਼ਹੀਦ ਤਾਂ ਉਸ ਨੂੰ ਸਤਲੁਜ ਦੀ ਗਵਾਹੀ ਤੇ
ਪੰਜਾਂ ਪਾਣੀਆਂ ਨੇ ਕਿਹਾ ਸੀ
ਗੰਗਾ ਨੇ ਕਿਹਾ ਸੀ
ਬ੍ਰਹਮਪੁੱਤਰ ਨੇ ਕਿਹਾ ਸੀ ਉਸ ਨੂੰ ਸ਼ਾਇਦ
ਸ਼ਹੀਦ ਤਾਂ ਉਸ ਨੂੰ ਰੁੱਖਾਂ ਦੇ ਪੱਤੇ-ਪੱਤੇ ਨੇ ਕਿਹਾ ਸੀ

ਤੁਸੀਂ ਹੁਣ ਧਰਤੀ ਨਾਲ ਲੜ ਪਏ ਹੋ
ਤੁਸੀਂ ਹੁਣ ਦਰਿਆਵਾਂ ਨਾਲ ਲੜ ਪਏ ਹੋ
ਤੁਸੀਂ ਹੁਣ ਰੁੱਖਾਂ ਦੇ ਪੱਤਿਆਂ ਨਾਲ ਲੜ ਪਏ ਹੋ
ਮੈਂ ਬਸ ਤੁਹਾਡੇ ਲਈ ਦੁਆ ਹੀ ਕਰ ਸਕਦਾ ਹਾਂ
ਕਿ ਰੱਬ ਤੁਹਾਨੂੰ ਬਚਾਵੇ
ਧਰਤੀ ਦੀ ਬਦਸੀਸ ਤੋਂ
ਦਰਿਆਵਾਂ ਦੀ ਬਦਦੁਆ ਤੋਂ
ਰੁੱਖਾਂ ਦੀ ਹਾਅ ਤੋਂ ।

Offline rabbdabanda

  • Retired Staff
  • Patvaari/Patvaaran
  • *
  • Like
  • -Given: 172
  • -Receive: 483
  • Posts: 4366
  • Tohar: 489
  • Gender: Male
    • View Profile
ਤਾਜ
« Reply #19 on: January 28, 2013, 06:47:53 AM »
ਤਾਜ
ਸੁਰਜੀਤ ਪਾਤਰ

ਸਿਰ ਕਹਿਕਸ਼ਾਂ ਦਾ ਜੋ ਤਾਜ ਸੀ
ਨ ਸੀ ਝੱਖੜਾਂ ‘ਚ ਵੀ ਡੋਲਿਆ
ਅੱਜ ਇਹ ਕੈਸਾ ਹਉਕਾ ਹੈ ਤੂੰ ਲਿਆ
ਮੇਰਾ ਤਾਜ ਮਿੱਟੀ ‘ਚ ਰੁਲ ਗਿਆ

ਇਹ ਹੈ ਇਸ਼ਕ ਦੀ ਦਰਗਾਹ ਮੀਆਂ
ਜੇ ਹੈ ਤਾਜ ਪਿਆਰਾ ਤਾਂ ਜਾਹ ਮੀਆਂ
ਜੀਹਨੂੰ ਸਿਰ ਦੀ ਨਾ ਪਰਵਾਹ ਮੀਆਂ
ਉਹਦਾ ਜਾਂਦਾ ਸਿਜਦਾ ਕਬੂਲਿਆ

ਇਹ ਬੋਲ ਜੋ ਤੇਰੇ ਦਿਲ ‘ਚ ਸੀ
ਉਹ ਤੂੰ ਦਿਲ ‘ਚ ਕਿਉਂ ਦਫਨਾ ਲਿਆ
ਕਿਉਂ ਤੂੰ ਸਾਹ ਨੂੰ ਸੂਲੀ ‘ਤੇ ਚਾੜ ਕੇ
ਮੇਰੀ ਜਾਨ ਹਉਕਾ ਬਣਾ ਲਿਆ

ਤੇਰੇ ਨੈਣਾਂ ਵਿਚ ਜਿਹੜੇ ਅਕਸ ਸਨ
ਮੇਰੇ ਕੋਲ ਆ ਤੂੰ ਲੁਕਾ ਲਏ
ਮੇਰੇ ਦਿਲ ਦਾ ਸ਼ੀਸ਼ਾ ਤਾਂ ਦੋਸਤਾ
ਤੇਰੇ ਇਹਤਿਆਤ ਨੇ ਤੋੜਿਆ

ਹਾਏ ਜ਼ਿੰਦਗੀ, ਹਾਏ ਆਦਮੀ
ਹਾਏ ਇਸ਼ਕ, ਹਾਏ ਹਕੀਕਤੋ
ਮੈਂ ਸਮਝ ਗਿਆਂ ਕੁਲ ਬਾਤ ਬੱਸ
ਸਮਝਾਉਣਾ ਦਿਲ ਨੂੰ ਹੀ ਰਹਿ ਗਿਆ

ਹੈ ਅਜੀਬ ਗੱਲ ਕੁਝ ਪਲ ਹੀ ਸਨ
ਕੁਲ ਉਮਰ ਜ਼ਖਮੀ ਕਰ ਗਏ
ਇਉਂ ਖੁਭ ਗਏ ਓਦੇ ਕਾਲਜ਼ੇ
ਕਿ ਦਰਖਤ ਸੂਲੀ ਹੀ ਬਣ ਗਿਆ

ਐਵੇਂ ਜ਼ਿਦ ਨ ਕਰ ਕਿ ਤੂੰ ਵੇਖਣਾ
ਉਹਦੇ ਦਿਲ ਦੀ ਆਖਰੀ ਪਰਤ ਨੂੰ
ਛੱਡ ਰਹਿਣ ਦੇ ਤੈਨੂੰ ਆਖਦਾਂ
ਮੈਨੂੰ ਫਿਰ ਨ ਆਖੀਂ ਜੇ ਡਰ ਗਿਆ

ਕੋਈ ਹੋਰ ਮੇਰੀ ਪਨਾਹ ਨ ਸੀ
ਤੇ ਕਦਮ ਧਰਨ ਲਈ ਰਾਹ ਨ ਸੀ
ਤੇਰਾ ਤੀਰ ਹੀ ਲਾ ਕੇ ਕਾਲਜੇ
ਮੈਂ ਤਾਂ ਆਪਣੀ ਰੱਤ ‘ਤੇ ਹੀ ਸੌਂ ਗਿਆ

ਮੇਰਾ ਮੁੜ ਸੁਅੰਬਰ ਜਿੱਤ ਤੂੰ
ਮੇਰੀ ਨਜ਼ਮ ਨੇ ਮੈਨੂੰ ਆਖਿਆ
ਕੱਲ ਦਰਦ ਵਿੰਨਿਆ ਉਹ ਸ਼ਖਸ ਇਕ
ਤੈਨੂੰ ਹਿਜਰੋ ਗਮ ‘ਚ ਹਰਾ ਗਿਆ

ਇਹ ਜੋ ਨਾਲ ਨਾਲ ਨੇ ਮਕਬਰੇ
ਇਕ ਪਿਆਸ ਦਾ ਇਕ ਨੀਰ ਦਾ
ਕੋਈ ਪਿਆਸ ਪਿਆਸੀ ਜੋ ਮਰ ਗਈ
ਮੇਰਾ ਨੀਰ ਤੜਪ ਕੇ ਮਰ ਗਿਆ

ਲੈ ਇਹ ਜਿਸਮ ਤੇਰਾ ਹੈ ਸਾਂਭ ਲੈ
ਉਹਦਾ ਇਸ ‘ਤੇ ਕੋਈ ਨਿਸ਼ਾਨ ਨਾ
ਤੂੰ ਨ ਢੂੰਡ ਉਸ ਨੂੰ ਵਜੂਦ ‘ਚੋਂ
ਮੈਂ ਤਾਂ ਰੂਹ ‘ਚ ਉਸ ਨੁੰ ਰਲਾ ਲਿਆ

ਮੇਰਾ ਖਾਬ ਹੰਝੂ ‘ਚ ਢਲ ਗਿਆ
ਫਿਰ ਡਿੱਗ ਕੇ ਖਾਕ ‘ਚ ਰਲ ਗਿਆ
ਤੂੰ ਯਕੀਨ ਕਰ ਉਹ ਚਲਾ ਗਿਆ
ਉਹਨੂੰ ਸਾਗਰਾਂ ਨੇ ਬੁਲਾ ਲਿਆ

ਬਣ ਲਾਟ ਬੇਲਾ ਸੀ ਬਲ ਰਿਹਾ
ਅਤੇ ਰੇਤ ਰੇਤ ਚਨਾਬ ਸੀ
ਇਹ ਅਜੀਬ ਕਿਸਮ ਦਾ ਖਾਬ ਸੀ
ਕਰੀਂ ਮਿਹਰ ਮੇਰਿਆ ਮਾਲਕਾ

ਕਿਸੇ ਰਾਗ ਵਿਚ ਵੈਰਾਗ ਨੂੰ
ਹੁਣ ਬਦਲ ਲੈ, ਉਠ ਜਾਗ ਤੁੰ
ਏਹੀ ਵਾਕ ਕਹਿ ਮੇਰੇ ਦਰਦ ਨੇ
ਹਰ ਰਾਤ ਮੈਨੁੰ ਜਗਾ ਲਿਆ

ਉਠ ਉੱਚੇ ਸੁੱਚੇ ਖਿਆਲ ਬੁਣ
ਕੋਈ ਰਿਸ਼ਮਾਂ ਕਿਰਨਾਂ ਦਾ ਜਾਲ ਬੁਣ
ਕਿਸੇ ਹੋਰ ਨਾ ਤੈਨੂੰ ਬੋਚਣਾ
ਜੇ ਤੂੰ ਹੁਣ ਬੁਲੰਦੀ ਤੋਂ ਗਿਰ ਗਿਆ

 

* Who's Online

  • Dot Guests: 909
  • Dot Hidden: 0
  • Dot Users: 0

There aren't any users online.

* Recent Posts

Apne APne shehar baaare dasso kidhan Lockdown vich life challing? by mundaxrisky
[March 31, 2020, 11:48:22 PM]


Request Video Of The Day by Gujjar NO1
[March 25, 2020, 05:41:50 AM]


Kuldeep Manak Songs - Lyrics - by Gujjar NO1
[March 15, 2020, 10:42:40 AM]


ਬਾਬਾ ਵਾਪਸ ਆ ਗਿਆ - ਰੂਪ ਢਿੱਲੋਂ by ਰੂਪ ਢਿੱਲੋਂ
[March 14, 2020, 09:45:09 AM]


Tere Naam by Gujjar NO1
[March 08, 2020, 01:59:24 PM]


Je mera vass challe te mai..... by mundaxrisky
[March 05, 2020, 05:04:42 PM]


When was the last time you.. by Mani Kaur
[March 05, 2020, 04:13:52 AM]


What color are you wearing today... ???? by Mani Kaur
[March 05, 2020, 04:12:14 AM]


Last movie name you watched ? you liked it or disliked ? by Mani Kaur
[March 05, 2020, 04:11:45 AM]


Name one thing next to you by Mani Kaur
[March 05, 2020, 04:10:49 AM]


This or That by Mani Kaur
[March 05, 2020, 04:10:16 AM]


Last textmessage that u received by Mani Kaur
[March 05, 2020, 04:09:01 AM]


Just two line shayari ... by The Goru
[March 05, 2020, 01:56:36 AM]


MIRJA SAHIBA THE STORY DANABAD FAISALABAD by gemsmins
[December 25, 2019, 11:01:48 PM]


mirza sahiba by gemsmins
[December 25, 2019, 11:00:10 PM]


***Santra Kha Ke*** by Gujjar NO1
[December 17, 2019, 02:09:13 PM]


hindi /Urdu Four Lines Poetry by Gujjar NO1
[December 14, 2019, 07:32:07 AM]


ਡੂੰਘਾ ਪਾਣੀ ਰੂਪ ਢਿੱਲੋਂ by ਰੂਪ ਢਿੱਲੋਂ
[November 27, 2019, 07:07:45 PM]


ਕਲਦਾਰ ਰੂਪ ਢਿੱਲੋਂ by ਰੂਪ ਢਿੱਲੋਂ
[November 27, 2019, 07:06:20 PM]


Roop Ghuman Interview by ਰੂਪ ਢਿੱਲੋਂ
[November 15, 2019, 05:01:37 PM]


ਪੰਜਾਬੀ ਸਾਹਿਤ ਨੂੰ ਕਿਵੇਂ ਸੱਜਰਾ ਬਣਿਆ ਸਕਦਾ ਹੈ? ਤੁਹਾਡੇ ਕੀ ਵਿਚਾਰ ਹਨ? by ਰੂਪ ਢਿੱਲੋਂ
[November 15, 2019, 04:52:53 PM]


ਵਿਚਿੱਤਰਵਾਦ ਸਾਹਿਤ by ਰੂਪ ਢਿੱਲੋਂ
[November 15, 2019, 04:56:32 AM]


ਨਵੇ ਕਦਮ ਪੰਜਾਬੀ ਸਾਹਿਤ ਵਿੱਚ…ਅਪਣੇ ਵਿਚਾਰ ਜ਼ਰੂਰ ਦਸੋਂ… by ਰੂਪ ਢਿੱਲੋਂ
[November 14, 2019, 05:50:45 PM]


china which sheshay da pull by Jatt Mullanpuria
[November 10, 2019, 07:56:34 PM]


heer waris shah by Gujjar NO1
[September 14, 2019, 01:45:56 PM]