ਕੀ ਕੀ ਰੰਗ ਵਿਖਾਉਂਦੇ ਲੋਕ,..
ਰੋਂਦਿਆਂ ਨੂੰ ਨੇ ਹੋਰ ਰਵਾਉਂਦੇ,..
ਹੱਸਦਿਆਂ ਹੋਰ ਹਸਾਉਂਦੇ ਲੋਕ,..
ਲੱਖ ਅਹਿਸਾਨਾਂ ਨੂੰ ਭੁੱਲ ਜਾਂਦੇ,...
ਖਤਾ ਨਾ ਇੱਕ ਭੁਲਾਉਂਦੇ ਲੋਕ,...
ਵਾਂਗ ਖਿਡੌਣਾ ਦਿਲ ਨਾਲ਼ ਖੇਡਣ,,...
ਇੰਝ ਵੀ ਦਿਲ ਪਰਚਾਉਂਦੇ ਲੋਕ,...
ਆਪ ਕਿਸੇ ਦੀ ਗੱਲ ਨਾ ਸੁਣਦੇ,....
ਹੋਰਾਂ ਨੂੰ ਸਮਝਾਉਂਦੇ ਲੋਕ.,..
ਹੋਰਾਂ ਦੀ ਗੱਲ ਭੰਡਦੇ ਫਿਰਦੇ,..
ਖ਼ੁਦ ਨੂੰ ਰਹਿਣ ਸਲਾਹੁੰਦੇ ਲੋਕ,.