September 16, 2025, 12:30:20 PM
collapse

Author Topic: Daily Hukamnama from Golden Temple Amritsar  (Read 144696 times)

Offline JuGaDi-JaTT♥

  • Bakra/Bakri
  • Like
  • -Given: 0
  • -Receive: 4
  • Posts: 81
  • Tohar: 5
  • Gender: Male
  • PJ Vaasi
    • View Profile
  • Love Status: Hidden / Chori Chori
Re: Daily Hukamnama from Golden Temple Amritsar
« Reply #280 on: August 17, 2014, 02:07:51 AM »
waheguru bhul chul maaf krni :pray:

Punjabi Janta Forums - Janta Di Pasand

Re: Daily Hukamnama from Golden Temple Amritsar
« Reply #280 on: August 17, 2014, 02:07:51 AM »

Offline ↓↓..ɗɛʂɨ ਦੇਸੀ ..↓↓

  • Jimidar/Jimidarni
  • ***
  • Like
  • -Given: 47
  • -Receive: 56
  • Posts: 1235
  • Tohar: 56
  • Gender: Male
  • ਜੇ ਕਿਸੇ ਨਾਲ ਲੜਦੇ ਨੀ_ ਤਾ ਕਿਸੇ ਸਾਲੇ ਤੋ ਡਰਦੇ ਵੀ ਨੀ_
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #281 on: August 18, 2014, 01:37:51 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
[/size]ਅੱਜ ਦਾ ਮੁੱਖਵਾਕ 18.8.2014, ਸੌਮਵਾਰ , ੦੨ ਭਾਦੌ (ਸੰਮਤ ੫੪੬ ਨਾਨਕਸ਼ਾਹੀ)[/color]
[/size]ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥
ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥
ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
(ਅੰਗ ੬੨੬)
[/color]
☬ ਪੰਜਾਬੀ ਵਿਆਖਿਆ :- ☬
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।
ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।
ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।

Offline ℓσνє∂єєρ

  • Choocha/Choochi
  • Like
  • -Given: 3
  • -Receive: 0
  • Posts: 12
  • Tohar: 0
  • Gender: Male
  • ਫ਼ਲ ਨੀਵਿਆਂ ਰੁੱਖਾਂ ਨੂੰ ਲੱਗਦੇ, ਉੱਚਾ ਹੋ ਕੇ ਮਾਣ ਨਾਂ ਕਰ
    • View Profile
  • Love Status: Married / Viaheyo
Re: Daily Hukamnama from Golden Temple Amritsar
« Reply #282 on: August 23, 2014, 11:21:45 AM »
waheguru ji ka khalsa

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #283 on: August 24, 2014, 12:52:17 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 24.8.2014, ਐਤਵਾਰ , ੮ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥
(ਅੰਗ ੭੫੭)
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨। ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ)।੩। ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ।੪। ਹੇ ਪ੍ਰਭੂ! (ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ।੫। ਹੇ ਪ੍ਰਭੂ! (ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ।੬। ਹੇ ਪ੍ਰਭੂ! (ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ।੭। ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ।੮। ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ।੯। ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ।੧੦। ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ।੧੧। ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ।੧੨। ਹੇ ਪ੍ਰਭੂ! (ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ।੧੩। ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ।੧੪। ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧੫। ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ।੧੬। ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ।੧੭। ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ।੧੮। ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ।੧੯। ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ। ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ।੨੦। ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ। ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ।੨੧। ਹੇ ਪ੍ਰਭੂ! (ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ। ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ।੨੨। ਹੇ ਪ੍ਰਭੂ! (ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ।੨੩। ਹੇ ਪ੍ਰਭੂ! (ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ-(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ।੨੪। ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ। ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ)।੨੫। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ।੨੬। ਪਾਲਾ ਹੋਵੇ, ਕੱਕਰ ਪਏ, ਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ।੨੭। ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ। ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ।੨੮। ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ।੨੯। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ।੩੦। ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ। ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ)।੩੧। (ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿ) ਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ।੩੨।੧।
☬ENGLISH TRANSLATION :- ☬
RAAG SOOHEE, ASHTAPADEES, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
If only someone would come, and lead me to meet my Darling Beloved; I would sell myself to him. || 1 || I long for the Blessed Vision of the Lords Darshan. When the Lord shows Mercy unto me, then I meet the True Guru; I meditate on the Name of the Lord, Har, Har. || 1 || Pause || If You will bless me with happiness, then I will worship and adore You. Even in pain, I will meditate on You. || 2 || Even if You give me hunger, I will still feel satisfied; I am joyful, even in the midst of sorrow. || 3 || I would cut my mind and body apart into pieces, and offer them all to You; I would burn myself in fire. || 4 || I wave the fan over You, and carry water for You; whatever You give me, I take. || 5 || Poor Nanak has fallen at the Lords Door; please, O Lord, unite me with Yourself, by Your Glorious Greatness. || 6 || Taking out my eyes, I place them at Your Feet; after travelling over the entire earth, I have come to understand this. || 7 || If You seat me near You, then I worship and adore You. Even if You beat me and drive me out, I will still meditate on You. || 8 || If people praise me, the praise is Yours. Even if they slander me, I will not leave You. || 9 || If You are on my side, then anyone can say anything. But if I were to forget You, then I would die. || 10 || I am a sacrifice, a sacrifice to my Guru; falling at His Feet, I surrender to the Saintly Guru. || 11 || Poor Nanak has gone insane, longing for the Blessed Vision of the Lords Darshan. || 12 || Even in violent storms and torrential rain, I go out to catch a glimpse of my Guru. || 13 || Even though the oceans and the salty seas are very vast, the GurSikh will cross over it to get to his Guru. || 14 ||Just as the mortal dies without water, so does the Sikh die without the Guru. || 15 || Just as the earth looks beautiful when the rain falls, so does the Sikh blossom forth meeting the Guru. || 16 || I long to be the servant of Your servants; I call upon You reverently in prayer. || 17 || Nanak offers this prayer to the Lord, that he may meet the Guru, and find peace. || 18 ||You Yourself are the Guru, and You Yourself are the chaylaa, the disciple; through the Guru, I meditate on You. || 19 || Those who serve You, become You. You preserve the honor of Your servants. || 20 || O Lord, Your devotional worship is a treasure over-flowing. One who loves You, is blessed with it. || 21 || That humble being alone receives it, unto whom You bestow it. All other clever tricks are fruitless. || 22 || Remembering, remembering, remembering my Guru in meditation, my sleeping mind is awakened. || 23 || Poor Nanak begs for this one blessing, that he may become the slave of the slaves of the Lord. || 24 || Even if the Guru rebukes me, He still seems very sweet to me. And if He actually forgives me, that is the Gurus greatness. || 25 || That which Gurmukh speaks is certified and approved. Whatever the self-willed manmukh says is not accepted. || 26 || Even in the cold, the frost and the snow, the GurSikh still goes out to see his Guru. || 27 || All day and night, I gaze upon my Guru; I install the Gurus Feet in my eyes. || 28 || I make so many efforts for the sake of the Guru; only that which pleases the Guru is accepted and approved. || 29 || Night and day, I worship the Gurus Feet in adoration; have Mercy upon me, O my Lord and Master. || 30 || The Guru is Nanaks body and soul; meeting the Guru, he is satisfied and satiated. || 31 || Nanaks God is perfectly permeating and all-pervading. Here and there and everywhere, the Lord of the Universe. || 32 || 1 ||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #284 on: August 26, 2014, 06:05:45 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 26.8.2014, ਮੰਗਲਵਾਰ , ੧੦ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਸਲੋਕ ਮਃ ੩ ॥
ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥
ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥
ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥
(ਅੰਗ ੫੫੦)
☬ ਪੰਜਾਬੀ ਵਿਆਖਿਆ :- ☬
ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।
ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ। ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨।
ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ। ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ। ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ। ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।੬।
☬ENGLISH TRANSLATION :- ☬
SHALOK, THIRD MEHL:
How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But if he gives up hope and anxiety and becomes Gurmukh, and takes the Name as his charity, then Nanak washes his feet; I am a sacrifice to him. || 1 ||
THIRD MEHL: O Nanak, the tree has one fruit, but two birds are perched upon it. They are not seen coming or going; these birds have no wings. The soul enjoys all sorts of pleasures; through the Word of the Shabad, it remains in Nirvaanaa. Imbued with the subtle essence of the fruit of the Lord’s Name, O Nanak, it bears the True Insignia of God’s Grace. || 2 ||
PAUREE: He Himself is the field, and He Himself is the farmer. He Himself grows and grinds the grain. He Himself cooks it, He Himself puts the food in the dishes, and He Himself sits down to eat. He Himself is the water, He Himself gives the tooth-pick, and He Himself offers the mouthwash. He Himself calls and seats the congregation, and He Himself bids them goodbye. One whom the Lord Himself blesses with His Mercy — the Lord inspires him to obey the Hukam of His Command. || 6 ||

Offline ਦਰVesh

  • Bakra/Bakri
  • Like
  • -Given: 37
  • -Receive: 11
  • Posts: 60
  • Tohar: 14
  • Gender: Male
  • Shbad milawa ho rha hai, deh milawa nahi sajan ji
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #285 on: August 27, 2014, 09:32:40 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 27.8.2014, ਬੁੱਧਵਾਰ , ੧੧ ਭਾਦੌ (ਸੰਮਤ ੫੪੬ ਨਾਨਕਸ਼ਾਹੀ)

ਗੂਜਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
)ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥
ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥
ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥
ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥
ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥
ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥
ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥
ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥
ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥
(ਅੰਗ ੫੦੬-੫੦੭)

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ। ਹੇ ਭਾਈ! ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੰੁੰਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ।੧।
ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ। ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ। (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ।ਰਹਾਉ।
(ਹੇ ਭਾਈ! ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ (ਰਹੇ) ਹਨ। ਪ੍ਰਹਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ।੨।
ਹੇ ਭਾਈ! ਸਾਰੇ ਜਗਤ ਵਿਚ ਇਕ ਅਦ੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ।ਹੇ ਪ੍ਰਭੂ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ ਮੰਗ ਰਹੇ ਹਨ।੩।
ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ।੪।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ। (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ।੫।
ਹੇ ਭਾਈ! ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਹ ਉਰਲੇ ਪਾਸੇ ਆ ਸਕਦੇ ਹਨ, ਨਾਹ ਪਰਲੇ ਪਾਸੇ ਲੰਘ ਸਕਦੇ ਹਨ।੬।
(ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ)? ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ। ਸਾਰੇ ਜਗਤ ਵਿਚ ਸਿਰਫ਼ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ।੭।
(ਹੇ ਭਾਈ! ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ ਉਹ) ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ। ਹੇ ਨਾਨਕ! (ਆਖ-) ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੁੰਦਾ ਹਾਂ ਕਿ) ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤਿ ਪਿਆਰੀ ਲੱਗਦੀ ਰਹੇ।੮।੧।੭।

☬ENGLISH TRANSLATION :- ☬

GUJRI, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Without the Lord, my soul cannot survive, like an infant without milk. The inaccessible and incomprehensible Lord God is obtained by the Gurmukh; I am a sacrifice to my True Guru. || 1 ||
O my mind, the Kirtan of the Lord’s Praise is a boat to carry you across. The Gurmukhs obtain the Ambrosial Water of the Naam, the Name of the Lord. You bless them with Your Grace. || Pause ||
Sanak, Sanandan and Naarad the sage serve You; night and day, they continue to chant Your Name, O Lord of the jungle. Slave Prahlaad sought Your Sanctuary, and You saved his honor. || 2 ||
The One unseen immaculate Lord is pervading everywhere, as is the Light of the Lord. All are beggars, You alone are the Great Giver. Reaching out our hands, we beg from You. || 3 ||
The speech of the humble devotees is sublime; they sing continually the wondrous, Unspoken Speech of the Lord. Their lives become fruitful; they save themselves, and all their generations. || 4 ||
The self-willed manmukhs are engrossed in duality and evil-mindedness; within them is the darkness of attachment. They do not love the sermon of the humble Saints, and they are drowned along with their families. || 5 || By slandering, the slanderer washes the filth off others; he is an eater of filth, and a worshipper of Maya. He indulges in the slander of the humble Saints; he is neither on this shore, nor the shore beyond. || 6 ||
All this worldly drama is set in motion by the Creator Lord; He has infused His almighty strength into all. The thread of the One Lord runs through the world; when He pulls out this thread, the One Creator alone remains. || 7 ||
With their tongues, they sing the Glorious Praises of the Lord, and savor Them. They place the sublime essence of the Lord upon their tongues, and savor it. O Nanak, other than the Lord, I ask for nothing else; I am in love with the Love of the Lord’s sublime essence. || 8 || 1 || 7 ||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #286 on: August 31, 2014, 02:01:59 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 31.8.2014, ਐਤਵਾਰ , ੧੫ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥
ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥
ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
(ਅੰਗ ੬੧੭)
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।
ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।
☬ENGLISH TRANSLATION :- ☬
SORAT’H, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 ||
O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause ||
Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 1.9.2014, ਸੌਮਵਾਰ , ੧੬ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥
ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥
ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥
ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥
ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
(ਅੰਗ ੬੫੪)
☬ ਪੰਜਾਬੀ ਵਿਆਖਿਆ :- ☬
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ)।੧।
ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ)।੨।
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।
☬ENGLISH TRANSLATION :- ☬
RAAG SORATH, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:
Listening to all the teachings of the Vedas and the Puraanas, I wanted to perform the religious rituals. But seeing all the wise men caught by Death, I arose and left the Pandits; now I am free of this desire. || 1 ||
O mind, you have not completed the only task you were given; you have not meditated on the Lord, your King. || 1 || Pause ||
Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. || 2 ||
Loving devotional worship does not enter into your heart; pampering and adorning your body,you must still give it up. You sit and play music, but you are still a hypocrite; what do you expect to receive from the Lord? ||3 ||
Death has fallen on the whole world; the doubting religious scholars are also listed on the Register of Death. Says Kabeer,those humble people become pure they become Khalsa who know the Lords loving devotional worship. || 4 || 3 ||
« Last Edit: September 01, 2014, 01:59:30 AM by ♦ ਗਭਰੂ ਚੋਟੀ ਦਾ ♦ »

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #287 on: September 03, 2014, 06:25:29 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 3.9.2014, ਬੁਦ੍ਵਾਰ , ੧੮ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥
ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
(ਅੰਗ 670)
☬ ਪੰਜਾਬੀ ਵਿਆਖਿਆ :- ☬
ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)।
ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥
ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ।
ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥
ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ।
ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥
ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ।
ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
☬ENGLISH TRANSLATION :- ☬
O my King, beholding the Blessed Vision of the Lord's Darshan, I am at peace.
You alone know my inner pain, O King; what can anyone else know? ||Pause||
O True Lord and Master, You are truly my King; whatever You do, all that is True.
Who should I call a liar? There is no other than You, O King. ||1||
You are pervading and permeating in all; O King, everyone meditates on You, day and night.
Everyone begs of You, O my King; You alone give gifts to all. ||2||
All are under Your Power, O my King; none at all are beyond You.
All beings are Yours-You belong to all, O my King. All shall merge and be absorbed in You. ||3||
You are the hope of all, O my Beloved; all meditate on You, O my King.
As it pleases You, protect and preserve me, O my Beloved; You are the True King of Nanak. ||4||7||13||

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #288 on: September 05, 2014, 02:32:14 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 5.9.2014, ਸ਼ੁਕਰਵਾਰ , ੨੦ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਬਿਲਾਵਲੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥
ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥
ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥
ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥
ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥
(ਅੰਗ ੭੯੬-੭੯੭)
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧।
ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ।੧।ਰਹਾਉ।
ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨।
ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩।
(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧।
☬ENGLISH TRANSLATION :- ☬
BILAAVAL, THIRD MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
Cursed, cursed is the food; cursed, cursed is the sleep; cursed, cursed are the clothes worn on the body. Cursed is the body,along with family and friends, when one does not find his Lord and Master in this life. He misses the step of the ladder, and this opportunity will not come into his hands again; his life is wasted, uselessly. || 1 ||
The love of duality does not allow him to lovingly focus his attention on the Lord; he forgets the Feet of the Lord. O Life of the World, O Great Giver, you eradicate the sorrows of your humble servants. || 1 || Pause ||
You are Merciful, O Great Giver of Mercy; what are these poor beings? All are liberated or placed into bondage by You; this is all one can say. One who becomes Gurmukh is said to be liberated,while the poor self-willed manmukhs are in bondage. || 2 ||
He alone is liberated, who lovingly focuses his attention on the One Lord, always dwelling with the Lord. His depth and condition cannot be described. The True Lord Himself embellishes him.Those who wander around, deluded by doubt, are called manmukhs; they are neither on this side, nor on the other side. || 3||
That humble being, who is blessed by the Lords Glance of Grace obtains Him, and contemplates the Word of the Gurus Shabad. In the midst of Maya, the Lords servant is emancipated. O Nanak, one who has such destiny inscribed upon his forehead, conquers and destroys death. || 4 || 1 ||

Offline mundaxrisky

  • PJ Gabru
  • Sarpanch/Sarpanchni
  • *
  • Like
  • -Given: 47
  • -Receive: 218
  • Posts: 3040
  • Tohar: 213
  • Hated By All...Respected By Some.
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #289 on: September 05, 2014, 03:28:21 AM »
yaar hukam nama punju cho likia karo .. meanings to moinu real hukam nama de samj noi ondi :huh:

Offline ♥♥ ਗਭਰੂ ਚੋਟੀ ਦਾ ♥♥

  • Jimidar/Jimidarni
  • ***
  • Like
  • -Given: 95
  • -Receive: 61
  • Posts: 1562
  • Tohar: 65
  • Gender: Male
  • ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #290 on: September 11, 2014, 12:53:18 AM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 10.9. 2014, ਬੁੱਧਵਾਰ , ੨੫ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥
ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥
ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥
ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
(ਅੰਗ ੬੭੮)
☬ ਪੰਜਾਬੀ ਵਿਆਖਿਆ :- ☬
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
☬ENGLISH TRANSLATION :- ☬
DHANAASAREE, FIFTH MEHL:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 ||
Come back to your home, O my friend. The Lord Himself has eliminated your enemies, and your misfortunes are past. || Pause ||
God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 ||
Remain firm and steady, and do not ever waver; take the Gurus Word as your Support. You shall be applauded and congratulated all over the world, and your face shall be radiant in the Court of the Lord. || 3 ||
All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

...
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 11.9. 2014, ਵੀਰਵਾਰ , ੨੬ ਭਾਦੌ (ਸੰਮਤ ੫੪੬ ਨਾਨਕਸ਼ਾਹੀ)
ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥
ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥
ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥
ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
(ਅੰਗ ੬੦੩-੬੦੪)
☬ ਪੰਜਾਬੀ ਵਿਆਖਿਆ :- ☬
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।
ਹੇ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।
ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।
ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।
☬ENGLISH TRANSLATION :- ☬
SORATH, THIRD MEHL:
Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver please, grant me the understanding of the Shabad. || 1 ||
O Dear Beloved Lord, please show mercy to me. Unite me in the Union of the True Guru, the Great Giver, and give me the support of the Lords Name. || Pause || Conquering my desires and duality, I have merged in celestial peace, and I have
found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins.|| 2 ||
Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 ||
The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||
« Last Edit: September 11, 2014, 11:46:46 PM by ♦ ਗਭਰੂ ਚੋਟੀ ਦਾ ♦ »

Offline '

  • PJ Mutiyaar
  • Naujawan
  • *
  • Like
  • -Given: 57
  • -Receive: 193
  • Posts: 496
  • Tohar: 187
  • Gender: Female
    • View Profile
  • Love Status: Single / Talaashi Wich
Re: Daily Hukamnama from Golden Temple Amritsar
« Reply #291 on: December 10, 2014, 01:51:32 AM »
Hukamnama Sahib Ji ( Sri Harmandir Sahib Ji)
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 10.12. 2014, ਬੁਦ੍ਵਾਰ, ੨੬, ਮੱਘਰ (ਸੰਮਤ ੫੪੬ ਨਾਨਕਸ਼ਾਹੀ)

ਧਨਾਸਰੀ ਮਹਲਾ ੩ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ਪੂਰੈ ਸਤਿਗੁਰਿ ਦੀਆ ਦਿਖਾਇ ॥ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥
ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥
ਅਵਗੁਣ ਕਾਟਿ ਗੁਣ ਰਿਦੈ ਸਮਾਇ ॥ਪੂਰੇ ਗੁਰ ਕੈ ਸਹਜਿ ਸੁਭਾਇ ॥ਪੂਰੇ ਗੁਰ ਕੀ ਸਾਚੀ ਬਾਣੀ ॥ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥
ਏਕੁ ਅਚਰਜੁ ਜਨ ਦੇਖਹੁ ਭਾਈ ॥ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ਨਾਮੁ ਅਮੋਲਕੁ ਨ ਪਾਇਆ ਜਾਇ ॥
ਗੁਰ ਪਰਸਾਦਿ ਵਸੈ ਮਨਿ ਆਇ ॥੩॥
ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ਗੁਰਮਤੀ ਘਟਿ ਪਰਗਟੁ ਹੋਇ ॥
ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
(ਅੰਗ 663)

☬ ਪੰਜਾਬੀ ਵਿਆਖਿਆ :- ☬

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥(ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ਰਹਾਉ॥(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ ॥੨॥ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ॥੪॥੧॥

☬ENGLISH TRANSLATION :- ☬

Dhanaasaree, Third Mehl, Second House, Chau-Padas:
One Universal Creator God. By The Grace Of The True Guru:
This wealth is inexhaustible. It shall never be exhausted, and it shall never be lost.
The Perfect True Guru has revealed it to me.
I am forever a sacrifice to my True Guru.
By Guru's Grace, I have enshrined the Lord within my mind. ||1||
They alone are wealthy, who lovingly attune themselves to the Lord's Name.
The Perfect Guru has revealed to me the Lord's treasure; by the Lord's Grace, it has come to abide in my mind. ||Pause||
He is rid of his demerits, and his heart is permeated with merit and virtue.
By Guru's Grace, he naturally dwells in celestial peace.
True is the Word of the Perfect Guru's Bani.
They bring peace to the mind, and celestial peace is absorbed within. ||2||
O my humble Siblings of Destiny, behold this strange and wonderful thing:
Duality is overcome, and the Lord dwells within his mind.
The Naam, the Name of the Lord, is priceless; it cannot be taken.
By Guru's Grace, it comes to abide in the mind. ||3||
He is the One God, abiding within all.
Through the Guru's Teachings, He is revealed in the heart.
One who intuitively knows and realizes God,
O Nanak, obtains the Naam; his mind is pleased and appeased. ||4||1||

WAHEGURU JI KA KHALSA
WAHEGURU JI KI FATEH JI..

Offline Gujjar NO1

  • Admin
  • PJ love this Member
  • *
  • Like
  • -Given: 1604
  • -Receive: 886
  • Posts: 12219
  • Tohar: 769
  • Gender: Male
    • View Profile
  • Love Status: Hidden / Chori Chori
Re: Daily Hukamnama from Golden Temple Amritsar
« Reply #292 on: December 31, 2014, 11:04:02 PM »
2015-01-01 05:30:00
English Translation:

SHALOK: Why do you listen to falsehood? It shall vanish like a gust of wind. O Nanak, those ears are acceptable, which listen to the True Master. || 1 || CHHANT: I am a sacrifice to those who listen to the Lord God with their ears. Intuitively embellished are those, who with their tongues chant the Name of the Lord, Har, Har. They are intuitively embellished with priceless virtues; they have come to save the world. God’s Feet are the boat, which carries many across the terrifying world-ocean. Those who are blessed with the favor of my Lord and Master are not asked to render their account. Says Nanak, I am a sacrifice to those who listen to God with their ears. || 1 || SHALOK: With my eyes, I have seen the Light, but my immense thirst is not quenched. O Nanak, those eyes are different, which behold my Husband Lord. || 1 || CHHANT: I am a sacrifice to those who have seen the Lord God. In the True Court of the Lord, they are approved. They are approved by their Lord and Master, and acclaimed as supreme; they are attuned to the Lord’s Love. They are satiated with the sublime essence of the Lord, and they merge in celestial peace; in each and every heart, they see the all-pervading Lord. They alone are the friendly Saints, and they alone are happy, who are pleasing to their Lord and Master. Says Nanak, I am forever a sacrifice to those who have seen the Lord God. || 2 || SHALOK: The body is blind, totally blind and desolate, without the Naam. O Nanak, fruitful is the life of that being, within whose heart the True Lord and Master abides. || 1 || CHHANT: I am cut into pieces as a sacrifice, to those who have seen my Lord God. His humble servants partake of the sweet Ambrosial Nectar of the Lord, Har, Har, and are satiated. The Lord seems sweet to their minds; God is merciful to them. His Ambrosial Nectar rains down upon them, and they are at peace. Pain is eliminated and doubt is dispelled from the body; meditating on the Lord of the World, their victory is celebrated. They are rid of emotional attachment, their sins are erased, and their association with the five passions is broken off. Says Nanak, I am every bit a sacrifice to those, within whose hearts my Lord God abides. || 3 || SHALOK: Those who long for the Lord, are said to be His servants. Nanak knows this Truth, that the Lord is not separate from His Saints. || 1 || CHHANT: As water mixes and blends with water, so does one’s light mix and blend with the Light. Merging with the perfect, all-powerful Creator, one comes to know his own self. Then, one is intuitively absorbed in state of absolute Samaadhi, and one speaks of the One and Only Lord. He Himself is unmanifest, and He Himself is liberated; He Himself speaks of Himself. O Nanak, doubts, fears and the limitations of the three qualities are dispelled, as one merges, like water blending with water. || 4 || 2 ||


Punjabi Translation:

sloku ] hy BweI! nwsvMq pdwrQW dI g`l kIh suxdw hYN? (ieh pdwrQ qW) hvw dy b`uilAW vWg cly jWdy hn [ hy nwnk! (isr&) auh kMn (prmwqmw dI hzUrI ivc) kbUl hn jyhVy sdw-iQr rihx vwly mwlk-pRBU (dI is&iq-swlwh) ƒ suxdy hn [1[ CMqu [ hy BweI! ijnHW mnu`KW ny Awpxy kMnW nwl pRBU (dw nwm) suixAw hY, auhnW qoN mYN sdky kurbwn jWdw hW [ jyhVy mnu`K AwpxI jIB nwl prmwqmw dw nwm jpdy hn auh Awqmk Afolqw ivc itk ky suKI rihMdy hn [ auh mnu`K Awqmk Afolqw ivc rih ky suKI jIvn jIaUNdy hn, auh Amolk guxW vwly ho jWdy hn, auh qW jgq ƒ sMswr-smMudr qoN pwr lMGwx vwsqy AwauNdy hn [ hy BweI! ies iBAwnk sMswr-smMudr qoN pwr lMGx vwsqy prmwqmw dy crn jhwz hn (Awp nwm jpx vwly mnu`K) AnykW ƒ (pRBU-crnW ivc joV ky) pwr lMGw dyNdy hn [ myry mwlk-pRBU ny ijnHW auqy myhr (dI ingwh) kIqI, auhnW dy krmW dw ihswb krnw aus ny C`f id`qw [ hy nwnk! AwK—mYN aus mnu`K qoN sdky kurbwn jWdw hW ijs ny Awpxy kMnW nwl prmwqmw (dI is&iq-swlwh) ƒ suixAw hY [1[ mYN AwpxIAW A`KW nwl jgq ƒ vyiKAw hY, (Ajy BI) mYƒ (jgq vyKx dI ipAws) bhuq hY, ieh ipAws bu`JdI nhIN [ hy nwnk! ijnHW A`KW ny myry ipAwry pRBU ƒ vyiKAw, auh A`KW hor iksm dIAW hn (auhnW A`KW ƒ dunIAw dy pdwrQ vyKx dI lwlsw nhIN hMudI) [1[ CMqu [ mYN auhnW qoN sdky hW, ijnHW ny prmwqmw dw drsn kIqw hY, auh (vf-BwgI) bMdy sdw-iQr pRBU dI hzUrI ivc psMd AwauNdy hn [ ijnHW jIvW ƒ mwlk-pRBU ny Awdr-mwx id`qw hY, (hr QW) mMny-pRmMny jWdy hn, auh prmwqmw dy crnW nwl juVy rihMdy hn, prmwqmw dy pRym-rMg ivc rMgy rihMdy hn [ auh mnu`K prmwqmw dy nwm-rs nwl (dunIAw dy pdwrQW v`loN) r`jy rihMdy hn auh Awqmk Afolqw ivc lIn rihMdy hn, auh mnu`K prmwqmw ƒ hryk srIr ivc v`sdw pCwxdy hn [ hy BweI! auhI mnu`K Bly hn, sMq hn, suKI hn, jo Awpxy mwlk pRBU ƒ cMgy l`gdy hn [ hy nwnk! AwK—ijnHW mnu`KW ny hrI pRBU dw drsn kr ilAw hY, mYN auhnW qoN sdw sdky jWdw hW [2[ hy BweI! jyhVw srIr prmwqmw dy nwm qoN s`Kxw rihMdw hY, auh mwieAw dy moh dy hnyry ivc AMnHw hoieAw rihMdw hY [ hy nwnk! aus mnu`K dw jIvn kwmXwb hY ijs dy ihrdy ivc sdw kwiem rihx vwlw mwlk-pRBU Aw v`sdw hY [1[ CMqu [ mYN auhnW mnu`KW qoN sdky-kurbwn jWdw hW ijnHW myry hrI-pRBU dw drsn kr ilAw hY [ auh mnu`K (prmwqmw dw nwm-rs) c`K ky (dunIAw dy pdwrQW v`loN) r`j jWdy hn, auhnW ƒ Awqmk jIvn dyx vwlw prmwqmw dw nwm-jl im`Tw l`gdw hY [ prmwqmw auhnW ƒ Awpxy mn ivc ipAwrw l`gdw hY, prmwqmw auhnW auqy pRsMn ho jWdw hY, auhnW dy AMdr Awqmk jIvn dyx vwlw nwm-jl Aw v`sdw hY, auhnW ƒ swry AwnMd pRwpq ho jWdy hn [ jgq dy mwlk-pRBU dI jY-jYkwr AwK AwK ky auhnW dy srIr qoN du`K qy Brm dUr ho jWdy hn [ auh mnu`K moh qoN rihq ho jWdy hn, auhnW dy AMdroN ivkwr mu`k jWdy hn, kwmwidk pMjW nwloN auhnW dw swQ tu`t jWdw hY [ hy nwnk! AwK—ijnHW mnu`KW dy ihrdy ivc myrw hrI-pRBU Aw v`isAw hY mYN auhnW qoN sdky-kurbwn jWdw hW [3[ hy nwnk! jyhVy mnu`K prmwqmw ƒ ipAwry l`gdy hn, auhI (Asl) syvk AKvWdy hn [ (hy BweI!) s`c jwx, mwlk-pRBU sMqW nwloN v`Krw nhIN hY [1[ CMqu [ (hy BweI! ijvyN) pwxI pwxI ivc iml ky iek-rUp ho jWdw hY (iqvyN syvk dI) Awqmw prmwqmw dy nwl imlI rihMdI hY [ pUrn srb-ivAwpk krqwr ny ijs syvk ƒ Awpxy ivc lIn kr ilAw, aus dy AMdr ieh sUJ pYdw ho jWdI hY ik (hr QW) prmwqmw Awp hI Awp hY, aus dy ihrdy ivc (ivkwrW vloN) sMu\ ho jWdI hY, Awqmk Afolqw ivc aus dI smwDI l`gI rihMdI hY, aus dy ihrdy ivc iek prmwqmw dI hI is&iq-swlwh hMudI rihMdI hY [ (aus ƒ inScw bixAw rihMdw hY ik) prmwqmw swry sMswr ivc Awp hI luikAw hoieAw hY, iPr BI auh Awp mwieAw dy moh qoN rihq hY (hr QW ivAwpk hox krky) auh Awp hI Awpxy Awp ƒ ismr irhw hY [ hy nwnk! aus mnu`K dy AMdroN Brm fr qy mwieAw dy iqMn gux nws ho jWdy hn, (auh ieauN prmwqmw nwl iek-rUp hoieAw rihMdw hY, ijvyN) pwxI pwxI iv`c iml ky iek rUp ho jWdw hY

Offline ~Princess~

  • Retired Staff
  • Lumberdar/Lumberdarni
  • *
  • Like
  • -Given: 76
  • -Receive: 152
  • Posts: 2187
  • Tohar: 152
  • Gender: Female
  • ਮਜਾਜਣ ਜੱਟੀ
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #293 on: February 22, 2015, 07:40:58 AM »
Hukamnama Harmandir Sahib 22 Feb 2014



...
*22 Feb 2015

...
Hukamnama Shri Darbar Sahib 23 Feb 2015



« Last Edit: February 22, 2015, 10:56:31 PM by ~Princess~ »

Offline ~Princess~

  • Retired Staff
  • Lumberdar/Lumberdarni
  • *
  • Like
  • -Given: 76
  • -Receive: 152
  • Posts: 2187
  • Tohar: 152
  • Gender: Female
  • ਮਜਾਜਣ ਜੱਟੀ
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #294 on: February 25, 2015, 08:05:19 AM »
Ajj Da Mukhwaak Shri Darbar Sahib 25 Feb 2015



Offline MyselF GhainT

  • Retired Staff
  • Sarpanch/Sarpanchni
  • *
  • Like
  • -Given: 387
  • -Receive: 548
  • Posts: 3722
  • Tohar: 552
  • Gender: Male
  • I work same as karma.
    • View Profile
  • Love Status: Forever Single / Sdabahaar Charha
Re: Daily Hukamnama from Golden Temple Amritsar
« Reply #295 on: February 25, 2015, 09:53:56 AM »
Ajj Da Mukhwaak Shri Darbar Sahib 25 Feb 2015




 waheguru satnam

gud job princee keep it up 

Offline ~Princess~

  • Retired Staff
  • Lumberdar/Lumberdarni
  • *
  • Like
  • -Given: 76
  • -Receive: 152
  • Posts: 2187
  • Tohar: 152
  • Gender: Female
  • ਮਜਾਜਣ ਜੱਟੀ
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #296 on: February 26, 2015, 12:27:01 AM »
Ajj da mukhwak Shri Darbar Sahib 26 feb 2015




...
Ajj da mukhwak Shri Darbar Sahib 27 feb 2015

« Last Edit: February 27, 2015, 12:22:39 AM by ~Princess~ »

Offline ~Princess~

  • Retired Staff
  • Lumberdar/Lumberdarni
  • *
  • Like
  • -Given: 76
  • -Receive: 152
  • Posts: 2187
  • Tohar: 152
  • Gender: Female
  • ਮਜਾਜਣ ਜੱਟੀ
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #297 on: March 01, 2015, 04:38:38 AM »
Ajj Da Mukhwak Darbar Sahib 1 March 2015


Offline ~Princess~

  • Retired Staff
  • Lumberdar/Lumberdarni
  • *
  • Like
  • -Given: 76
  • -Receive: 152
  • Posts: 2187
  • Tohar: 152
  • Gender: Female
  • ਮਜਾਜਣ ਜੱਟੀ
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #298 on: March 02, 2015, 05:24:47 AM »
Ajj Da Mukhwak Shri Darbar Sahib 2 March 2015


Offline ~Princess~

  • Retired Staff
  • Lumberdar/Lumberdarni
  • *
  • Like
  • -Given: 76
  • -Receive: 152
  • Posts: 2187
  • Tohar: 152
  • Gender: Female
  • ਮਜਾਜਣ ਜੱਟੀ
    • View Profile
  • Love Status: In a relationship / Kam Chalda
Re: Daily Hukamnama from Golden Temple Amritsar
« Reply #299 on: March 03, 2015, 06:57:23 AM »
Ajj Da Mukhwak Shri Darbar Sahib 3 March 2015


 

Related Topics

  Subject / Started by Replies Last post
7 Replies
6624 Views
Last post July 27, 2008, 11:22:11 PM
by KuriPataka
13 Replies
8160 Views
Last post January 16, 2012, 06:03:34 AM
by cнιяρу νιвєѕ ツ
2 Replies
4331 Views
Last post July 03, 2010, 06:49:01 AM
by Kudi Nepal Di
0 Replies
2084 Views
Last post September 20, 2010, 10:52:41 AM
by Pj Sarpanch
1 Replies
2170 Views
Last post November 15, 2010, 01:07:51 AM
by Nek Singh
1 Replies
6656 Views
Last post February 25, 2011, 01:20:07 AM
by Grenade Singh
9 Replies
3035 Views
Last post March 16, 2011, 09:32:03 AM
by Pj Sarpanch
7 Replies
9792 Views
Last post October 11, 2011, 11:36:52 PM
by Gurvinder SAGGU
8 Replies
4550 Views
Last post January 16, 2013, 03:13:38 PM
by reetugrewal
17 Replies
4288 Views
Last post May 30, 2014, 06:26:22 PM
by zero

* Who's Online

  • Dot Guests: 2214
  • Dot Hidden: 0
  • Dot Users: 0

There aren't any users online.

* Recent Posts

fix site pleae orrrr by Gujjar NO1
[February 24, 2025, 02:34:32 PM]


which pj member do u miss ryt now? by Gujjar NO1
[January 02, 2025, 12:52:22 PM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]


Last textmessage that u received by mundaxrisky
[October 15, 2018, 07:12:26 PM]


name one thing you can't live without ? by mundaxrisky
[October 15, 2018, 07:09:02 PM]


ONE thing you wish you could do RIGHT NOW... by mundaxrisky
[October 15, 2018, 07:03:57 PM]