Fun Shun Junction > Shayari

ਸੁਰਜੀਤ ਪਾਤਰ - ਜੀਵਨੀ - ਕਵਿਤਾਵਾਂ

(1/10) > >>

rabbdabanda:
ਸੁਰਜੀਤ ਪਾਤਰ (ਜਨਮ: 14 ਜਨਵਰੀ 1944) ਅੱਜ ਦੇ ਸਮੇਂ ਦਾ ਇਕ ਨਾਮਵਰ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ।

ਜੀਵਨ
ਉਸ ਦਾ ਜਨਮ ਸੰਨ 1944 ਨੂੰ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ 'ਪੱਤੜ ਕਲਾਂ' ਵਿਖੇ ਹੋਇਆ। ਆਪਣੇ ਪਿੰਡ ਦੇ ਨਾਮ ਤੋਂ ਹੀ ਓਹਨਾ ਨੇ ਆਪਣਾ ਤਖੱਲਸ "ਪਾਤਰ" ਰੱਖ ਲਿਆ। ਪਾਤਰ ਨੇ ਪੰਜਾਬੀ ਯੂਨੀਵਰਿਸਟੀ ਪਟਿਆਲਾ ਤੋਂ ਪੰਜਾਬੀ ਦੀ ਐਮ ਏ ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ, ਅੰਮ੍ਰਿਤਸਰ ਤੋਂ ਪੀ ਐਚ ਡੀ ਕੀਤੀ ਜਿਸਦਾ ਵਿਸ਼ਾ "Transformation of Folklore in Guru Nanak Vani " ਸੀ। ਇਸ ਤੋਂ ਬਾਅਦ ਉਹ ਪੰਜਾਬ ਖੇਤੀਬਾੜੀ ਯੂਨੀਵਰਿਸਟੀ, ਲੁਧਿਆਣਾ ਵਿੱਚ ਅਧਿਆਪਕ ਵਜੋਂ ਨਿਯੁਕਤ ਹੋ ਗਏ ਅਤੇ ਇਥੋਂ ਹੀ ਪੰਜਾਬੀ ਦੇ ਪ੍ਰੋਫ਼ੈਸਰ ਦੇ ਤੌਰ ਤੇ ਸੇਵਾਮੁਕਤ ਹੋਏ। 2002 ਵਿਚ ਉਹ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਚੁਣੇ ਗਏ ਅਤੇ 2008 ਤੱਕ ਇਸ ਅਹੁਦੇ 'ਤੇ ਰਹਿੰਦਿਆਂ ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਡਮੀ ਨੂੰ ਸਾਹਿਤਕ ਸਰਗਰਮੀਆਂ ਦਾ ਗੜ੍ਹ ਬਣਾ ਦਿੱਤਾ। 2013 ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਸਾਹਿਤ ਅਕਾਡਮੀ, ਚੰਡੀਗੜ੍ਹ ਦਾ ਪ੍ਰਧਾਨ ਨਾਮਜ਼ੱਦ ਕੀਤਾ ਹੈ। 2013 ਵਿਚ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਰਲਡ ਸਿੱਖ ਯੂਨੀਵਰਸਿਟੀ, ਫ਼ਤਿਹਗੜ੍ਹ ਵਿਚ ਵਿਜ਼ਿਟਿੰਗ ਪ੍ਰੋਫ਼ੈਸਰ ਦੇ ਅਹੁਦੇ 'ਤੇ ਨਾਮਜ਼ੱਦ ਕੀਤਾ ਗਿਆ ਹੈ।

ਪੰਜਾਬੀ ਗਜ਼ਲ ਨੂੰ ਯੋਗਦਾਨ
ਸੁਰਜੀਤ ਪਾਤਰ ਨੇ ਪੰਜਾਬੀ ਗ਼ਜਲ ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ। ਗ਼ਜ਼ਲ ਦੇ ਹਰ ਸ਼ੇਅਰ ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ। ਉਨਾਂ ਦੀ ਗ਼ਜਲ ਦੇ ਸੂਖਮ ਭਾਵਾਂ ਵਾਲੇ ਸ਼ੇਅਰ, ਅੰਦਰੂਨੀ ਧਰਾਤਲ ਨੂੰ ਟੁੰਬਦੇ ਅਤੇ ਹਿਰਨੀ ਦੀ ਚਾਲ ਵਾਂਗੂ ਚੁੰਗੀਆਂ ਭਰਦੇ ਹਨ। ਸੁਰਜੀਤ ਪਾਤਰ ਨੇ ਸਮੇਂ ਦੀ ਚੇਤਨਾ ਨੂੰ ਮਾਨਵਵਾਦੀ, ਬੇਇਨਸਾਫੀ ਤੇ ਸਮਾਜਿਕ ਜਟਿਲ ਸਮੱਸਆਵਾਂ ਨੂੰ ਪਾਰਦਰਸ਼ੀ ਰੂਪ ਵਿਚ ਕਲਮਬੰਦ ਕੀਤਾ ਹੈ। ਸੁਰਜੀਤ ਪਾਤਰ ਯਥਾਰਥ ਦੇ ਪਸਾਰੇ ਨੂੰ ਵਿਰੋਧ ਵਿਚ ਸਮੇਟਦਾ ਹੈ ਅਤੇ ਪ੍ਰਮਾਣਿਕ ਅਨੁਭਵ ਦੇ ਕੇ ਗ਼ਜ਼ਲ ਦੀ ਪੂਰਤੀ ਕਰਦਾ ਹੈ। ਪੰਜਾਬੀ ਗ਼ਜ਼ਲ ਨੂੰ ਉਰਦੂ ਦੇ ਪ੍ਰਭਾਵ ਤੋਂ ਮੁਕਤ ਕਰਕੇ ਇਕ ਆਧੁਨਿਕ ਤੇ ਪੰਜਾਬੀ ਰੰਗ ਵਾਲੀ ਪਛਾਣ ਦੁਆਉਣ ਦਾ ਸਿਹਰਾ ਉਸਨੂੰ ਜਾਂਦਾ ਹੈ।

ਰਚਨਾਵਾਂ

ਕਾਵਿ ਸੰਗ੍ਰਹਿ
ਹਵਾ ਵਿੱਚ ਲਿਖੇ ਹਰਫ਼
ਬਿਰਖ ਅਰਜ਼ ਕਰੇ
ਹਨੇਰੇ ਵਿੱਚ ਸੁਲਗਦੀ ਵਰਨਮਾਲਾ
ਲਫ਼ਜ਼ਾਂ ਦੀ ਦਰਗਾਹ
ਪਤਝੜ ਦੀ ਪਾਜ਼ੇਬ
ਸੁਰ-ਜ਼ਮੀਨ
ਚੰਨ ਸੂਰਜ ਦੀ ਵਹਿੰਗੀ

ਅਨੁਵਾਦ
ਲੋਰਕਾ ਦੇ ਤਿੰਨ ਦੁਖਾਂਤ
ਗਿਰੀਸ਼ ਕਾਰਨਾਡ ਦਾ ਨਾਟਕ "ਨਾਗ ਮੰਡਲ",
ਬ੍ਰੈਖਤ ਅਤੇ ਨੇਰੂਦਾ ਦੀਆਂ ਕਵਿਤਾਵਾਂ

ਸਨਮਾਨ
੧੯੯੩ ਵਿੱਚ "ਹਨੇਰੇ ਵਿੱਚ ਸੁਲਗਦੀ ਵਰਨਮਾਲਾ" ਲਈ ਸਾਹਿਤ ਅਕਾਦਮੀ ਸਨਮਾਨ
੧੯੯੯ ਵਿੱਚ "ਭਾਰਤੀ ਭਾਸ਼ਾ ਪਰੀਸ਼ਦ ਕਲਕੱਤਾ" ਵਲੋਂ ਪੰਚਨਾਦ ਪੁਰਸਕਾਰ
2012 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਾਕਟਰ ਆਫ਼ ਫ਼ਿਲਾਸਫ਼ੀ ਆਨਰਜ਼ ਕਾਜ਼ਾ (ਆਨਰੇਰੀ) ਦੀ ਉਪਾਧੀ ਨਾਲ ਸਨਮਾਨਿਤ
੨੦੧੨ ਵਿੱਚ ਭਾਰਤ ਦੇ ਸਰਵ-ਉਚ ਰਾਸ਼ਟਰੀ ਸਨਮਾਨਾਂ ਵਿਚੋਂ ਇਕ ਪਦਮਸ਼੍ਰੀ
 




                     ਕੱਚ ਦਾ ਗਲਾਸ  


ਅੱਜ ਮੇਰੇ ਕੋਲੋਂ ਕੱਚ ਦਾ ਗਲਾਸ ਟੁੱਟਿਆ
ਤੇ ਮੈਨੂੰ ਅੰਮੜੀ ਨੇ
ਮੈਨੂੰ ਅੰਮੜੀ ਨੇ ਦਿੱਤੀਆਂ ਨੇ ਲੱਖ ਝਿੜਕਾਂ
ਤੇ ਮੇਰੇ ਨੈਣਾ ਵਿਚੋਂ
ਮੇਰੇ ਨੈਣਾ ਵਿਚੋਂ ਛਮ ਛਮ ਨੀਰ ਫੁਟਿਆ
ਮੇਰੇ ਨੈਣਾ ਵਿਚੋਂ

ਮੇਰੀ ਅੰਮੀਏ ਨੀ ਮੈਨੂੰ ਇੱਕ ਗੱਲ ਦੱਸ ਦੇ
ਲੋਕੀਂ ਦਿਲ ਤੋੜ ਦਿੰਦੇ ਨੇ ਤੇ ਕਿੱਦਾਂ ਹੱਸਦੇ ਨੇ
ਲੋਕੀਂ ਦਿਲ ਤੋੜ ਦਿੰਦੇ

ਏਹੋ ਜਿਹੇ ਗਲਾਸ ਨੀ ਮਾਏ ਵਿਕਦੇ ਲੱਖ ਬਜ਼ਾਰੀਂ
ਦਿਲ ਨਾ ਮਿਲਦੇ ਬਲਖ ਬੁਖਾਰੇ ਲੱਖੀਂ ਅਤੇ ਹਜ਼ਾਰੀਂ
ਕਿਰ ਜਾਂਦੇ ਨੈਣਾਂ ਦੇ ਮੋਤੀ ਮਾਏ ਝਿੜਕ ਨਾ ਮਾਰੀਂ
ਅੱਜ ਮੇਰੇ ਕੋਲੋਂ ਕੱਚ ਦਾ ਗਲਾਸ ਟੁੱਟਿਆ

ਸ਼ੀਸ਼ਾ ਟੁੱਟੇ ਤਾਂ ਰਾਹਾਂ ਵਿਚ ਕੱਚ ਦੇ ਟੁਕੜੇ ਚਮਕਣ
ਦਿਲ ਟੁੱਟੇ ਟਾਂ ਚੋਰੀ ਚੋਰੀ ਅਖੀਉਂ ਅੱਥਰੂ ਬਰਸਣ
ਰੜਕਣ ਨਾ ਲੋਕਾਂ ਦੇ ਪੈਰੀਂ ਆਪਣੇ ਹੀ ਸੀਨੇ ਕਸਕਣ
ਅੱਜ ਮੇਰੇ ਕੋਲੋਂ ਕੱਚ ਦਾ ਗਲਾਸ ਟੁੱਟਿਆ

ਸਸਤੀਆਂ ਏਥੇ ਬਹੁਤ ਜ਼ਮੀਰਾਂ ਮਹਿੰਗੀਆਂ ਬਹੁਤ ਜ਼ਮੀਨਾਂ
ਮਹਿੰਗਾ ਰਾਣੀ-ਹਾਰ ਤੇ ਸਸਤਾ ਸੱਧਰਾਂ ਭਰਿਆ ਸੀਨਾ
ਦਿਲ ਦਾ ਨਿੱਘ ਨਾ ਮੰਗੇ ਕੋਈ ਸਭ ਮੰਗਦੇ ਪਸ਼ਮੀਨਾ
ਅੱਜ ਮੇਰੇ ਕੋਲੋਂ ਕੱਚ ਦਾ ਗਲਾਸ ਟੁੱਟਿਆ

ਮਾਏ ਨੀ ਸੁਣ ਮੇਰੀਏ ਮਾਏ ਕਰਮ ਏਨਾ ਹੀ ਕਰਦੇ
ਨਾ ਦੇ ਨੀ ਸੋਨੇ ਦਾ ਟਿੱਕਾ ਸਿਰ ਉੱਤੇ ਹੱਥ ਧਰਦੇ
ਮਾਏ ਨੀ ਕੁਝ ਹੋਰ ਨਾ ਮੰਗਾਂ ਰਾਂਝਾ ਮੈਨੂੰ ਵਰਦੇ
ਅੱਜ ਮੇਰੇ ਕੋਲੋਂ ਕੱਚ ਦਾ ਗਲਾਸ ਟੁੱਟਿਆ
_____________________

rabbdabanda:
Meri Maa Nu Meri Kavita Samjh Naa aayi
Surjit Patar

Meri Maa nu meri kavita samjh naah aayi...
bhawe meri maa boli wich likhi hoyi c..
oh tan keval ehna samjhi...
putt di rooh nu dukh hai koi..

par esda dukh mere hundea aya kithon...
neejh laga k dekhi meri anpadh maa ne meri kavita..
dekho loko kukhon jaaye maa nu chhad k dukh kaagzan nu dasde ne...
meri maa ne kaagz chukk seene nu laayea...
kabhre eda hi kujh mere nerhe howe mera jayea...

rabbdabanda:
Balda Birkh Haan
Surjit Patar

Balda Birkh haan....Khatam Haan!
BAs Shaam Teek Haan...
fer vi kise bahaar di Karda Udeek Haan!

Main tan nahi rahanga...mere geet rehange...
paani ne mere geet...main paani te leek haan...

Jis Nalon Mainu cheer K...Wanjali Bnaa Lea..
Wanjali de roop wich main ous Jungle di cheek haan...

agg da safa hai os te main phullan di satar haan...
Oh behas kar rhe ne... galat haan k theek haan...
Balda Birkh haan....Khatam Haan!
BAs Shaam Teek Haan...
fer vi kise bahaar di Karda Udeek Haan!

rabbdabanda:
Chhad Paraa
Book : Lafzan Di Dargah
Surjit Patar

ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇ
ਕੀ ਇਹ ਹਸਤੀ ਦਾ ਮੈਖ਼ਾਨਾ ਛੱਡ ਪਰੇ
ਚਲ ਮੁੜ ਚਲੀਏ ਏਸ ਸਫ਼ਰ ਤੋਂ ਕੀ ਲੈਣਾ
ਵੀਰਾਨੇ ਅੱਗੇ ਵੀਰਾਨਾ ਛੱਡ ਪਰੇ
ਦੇ ਕੇ ਜਾਨ ਵੀ ਛੁਟ ਜਾਈਏ ਤਾਂ ਚੰਗਾ ਹੈ
ਭਰ ਦੇ ਜੀਵਨ ਦਾ ਜੁਰਮਾਨਾ ਛੱਡ ਪਰੇ
ਪੰਛੀ ਦਾ ਦਿਲ ਕੰਬੇ ਤੇਰੇ ਹਥ ਕੰਬਣ
ਤੈਥੋਂ ਲਗਣਾ ਨਹੀਂ ਨਿਸ਼ਾਨਾ ਛੱਡ ਪਰੇ
ਬੁੱਢਿਆਂ ਘਾਗਾਂ ਨਾਲ ਸਵਾਲ ਜਵਾਬ ਨਾ ਕਰ
ਖਾ ਪੀ ਲੈ ਕੁਝ ਰੋਜ਼ ਜੁਆਨਾ ਛੱਡ ਪਰੇ
ਢਕੀ ਰਹਿਣ ਦੇ ਸਾਡੇ ਨਾਲ ਹਿਸਾਬ ਨਾ ਕਰ
ਪਛਤਾਵੇਂਗਾ ਬੇਈਮਾਨਾ ਛੱਡ ਪਰੇ
ਸੋਚੇਗਾਂ ਤਾਂ ਸ਼ੱਕਰ ਵਿਹੁ ਹੋ ਜਾਏਗੀ
ਕੀ ਅਪਣਾ ਤੇ ਕੀ ਬੇਗ਼ਾਨਾ ਛੱਡ ਪਰੇ
ਤੈਥੋਂ ਨਈਂ ਉਠਣੇ ਇਹ ਅੱਖਰ ਹੰਝੂਆਂ ਦੇ
ਰਹਿਣ ਦੇ ਤੂੰ ਵੱਡਿਆ ਵਿਦਵਾਨਾ ਛੱਡ ਪਰੇ

rabbdabanda:
Dhukhda Jungle
Surjit Patar

ਧੁਖ਼ਦਾ ਜੰਗਲ…
ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ |
‘ਕੱਲੇ ‘ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ |
ਜੰਗਲ ਜਿਹੜਾ ਹਰ ਮੌਸਮ ਦੇ ਕਹਿਰ ਨਾਲ ਲੜਦਾ ਸੀ |
ਜੰਗਲ ਜਿਹੜਾ ਹਰ ਆਫ਼ਤ ਦੇ ਰਾਹ ਵਿਚ ਅੜਦਾ ਸੀ |
ਜੰਗਲ ਜਿਸ ‘ਚੋਂ ਹਰ ਕੋਈ ਅਪਣੀ ਪੌੜੀ ਘੜਦਾ ਸੀ |
ਜੰਗਲ ਜਿਹੜਾ ਬਾਲਣ ਬਣ ਕੇ ਘਰ ਘਰ ਸੜਦਾ ਸੀ |
ਉਸ ਵਿਚ ਫ਼ੈਲੀ ਅੱਗ ਤਾਂ ਕਿਸ ਦੇ ਜ਼ਿੰਮੇ ਲਾਵਾਂ ਮੈਂ |
ਉਹ ਜੰਗਲ ਜੋ ਖ਼ੁਸ਼ਬੋਆਂ ਦਾ ਢੋਆ ਵੰਡਦਾ ਸੀ |
ਉਹ ਜੰਗਲ ਜੋ ਫੁੱਲਾਂ ਦੇ ਸੰਗ ਹਰ ਰੁੱਤ ਰੰਗਦਾ ਸੀ |
ਉਹ ਜੰਗਲ ਜੋ ਸਿਰ ‘ਤੇ ਕਲਗੀ ਕੋਂਪਲ ਟੰਗਦਾ ਸੀ |
ਮੰਗਦਾ ਸੀ ਤਾਂ ਕੇਵਲ ਅਪਣਾ ਪਾਣੀ ਮੰਗਦਾ ਸੀ |
ਅੱਗ ਦੀ ਵਾਛੜ ਨੂੰ ਪਾਣੀ ਕਿੰਜ ਬਣਾਵਾਂ ਮੈਂ |
ਜਦ ਜੰਗਲ ਨੇ ਸ਼ਹਿਰ ਤੇਰੇ ਦੀਆਂ ਜੇਲ੍ਹਾਂ ਭਰੀਆਂ ਸਨ |
ਤਦ ਜੰਗਲ ਤੋਂ ਮਹਿਲ ਤੇਰੇ ਦੀਆਂ ਕੰਧਾਂ ਡਰੀਆਂ ਸਨ |
ਤੂੰ ਜੰਗਲ ਨੂੰ ਕੋਲ ਬਿਠਾ ਫਿਰ ਗੱਲਾਂ ਕਰੀਆਂ ਸਨ |
ਕੌਣ ਸੀ ਜਿਸਦੀਆਂ ਗੱਲਾਂ ਕਸਵੱਟੀ ਤੋਂ ਡਰੀਆਂ ਸਨ |
ਜੋ ਕਸਵੱਟੀਓਂ ਡਰੀਆਂ ਖ਼ਰੀਆਂ ਕਿਉਂ ਮੰਨ ਜਾਵਾ ਮੈਂ |
ਮੰਨਿਆਂ ਮੈਂ ਜੰਗਲ ਹਾਂ ਵਸਦਾ ਵਿਚ ਜਹਾਲਤ ਦੇ |
ਤੈਨੂੰ ਮਾਣ ਬਹੁਤ ਨੇ ਤਰਕ ਦਲੀਲ ਵਕਾਲਤ ਦੇ |
ਮੈਂ ਜਿਸ ਦੇ ਕਾਬਲ ਹਾਂ ਮੈਨੂੰ ਓਹੀ ਜ਼ਲਾਲਤ ਦੇ |
ਜੰਗਲ ਕਹਿੰਦਾ ਮਸਲਾ ਲੈ ਚਲ ਵਿਚ ਅਦਾਲਤ ਦੇ |
ਇਹ ਵੀ ਨਾ-ਮਨਜ਼ੂਰ ਤਾਂ ਕਿਹੜਾ ਦਰ ਖੜਕਾਵਾਂ ਮੈਂ |
ਤੇਰੀ ਚੁੱਪ ਨੇ ਜੰਗਲਾਂ ਨੂੰ ਉਹ ਤਲਖ਼ ਫਿਜ਼ਾ ਦਿੱਤੀ |
ਜੰਗਲ ਵਿਚੋਂ ਕੰਡਿਆਂ ਦੀ ਇਕ ਝਿੜੀ ਉਗਾ ਦਿੱਤੀ |
ਕੰਡੇ ਕੰਡੇ ਕਹਿ ਕੇ ਤੂੰ ਫਿਰ ਰੌਲੀ ਪਾ ਦਿੱਤੀ |
ਕੁਝ ਕੰਡਿਆਂ ਵਿਚ ਕੁਲ ਜੰਗਲ ਦੀ ਗੱਲ ਉਲਝਾ ਦਿੱਤੀ |
ਜੇ ਤੂੰ ਖੁਦ ਉਲਝਾਉਣੀ ਚਾਹਵੇਂ ਕਿੰਜ ਸੁਲਝਾਵਾਂ ਮੈਂ |
ਤੈਨੂੰ ਤਾਂ ਜੰਗਲ ਦੀ ਗੱਲ ਉਲਝਾਉਣ ‘ਚ ਫਾਇਦਾ ਸੀ |
ਜੰਗਲ ਦੇ ਵਿਚ ਕੰਡੇ ਹੋਰ ਉਗਾਉਣ ‘ਚ ਫਾਇਦਾ ਸੀ |
ਇਸ ਜੰਗਲ ਨੂੰ ਜੰਗਲ ਹੋਰ ਬਣਾਉਣ ‘ਚ ਫਾਇਦਾ ਸੀ |
ਤੇ ਫਿਰ ਉਚੇ ਚੜ੍ਹ ਕੇ ਰੌਲਾ ਪਾਉਣ ‘ਚ ਫਾਇਦਾ ਸੀ |
ਦੇਖੋ ਦੇਖੋ ਇਕ ਭਿਆਨਕ ਵਣ ਦਿਖਲਾਵਾਂ ਮੈਂ |
ਹੋਰ ਕੋਈ ਜਦ ਰਾਹ ਜੰਗਲ ਨੂੰ ਰਾਸ ਨਾ ਆਇਆ ਸੀ |
ਕੁਝ ਰੁੱਖਾਂ ਨੇ ਜਿਸ ਦਹਿਸ਼ਤ ਦਾ ਰਾਹ ਅਪਣਾਇਆ ਸੀ |
ਤੇ ਜਿਸਦਾ ਜੰਗਲ ਨੂੰ ਮਿਹਣਾ ਮੁੜ ਮੁੜ ਆਇਆ ਸੀ |
ਇਉਂ ਤੂੰ ਆਪੇ ਹੀ ਉਸ ਰਾਹ ਨੂੰ ਪੀਰ ਬਣਾਇਆ ਸੀ |
ਤੂੰ ਕਿਉਂ ਗੁੱਸੇ ਹੁਣ ਜਦ ਓਹੀ ਪੀਰ ਧਿਆਵਾਂ ਮੈਂ |
ਉਹ ਜੋ ਇਸ ਜੰਗਲ ਦੇ ਪਹਿਰੇਦਾਰ ਕਹਾਉਂਦੇ ਸਨ |
ਉਹ ਸ਼ਾਇਦ ਇਸ ਰਸਤੇ ਨੂੰ ਬਦਲਾਉਣਾ ਚਾਹੁੰਦੇ ਸਨ |
ਡਰਦੇ ਸਨ ਬੇਚਾਰੇ ਡਰਦੇ ਹੱਥ ਨਾ ਪਾਉਂਦੇ ਸਨ |
ਉਹ ਗੱਲ ਵੱਖਰੀ ਨਿਰਭਇਤਾ ਦੇ ਸ਼ਬਦ ਸਿਖਾਉਂਦੇ ਸਨ |
ਸਬਕ ਉਨ੍ਹਾਂ ਦੇ ਉਨ੍ਹਾਂ ਅੱਗੇ ਕੀ ਦੁਹਰਾਵਾਂ ਮੈਂ |
ਇਸ ਮਨ ਚਾਹੀ ਸਿਖਰ ਤੇ ਜਦ ਤੂੰ ਖੇਲ੍ਹ ਪੁਚਾ ਦਿੱਤਾ |
ਦਹਿਸ਼ਤ ਤਾਈਂ ਸਾਰੇ ਜੰਗਲ ਦੇ ਸਿਰ ਪਾ ਦਿੱਤਾ |
ਅੱਧੇ ਜੰਗਲ ਨੂੰ ਅੱਧੇ ਦੇ ਨਾਲ ਲੜਾ ਦਿੱਤਾ |
ਫਿਰ ਤੋਪਾਂ ਦਾ ਮੂੰਹ ਜੰਗਲ ਦੇ ਵੱਲ ਭੁਆ ਦਿੱਤਾ |
ਤੋਪਾਂ ਅੱਗੇ ਕਿੰਜ ਅਮਨ ਦਾ ਗੀਤ ਸੁਣਾਵਾਂ ਮੈਂ |
ਵੱਡਾ ਜੰਗਲ ਇਸ ਛੋਟੇ ਨੂੰ ਵੇਖਣ ਆਇਆ ਏ |
ਇਸ ਧੁਖ਼ਦੇ ਨੂੰ ਧੂਣੀ ਵਾਂਗੂੰ ਸੇਕਣ ਆਇਆ ਏ |
” ਖੋਫ਼ਨਾਕ ” ਦਾ ਇਸ ਨੂੰ ਦੇਣ ਵਿਸ਼ੇਸ਼ਣ ਆਇਆ ਏ |
ਤੇਰੀ ਵਡਿਆਈ ਨੂੰ ਮੱਥਾ ਟੇਕਣ ਆਇਆ ਏ |
ਜੰਗਲ ਨੂੰ ਜੰਗ ਦਾ ਮਹਿਰਮ ਕਿੰਜ ਬਣਾਵਾਂ ਮੈਂ |
ਬੂਟਾ ਬੂਟਾ ਇਸ ਜੰਗਲ ਵਿਚ ਰਲ ਵੀ ਸਕਦਾ ਹੈ |
ਇਹ ਜੰਗਲ ਜੋ ਧੁਖ਼ਦਾ ਹੈ ਇਹ ਬਲ ਵੀ ਸਕਦਾ ਹੈ |
ਬਲਦਾ ਬਲਦਾ ਮਹਿਲਾਂ ਵੱਲ ਨੂੰ ਚਲ ਵੀ ਸਕਦਾ ਹੈ |
ਹਾਂ ਸ਼ਾਇਦ ਇਹ ਸਭ ਕੁਝ ਹੋਣੋਂ ਟਲ ਵੀ ਸਕਦਾ ਹੈ |
ਐਪਰ ਕਿੱਥੋਂ ਲੈ ਆਵਾਂ ਘਨਘੋਰ ਘਟਾਵਾਂ ਮੈਂ |
ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ |
‘ਕੱਲੇ ‘ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ |

Navigation

[0] Message Index

[#] Next page

Go to full version