4261
Pics / Re: mr gill
« on: November 05, 2010, 01:50:34 PM »
GILL SAAB
This section allows you to view all posts made by this member. Note that you can only see posts made in areas you currently have access to. 4262
Shayari / ਇਕੋ ਮਿਲਿਆ ਨਾ ਪਿਆਰ ਜਿਹੜਾ ਮੰਗਦੇ ਰਹੇ,.« on: November 05, 2010, 01:32:10 PM »
ਜਿਵੇਂ ਲੰਘਦੀ ਹਵਾ ਸੁੱਕੇ ਪੱਤਿਆਂ ਚੋਂ ,
ਓਵੇਂ ਨੈਣਾਂ ਚੋਂ ਹੋ ਕੇ ਖਵਾਬ ਲੰਘਦੇ ਰਹੇ, ਬਿਨ ਮੰਗਿਆਂ ਹੀ ਮਿਲ ਗਏ ਦੁੱਖ ਬਥੇਰੇ , ਇਕੋ ਮਿਲਿਆ ਨਾ ਪਿਆਰ ਜਿਹੜਾ ਮੰਗਦੇ ਰਹੇ,................. __________________TIGER STYLE,..., 4263
Shayari / ਪਾਣੀ ਹਾਂ ਮੈਂ ਨੀਵੇਂ ਵੱਲ ਹੀ ਵਹਿੰਦਾ ਹਾਂ..||« on: November 05, 2010, 01:28:22 PM »
ੜੇ-ਤੇੜੇ ਹੁੰਦਾ ਹਾਂ ਪਰ ਲੁਕਿਆ ਰਹਿੰਦਾ ਹਾਂ,
ਮੈਂ ਭੁੱਲਵੇਂ-ਅੱਖਰ ਵਾਂਗੂੰ ਲੱਭਣਾ ਪੈਂਦਾ ਹਾਂ.. ਦੁਨੀਆ ਜੋ ਵੀ ਦਿੰਦੀ ਓ ਝੋਲੀ ਵਿੱਚ ਪਾ ਲੈਂਦਾ ਹਾਂ, ਪਾਣੀ ਹਾਂ ਮੈਂ ਨੀਵੇਂ ਵੱਲ ਹੀ ਵਹਿੰਦਾ ਹਾਂ..|| ਅਕਲ-ਸ਼ਕਲ ਤੇ ਜਾਇਓ ਨਾਂ ਏ ਬਹੁਤੀਆ ਚੰਗੀਆਂ ਨਹੀਂ, ਇੱਕੋ-ਖੂਬੀ ਹੈ ਜੋ ਕਹਿੰਦਾ ਹਾਂ ਦਿਲ ਤੋਂ ਕਹਿੰਦਾ ਹਾਂ.. ਕਿਉਂ ਉਸਨੂੰ ਨਜ਼ਰ ਨਹੀਂ ਆਉਂਦਾ ਕੋਈ ਉਸ ਤੋਂ ਹੀ ਪੁੱਛ ਲਵੋ.. ਮੈਂ ਓਹੀ ਹਾਂ ਹਜੇ ਵੀ ਜੋ ਉਸਦੇ ਸ਼ਹਿਰ ਚ’ ਰਹਿੰਦਾ ਹਾਂ.. ਪਾਣੀ ਹਾਂ ਮੈਂ ਨੀਵੇਂ ਵੱਲ ਹੀ ਵਹਿੰਦਾ ਹਾਂ..|| TIGER STYLE... 4264
Shayari / ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ 'ਚ ਆਇਆ ਹਾਂ,« on: November 05, 2010, 01:22:23 PM »
ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ 'ਚ ਆਇਆ ਹਾਂ,
ਕਵਿਤਾ ਮੇਰੀ ਤੂੰ ਮੈਨੂੰ ਥੋੜ੍ਹੀ ਜਿਹੀ ਜਗ੍ਹਾ ਤਾਂ ਦੇ। ਦੂਰ ਦੂਰ ਰਹਿਕੇ ਮੈਨੂੰ ਅੱਖੋਂ ਨਾ ਪਰੋਖੇ ਕਰ, ਹੋਰ ਨਾ ਮੈਂ ਮੰਗਾਂ ਕੁਝ ਬੱਸ ਇੱਕ ਨਿਗ੍ਹਾ ਤਾਂ ਦੇ। ਸੁੱਕੇ ਪੱਤੇ ਵਾਂਗੂੰ ਬੇ-ਰਸ ਹੋਈ ਜਿੰਦ ਮੇਰੀ, ਦੋ ਘੁੱਟਾਂ ਰਸ ਅਤੇ ਕੁਝ ਪਲ ਮਜ਼ਾ ਤਾਂ ਦੇ। ਲੰਬੀ ਇਸ ਜੁਦਾਈ ਦਾ ਕੀ ਗਿਲਾ ਨਹੀਂ ਤੈਨੂੰ ਕੋਈ, ਤੇ ਜੇਕਰ ਹੈ ਗਿਲਾ ਫਿਰ ਮੈਨੂੰ ਕੋਈ ਸਜ਼ਾ ਤਾਂ ਦੇ। ਠੰਡੀ ਪੈਂਦੀ ਜਾ ਰਹੀ ਏ ਧੂਣੀ ਮੋਹ ਪਿਆਰ ਵਾਲੀ, ਬੁਝ ਰਹੇ ਕੋਲਿਆਂ ਨੂੰ ਪੱਲੇ ਦੀ ਹਵਾ ਤਾਂ ਦੇ। ਪੁੱਛਦੇ ਨੇ ਲੋਕੀ ਚੁੱਪ ਹੋ ਗਈ ਕਿਉਂ ਕਲਮ ਤੇਰੀ, ਇਸਦੀ ਖ਼ਾਮੋਸ਼ੀ ਦੀ ਮੈਨੂੰ ਕੋਈ ਵਜ੍ਹਾ ਤਾਂ ਦੇ। ਮੰਨਦਾ ਹਾਂ ਮੈਂ ਵੀ ਸਮੇਂ ਨਾਲ਼ ਫੱਟ ਭਰ ਜਾਂਦੇ, ਅੱਲੇ ਪਰ ਜ਼ਖਮਾਂ ਦੀ ਦਵਾ ਤਾਂ ਦੇ। TIGER STYLE... 4265
Religion, Faith, Spirituality / ਸਿੱਖਾਂ ਨੂੰ ਫਾਂਸੀ ਦੇਣ ਚ ਪਹਿਲ ਹੈ-ਤਰੱਕੀਆਂ ਚ ਨਹ« on: November 05, 2010, 01:18:33 PM »
ਸਿੱਖ ਇਕ ਮਾਰਸ਼ਲ ਕੌਮ ਹੈ। ਇਸਦੀ ਬਹਾਦਰੀ ਦੀਆਂ ਧੁੰਮਾਂ ਪੂਰੇ ਸੰਸਾਰ ਵਿਚ ਹਨ।ਜਿੰਨੀਆਂ ਵੀ ਜੰਗਾਂ ਲੜੀਆਂ ਗਈਆਂ,ਉਨਾ ਦੇ ਨਾਇਕ ਸਿੱਖ ਹੀ ਰਹੇ ,ਭਾਵੇਂ ਉਹ ਜੰਗਾਂ
ਪਿਛਲੀਆਂ ਸਦੀਆਂ ਵਿਚ ਲੜੀਆ ਤੇ ਭਾਵੇਂ ਅੱਜ ਦੇ ਅਧੁਨਿਕ ਯੁੱਗ ਵਿਚ। ਸੰਨ 1962 ਦੀ ਚੀਨ ਨਾਲ ਹੋਈ ਜੰਗ ਵਿਚ ਸਿੱਖ ਜੂਨੀਅਰ ਕਮਾਂਡਰ ਜੋਗਿੰਦਰ ਸਿੰਘ ਮਾਹਲਾ ਨਾਇਕ ਬਣਕੇ ਉੱਭਰਿਆ। ਸੰਨ 1965 ਦੀ ਪਾਕਿਸਤਾਨ ਨਾਲ ਹੋਈ ਜੰਗ ਵਿਚ ਏਅਰ ਮਾਰਸ਼ਲ ਅਰਜਨ ਸਿੰਘ ਨਾਇਕ ਬਣੇ। ਸੰਨ 1971 ਦੀ ਜੰਗ ਵਿਚ ਲੈਫਟੀਨੈਂਟ ਜਨਰਲ ਸ ਜਗਜੀਤ ਸਿੰਘ ਅਰੋੜਾ ਅਤੇ ਮੇਜਰ ਜਨਰਲ ਸੁਬੇਗ ਸਿੰਘ ਨਾਇਕ ਬਣੇ , ਜਿਨਾ ਨੇ ਪੂਰਬੀ ਪਾਕਿਸਤਾਨ( ਬੰਗਲਾ ਦੇਸ਼) ਵਿਚ ਜਨਰਲ ਨਿਆਜ਼ੀ ਦੀ ਅਗਵਾਈ ਵਾਲੀ 1ਲੱਖ ਫੌਜ ਤੋਂ ਸਲੰਡਰ ਕਰਵਾਇਆ ਅਤੇ ਸਾਰਿਆਂ ਨੂੰ ਕੈਦੀ ਬਣਾ ਲਿਆ। ਇਹ ਇਤਿਹਾਸ ਦੀ ਪਹਿਲਾਂ ਘਟਨਾ ਸੀ। ਪਰ ਇਸਦੇ ਬਦਲ ਵਿਚ ਕਿ ਇਨਾ ਦੋਹਾਂ ਜਰਨੈਲਾਂ ਨੂੰ ਤਰੱਕੀਆਂ ਦਿੱਤੀਆਂ ਜਾਂਦੀਆਂ,ਸੇਵਾ ਮੁਕਤ ਕਰ ਦਿੱਤਾ ਗਿਆ। ਜਿਸਦੇ ਰੋਸ ਵਜੋ ਜਨਰਲ ਸੁਬੇਗ ਸਿੰਘ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸੰਪਰਕ ਵਿਚ ਆਏ ਅਤੇ ਉਨਾ ਨੇ ਆਪਣੀ ਬਹਾਦਰੀ ਦਾ ਲੋਹਾ ਦਰਬਾਰ ਸਾਹਿਬ ਤੇ ਅਟੈਕ ਸਮੇਂ ਵੀ ਮਨਵਾਇਆ ਅਤੇ ਉਨਾ ਦੀ ਕਮਾਂਡ ਹੇਠ ਮੁੱਠੀ ਭਰ ਸਿੱਖਾਂ ਵੱਲੋਂ ਹਜ਼ਾਰਾਂ ਦੀ ਤਾਦਾਦ ਵਿਚ ਭਾਰਤੀ ਫੌਜ ਦਾ ਡਟਕੇ ਮੁਕਾਬਲਾ ਹੋਇਆ ਅਤੇ ਭਾਰਤੀ ਫੌਜ ਦੇ ਪੈਰ ਉੱਖੜ ਗਏ। ਹੁਣ ਸੰਨ 1999 ਵਿਚ ਕਾਰਗਿਲ ਦੀ ਜੰਗ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਸਿੱਖ ਜਰਨੈਲ ਬ੍ਰਿਗੇਡੀਅਰ ਦਵਿੰਦਰ ਸਿੰਘ ਨਾਲ 15 ਕੋਰ ਦੇ ਇਕ ਹਿੰਦੂ ਅਫਸਰ ਲੈਫਟੀਨੈਂਟ ਜਨਰਲ ਕ੍ਰਿਸ਼ਨ ਪਾਲ ਨੇ ਖਾਰ ਖਾਕੇ ਉਸਦੀ ਤਰੱਕੀ ਹੀ ਨਹੀਂ ਰੁਕਵਾਈ ਸਗੋਂ ਉਸਦੀ ਅਗਵਾਈ ਵਿਚ ਜਿੱਤੀ ਜੰਗ ਦੇ ਬਿਰਤਾਂਤ ਨੂੰ ਹੀ ਬਦਲ ਦਿੱਤਾ ਅਤੇ ਉਲਟਾ ਉਸਨੂੰ ਦੋਸ਼ੀ ਠਹਿਰਾ ਦਿੱਤਾ। ਬ੍ਰਿਗੇਡੀਅਰ ਦਵਿੰਦਰ ਸਿੰਘ ਨੇ ਕਾਰਗਿਲ ਦੀ ਜੰਗ ਵਿਚ ਬਟਾਲਿਕ ਸੈਕਟਰ ਵਿਚ 70 ਇਨਫੈਂਟਰੀ ਬ੍ਰਿਗੇਡ ਦੀ ਅਗਵਾਈ ਕੀਤੀ ਸੀ। ਹਿੰਦੂ ਅਫਸਰ ਦੀ ਮਾੜੀ ਕਰਤੂਤ ਨਾਲ ਦਵਿੰਦਰ ਸਿੰਘ ਦਾ ਜੰਗੀ ਮੈਡਲ ਵੀ ਖੁੱਸਿਆ। ਭਾਵੇਂ 10-11 ਸਾਲ ਬਾਅਦ ਟ੍ਰਿਬਿਊਨਲ ਨੇ ਬ੍ਰਿਗੇਡੀਅਰ ਦਵਿੰਦਰ ਸਿੰਘ ਨੂੰ ਨਿਆਂ ਦੇ ਦਿੱਤਾ ਹੈ ਅਤੇ ਉਨਾ ਦੀ ਜਿੱਤ ਹੋਈ ਹੈ। ਪਰ ਇੱਥੇ ਮਸਲਾ ਉੱਠਦਾ ਹੈ ਸਿੱਖਾਂ ਨਾਲ ਹੋ ਰਹੇ ਹਰ ਥਾਂ ਵਿਤਕਰੇ ਦਾ। ਸਿੱਖਾਂ ਨੇ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਅੱਜ ਤੱਕ ਦੇਸ਼ ਲਈ ਸਭ ਤੋਂ ਵੱਧ ਜਿੰਦਗੀਆਂ ਲੇਖੇ ਲਾਈਆਂ ਪਰ ਸਿੱਖਾਂ ਨਾਲ ਹਿੰਦੂਤਵ ਦਾ ਅੰਦਰੋਂ ਰਵੱਈਆ ਬੇਈਮਾਨੀ ਵਾਲਾ ਹੀ ਰਿਹਾ। ਭਾਵੇਂ ਸਿੱਖਾਂ ਨੇ ਭਾਰਤ ਨੂੰ ਦੁੱਖ ਤੇ ਭੁੱਖ ਤੋਂ ਹਰ ਔਖੀ ਘੜੀ ਵਿਚ ਬਚਾਇਆ ਪਰ ਸਿੱਖਾਂ ਨੂੰ ਹਮੇਸ਼ਾਂ ਆਜ਼ਾਦ ਦੇਸ਼ ਦੇ ਗੁਲਾਮ ਵਾਸੀ ਹੀ ਸਮਝਿਆ ਜਾਂਦਾ ਰਿਹਾ ਹੈ। ਜਿਸ ਕਰਕੇ ਸਿੱਖ ਦੀ ਬਹਾਦਰੀ ਦਾ ਮੁੱਲ ਦੇਣ ਲੱਗਿਆਂ ਤਾਂ ਕਲਮ ਕੰਬ ਜਾਂਦੀ ਹੈ ਪਰ ਸਿੱਖ ਨੂੰ ਮੌਤ ਦੀ ਸਜ਼ਾ ਦੇਣ ਲੱਗਿਆਂ ਹਾਕਮਾਂ ਦੀ ਕਲਮ ਕਦੇ ਨਹੀਂ ਕੰਬੀ। ਸਿੱਖਾਂ ਦਾ ਦਿੱਲੀ ਚ ਸ਼ਿਕਾਰ ਖੇਡਣ ਵਾਲੇ ਤਾਂ ਅਜੇ ਵੀ ਦੜਦੜਾਂਦੇ ਫਿਰਦੇ ਹਨ ਪਰ ਜੇਕਰ ਸਿੱਖਾਂ ਨੇ ਜ਼ਜ਼ਬਾਤ ਵਿਚ ਆਕੇ ਇੰਦਰਾਂ ਗਾਂਧੀ ਦਾ ਕਤਲ ਕਰ ਦਿੱਤਾ ਜਾਂ ਦਰਬਾਰ ਸਾਹਿਬ ਤੇ ਅਟੈਕ ਦੀ ਕਮਾਂਡ ਕਰਨ ਵਾਲਾ ਜਨਰਲ ਵੈਦਿਆ ਮਾਰ ਦਿੱਤਾ ਤਾਂ ਸਿੱਖਾਂ ਨੂੰ ਫਾਂਸੀ ਦੇਣ ਲੱਗਿਆਂ ਦੇਰ ਨਹੀਂ ਲਾਈ। ਮੈਂ ਆਪਣੀ ਜ਼ਿੰਦਗੀ ਵਿਚ ਸਿਰਫ ਕੈਪਟਨ ਚੋਪੜਾ ਦੇ ਬੱਚੇ ਅਗਵਾ ਕਰਕੇ ਮਾਰਨ ਵਾਲੇ ਰੰਗਾ ਤੇ ਬਿੱਲਾ ਨਾ ਦੇ ਬਦਮਾਸ਼ਾਂ ਨੂੰ ਫਾਂਸੀ ਦਿੱਤੀ ਗਈ ਵੇਖੀ ਸੀ ਜਿਨਾ ਨੂੰ ਵੀ ਫਰੀਦਕੋਟ ਜਿਲੇ ਦੇ ਇਕ ਫੌਜੀ ਨੇ ਰੇਲ ਚ ਸਫਰ ਕਰਦਿਆਂ ਆਪਸੀ ਤੂੰ ਤੂੰ ਮੈਂ ਮੈਂ ਹੋਣ ਤੇ ਘਸੁੰਨਾ ਨਾਲ ਕੁੱਟ ਕੁੱਟਕੇ ਬੇਹੋਸ਼ ਕਰ ਦਿੱਤਾ ਸੀ ਤੇ ਜਦੋਂ ਪੁਲਿਸ ਨੂੰ ਦਿਖਾਏ ਤਾਂ ਕਹਿੰਦੇ ਇਹ ਤਾਂ ਰੰਗਾ ਬਿੱਲਾ ਬਦਮਾਸ਼ ਐ ਜਿਨਾ ਨੂੰ ਸਾਰੇ ਇੰਡੀਆ ਦੀ ਪੁਲਿਸ ਲੱਭਦੀ ਫਿਰ ਰਹੀ ਹੈ ਤਾਂ ਸਿੱਖ ਫੌਜੀ ਨੇ ਹੱਸਕੇ ਕਿਹਾ ਸੀ ਆਹ ਪਏ ਤੁਹਾਡੇ ਵੱਡੇ ਬਦਮਾਸ਼ ਇਕੱਲੇ ਨੇ ਈ ਖੜਕਾਏ ਐ। ਇਹ ਹੈ ਸਿੱਖਾਂ ਦੀਆਂ ਬਹਾਦਰੀਆਂ। ਉਸਤੋਂ ਬਾਅਦ ਜੇ ਫਾਂਸੀ ਹੋਈ ਤਾਂ ਸਿੱਖਾਂ ਨੂੰ ਹੋਈ ਹੋਰ ਕਿਸੇ ਨੂੰ ਨਹੀਂ। ਗੱਲ ਚੱਲ ਰਹੀ ਸੀ ਬ੍ਰਿਗੇਡੀਅਰ ਦਵਿੰਦਰ ਸਿੰਘ ਨੂੰ ਮਿਲੇ ਨਿਆਂ ਦੀ। ਜਿਸ ਵਿਚ ਜਸਟਿਸ ਏ ਕੇ ਮਾਥੁਰ ਦੀ ਅਗਵਾਈ ਵਾਲੇ ਟ੍ਰਿਬਿਊਨਲ ਨੇ ਬ੍ਰਿਗੇਡੀਅਰ ਸਾਹਿਬ ਨੂੰ ਮੇਜਰ ਜਨਰਲ ਦਾ ਰੈਂਕ ਦੇਣ ਅਤੇ ਜੰਗ ਨਾਲ ਸੰਬੰਧਤ ਗਲਤ ਪੇਸ਼ ਕੀਤੇ ਰੀਕਾਰਡ ਨੂੰ ਦਰੁਸਤ ਕਰਨ ਲਈ ਕਿਹਾ ਹੈ ਪਰ ਹਾਲੇ ਵੀ ਉਸ ਸਮੇਂ ਦਾ ਫੌਜੀ ਮੁਖੀ ਜਨਰਲ ਵੀ ਪੀ ਮਲਿਕ ਇਹ ਗੱਲ ਕਹਿੰਦਾ ਹੈ ਕਿ ਬ੍ਰਿਗੇਡੀਅਰ ਦਾ ਕੇਸ ਅਪਵਾਦ ਹੈ ਅਤੇ ਇਹ ਕਹਿਣਾ ਗਲਤ ਹੈ ਕਿ ਕਾਰਗਿਲ ਜੰਗ ਦਾ ਇਤਿਹਾਸ ਮੁੜ ਤੋਂ ਲਿਖਿਆ ਜਾਵੇ। ਗੱਲ ਇੱਥੇ ਮੁੱਕਦੀ ਹੈ ਕਿ ਨਾ ਤਾਂ ਸਾਡੇ ਪੁਰਖਿਆਂ ਦੀਆਂ ਕੁਰਬਾਨੀਆਂ ਦੀ ਕਦਰ ਪਈ ਅਤੇ ਨਾ ਸਾਡੀਆਂ ਦੀ। 4266
Shayari / ਬੱਚਿਆਂ ਨੇ ਜੱਫੀ ਪਾਈ ਸਫੈਦੇ ਨੂੰ ਬੋਹੜ ਕਹਿਕੇ« on: November 05, 2010, 01:12:29 PM »
ਜਿਹਨੇ ਖੇਡ ਕੇ ਗਲ਼ੀ ਵਿੱਚ ਵੇਖਿਆ ਨਾ
ਜਿਹਦੇ ਤਨ ਨੂੰ ਮਿੱਟੀ ਨਾ ਕਦੇ ਲੱਗੀ ਹੱਥ ਫੜੀ ਨਾ ਕਦੇ ਗੁਲੇਲ ਹੋਵੇ ਰੇੜ੍ਹੀ ਹੋਵੇ ਨਾ ਮਿੱਟੀ ਦੀ ਬਣੀ ਗੱਡੀ ਰਗੜੀ ਅੰਬ ਦੀ ਕਦੇ ਨਾ ਗੁਠੀ ਹੋਵੇ ਨੜਾ ਚੀਰ ਨਾ ਬੀਨ ਬਣਾ ਛੱਡੀ ਮੁੰਜ ਬਗੜ ਸਰੁਹਾੜ ਕੀ ਖੜ ਕਾਹੀ ਤੂੜੀ ਤੂੜ ਕੇ ਵੇਖੀ ਨਾ ਹੋਏ ਲੱਦੀ ਠੋਹਲੇ ਅਤੇ ਭੜੋਲੇ ਨੇ ਕੀ ਹੁੰਦੇ ਚਾਟੀ ਚੱਪਣੀ ਗਾਗਰ ਤੇ ਘੜਾ ਕੀ ਏ ਭਾਬੀ ਸੱਸ ਤੇ ਨਣਦ ਦੀ ਕੀ ਟੱਕਰ ਅਜੇ ਕੌਣ ਕੁਆਰਾ ਤੇ ਛੜਾ ਕੀ ਏ ਸੱਥ ਕੀ ਤੇ ਕੀ ਪੰਚਾਇਤ ਹੁੰਦੀ ਬੁੱਢਾ ਪਿੱਪਲ਼ ਤੇ ਪਿੰਡ ਦਾ ਥੜ੍ਹਾ ਕੀ ਏ ਏਕੜ ਖੇਤ ਘੁਮਾ ਤੇ ਕੀ ਪੈਲ਼ੀ ਮਰਲਾ ਕਰਮ ਕਨਾਲ਼ ‘ਚੋਂ ਬੜਾ ਕੀ ਏ ਅਰਲ਼ੀ ਹਲ਼ਸ ਪੰਜਾਲ਼ੀ ਤੇ ਜੁੰਗਲ਼ੇ ਨੂੰ ਭੁੱਲ਼ੀ ਜਾਂਦੇ ਨੇ ਲੋਕ ਬੇਲੋੜ ਕਹਿ ਕੇ ਦੇਸੀ ਆਖਦੇ ਨੇ ਅਸਲੀ ਚੀਜ਼ ਤਾਂਈਂ ਬਦਲੀ ਜਾਂਦੇ ਨੇ ਵਕਤ ਦਾ ਮੋੜ ਕਹਿ ਕੇ ਉਂਞ ਠੀਕ ਵੀ ਵਕਤ ਦੇ ਨਾਲ਼ ਤੁਰਨਾ ਪਰ ਭੁੱਲ ਨਾ ਜਾਇਓ ਜ਼ੁਬਾਨ ਆਪਣੀ ਨਹੀਂ ਤਾਂ ਮਾਰੇਗੀ ਸ਼ਰਮ ਜਦ ਬੱਚਿਆਂ ਨੇ ਜੱਫੀ ਪਾਈ ਸਫੈਦੇ ਨੂੰ ਬੋਹੜ ਕਹਿਕੇ PRINCE... 4267
Religion, Faith, Spirituality / Re: ☬Sri Guru Granth Sahib☬« on: November 05, 2010, 12:16:08 PM »
Sri Guru Granth Sahib Page # : 1374
ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥੧੭੭॥ ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ ॥ ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ ॥੧੭੮॥ ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ ॥ ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥੧੭੯॥ ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ ॥ ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ ॥੧੮੦॥ ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ ॥ ਹਮਹੁ ਜੁ ਬੂਝਾ ਬੂਝਨਾ ਪੂਰੀ ਪਰੀ ਬਲਾਇ ॥੧੮੧॥ ਕਬੀਰ ਮਾਰੇ ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ ॥ ਲਾਗੀ ਚੋਟ ਮਰੰਮ ਕੀ ਰਹਿਓ ਕਬੀਰਾ ਠਉਰ ॥੧੮੨॥ ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ ॥ ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸ ॥੧੮੩॥ ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ ॥ ਜਾ ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ ॥੧੮੪॥ ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ ॥ ਕਬੀਰ ਜਾ ਕੀ ਦਿਲ ਸਾਬਤਿ ਨਹੀ ਤਾ ਕਉ ਕਹਾਂ ਖੁਦਾਇ ॥੧੮੫॥ ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖੁ ਜਾਇ ॥ ਦਿਲ ਮਹਿ ਸਾਂਈ ਪਰਗਟੈ ਬੁਝੈ ਬਲੰਤੀ ਨਾਂਇ ॥੧੮੬॥ ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ ॥ ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥੧੮੭॥ ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ ॥ ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥੧੮੮॥ ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ ॥ ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ ॥੧੮੯॥ ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ ॥ ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥੧੯੦॥ ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ ॥ ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥੧੯੧॥ ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥ ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥੧੯੨॥ ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ ॥ ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥੧੯੩॥ ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥ ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥ ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ ਬਿਕਾਰ ॥ 4268
Religion, Faith, Spirituality / Re: ☬Sri Guru Granth Sahib☬« on: November 05, 2010, 12:15:13 PM »
Sri Guru Granth Sahib Page # : 1373
ਤਾਸੁ ਪਟੰਤਰ ਨਾ ਪੁਜੈ ਹਰਿ ਜਨ ਕੀ ਪਨਿਹਾਰਿ ॥੧੫੯॥ ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ ਕਉ ਮਾਨੁ ॥ ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥੧੬੦॥ ਕਬੀਰ ਥੂਨੀ ਪਾਈ ਥਿਤਿ ਭਈ ਸਤਿਗੁਰ ਬੰਧੀ ਧੀਰ ॥ ਕਬੀਰ ਹੀਰਾ ਬਨਜਿਆ ਮਾਨ ਸਰੋਵਰ ਤੀਰ ॥੧੬੧॥ ਕਬੀਰ ਹਰਿ ਹੀਰਾ ਜਨ ਜਉਹਰੀ ਲੇ ਕੈ ਮਾਂਡੈ ਹਾਟ ॥ ਜਬ ਹੀ ਪਾਈਅਹਿ ਪਾਰਖੂ ਤਬ ਹੀਰਨ ਕੀ ਸਾਟ ॥੧੬੨॥ ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥ ਅਮਰਾ ਪੁਰ ਬਾਸਾ ਕਰਹੁ ਹਰਿ ਗਇਆ ਬਹੋਰੈ ਬਿਤ ॥੧੬੩॥ ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥ ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥੧੬੪॥ ਕਬੀਰ ਜਿਹ ਮਾਰਗਿ ਪੰਡਿਤ ਗਏ ਪਾਛੈ ਪਰੀ ਬਹੀਰ ॥ ਇਕ ਅਵਘਟ ਘਾਟੀ ਰਾਮ ਕੀ ਤਿਹ ਚੜਿ ਰਹਿਓ ਕਬੀਰ ॥੧੬੫॥ ਕਬੀਰ ਦੁਨੀਆ ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ ॥ ਤਬ ਕੁਲੁ ਕਿਸ ਕਾ ਲਾਜਸੀ ਜਬ ਲੇ ਧਰਹਿ ਮਸਾਨਿ ॥੧੬੬॥ ਕਬੀਰ ਡੂਬਹਿਗੋ ਰੇ ਬਾਪੁਰੇ ਬਹੁ ਲੋਗਨ ਕੀ ਕਾਨਿ ॥ ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥੧੬੭॥ ਕਬੀਰ ਭਲੀ ਮਧੂਕਰੀ ਨਾਨਾ ਬਿਧਿ ਕੋ ਨਾਜੁ ॥ ਦਾਵਾ ਕਾਹੂ ਕੋ ਨਹੀ ਬਡਾ ਦੇਸੁ ਬਡ ਰਾਜੁ ॥੧੬੮॥ ਕਬੀਰ ਦਾਵੈ ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ ॥ ਜੋ ਜਨੁ ਨਿਰਦਾਵੈ ਰਹੈ ਸੋ ਗਨੈ ਇੰਦ੍ਰ ਸੋ ਰੰਕ ॥੧੬੯॥ ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥ ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥੧੭੦॥ ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ ॥ ਏ ਦੁਇ ਅਖਰ ਨਾ ਖਿਸਹਿ ਸੋ ਗਹਿ ਰਹਿਓ ਕਬੀਰੁ ॥੧੭੧॥ ਕਬੀਰ ਕੋਠੀ ਕਾਠ ਕੀ ਦਹ ਦਿਸਿ ਲਾਗੀ ਆਗਿ ॥ ਪੰਡਿਤ ਪੰਡਿਤ ਜਲਿ ਮੂਏ ਮੂਰਖ ਉਬਰੇ ਭਾਗਿ ॥੧੭੨॥ ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ ॥ ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ ਲਾਇ ॥੧੭੩॥ ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥ ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥੧੭੪॥ ਕਬੀਰ ਮਨੁ ਸੀਤਲੁ ਭਇਆ ਪਾਇਆ ਬ੍ਰਹਮ ਗਿਆਨੁ ॥ ਜਿਨਿ ਜੁਆਲਾ ਜਗੁ ਜਾਰਿਆ ਸੁ ਜਨ ਕੇ ਉਦਕ ਸਮਾਨਿ ॥੧੭੫॥ ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥ ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥ ਕਬੀਰ ਭਲੀ ਭਈ ਜੋ ਭਉ ਪਰਿਆ ਦਿਸਾ ਗਈ ਸਭ ਭੂਲਿ ॥ 4269
Religion, Faith, Spirituality / Re: ☬Sri Guru Granth Sahib☬« on: November 05, 2010, 12:14:25 PM »
Sri Guru Granth Sahib Page # : 1372
ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥ ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥ ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ ॥੧੪੨॥ ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥ ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥੧੪੩॥ ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥ ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥੧੪੪॥ ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾ ਮੇਲੀਂ ਚਾਰਿ ॥ ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥੧੪੫॥ ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥ ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥੧੪੬॥ ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥ ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥੧੪੭॥ ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥ ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥੧੪੮॥ ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥ ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥ ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥ ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥੧੫੦॥ ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥ ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ ॥੧੫੧॥ ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥ ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥੧੫੨॥ ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥ ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥੧੫੩॥ ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ ॥ ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥੧੫੪॥ ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥੧੫੫॥ ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥ ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥ ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥ ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥੧੫੭॥ ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥ ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥ 4270
Religion, Faith, Spirituality / Re: ☬Sri Guru Granth Sahib☬« on: November 05, 2010, 12:13:27 PM »
Sri Guru Granth Sahib Page # : 1371
ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ ॥ ਜੈਸੇ ਬਚਰਹਿ ਕੂੰਜ ਮਨ ਮਾਇਆ ਮਮਤਾ ਰੇ ॥੧੨੩॥ ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥ ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥੧੨੪॥ ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥ ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ ॥੧੨੫॥ ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ ॥ ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥੧੨੬॥ ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ ॥ ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥੧੨੭॥ ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥ ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥ ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ ॥ ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥ ਕਬੀਰ ਸੰਤ ਕੀ ਗੈਲ ਨ ਛੋਡੀਐ ਮਾਰਗਿ ਲਾਗਾ ਜਾਉ ॥ ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ ॥੧੩੦॥ ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ ਭਾਗਿ ॥ ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥੧੩੧॥ ਕਬੀਰਾ ਰਾਮੁ ਨ ਚੇਤਿਓ ਜਰਾ ਪਹੂੰਚਿਓ ਆਇ ॥ ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥੧੩੨॥ ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ ॥ ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥੧੩੩॥ ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ ॥ ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ ॥੧੩੪॥ ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ ॥ ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥੧੩੫॥ ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ ਸੰਸਾਰੁ ॥ ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ ॥੧੩੬॥ ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ ॥ ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥੧੩੭॥ ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ ॥ ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥੧੩੮॥ ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ ॥ ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥੧੩੯॥ ਕਬੀਰ ਮੇਰੀ ਬੁਧਿ ਕਉ ਜਮੁ ਨ ਕਰੈ ਤਿਸਕਾਰ ॥ ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ ॥੧੪੦॥ ਕਬੀਰੁ ਕਸਤੂਰੀ ਭਇਆ ਭਵਰ ਭਏ ਸਭ ਦਾਸ ॥ 4271
Religion, Faith, Spirituality / Re: ☬Sri Guru Granth Sahib☬« on: November 05, 2010, 12:12:38 PM »
Sri Guru Granth Sahib Page # : 1370
ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥੧੦੪॥ ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ ॥ ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥੧੦੫॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥ ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ ॥੧੦੬॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ ॥ ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥੧੦੭॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥ ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥੧੦੮॥ ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ ॥ ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ ॥੧੦੯॥ ਕਬੀਰ ਸਈ ਮੁਖੁ ਧੰਨਿ ਹੈ ਜਾ ਮੁਖਿ ਕਹੀਐ ਰਾਮੁ ॥ ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ ॥੧੧੦॥ ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ ॥ ਜਿਹ ਕੁਲ ਦਾਸੁ ਨ ਊਪਜੈ ਸੋ ਕੁਲ ਢਾਕੁ ਪਲਾਸੁ ॥੧੧੧॥ ਕਬੀਰ ਹੈ ਗਇ ਬਾਹਨ ਸਘਨ ਘਨ ਲਾਖ ਧਜਾ ਫਹਰਾਹਿ ॥ ਇਆ ਸੁਖ ਤੇ ਭਿਖ੍ਯ੍ਯਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥੧੧੨॥ ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ ॥ ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥੧੧੩॥ ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ ॥ ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ ॥੧੧੪॥ ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ ॥ ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ ॥੧੧੫॥ ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥ ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥੧੧੬॥ ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ ॥ ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥੧੧੭॥ ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥ ਅਜਹੂ ਜੀਉ ਨ ਛੋਡਈ ਰੰਕਾਈ ਨੈਨਾਹ ॥੧੧੮॥ ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ ॥ ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ ॥੧੧੯॥ ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥ ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥੧੨੦॥ ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥ ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ॥੧੨੧॥ ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥ ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ ॥੧੨੨॥ 4272
Religion, Faith, Spirituality / Re: ☬Sri Guru Granth Sahib☬« on: November 05, 2010, 12:11:39 PM »
Sri Guru Granth Sahib Page # : 1369
ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥ ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥੮੬॥ ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥ ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥੮੭॥ ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥ ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥੮੮॥ ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥ ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥੮੯॥ ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥ ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥੯੦॥ ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥ ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥੯੧॥ ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥ ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥੯੨॥ ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥ ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥੯੩॥ ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥ ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥੯੪॥ ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥ ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥੯੫॥ ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥ ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥੯੬॥ ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥ ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥੯੭॥ ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ ॥ ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥੯੮॥ ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥ ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥੯੯॥ ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥ ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥੧੦੦॥ ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ ॥ ਜੋ ਕਿਛੁ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ ॥੧੦੧॥ ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ ॥ ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥੧੦੨॥ ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥ ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥੧੦੩॥ ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥ 4273
Religion, Faith, Spirituality / Re: ☬Sri Guru Granth Sahib☬« on: November 05, 2010, 12:10:46 PM »
Sri Guru Granth Sahib Page # : 1368
ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ ॥੬੭॥ ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥ ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥੬੮॥ ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ ॥ ਏਕੁ ਕਬੀਰਾ ਨਾ ਮੂਆ ਜਿਹ ਨਾਹੀ ਰੋਵਨਹਾਰੁ ॥੬੯॥ ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ ॥ ਕਾਇਆ ਹਾਂਡੀ ਕਾਠ ਕੀ ਨਾ ਓਹ ਚਰ੍ਹੈ ਬਹੋਰਿ ॥੭੦॥ ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ ॥ ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ ॥੭੧॥ ਕਬੀਰ ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਰੋਇ ॥ ਅਵਗੁਨੀਆਰੇ ਮਾਨਸੈ ਭਲੋ ਨ ਕਹਿਹੈ ਕੋਇ ॥੭੨॥ ਕਬੀਰ ਗਾਗਰਿ ਜਲ ਭਰੀ ਆਜੁ ਕਾਲ੍ਹ੍ਹਿ ਜੈਹੈ ਫੂਟਿ ॥ ਗੁਰੁ ਜੁ ਨ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥੭੩॥ ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥ ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥੭੪॥ ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ ॥ ਹਿਰਦੈ ਰਾਮੁ ਨ ਚੇਤਹੀ ਇਹ ਜਪਨੀ ਕਿਆ ਹੋਇ ॥੭੫॥ ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥ ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥੭੬॥ ਕਬੀਰ ਪਾਰਸ ਚੰਦਨੈ ਤਿਨ੍ਹ੍ਹ ਹੈ ਏਕ ਸੁਗੰਧ ॥ ਤਿਹ ਮਿਲਿ ਤੇਊ ਊਤਮ ਭਏ ਲੋਹ ਕਾਠ ਨਿਰਗੰਧ ॥੭੭॥ ਕਬੀਰ ਜਮ ਕਾ ਠੇਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ ॥ ਏਕੁ ਜੁ ਸਾਧੂ ਮਹਿ ਮਿਲਿਓ ਤਿਨ੍ਹ੍ਹਿ ਲੀਆ ਅੰਚਲਿ ਲਾਇ ॥੭੮॥ ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ ॥ ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ ॥੭੯॥ ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥ ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥੮੦॥ ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ ॥ ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ ਜਾਇ ॥੮੧॥ ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲ ॥ ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ ॥੮੨॥ ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥ ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ ਲਾਇ ॥੮੩॥ ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ ॥ ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ ॥੮੪॥ ਕਬੀਰ ਸਤੀ ਪੁਕਾਰੈ ਚਿਹ ਚੜੀ ਸੁਨੁ ਹੋ ਬੀਰ ਮਸਾਨ ॥ ਲੋਗੁ ਸਬਾਇਆ ਚਲਿ ਗਇਓ ਹਮ ਤੁਮ ਕਾਮੁ ਨਿਦਾਨ ॥੮੫॥ 4274
Religion, Faith, Spirituality / Re: ☬Sri Guru Granth Sahib☬« on: November 05, 2010, 12:09:58 PM »
Sri Guru Granth Sahib Page # : 1367
ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥ ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮ੍ਹ੍ਹਾਲਿ ॥੪੯॥ ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥ ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥੫੦॥ ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ ॥ ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥੫੧॥ ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥ ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥ ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥ ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥੫੩॥ ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥ ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥ ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥ ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ ॥ ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥ ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥ ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥ ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥ ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥ ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੫੯॥ ਕਬੀਰ ਨਾ ਮਹਿ ਛਾਨਿ ਨ ਛਾਪਰੀ ਨਾ ਮਹਿ ਘਰੁ ਨਹੀ ਗਾਉ ॥ ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥੬੦॥ ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥ ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥ ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥ ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥ ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥ ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥੬੩॥ ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥ ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥੬੪॥ ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥੬੫॥ ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥੬੬॥ ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥ 4275
Religion, Faith, Spirituality / Re: ☬Sri Guru Granth Sahib☬« on: November 05, 2010, 12:08:59 PM »
Sri Guru Granth Sahib Page # : 1366
ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥੨੯॥ ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥ ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥੩੦॥ ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥ ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥੩੧॥ ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ ॥ ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥੩੨॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥੩੩॥ ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥ ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥੩੪॥ ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥ ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥੩੫॥ ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥ ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥੩੬॥ ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥ ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥੩੭॥ ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥ ਆਜੁ ਕਾਲ੍ਹ੍ਹਿ ਭੁਇ ਲੇਟਣਾ ਊਪਰਿ ਜਾਮੈ ਘਾਸੁ ॥੩੮॥ ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥ ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥੩੯॥ ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥ ਆਜੁ ਕਾਲ੍ਹ੍ਹਿ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥੪੦॥ ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥ ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥੪੧॥ ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥ ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥੪੨॥ ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥ ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥ ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ ॥ ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥੪੪॥ ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥ ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥ ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ ॥ ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥੪੬॥ ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ ॥ ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ ॥੪੭॥ ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ ॥ ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥੪੮॥ 4276
Religion, Faith, Spirituality / Re: ☬Sri Guru Granth Sahib☬« on: November 05, 2010, 12:08:11 PM »
Sri Guru Granth Sahib Page # : 1365
ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ ਭਗਵੰਤ ॥੧੦॥ ਕਬੀਰ ਚੰਦਨ ਕਾ ਬਿਰਵਾ ਭਲਾ ਬੇੜ੍ਹ੍ਹਿਓ ਢਾਕ ਪਲਾਸ ॥ ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ ॥੧੧॥ ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤ ਡੂਬਹੁ ਕੋਇ ॥ ਚੰਦਨ ਕੈ ਨਿਕਟੇ ਬਸੈ ਬਾਂਸੁ ਸੁਗੰਧੁ ਨ ਹੋਇ ॥੧੨॥ ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ ॥ ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ ॥੧੩॥ ਕਬੀਰ ਜਹ ਜਹ ਹਉ ਫਿਰਿਓ ਕਉਤਕ ਠਾਓ ਠਾਇ ॥ ਇਕ ਰਾਮ ਸਨੇਹੀ ਬਾਹਰਾ ਊਜਰੁ ਮੇਰੈ ਭਾਂਇ ॥੧੪॥ ਕਬੀਰ ਸੰਤਨ ਕੀ ਝੁੰਗੀਆ ਭਲੀ ਭਠਿ ਕੁਸਤੀ ਗਾਉ ॥ ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੋ ਨਾਉ ॥੧੫॥ ਕਬੀਰ ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਿਹਿ ਜਾਇ ॥ ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ ॥੧੬॥ ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ ॥ ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥੧੭॥ ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥ ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥੧੮॥ ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ ॥ ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ ॥੧੯॥ ਕਬੀਰ ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ ॥ ਏਕੁ ਕਬੀਰਾ ਨਾ ਮੁਸੈ ਜਿਨਿ ਕੀਨੀ ਬਾਰਹ ਬਾਟ ॥੨੦॥ ਕਬੀਰ ਸੂਖੁ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ ॥ ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥੨੧॥ ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥ ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥ ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲ੍ਹ੍ਹ ॥ ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥੨੩॥ ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ ॥ ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ ॥੨੪॥ ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥ ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥੨੫॥ ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥ ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥੨੬॥ ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥ ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥੨੭॥ ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ ॥ ਕੈ ਸੰਗਤਿ ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ ॥੨੮॥ ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥ 4277
Religion, Faith, Spirituality / Re: ☬Sri Guru Granth Sahib☬« on: November 05, 2010, 12:07:19 PM »
Sri Guru Granth Sahib Page # : 1364
ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥ ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥ ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥ ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥ ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥ ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥ ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥ ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥ ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥ ਸਲੋਕ ਭਗਤ ਕਬੀਰ ਜੀਉ ਕੇ ੴ ਸਤਿਗੁਰ ਪ੍ਰਸਾਦਿ ॥ ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥ ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥ ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥ ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥ ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ ਦੀਸਹਿ ਦਾਧੇ ਕਾਨ ਜਿਉ ਜਿਨ੍ਹ੍ਹ ਮਨਿ ਨਾਹੀ ਨਾਉ ॥੪॥ ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥ ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗਬਿੰਦੁ ॥੬॥ ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥ ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥ ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥ ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥ ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥ ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥ 4278
Religion, Faith, Spirituality / Re: ☬Sri Guru Granth Sahib☬« on: November 05, 2010, 12:05:52 PM »
Sri Guru Granth Sahib Page # : 1363
ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥ ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥ ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥ ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥ ਤੀਖਣ ਬਾਣ ਚਲਾਇ ਨਾਮੁ ਪ੍ਰਭ ਧ੍ਯ੍ਯਾਈਐ ॥ ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥ ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥ ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥ ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥ ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥ ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥ ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥ ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥ ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥ ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥ ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥ ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥ ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥ ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥ ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥ ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥ ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥ ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥ ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥ ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥ ਹਰਿਹਾਂ ਹਉ ਬਲਿਹਾਰੀ ਤਿੰਨ੍ਹ੍ਹ ਜਿ ਹਰਿ ਰੰਗੁ ਰਾਵਣੇ ॥੨੨॥ ਵੈਦਾ ਸੰਦਾ ਸੰਗੁ ਇਕਠਾ ਹੋਇਆ ॥ ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥ ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥ ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥ ਚਉਬੋਲੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸੰਮਨ ਜਉ ਇਸ ਪ੍ਰੇਮ ਕੀ ਦਮ ਕ੍ਯ੍ਯਿਹੁ ਹੋਤੀ ਸਾਟ ॥ ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥ ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥ 4279
Religion, Faith, Spirituality / Re: ☬Sri Guru Granth Sahib☬« on: November 05, 2010, 12:04:45 PM »
Sri Guru Granth Sahib Page # : 1362
ਆਸਾ ਇਤੀ ਆਸ ਕਿ ਆਸ ਪੁਰਾਈਐ ॥ ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥ ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥ ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥ ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥ ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥ ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥ ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥ ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥ ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥ ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥ ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥ ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥ ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥ ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥ ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥ ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥ ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥ ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥ 4280
Religion, Faith, Spirituality / Re: ☬Sri Guru Granth Sahib☬« on: November 05, 2010, 12:03:44 PM »
Sri Guru Granth Sahib Page # : 1361
ਪ੍ਰੀਤਮ ਭਗਵਾਨ ਅਚੁਤ ॥ ਨਾਨਕ ਸੰਸਾਰ ਸਾਗਰ ਤਾਰਣਹ ॥੧੪॥ ਮਰਣੰ ਬਿਸਰਣੰ ਗੋਬਿੰਦਹ ॥ ਜੀਵਣੰ ਹਰਿ ਨਾਮ ਧ੍ਯ੍ਯਾਵਣਹ ॥ ਲਭਣੰ ਸਾਧ ਸੰਗੇਣ ॥ ਨਾਨਕ ਹਰਿ ਪੂਰਬਿ ਲਿਖਣਹ ॥੧੫॥ ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥ ਬ੍ਯ੍ਯਾਧਿ ਉਪਾੜਣ ਸੰਤੰ ॥ ਨਾਨਕ ਲਬਧ ਕਰਮਣਹ ॥੧੬॥ ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥ ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥੧੭॥ ਚਰਣਾਰਬਿੰਦ ਮਨ ਬਿਧ੍ਯ੍ਯੰ ॥ ਸਿਧ੍ਯ੍ਯੰ ਸਰਬ ਕੁਸਲਣਹ ॥ ਗਾਥਾ ਗਾਵੰਤਿ ਨਾਨਕ ਭਬ੍ਯ੍ਯੰ ਪਰਾ ਪੂਰਬਣਹ ॥੧੮॥ ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥ ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭ੍ਯ੍ਯਤੇ ॥੧੯॥ ਬੇਦ ਪੁਰਾਣ ਸਾਸਤ੍ਰ ਬੀਚਾਰੰ ॥ ਏਕੰਕਾਰ ਨਾਮ ਉਰ ਧਾਰੰ ॥ ਕੁਲਹ ਸਮੂਹ ਸਗਲ ਉਧਾਰੰ ॥ ਬਡਭਾਗੀ ਨਾਨਕ ਕੋ ਤਾਰੰ ॥੨੦॥ ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥ ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥੨੧॥ ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥ ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖ੍ਯ੍ਯਣਃ ॥੨੨॥ ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥ ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥੨੩॥ ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਃ ॥ ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥੨੪॥ ਫੁਨਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥ ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥ ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥ ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥ ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥ ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥ ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥ |