December 28, 2024, 02:43:59 PM
collapse

Author Topic: ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ........  (Read 2054 times)

Offline Happy married life oye hahahaha

  • PJ Mutiyaar
  • Patvaari/Patvaaran
  • *
  • Like
  • -Given: 125
  • -Receive: 97
  • Posts: 4267
  • Tohar: 16
  • Gender: Female
  • asi jeaunde han ya moye..kise nu fark nhi
    • View Profile
  • Love Status: Divorced / Talakshuda

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 28.8.2011, ਐਤਵਾਰ , ੧੧ ਭਾਦੋ (ਸੰਮਤ ੫੪੩ ਨਾਨਕਸ਼ਾਹੀ)
...
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥
ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥
ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥
ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
(ਅੰਗ ੮੯੧)

ਪੰਜਾਬੀ ਵਿਚ ਵਿਆਖਿਆ :-

(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧।
(ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧। ਰਹਾਉ।
ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।
ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੩।
ਹੇ ਮਨ! (ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ), ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! (ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ।੪।੧੬।੧੭।

ENGLISH TRANSLATION :-

Raamkalee, Fifth Mehl: Sing the Kirtan of the Lord's Praises, and the Beej Mantra, the Seed Mantra. Even the homeless find a home in the world hereafter. Fall at the feet of the Perfect Guru; you have slept for so many incarnations - wake up! ||1||
Chant the Chant of the Lord's Name, Har, Har. By Guru's Grace, it shall be enshrined within your heart, and you shall cross over the terrifying world-ocean. ||1||Pause||
Meditate on the eternal treasure of the Naam, the Name of the Lord, O mind, and then, the screen of Maya shall be torn away. Drink in the Ambrosial Nectar of the Guru's Shabad, and then your soul shall be rendered immaculate and pure. ||2||
Searching, searching, searching, I have realized that without devotional worship of the Lord, no one is saved. So vibrate, and meditate on that Lord in the Saadh Sangat, the Company of the Holy; your mind and body shall be imbued with love for the Lord. ||3||
Renounce all your cleverness and trickery. O mind, without the Lord's Name, there is no place of rest. The Lord of the Universe, the Lord of the World, has taken pity on me. Nanak seeks the protection and support of the Lord, Har, Har. ||4||16||27||

WAHEGURU JI KA KHALSA
WAHEGURU JI KI FATEH JI..




« Last Edit: August 28, 2011, 10:23:25 AM by ˚ღ• ✫japneet_brar✫ •ღ˚ »

Database Error

Please try again. If you come back to this error screen, report the error to an administrator.

* Who's Online

  • Dot Guests: 1519
  • Dot Hidden: 0
  • Dot Users: 0

There aren't any users online.

* Recent Posts

fix site pleae orrrr by ☬🅰🅳🅼🅸🅽☬
[November 01, 2024, 12:04:55 AM]


your MOOD now by Gujjar NO1
[October 09, 2024, 12:31:28 PM]


Best DP of the Week by Gujjar NO1
[October 08, 2024, 05:24:20 AM]


PJ te kinnu dekhan nu jii karda tuhada ??? by mundaxrisky
[September 15, 2024, 05:45:10 PM]


~~say 1 truth abt the person above ya~~ by mundaxrisky
[September 15, 2024, 05:41:15 PM]


This Site Need Fix/Update by mundaxrisky
[August 20, 2024, 04:41:58 PM]


Request Video Of The Day by mundaxrisky
[July 09, 2024, 04:24:48 PM]


Majh on sale by Gujjar NO1
[April 07, 2024, 03:08:25 PM]


Hello Old Friends/Friendaynaz by Gujjar NO1
[March 14, 2024, 03:42:51 AM]


Test, just a test by Gujjar NO1
[March 11, 2024, 12:32:30 PM]


Good morning (first word ki keha) by Gujjar NO1
[February 27, 2024, 01:10:20 AM]


Throw something at the user above u by Gujjar NO1
[February 26, 2024, 01:13:56 PM]


Just two line shayari ... by Gujjar NO1
[February 15, 2024, 10:46:34 AM]


which pj member do u miss ryt now? by ❀¢ιм Gяєωʌℓ ❀
[August 30, 2023, 03:26:27 AM]


Hello Old Friends/Friendayna by ☬🅰🅳🅼🅸🅽☬
[July 07, 2023, 08:01:42 AM]


ਚਿੱਟਾ ਤੇ ਕਾਲ਼ਾ ਆਊਡੀਓਬੂਕ by ਰੂਪ ਢਿੱਲੋਂ
[March 30, 2023, 07:50:56 PM]


What is the first thing you do, when you wake up in the morning? by Cutter
[January 12, 2023, 08:23:23 AM]


Chita Te Kala Novel Latest Review by ਰੂਪ ਢਿੱਲੋਂ
[September 14, 2022, 07:03:31 PM]


Book Review by ਰੂਪ ਢਿੱਲੋਂ
[May 19, 2022, 05:25:18 PM]


Books, Novels & Stories by ਰੂਪ ਢਿੱਲੋਂ
[May 19, 2022, 05:20:16 PM]


New Book Release: Chita Te Kala Novel by ਰੂਪ ਢਿੱਲੋਂ
[May 19, 2022, 05:06:16 PM]


What Is the Best Compliment You've Ever Received? by mundaxrisky
[October 15, 2018, 07:24:41 PM]


Last textmessage that u received by mundaxrisky
[October 15, 2018, 07:12:26 PM]


name one thing you can't live without ? by mundaxrisky
[October 15, 2018, 07:09:02 PM]


ONE thing you wish you could do RIGHT NOW... by mundaxrisky
[October 15, 2018, 07:03:57 PM]